Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੀਲੀ ਕੁੰਗੀ ਬਿਮਾਰੀ ਤੋਂ ਬਚਾਅ ਲਈ ਕਿਸਾਨ ਕਣਕ ਦੀ ਫਸਲ ਦਾ ਨਿਰੰਤਰ ਨਿਰੀਖਣ ਜਾਰੀ ਰੱਖਣ : ਬਲਾਕ ਖੇਤੀਬਾੜੀ ਅਫਸਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਕੁਠੇੜ ਵਿੱਚ ਕਿਸਾਨਾਂ ਨੂੰ ਕਣਕ ਦੀ ਬਿਮਾਰੀ ਪੀਲੀ ਕੁੰਗੀ ਬਾਰੇ ਜਾਗਰੁਕ ਕੀਤਾ ਗਿਆ।

Web Admin

Web Admin

5 Dariya News

ਪਠਾਨਕੋਟ , 05 Feb 2021

Last updated on: Feb 05, 2021, 00:00 IST

ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਸੈਣੀ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪਠਾਨਕੋਟ (ਸਮੇਤ ਘਰੋਟਾ ਅਤੇ ਸੁਜਾਨਪੁਰ ) ਵਿੱਚ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀਆਂ ਬਿਮਾਰੀਆਂ ਅਤੇ ਕੀੜਿਆਂ ਦੀ ਰੋਕਥਾਮ ਬਾਰੇ ਜਾਗਰੁਕ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਦੀ ਟੀੰਮ ਵੱਲੋਂ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਕਣਕ ਦੀਆਂ ਕੀੜਿਆਂ ਅਤੇ ਬਿਮਾਰੀਆਂ ਦੇ ਸੰਭਾਵਤ ਹਮਲੇ ਅਤੇ ਜ਼ਰੂਰਤ ਅਨੁਸਾਰ ਕੀਟਨਾਸ਼ਕਾਂ ਦੀ ਵਰਤੋਂ ਕਰਨ ਬਾਰੇ ਜਾਗਰੁਕ ਕੀਤਾ ਗਿਆ। ਇਸ ਮੁਹਿੰਮ ਦੌਰਾਨ ਡਾ.ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਸਰਵਸ਼੍ਰੀ ਗੁਰਦਿੱਤ ਸਿੰਘ,ਸੁਭਾਸ ਚੰਦਰ ਖੇਤੀਬਾੜੀ ਵਿਸਥਾਰ ਅਫਸਰ, ਸਾਕਸ਼ੀ,ਨਿਰਪਜੀਤ ਸਿੰਘ ਖੇਤੀਬਾੜੀ ਉਪ ਨਿਰੀਖਕ,ਲਵ ਕੁਮਾਰ ਸ਼ਰਮਾ ਬਲਾਕ ਤਕਨਾਲੋਜੀ ਪ੍ਰਬੰਧਕ(ਆਤਮਾ) ਸਮੇਤ ਕਿਸਾਨ ਹਾਜ਼ਰ ਸਨ।ਪਿੰਡ ਵਿੱਚ ਅਗਾਂਹਵਧੂ ਨੌਜਵਾਨ ਕਿਸਾਨ ਮੋਹਣ ਲਾਲ ਦੇ ਖੇਤਾਂ ਵਿੱਚ ਕਿਸਾਨਾਂ ਨੂੰ ਪੀਲੀ ਕੁੰਗੀ ਅਤੇ ਚੇਪੇ ਦੇ ਹਮਲੇ ਬਾਰੇ ਜਾਗਰੁਕ ਕਰਦਿਆਂ ਡਾ. ਅਮਰੀਕ ਸਿੰਘ  ਨੇ ਕਿਹਾ ਕਿ ਮੋਸਮ ਦੀ ਤਬਦੀਲੀ ਨਾਲ ਕਣਕ ਦੀ ਫਸਲ ਅਤੇ ਹੋਰ ਹਾੜੀ ਦੀਆਂ ਫਸਲਾਂ ਉੱਪਰ ਕੀੜਿਆਂ ਅਤੇ ਬਿਮਾਰੀਆਂ ਦਾ ਹਮਲਾ ਹੋ ਸਕਦਾ ਹੈ,ਜਿਸ ਬਾਰੇ ਕਿਸਾਨਾਂ ਨੂੰ ਸੁਚੇਤ ਰਹਿਣ ਦੀ ਜ਼ਰੂਰਤ ਹੈ। ਉਨਾਂ ਕਿਹਾ ਕਿ ਬਲਾਕ ਪਠਾਨਕੋਟ ਵਿੱਚ ਕਣਕ ਦੀ ਫਸਲ ਉੱਪਰ ਫਿਲਹਾਲ ਕਿਸੇ ਬਿਮਾਰੀ ਜਾਂ ਕੀੜੇ ਮਕੌੜੇ ਦਾ ਹਮਲਾ ਨਹੀਂ ਹੋਇਆ ਫਿਰ ਵੀ ਕਿਸਾਨਾਂ ਨੂੰ ਚੌਕਸ ਰਹਿਣ ਦੀ ਜ਼ਰੂਰਤ ਹੈ। 

ਉਨਾਂ ਕਿਹਾ ਕਿ ਦਿਨ ਦੇ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਜਦ ਕਿ ਰਾਤ ਦਾ ਤਾਪਮਾਨ ਘੱਟ ਹੈ, ਜੋ ਪੀਲੀ ਕੁੰਗੀ ਬਿਮਾਰੀ ਦੇ ਵਾਧੇ ਲਈ ਬਹੁਤ ਹੀ ਅਨਕੂਲ ਹੈ । ਉਨਾਂ ਕਿਹਾ ਕਿ ਅਗਲੇ 10-15 ਦਿਨ ਕਣਕ ਦੀ ਫਸਲ ਖਾਸ ਕਰਕੇ ਐਚ ਡੀ 2967 ਕਿਸਮ ਲਈ ਬਹੁਤ ਅਹਿਮ ਹਨ।ਉਨਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਕਣਕ ਦੀ ਫਸਲ ਖਾਸ ਕਰਕੇ ਐਚ ਡੀ 2967 ਕਿਸਮ ਦਾ ਨਿਰੰਤਰ ਨਿਰੀਖਣ ਜਾਰੀ ਰੱਖਣ ਅਤੇ ਜੇਕਰ ਕਿਤੇ ਵੀ ਪੀਲੀ ਕੁੰਗੀ ਦੇ ਹਮਲੇ ਦਾ ਪਤਾ ਲੱਗੇ ਤਾਂ ਤੁਰੰਤ ਸੰਬੰਧਤ ਖੇਤੀਬਾੜੀ ਦਫਤਰ ਜਾਂ ਕਿ੍ਰਸ਼ੀ ਵਿਗਿਆਨ ਕੇਂਦਰ ਨਾਲ ਸੰਪਰਕ ਕੀਤਾ ਜਾਵੇ । ਉਨਾਂ ਕਿਹਾ  ਕਿ ਬਲਾਕ ਪਠਾਨਕੋਟ ਦੇ ਸਮੁੱਚੇ ਸਟਾਫ ਵੱਲੋਂ ਕਣਕ ਦੀ ਫਸਲ ਉੱਪਰ ਪੀਲੀ ਕੁੰਗੀ ਦੀ ਸੰਭਾਵਿਤ ਹਮਲੇ ਨੂੰ ਰੋਕਣ ਲਈ ਪਿੰਡਾਂ ਵਿੱਚ ਨਿਰੰਤਰ ਦੌਰੇ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੁਕ ਕਰਕੇ ਬਿਮਾਰੀ ਦੇ ਹਮਲੇ ਨੂੰ ਸ਼ੁਰੂ ਵਿੱਚ ਹੀ ਰੋਕਿਆ ਜਾ ਸਕੇ।ਉਨਾਂ ਨੇ ਕਿਹਾ ਕਿ ਪੀਲੀ ਕੁੰਗੀ ਸਭ ਤੋਂ ਪਹਿਲਾਂ ਹੇਠਲੇ ਪੱਤਿਆਂ ਉੱਪਰ ਆਉਂਦੀ ਹੈ, ਜੋ ਪੀਲੇ ਰੰਗ ਦੇ ਪਾਊਡਰੀ ਲੰਮੀਆਂ ਧਾਰੀਆਂ ਦੇ ਰੂਪ ਵਿੱਚ ਧੱਬਿਆਂ ਦੇ ਰੂਪ ਵਿੱਚ ਦਿਖਾਈ ਦਿੰਦੀ ਹੈ,ਜੇਕਰ ਪ੍ਰਭਾਵਤ ਪੱਤਿਆਂ ਨੂੰ ਦੋ ਉੰਗਲਾਂ ਵਿੱਚ ਫੜਿਆ ਜਾਵੇ ਤਾਂ ਉਂਗਲਾਂ ਤੇ ਪੀਲਾ ਪਾਊਡਰ ਲੱਗ ਜਾਂਦਾ ਹੈ। ਉਨਾਂ ਕਿਹਾ ਕਿ ਚੇਪੇ ਦਾ ਇਸ ਵਕਤ ਕਣਕ ਦੀ ਫਸਲ ਉੱਪਰ ਕੋਈ ਪ੍ਰਭਾਵ ਨਹੀਂ ਹੈ ਇਸ ਲਈ ਚੇਪਾ ਨਾਮੀ ਕੀਟ ਤੋਂ ਡਰਨ ਦੀ ਜ਼ਰੂਰਤ ਨਹੀਂ ਅਤੇ ਨਾਂ ਹੀ ਕਿਸੇ ਕੀਟਨਾਸ਼ਕ ਦੇ ਛਿੜਕਾਅ ਦੀ ਜ਼ਰੂਰਤ ਹੈ ਕਿਉਂਕਿ ਚੇਪਾ ਇਸ ਵਕਤ ਕਣਕ ਦੀ ਫਸਲ ਦਾ ਨੁਕਸਾਨ ਕਰਨ ਦੀ ਹਾਲਤ ਵਿੱਚ ਨਹੀਂ ਹੈ।ਸ੍ਰੀ ਗੁਰਦਿੱਤ ਸਿੰਘ ਨੇ ਕਿਹਾ ਕਿ ਉੱਲੀਨਾਸ਼ਕ ਰਸਾਇਣਾਂ ਦਾ ਛਿੜਕਾਅ ਕਰਨ ਲਈ ਹਮੇਸ਼ਾਂ ਗੋਲ ਨੋਜ਼ਲ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਛਿੜਕਾਅ ਕਰਦੇ ਸਮੇਂ ਕਾਹਲੀ ਨਹੀਂ ਕਰਨੀ ਚਾਹੀਦੀ।

 

Tags: Agriculture

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD