Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗਾਇਨ ਮੁਕਾਬਲੇ ਕਰਵਾਏ

Web Admin

Web Admin

5 Dariya News

ਪਟਿਆਲਾ , 04 Feb 2021

Last updated on: Feb 04, 2021, 00:00 IST

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ 'ਚ ਸਕੂਲੀ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਹਰਿੰਦਰ ਕੌਰ ਦੀ ਸਰਪ੍ਰਸਤੀ 'ਚ ਅੱਜ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਵਿਖੇ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ।ਇੰਨ੍ਹਾਂ ਮੁਕਾਬਲਿਆਂ 'ਚ ਜੇਤੂ ਰਹੇ ਵਿਦਿਆਰਥੀਆਂ ਨੂੰ ਪ੍ਰਿੰ. ਤੋਤਾ ਸਿੰਘ ਚਹਿਲ ਨੈਸ਼ਨਲ ਐਵਾਰਡੀ ਤੇ ਪ੍ਰਿੰ. ਰਾਜੇਸ਼ ਵਰਮਾਂ ਮੂਲੇਪੁਰ ਨੇ ਇਨਾਮ ਤਕਸੀਮ ਕੀਤੇ। ਸ਼ਬਦ ਗਾਇਨ ਮੁਕਾਬਲਿਆਂ 'ਚ ਬਾਰਵੀਂ ਜਮਾਤ ਦਾ ਵਿਦਿਆਰਥੀ ਹਰਪ੍ਰੀਤ ਸਿੰਘ ਪਹਿਲੇ ਸਥਾਨ 'ਤੇ ਰਿਹਾ। ਗਿਆਰਵੀਂ ਜਮਾਤ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਅਤਾਪੁਰੀ ਦੂਸਰੇ ਤੇ ਅਮਰਿੰਦਰ ਸਿੰਘ ਚਨਾਰਥਲ (ਗਿਆਰਵੀਂ ਜਮਾਤ) ਤੀਸਰੇ ਸਥਾਨ 'ਤੇ ਰਿਹਾ। ਇੰਨ੍ਹਾਂ ਮੁਕਾਬਲਿਆਂ ਦਾ ਸੰਚਾਲਨ ਲੈਕਚਰਾਰ ਹਰਿੰਦਰ ਕੌਰ, ਕਮਲਜੀਤ ਕੌਰ, ਡਾ. ਸੁਖਦਰਸ਼ਨ ਸਿੰਘ ਚਹਿਲ, ਸੁਖਵਿੰਦਰ ਕੌਰ ਤੇ ਰਣਜੀਤ ਸਿੰਘ ਬੀਰੋਕੇ ਨੇ ਸਟਾਫ ਦੇ ਸਹਿਯੋਗ ਨਾਲ ਕੀਤਾ।ਪ੍ਰਿੰ. ਚਹਿਲ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜਿੱਥੇ ਬੇਮਿਸਾਲ ਕੁਰਬਾਨੀ ਹਰ ਸਮੇਂ ਲੋਕਾਈ ਨੂੰ ਜੁਲਮ ਖਿਲਾਫ ਲੜਨ ਲਈ ਪ੍ਰੇਰਿਤ ਕਰਦੀ ਹੈ, ਉਥੇ ਉਨ੍ਹਾਂ ਦੀ ਬਾਣੀ ਵੀ ਇਨਸਾਨੀਅਤ ਲਈ ਮਾਰਗਦਰਸ਼ਕ ਬਣੀ ਹੋਈ ਹੈ। ਜਿਸ ਕਰਕੇ ਅਜਿਹੇ ਮਹਾਨ ਗੁਰੂਆਂ ਬਾਰੇ ਨਵੀਂ ਪੀੜ੍ਹੀ ਨੂੰ ਜਾਣਕਾਰੀ ਦੇਣ ਲਈ ਪੰਜਾਬ ਸਰਕਾਰ ਵੱਲੋਂ ਆਯੋਜਿਤ ਕੀਤੇ ਜਾ ਰਹੇ ਸਮਾਗਮ ਬਹੁਤ ਸ਼ਲਾਘਾਯੋਗ ਹਨ। ਜਿਸ ਤਹਿਤ ਹੀ ਉਨ੍ਹਾਂ ਦੇ ਸਕੂਲ 'ਚ ਵੀ ਗੁਰੂ ਸਾਹਿਬ ਦੀ ਫਿਲਾਸਫੀ ਨਾਲ ਜੋੜਨ ਲਈ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।

 

Tags: Mix Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD