Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੋਏ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋ ਵਿਰੋਧੀਆਂ ਦੇ ਭੁਲੇਖੇ ਕੀਤੇ ਦੂਰ

ਲੋਕੀਂ ਅੰਬਾਨੀ ਅਤੇ ਅਡਾਨੀ ਦੇ ਯਾਰ ਨੂੰ ਸਬਕ ਸਿਖਾ ਕੇ ਹੀ ਦਮ ਲੈਣਗੇ : ਪ੍ਰੋ ਚੰਦੂਮਾਜਰਾ

Web Admin

Web Admin

5 Dariya News

ਐਸ.ਏ.ਐਸ.ਨਗਰ , 05 Feb 2021

Last updated on: Feb 05, 2021, 00:00 IST

ਜਦੋਂ ਲੋਕੀਂ ਅੰਬਾਨੀ ਤੇ ਅਡਾਨੀ ਨੂੰ   ਗਾਲ੍ਹਾਂ ਕੱਢ ਰਹੇ ਹਨ ਅਤੇ ਉਨ੍ਹਾਂ ਵੱਲੋਂ  ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਕਿਸੇ ਵੱਲੋਂ ਵੀ ਬਰਦਾਸ਼ਤ ਨਹੀਂ ਕੀਤਾ ਜਾ ਰਿਹਾ ਤਾਂ ਫਿਰ ਮੁਹਾਲੀ ਸ਼ਹਿਰ ਦੇ ਲੋਕ ਅੰਬਾਨੀ ਅਤੇ ਅਡਾਨੀ ਦੇ ਯਾਰ ਤੇ ਭੂ ਮਾਫ਼ੀਆਂ ਨੂੰ  ਕਿੰਜ ਮੁਆਫ਼ ਕਰ ਦੇਣਗੇ,  ਇਹ ਗੱਲ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ -ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ  ।ਅੱਜ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਚਰਨਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਮੁਹਾਲੀ ਦੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਵੱਲੋਂ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਨ ਦਾ  ਫ਼ੈਸਲਾ ਲਿਆ। ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਣ ਦੌਰਾਨ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਦੇ ਨਾਲ ਜ਼ਿਲ੍ਹਾ ਸਹਾਇਕ ਅਬਜ਼ਰਵਰ ਚਰਨਜੀਤ ਸਿੰਘ ਬਰਾਡ਼,  ਕੰਵਲਜੀਤ ਸਿੰਘ ਰੂਬੀ ਪ੍ਰਧਾਨ  ਸ਼੍ਰੋਮਣੀ ਅਕਾਲੀ ਦਲ ਮੋਹਾਲੀ ਸ਼ਹਿਰੀ, ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ- ਪ੍ਰਧਾਨ ਆਲ ਇੰਡੀਆ ਯੂਥ ਅਕਾਲੀ ਦਲ ਮੁਹਾਲੀ ਸ਼ਹਿਰੀ ,ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ  ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਸਮੇਤ ਉਨ੍ਹਾਂ ਦੇ ਸਮਰਥਕ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ , ਅੱਜ ਗੁਰਦੁਆਰਾ ਅੰਬ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕਾਂ ਵੱਲੋਂ ਕੀਤਾ ਗਿਆ ਇਹ ਲਾ ਮਿਸਾਲ ਇਕੱਠ ਵੱਡੀ ਇਕੱਤਰਤਾ ਰੂਪ ਧਾਰਨ ਕਰ ਗਿਆ ਅਤੇ ਇਸ ਨਾਲ ਜਿੱਥੇ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੌਸਲੇ  ਪਹਿਲਾਂ ਦੇ ਮੁਕਾਬਲੇ ਹੋਰ ਵਧ ਗਏ । ਉਥੇ l ਸ਼੍ਰੋਮਣੀ ਅਕਾਲੀ ਦਲ  ਦੀ ਇਸ ਵੱਡੀ ਇਕੱਤਰਤਾ ਨੇ ਵਿਰੋਧੀ ਪਾਰਟੀਆਂ ਨੂੰ ਵੀ ਸੋਚਣ ਲਈ ਮਜਬੂਰ ਕਰ ਦਿੱਤਾ  । 

ਪੱਤਰਕਾਰਾਂ ਵੱਲੋਂ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਚਰਨਜੀਤ ਸਿੰਘ ਬਰਾਡ਼ ਸਿਆਸੀ ਸਲਾਹਕਾਰ ਸੁਖਬੀਰ ਸਿੰਘ ਬਾਦਲ ਨੇ ਸਪੱਸ਼ਟ ਕਿਹਾ ਕਿ ਅੰਬਾਨੀ ਅਤੇ ਅਡਾਨੀ ਦੇ ਯਾਰ ਕੁਲਵੰਤ ਸਿੰਘ ਨੇ ਪਿੰਡ ਪਾਪੜੀ ਅਤੇ ਨਾਲ ਲੱਗਦੇ ਪਿੰਡਾਂ ਦੀ ਸ਼ਾਮਲਾਟ ਜ਼ਮੀਨ ਨੂੰ ਗਲਤ ਤਰੀਕੇ ਨਾਲ ਦੱਬ ਰੱਖਿਆ ਹੈ ਅਤੇ ਉਥੇ ਆਪਣੀ ਪ੍ਰਾਈਵੇਟ ਕਲੋਨੀਆਂ ਬਣਾ ਕੇ ਪੈਸੇ ਇਕੱਠੇ ਕੀਤੇ ਹਨ ਅਤੇ ਇਸ ਸੰਬੰਧੀ ਕਈ ਕੇਸ ਚੱਲ ਰਹੇ ਹਨ  ਅਤੇ ਹੁਣ ਮੋਹਾਲੀ ਦੇ ਲੋਕ ਇਸ ਮੌਕਾਪ੍ਰਸਤ ਵਿਅਕਤੀ ਨੂੰ ਸਬਕ ਸਿਖਾਉਣ ਲਈ ਅੱਗੇ ਆ ਰਹੇ ਹਨ ਉਹਨਾਂ ਸਪੱਸਟ ਕੀਤਾ ਦੰਗਾ ਦੇਣ ਵਾਲੇ ਲੋਕਾਂ ਦਾ ਸ੍ਰੋਮਣੀ ਅਕਾਲੀ ਦਲ ਹੁਣ ਕੋਈ ਵਾਸਤਾ ਆਉਣ ਵਾਲੇ ਸਮੇ ਵਿੱਚ ਨਹੀਂ ਰਹੇਗਾ। ਪੁੱਛੇ ਇਕ ਸੁਆਲ ਦੇ ਜੁਆਬ ਵਿੱਚ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਬੇਸ਼ੱਕ ਅੱਜ ਦੇ ਹਾਲ ਦੀ ਘੜੀ ਉਨ੍ਹਾਂ ਦਾ ਮੁੱਖ ਮੁਕਾਬਲਾ ਕਾਂਗਰਸ ਸਰਕਾਰ ਨਾਲ ਹੀ ਹੈ ਪ੍ਰੰਤੂ ਆਉਣ ਵਾਲੇ ਕੁਝ ਦਿਨਾਂ ਵਿੱਚ ਹੀ ਸਭ ਨੂੰ ਇਹ ਪਤਾ ਲੱਗ ਜਾਵੇਗਾ ਕਿ ਕਾਂਗਰਸ ਦੇ ਕੁਸ਼ਾਸਨ ਦੇ ਖ਼ਿਲਾਫ਼ ਲੋਕੀਂ ਕਿੰਜ ਆਪ ਮੁਹਾਰੇ ਸਾਹਮਣੇ ਆਉਣਗੇ। ਕਿਉਂਕਿ ਕੈਪਟਨ ਸਰਕਾਰ ਨੇ ਗੁਟਕਾ ਸਾਹਿਬ ਹੱਥ ਵਿੱਚ ਫੜ ਲੋਕਾਂ ਨੂੰ ਝੂਠ ਬੋਲ ਕੇ ਵੋਟਾਂ ਲੈਕੇ ਇਕ ਵੀ ਕੰਮ ਨਹੀਂ ਕੀਤੇ। ਹਰ ਵਰਗ ਦੁੱਖਾਂ ਹੈ ਕਿਸਾਨ, ਮਜ਼ਦੂਰ, ਦੁਕਾਨਦਾਰ , ਨੌਜੁਆਨ ਗਰੀਬ ਅਮੀਰ ਮੁਲਾਜ਼ਮ ਸਭ ਔਖੇ ਹਨ ਤੇ ਇਲੈਕਸਨ ਵਿੱਚ ਆਪਣੇ ਨਾਲ ਹੋਏ ਧੋਖੇ ਦਾ ਜਵਾਬ ਦੇਣਗੇ।ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਅੱਜ ਆਜ਼ਾਦ ਗਰੁੱਪ ਦੁਆਲੇ ਲੋਕ ਆਪਣੀ ਮਾਂ ਪਾਰਟੀ ਨੂੰ ਮਾਂ ਕਹਿਣ ਤੋਂ ਤੋਂ ਹੀ ਇਨਕਾਰੀ ਹਨ ਅਤੇ ਉੱਪਰੋਂ ਇਹ ਚੋਣਾਂ ਜੋ ਕਿ ਇੱਕ ਜੰਗ ਦੇ ਸਮਾਨ ਹੁੰਦੀਆਂ ਹਨ ਦੱਸ ਸਾਲ ਸਰਕਾਰ ਤੇ ਚਾਰ ਸਾਲ ਬਾਅਦ ਤੱਕ ਕਾਰਪੋਰੇਸ਼ਨ ਦਾ ਅਨੰਦ ਮਾਣ ਕੇ ਚੋਣਾਂ ਦੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਭੱਜ ਗਏ ਹਨ  ਅਤੇ ਉੱਪਰੋਂ ਇਨ੍ਹਾਂ ਇਕ ਅਜਿਹੀ ਨੈਸਨਲ ਪਾਰਟੀ ਨਾਲ ਗੱਠਜੋੜ ਕੀਤਾ ਹੈ ਜਿਸ ਨੇ ਮੁੱਢਲੇ ਸਿਧਾਂਤਾਂ ਨੂੰ ਹੀ ਕੁਲਵੰਤ ਸਿੰਘ ਕੋਲ ਵੇਚ ਦਿੱਤਾ ਹੈ ਤੇ ਆਪਣਾ ਚੋਣ ਨਿਸ਼ਾਨ ਹੀ ਦਾਅ ਤੇ ਲਾ ਦਿੱਤਾ ਹੈ। ਪਰ ਇਸ ਗੱਲ ਨੂੰ ਭੁੱਲ ਗਏ ਕਿ ਇਹ ਇੰਨਸਾਨ ਕਿਸੇ ਦਾ ਨਹੀਂ ਬਣਕੇ ਚੱਲ ਸਕਦਾ।

 

Tags: Prem Singh Chandumajra , Shiromani Akali Dal , SAD , Akali Dal , Charanjit Singh Brar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD