Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐੱਸ.ਐੱਸ.ਪੀ. ਰਛਪਾਲ ਸਿੰਘ ਨੇ ਬਟਾਲਾ ਤੋਂ ਦੂਸਰੀ ਯਾਤਰੂ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਇੱਕ ਰੋਜ਼ਾ ਧਾਰਮਿਕ ਤੇ ਇਤਿਹਾਸਕ ਯਾਤਰਾ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਣਾ ਸ਼ੁਰੂ

Web Admin

Web Admin

5 Dariya News

ਬਟਾਲਾ , 07 Feb 2021

Last updated on: Feb 07, 2021, 00:00 IST

ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਜੀ ਦੀ ਯੋਗ ਅਗਵਾਈ ਹੇਠ ਜ਼ਿਲਾ ਹੈਰੀਟੇਜ਼ ਸੁਸਾਇਟੀ ਵੱਲੋਂ ਜ਼ਿਲੇ ਦੇ ਧਾਰਿਮਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਅੱਜ ਬਟਾਲਾ ਤੋਂ ਦੂਸਰੀ ਬੱਸ ਯਾਤਰਾ ਰਵਾਨਾ ਕੀਤੀ ਗਈ। ਇਸ ਯਾਤਰੀ ਬੱਸ ਨੂੰ ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ ਨੇ ਸ਼ਿਵ ਬਟਾਲਵੀ ਆਡੀਟੋਰੀਅਮ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਅੱਜ ਦੀ ਇਸ ਮੁਫ਼ਤ ਯਾਤਰਾ ਤਹਿਤ ਯਾਤਰੂਆਂ ਨੂੰ ਛੋਟਾ ਘੱਲੂਘਾਰਾ ਸਮਾਰਕ, ਗੁਰਦੁਆਰਾ ਸ੍ਰੀ ਛੋਟਾ ਘੱਲੂਘਾਰਾ ਸਾਹਿਬ ਕਾਹਨੂੰਵਾਨ, ਸ੍ਰੀ ਹਰਗੋਬਿੰਦਪੁਰ ਵਿਖੇ ਲਾਹੌਰੀ ਦਰਵਾਜ਼ਾ, ਗੁਰੂ ਕੀ ਮਸੀਤ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਰਾਧਾ ਕਿ੍ਰਸ਼ਨ ਮੰਦਰ ਪਿੰਡ ਕਿਸ਼ਨ ਕੋਟ, ਨਾਮਦੇਵ ਦਰਬਾਰ ਘੁਮਾਣ, ਬਦਰ ਸ਼ਾਹ ਦੀਵਾਨ ਦੀ ਮਜ਼ਾਰ ਪਿੰਡ ਮਸਾਣੀਆਂ,  ਅਚਲੇਸ਼ਵਰ ਧਾਮ, ਗੁਰਦੁਆਰਾ ਸ੍ਰੀ ਅੱਚਲ ਸਾਹਿਬ ਦੇ ਦਰਸ਼ਨ ਕਰਵਾਏ ਗਏ। ਇਸ ਮੁਫ਼ਤ ਯਾਤਰਾ ਨੂੰ ਜ਼ਿਲੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਣਾ ਸ਼ੁਰੂ ਹੋ ਗਿਆ ਹੈ ਅਤੇ ਅੱਜ ਦੀ ਯਾਤਰਾ ਵਿੱਚ ਬੱਚੇ, ਬਜ਼ੁਰਗਾਂ, ਨੌਜਵਾਨਾਂ ਅਤੇ ਔਰਤਾਂ ਸਮੇਤ 40 ਯਾਤਰੂ ਸ਼ਾਮਲ ਸਨ।ਯਾਤਰਾ ਨੂੰ ਰਵਾਨਾ ਕਰਨ ਮੌਕੇ ਐੱਸ.ਐੱਸ.ਪੀ. ਬਟਾਲਾ. ਸ਼. ਰਛਪਾਲ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਸ਼ੁਰੂ ਕੀਤਾ ਮੁਫ਼ਤ ਯਾਤਰਾ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਅਤੇ ਇਸ ਨਾਲ ਸਾਡੇ ਜ਼ਿਲੇ ਵਿੱਚ ਟੂਰਿਜ਼ਮ ਨੂੰ ਹੁਲਾਰਾ ਮਿਲੇਗਾ। ਉਨਾਂ ਕਿਹਾ ਕਿ ਅਕਸਰ ਹੀ ਦੀਵੇ ਥੱਲੇ ਹਨੇਰੇ ਵਾਲੀ ਕਹਾਵਤ ਅਨੁਸਾਰ ਸਾਨੂੰ ਆਪਣੇ ਆਲੇ ਦੁਆਲੇ ਦੇ ਵੱਡੇ ਇਤਿਹਾਸਕ ਸਥਾਨਾਂ ਦੀ ਜਾਣਕਾਰੀ ਨਹੀਂ ਹੁੰਦੀ।ਉਨਾਂ ਕਿਹਾ ਕਿ ਇਸ ਯਾਤਰਾ ਜਰੀਏ ਹਰ ਕੋਈ ਜ਼ਿਲਾ ਗੁਰਦਾਸਪੁਰ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੇ ਨਾਲ ਉਨਾਂ ਦੇ ਇਤਿਹਾਸ ਨੂੰ ਜਾਣ ਸਕੇਗਾ। ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਵਿਦਿਆਰਥੀਆਂ ਲਈ ਤਾਂ ਇਹ ਯਾਤਰਾ ਸਿੱਖਣ ਦਾ ਇੱਕ ਬਹੁਤ ਵਧੀਆ ਸਬੱਬ ਹੈ ਜਿਸ ਤੋਂ ਹਰ ਕਿਸੇ ਨੂੰ ਲਾਭ ਉਠਾਉਣਾ ਚਾਹੀਦਾ ਹੈ।ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਕੋਰੋਨਾ ਕਾਲ ਦੌਰਾਨ ਲੱਗੇ ਲੰਮੇ ਸਮੇਂ ਦੇ ਲਾਕ-ਡਾਊਨ ਤੋਂ ਬਾਅਦ ਇਹ ਬੱਚਿਆਂ ਅਤੇ ਨੌਜਵਾਨਾਂ ਲਈ ‘ਆਊਟਿੰਗ’ ਦਾ ਇੱਕ ਵਧੀਆ ਮੌਕਾ ਹੈ। ਐੱਸ.ਐੱਸ.ਪੀ. ਬਟਾਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲਾ ਹੈਰੀਟੇਜ਼ ਸੁਸਾਇਟੀ ਵੱਲੋਂ ਸ਼ੁਰੂ ਕੀਤੇ ਇਸ ਉਪਰਾਲੇ ਨੂੰ ਹੋਰ ਵੀ ਉਤਸ਼ਾਹਤ ਕਰਨ।ਇਸ ਯਾਤਰੂ ਬੱਸ ਨੂੰ ਰਵਾਨਾ ਕਰਨ ਮੌਕੇ ਜ਼ਿਲਾ ਲੋਕ ਸੰਪਰਕ ਅਫ਼ਸਰ ਬਟਾਲਾ ਇੰਦਰਜੀਤ ਸਿੰਘ ਹਰਪੁਰਾ, ਪਿ੍ਰੰਸੀਪਲ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਜਤਿੰਦਰ ਮਹਾਜਨ, ਗਾਈਡ ਹਰਬਖਸ਼ ਸਿੰਘ, ਮਾਸਟਰ ਜੋਗਿੰਦਰ ਸਿੰਘ ਅੱਚਲੀਗੇਟ, ਲੈਕਚਰਾਰ ਜਸਬੀਰ ਸਿੰਘ, ਸਹਾਰਾ ਕਲੱਬ ਦੇ ਪ੍ਰਧਾਨ ਜਤਿੰਦਰ ਕੱਦ, ਅਨਿਲ ਸਹਿਦੇਵ ਵੀ ਮੌਜੂਦ ਸਨ।

 

Tags: SSP Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD