Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਸ.ਐਸ.ਪੀ. ਦੇ ਵੈਕਸੀਨ ਲਗਾ ਕੇ ਕੀਤੀ ਦੂਜੇ ਪੜਾਅ ਦੀ ਵੈਕਸੀਨੇਸ਼ਨ ਦੀ ਸ਼ੁਰੂਆਤ

132 ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਲਗਾਈ ਗਈ ਕੋਵੀਸ਼ੀਲਡ ਵੈਕਸੀਨ : ਐਸ.ਐਸ.ਪੀ.

Web Admin

Web Admin

5 Dariya News

ਮਾਨਸਾ , 04 Feb 2021

Last updated on: Feb 04, 2021, 00:00 IST

ਕੋਵਿਡ-19 ਦੀ ਮਹਾਂਮਾਰੀ ਤੋਂ ਬਚਾਅ ਸਬੰਧੀ 16 ਜਨਵਰੀ 2021 ਨੂੰ ਸ਼ੁਰੂ ਹੋਈ ਕੋਵੀਸ਼ੀਲਡ ਵੈਕਸੀਨ ਤਹਿਤ ਅੱਜ ਕੋਵਿਡ ਫਰੰਟ ਲਾਇਨ ਵਾਰੀਅਰ 132  ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੈਕਸੀਨ ਲਗਾਈ ਗਈ। ਅੱਜ ਪੁਲਿਸ ਲਾਇਨ ਵਿਖੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਵੈਕਸੀਨ ਲਗਵਾਉਣ ਦੀ ਸ਼ੁਰੂਆਤ ਐਸ.ਐਸ.ਪੀ. ਮਾਨਸਾ ਸ਼੍ਰੀ ਸੁਰਿੰਦਰ ਲਾਂਬਾ ਦੇ ਵੈਕਸੀਨ ਲਗਾ ਕੇ ਕੀਤੀ ਗਈ।ਇਸ ਮੌਕੇ ਐਸ.ਐਸ.ਪੀ ਨੇ ਕਿਹਾ ਕਿ ਜਿਸ ਵੈਕਸੀਨ ਦੀ ਲੋਕਾਂ ਨੂੰ ਸਾਲ ਤੋਂ ਉਡੀਕ ਸੀ, ਉਹ ਖਤਮ ਹੋ ਗਈ। ਉਨ੍ਹਾਂ ਦੱਸਿਆ ਕਿ ਡੀ.ਜੀ.ਪੀ. ਪੰਜਾਬ ਸ਼੍ਰੀ ਦਿਨਕਰ ਗੁਪਤਾ (ਆਈ.ਪੀ.ਐਸ.) ਵੱਲੋਂ ਪਿਛਲੇ ਦਿਨੀਂ ਸਵੈ-ਇੱਛਾ ਨਾਲ ਟੀਕਾ ਲਗਵਾ ਕੇ ਪੁਲਿਸ ਵਿਭਾਗ ਅੰਦਰ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਵੈਕਸੀਨ ਹੈ। ਉਨ੍ਹਾਂ ਦੱਸਿਆ ਕਿ ਮਾਨਸਾ ਪੁਲਿਸ ਦੇ ਪਹਿਲੀ ਕਤਾਰ ਦੇ ਯੋਧਿਆ ਨੇ ਕੋਵਿਡ-19 ਦੇ ਕਰਫਿਊ ਅਤੇ ਲਾਕਡਾਊਨ ਦੌਰਾਨ ਦਿਨ-ਰਾਤ ਡਿਊਟੀ ਨਿਭਾਅ ਕੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਅੱਗੇ ਲੱਗ ਕੇ ਉਨ੍ਹਾਂ ਨੂੰ ਜ਼ਰੂਰੀ ਸਾਵਧਾਨੀਆਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਗਰੀਬਾਂ ਅਤੇ ਲੋੜਵੰਦਾਂ ਤੱਕ ਰਾਸ਼ਨ, ਦਵਾਈਆਂ ਅਤੇ ਹੋਰ ਜ਼ਰੂਰੀ ਵਸਤਾਂ ਤੋਂ ਇਲਾਵਾ ਬੁਢਾਪਾ, ਵਿਧਵਾ ਪੈਨਸ਼ਨਾਂ ਘਰ-ਘਰ ਪਹੁੰਚਾਉਣ ਦਾ ਪ੍ਰਬੰਧ ਕੀਤਾ ਗਿਆ।ਸ਼੍ਰੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਇਸ ਦੌਰਾਨ ਬੱਚਿਆਂ ਲਈ ਕਿਤਾਬਾਂ ਦਾ ਪ੍ਰਬੰਧ ਅਤੇ ਆਨ-ਲਾਈਨ ਪੜ੍ਹਾਈ ਸ਼ੁਰੂ ਕਰਵਾਈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਹੁਣ ਵੀ ਕੋਰੋਨਾ ਮਹਾਂਮਾਰੀ ਵਿਰੁੱਧ ਅੱਗੇ ਹੋ ਕੇ ਲੜਾਈ ਲੜੀ ਜਾ ਰਹੀ ਹੈ, ਜਿਸ ਕਰਕੇ ਪੁਲਿਸ ਕਰਮਚਾਰੀਆਂ ਦੀ ਆਪਣੀ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਿਹਤ ਦਾ ਖ਼ਿਆਲ ਰੱਖਦੇ ਹੋਏ ਕੋਰੋਨਾ ਤੋਂ ਬਚਾਅ ਸਬੰਧੀ ਟੀਕੇ ਲਗਵਾਏ ਜਾ ਰਹੇ ਹਨ, ਤਾਂ ਜੋ ਕਰਮਚਾਰੀ ਸਿਹਤਯਾਬ ਹੋ ਕੇ ਸਮਾਜ ਦੀ ਸੇਵਾ ਕਰ ਸਕਣ। ਉਨ੍ਹਾਂ ਦੱਸਿਆ ਕਿ ਕੋਰੋਨਾ ਵੈਕਸੀਨ ਸਹੀ ਤੇ ਅਸਰਦਾਇਕ ਵੈਕਸੀਨ ਹੈ ਅਤੇ ਇਸ ਪ੍ਰਤੀ ਘਬਰਾਉਣ ਜਾਂ ਚਿੰਤਾ ਕਰਨ ਦੀ ਲੋੜ ਨਹੀਂ ਹੈ। ਇਸ ਮੌਕੇ ਐਸ.ਐਸ.ਪੀ. ਸ਼੍ਰੀ ਸੁਰੇਂਦਰ ਲਾਂਬਾ ਵੱਲੋਂ ਸਮੂਹ ਕਰਮਚਾਰੀਆਂ ਨੂੰ ਬਿਨ੍ਹਾਂ ਝਿਝਕ ਕੋਰੋਨਾ ਵੈਕਸੀਨ ਲਗਵਾਉਣ ਲਈ ਉਤਸ਼ਾਹਿਤ ਕੀਤਾ ਗਿਆ।

ਇਸ ਮੌਕੇ ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ ਹੁਣ ਤੱਕ 561 ਵਿਅਕਤੀਆਂ ਦੇ ਕੋਵੀਸ਼ੀਲਡ ਵੈਕਸੀਨ ਲੱਗ ਚੁੱਕੀ ਹੈ, ਜਿੰਨ੍ਹਾਂ ਵਿੱਚ ਡਾਕਟਰ, ਫਾਰਮੇਸੀ ਅਫ਼ਸਰ, ਸਟਾਫ਼ ਨਰਸਾਂ ਅਤੇ ਏ.ਐਨ.ਐਮਜ਼, ਵਾਰਡ ਅਟੈਂਡਟ ਤੇ ਸਫਾਈ ਸੇਵਕ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਪਹਿਲੀ ਵੈਕਸੀਨ ਡੋਜ਼ ਤੋਂ ਬਾਅਦ ਸਾਰੇ ਹੀ ਸਿਹਤ ਅਤੇ ਪੁਲਿਸ ਅਧਿਕਾਰੀ ਤੇ ਕਰਮਚਾਰੀ ਪੂਰੀ ਤਰ੍ਹਾਂ ਤੰਦਰੁਸਤ ਹਨ। ਉਨ੍ਹਾਂ ਦੱਸਿਆ ਕਿ ਦੂਜੀ ਡੋਜ਼ 28 ਦਿਨਾਂ ਬਾਅਦ ਲਗਾਈ ਜਾਵੇਗੀ, ਫਿਰ ਦੋ ਹਫ਼ਤਿਆਂ ਬਾਅਦ ਵਿਅਕਤੀ ਵਿੱਚ ਐਂਟੀਬਾਡੀਜ਼ ਬਣਨੀਆਂ ਸੁਰੂ ਹੋ ਜਾਣਗੀਆਂ, ਜਿਸ ਨਾਲ ਇਸ ਬਿਮਾਰੀ ’ਤੇ ਕਾਬੂ ਪਾਇਆ ਜਾ ਸਕੇਗਾ।ਸਿਵਲ ਸਰਜਨ ਨੇ ਦੱਸਿਆ ਕਿ ਪਹਿਲੀ ਗੇੜ ਵਿੱਚ ਹੈਲਥ ਵਰਕਰਾਂ, ਦੂਜੇ ਵਿੱਚ ਕੋਵਿਡ ਵਾਰੀਅਰ ਅਤੇ ਤੀਜੇ ਗੇੜ ਵਿੱਚ ਗੰਭੀਰ ਬਿਮਾਰੀਆਂ ਨਾਲ ਪ੍ਰਭਾਵਿਤ ਅਤੇ 50 ਸਾਲ ਤੋਂ ਉੱਪਰ ਦੇ ਵਿਅਕਤੀਆਂ ਨੂੰ ਇਹ ਵੈਕਸੀਨ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਵੈਕਸੀਨ 0.5 ਐਮ.ਐਲ. ਬਾਂਹ ਦੇ ਉੱਪਰਲੇ ਹਿੱਸੇ (ਇੰਟਰਾ ਮਸਕੂਲਰ) ਵਿੱਚ ਲਗਾਈ ਜਾਂਦੀ ਹੈ। ਉਨ੍ਹਾਂ ਅਪੀਲ ਕਰਦੇ ਕਿਹਾ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਹਰ ਇਕ ਵਿਅਕਤੀ ਨੂੰ ਜ਼ਰੂਰ ਲਗਵਾਉਣੀ ਚਾਹੀਦੀ ਹੈ, ਤਾਂ ਜ਼ੋ ਮਿਸ਼ਨ ਤੰਦਰੁਸਤ ਪੰਜਾਬ ਦਾ ਸੁਪਨਾ ਸਾਕਾਰ ਹੋ ਸਕੇ.ਇਸ ਮੌਕੇ ਐਸ.ਪੀ. (ਐਚ) ਸ਼੍ਰੀ ਸਤਨਾਮ ਸਿੰਘ ਸਿੱਧੂ, ਐਸ.ਪੀ. (ਪੀ.ਬੀ.ਆਈ.) ਸ਼੍ਰੀ ਰਾਕੇਸ਼ ਕੁਮਾਰ, ਐਸ.ਪੀ. (ਇਨਵੈਸਟੀਗੇਸ਼ਨ) ਸ਼੍ਰੀ ਦਿਗਵਿਜੇ ਕਪਿਲ, ਡੀ.ਐਸ.ਪੀ. (ਐਚ) ਸ਼੍ਰੀ ਸੰਜੀਵ ਗੋਇਲ, ਡੀ.ਐਸ.ਪੀ. (ਮਾਨਸਾ) ਸ਼੍ਰੀ ਗੁਰਮੀਤ ਸਿੰਘ, ਡੀ.ਐਸ.ਪੀ. (ਪੀ.ਬੀ.ਆਈ.) ਸ਼੍ਰੀ ਸਰਬਜੀਤ ਸਿੰਘ, ਡੀ.ਐਸ.ਪੀ. (ਡੀ) ਸ਼੍ਰੀ ਤਰਸੇਮ ਸਿੰਘ, ਜ਼ਿਲ੍ਹਾ ਨੋਡਲ ਅਫ਼ਸਰ ਕੋਵਿਡ-19 ਸੈਂਪਲੰਗ ਟੀਮ ਡਾ.ਰਣਜੀਤ ਸਿੰਘ ਰਾਏ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੰਜੀਵ ਓਬਰਾਏ, ਮਿਸ ਨਵੀਦਿਤਾ ਕੋਲਡ ਚੇਨ ਵੈਕੀਸੀਨੇਸ਼ਨ ਮੈਨੇਜਰ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ਼੍ਰੀ ਸੁਖਮਿੰਦਰ ਸਿੰਘ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸ਼੍ਰੀ ਅਵਤਾਰ ਸਿੰਘ ਤੋਂ ਇਲਾਵਾ ਹੋਰ ਵੀ ਪੁਲਿਸ ਅਧਿਕਾਰੀ ਮੌਜੂਦ ਸਨ।

 

Tags: SSP Mansa , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD