Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਾਡੀ ਸਰਕਾਰ ਦੀ ਇਹ ਕੋਸ਼ਿਸ਼ ਰਹੇਗੀ ਕਿ ਹਰ ਵਰ੍ਹੇ ਰੋਪੜ ਵਿਖੇ ਪੰਜਾਬ ਬਰਡ ਫੈਸਟ ਇਸੇ ਪ੍ਰਕਾਰ ਹੁੰਦਾ ਰਹੇ : ਰਾਣਾ ਕੇਪੀ ਸਿੰਘ

ਰੋਪੜ ਵਿੱਚ ਪੰਜਾਬ ਬਰਡ ਫੈਸਟ 2021 ਕੁਦਰਤ ਦੇ ਸੁਨਹਿਰੀ ਰੰਗਾਂ ਨਾਲ ਸਮਾਪਤ ਹੋਇਆ

Web Admin

Web Admin

5 Dariya News

ਰੂਪਨਗਰ , 07 Feb 2021

Last updated on: Feb 07, 2021, 00:00 IST

ਪੰਜਾਬ ਬਰਡ ਫੈਸਟ 2021 ਜਿਸ ਦਾ ਕਿ ਪਿਛਲੇ ਸੱਤ ਦਿਨਾਂ ਤੋਂ ਰੋਪੜ ਵਿਖੇ ਆਯੋਜਨ ਕੀਤਾ ਜਾ ਰਿਹਾ ਸੀ ਤਾਂ ਅੱਜ ਸਮਾਪਨ ਹੋ ਗਿਆ । ਅੱਜ ਸਮਾਪਨ ਸਮਾਰੋਹ ਮੌਕੇ ਰਾਣਾ ਕੇ ਪੀ ਸਿੰਘ ਸਪੀਕਰ ਪੰਜਾਬ ਵਿਧਾਨ ਸਭਾ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ ਜਦਕਿ ਸ੍ਰੀ ਮਨੀਸ਼ ਤਿਵਾੜੀ ਮੈਂਬਰ ਪਾਰਲੀਮੈਂਟ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸਮਾਪਤੀ ਸਮਾਰੋਹ ਵਿੱਚ  ਸ਼ਾਮਲ ਹੋਏ  । ਇਸ ਸਮਾਰੋਹ ਵਿਚ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਦੇ ਅਧਿਕਾਰੀ ਸ਼੍ਰੀ ਆਰ ਕੇ ਮਿਸ਼ਰਾ, ਆਈਐਫਐਸ ਸੀਡਬਲਯੂਐਲਡਬਲਯੂ, ਪੰਜਾਬ, ਸ਼੍ਰੀ ਬਸੰਤ ਰਾਜ ਕੁਮਾਰ ਆਈਐਫਐਸ, ਸੀਸੀਐਫ ਵਾਈਲਡ ਲਾਈਫ, ਸ਼੍ਰੀ ਗਿਆਨ ਪ੍ਰਕਾਸ਼, ਆਈਐਫਐਸ ਸੀਐਫ, ਵਾਈਲਡ ਲਾਈਫ, ਸ੍ਰੀ ਮਹਾਵੀਰ ਸਿੰਘ ਸ਼ਾਮਲ ਵੀ ਅੱਜ ਵਿਸ਼ੇਸ਼ ਤੌਰ ਤੇ ਸਮਾਪਤੀ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਇੱਥੇ ਪਹੁੰਚੇ । ਇਸ ਮੌਕੇ ਆਪਣੇ ਸੰਬੋਧਨ ਵਿੱਚ ਰਾਣਾ ਕੇ ਪੀ ਸਿੰਘ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ  ਰਾਣਾ ਕੇ ਪੀ ਸਿੰਘ ਸਪੀਕਰ ਪੰਜਾਬ ਵਿਧਾਨ ਸਭਾ ਜੋ ਕਿ ਅੱਜ ਦੇ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ  ਕੁਦਰਤ ਦਾ ਇੱਕ ਨਿਯਮ ਹੈ ਕਿ  ਇਹ ਹਰ ਤਰ੍ਹਾਂ ਦਾ ਜੀਵ ਜੰਤੂ ਪੈਦਾ ਕਰਦੀ ਹੈ ਅਤੇ ਉਨ੍ਹਾਂ ਦੇ  ਰਹਿਣ ਲਈ ਅਨੁਕੂਲ ਮਾਹੌਲ ਵੀ ਦਿੰਦੀ ਹੈ । ਪਰ  ਮਨੁੱਖ ਦੀ  ਬੇਪਰਵਾਹੀ ਕਾਰਨ , ਆਬਾਦੀ ਵਧਣ ਕਾਰਨ ਕੁਦਰਤ ਦਾ ਸੰਤੁਲਨ ਵਿਗੜ ਗਿਆ ਹੈ ਅਤੇ ਜੰਗਲੀ ਜੀਵਾਂ ਅਤੇ ਪੰਛੀਆਂ ਦਾ ਇਸ ਮਾਹੌਲ ਵਿੱਚ ਰਹਿਣਾ ਔਖਾ ਹੋ ਗਿਆ ਹੈ । ਮੁੱਢ ਕਦੀਮ ਤੋਂ ਹੀ ਸਾਇਬੇਰੀਆ ਅਤੇ ਹੋਰ ਠੰਢੀਆਂ ਥਾਵਾਂ ਜਿੱਥੇ ਇਹ ਪੰਛੀ ਕਾਫ਼ੀ ਜ਼ਿਆਦਾ ਬਰਫ ਪੈਣ ਕਾਰਨ ਉਥੇ ਨਹੀਂ ਰਹਿ ਸਕਦੇ ਠੰਢੇ ਮੌਸਮ ਵਿੱਚ ਏ ਓਥੋਂ ਉੱਡ ਕੇ ਦੂਰ ਦੁਰਾਡੇ ਦੇ ਇਲਾਕਿਆਂ ਵਿੱਚ ਜਾਂਦੇ ਹਨ ਜਿਨ੍ਹਾਂ ਨੂੰ ਠੰਢੇ ਮੌਸਮ ਵਿੱਚ ਰਹਿਣ ਲਈ ਅਨੁਕੂਲ ਵਾਤਾਵਰਨ ਮਿਲਦਾ ਹੈ ।ਉਨ੍ਹਾਂ ਕਿਹਾ ਕਿ  ਪੰਜਾਬ ਵਿੱਚ ਬਹੁਤ ਸਾਰੇ ਅਜਿਹੇ ਟਿਕਾਣੇ ਹਨ ਜਿੱਥੇ ਇਨ੍ਹਾਂ ਪਰਵਾਸੀ ਪੰਛੀਆਂ ਨੂੰ ਕੁਦਰਤੀ ਅਨਕੂਲ ਵਾਤਾਵਰਣ ਮਿਲਦਾ ਹੈ ਜਿਵੇਂ ਕਿ ਪੰਜਾਬ ਵਿੱਚ  ਹਰੀਕੇ ਪੱਤਣ ,ਨੰਗਲ ਅਤੇ ਰੋਪੜ ਵਿੱਚ ਬਹੁਤ ਸਾਰੀਆਂ ਅਜਿਹੀਆਂ ਕੁਦਰਤੀ ਥਾਂਵਾਂ ਹਨ ਜਿੱਥੇ ਇਹ ਪਰਵਾਸੀ ਪੰਛੀ ਹਰ ਵਰ੍ਹੇ ਠੰਢ ਦੇ ਮੌਸਮ ਵਿੱਚ ਇੱਥੇ ਪਰਵਾਸ ਕਰਦੇ ਹਨ ।ਜੇਕਰ  ਮਨੁੱਖ ਨੂੰ ਰਹਿਣ ਲਈ ਸਾਫ਼ ਹਵਾ ਥਾਂ ਪਾਣੀ ਨਾ ਮਿਲੇ ਤਾਂ ਉਹ ਜਿਊਂਦੇ ਨਹੀਂ ਰਹਿ ਸਕਦੇ ਇਸੇ ਤਰ੍ਹਾਂ ਜੇਕਰ ਇਨ੍ਹਾਂ ਪੰਛੀਆਂ ਨੂੰ ਸਾਫ਼ ਪਾਣੀ ,ਹਵਾ ਨਾ ਮਿਲੇ ਤਾਂ ਇਹ ਵੀ  ਜਿਊਂਦੇ ਨਹੀਂ ਰਹਿ ਸਕਦੇ ।  

ਆਓ ਅਸੀਂ ਰਲ ਮਿਲ ਕੇ ਅਜਿਹਾ ਵਾਤਾਵਰਣ ਬਣਾਈਏ ਤਾਂ ਜੋ ਇਹ ਜੰਗਲੀ ਜੀਵ ਜੰਤੂ ਕੁਦਰਤੀ ਜ਼ਿੰਦਗੀ ਜਿਊਂ ਸਕਣ । ਸਾਡੀ ਸਰਕਾਰ ਦੀ ਇਹ ਕੋਸ਼ਿਸ਼ ਰਹੇਗੀ ਕਿ ਰੋਪੜ ਵਿੱਚ ਹਰ ਵਰ੍ਹੇ ਅਜਿਹਾ ਬਰਡ ਫੈਸਟ ਕਰਵਾਇਆ ਜਾਂਦਾ ਰਹੇ ਤਾਂ ਜੋ ਲੋਕਾਂ ਨੂੰ ਕੁਦਰਤੀ ਜੀਵਨ ਅਤੇ ਕੁਦਰਤੀ  ਜੀਵ ਜੰਤੂਆਂ ਪ੍ਰਤੀ ਸੁਚੇਤ ਕੀਤਾ ਜਾ ਸਕੇ  ।ਇਸ ਮਗਰੋਂ ਮੈਂਬਰ ਪਾਰਲੀਮੈਂਟ ਸ੍ਰੀ ਮਨੀਸ਼ ਤਿਵਾੜੀ ਨੇ ਵੀ ਇਸ ਬਰਡ ਪੇਸਟ ਦੇ ਆਰਗੇਨਾਈਜ਼ਰ ਦਾ  ਇਸ ਗੱਲੋਂ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਬਹੁਤ ਹੀ  ਵਧੀਆ ਉਪਰਾਲਾ ਕਰਕੇ ਇਸ ਖਿੱਤੇ ਦੇ ਲੋਕਾਂ ਨੂੰ ਕੁਦਰਤੀ ਜੀਵਨ ਅਤੇ ਪੰਛੀਆਂ ਬਾਰੇ ਜਾਗਰੂਕ ਕੀਤਾ ਹੈ  । ਉਨ੍ਹਾਂ ਇਹ ਵਾਅਦਾ ਵੀ ਕੀਤਾ ਕਿ ਰੋਪੜ ਵਿੱਚ ਹਰ ਵਰ੍ਹੇ ਅਜਿਹੇ ਪੰਛੀ ਮਿਲੇ ਕਰਵਾਏ ਜਾਣ ਲਈ ਹਰ ਸੰਭਵ ਯਤਨ ਕਰਨਗੇ ।  ਡਾ: ਮੋਨਿਕਾ ਯਾਦਵ, ਡੀਐਫਓ , ਰੋਪੜ ਨੇ ਕਿਹਾ ਕਿ ਕੀ ਵਿਭਾਗ ਦੇ ਲਈ ਇਹ ਇਕ ਸੁਪਨਾ ਸੱਚ ਹੋਣ ਵਾਲੀ ਗੱਲ ਹੈ ਕਿਉਂਕਿ ਜਿਸ ਮੰਤਵ ਨਾਲ ਉਨ੍ਹਾਂ ਨੇ ਇਹ ਪੰਜਾਬ ਵਰਲਡ ਫੈਸਟ ਦਾ ਆਯੋਜਨ ਕੀਤਾ ਸੀ ਉਹ ਮੰਤਵ ਪੂਰਾ ਹੁੰਦਾ ਨਜ਼ਰ ਆ ਰਿਹਾ ਹੈ ਕਿਉਂਕਿ ਇਸ ਪੰਛੀ ਮੇਲੇ ਵਿੱਚ ਵਿਦਿਆਰਥੀਆਂ ਤੋਂ ਲੈ ਕੇ ਦੂਰ ਦੁਰਾਡੇ ਤੋਂ ਕਾਫ਼ੀ ਮਾਤਰਾ ਵਿੱਚ ਲੋਕਾਂ ਨੇ ਇੱਥੇ ਆ ਕੇ ਕੁਦਰਤ ਦੇ ਨਜ਼ਾਰਿਆਂ ਨੂੰ ਮਾਣਿਆ  ।  ਇਸ ਮੌਕੇ ਮਹਿਮਾਨਾਂ ਵੱਲੋਂ  ਰੋਪੜ ਅਤੇ ਨੰਗਲ ਖੇਤਰ ਵਿੱਚ ਸਰਵੇਖਣ ਦੀ ਜਨਗਣਨਾ ਦੇ ਸੰਬੰਧ ਵਿੱਚ ਮੌਜੂਦਾ ਸਾਲ ਦੀ ਰਿਪੋਰਟ ਜਾਰੀ ਕੀਤੀ ਜਿਸ ਵਿੱਚ ਪ੍ਰਵਾਸੀ ਕਿਸਮਾਂ ਦੀ ਗਿਣਤੀ ਅਤੇ ਪੰਛੀਆਂ ਦੀ ਗਿਣਤੀ ਦਰਸਾਈ ਗਈ ਹੈ।   ਇਸ ਦੇ ਨਾਲ ਹੀ ਵਿਭਾਗ ਵੱਲੋਂ  ਰੋਪੜ ਦੀ ਜੈਵ ਵਿਭਿੰਨਤਾ ਅਤੇ ਮਨੁੱਖੀ ਸਭਿਅਤਾ ਅਤੇ ਜੰਗਲੀ ਜੀਵਣ ਜੈਵ ਵਿਭਿੰਨਤਾ ਦੇ ਵਿਚਕਾਰ ਸੰਤੁਲਨ ਬਾਰੇ ਇੱਕ ਦਸਤਾਵੇਜ਼ੀ ਵੀ ਪ੍ਰਦਰਸ਼ਿਤ ਕੀਤੀ ਗਈ ।  ਵਿਭਾਗ ਦੇ ਜੰਗਲਾਤ ਅਤੇ ਜੰਗਲੀ ਜੀਵਣ ਰੱਖਿਆ ਵਿਭਾਗ, ਪੰਜਾਬ ਨੇ ਪੇਂਟਿੰਗ ਅਤੇ ਫੋਟੋਗ੍ਰਾਫੀ ਮੁਕਾਬਲਿਆਂ ਦੇ ਜੇਤੂਆਂ ਦਾ ਵੀ ਐਲਾਨ ਕੀਤਾ ਜਿਨ੍ਹਾਂ ਨੂੰ ਇਸ ਮੌਕੇ ਸਨਮਾਨਿਤ ਕੀਤਾ ਗਿਆ।  ਪੀ ਡੀ ਜੋਜੂ ਨੇ ਫੋਟੋਗ੍ਰਾਫੀ ਮੁਕਾਬਲੇ ਜਿੱਤੇ, ਜਦੋਂਕਿ ਵਨੀ ਖੰਨਾ ਨੇ ਦੂਜਾ ਇਨਾਮ ਜਿੱਤਿਆ, ਉਸ ਤੋਂ ਬਾਅਦ ਡੀਏਵੀ ਪਬਲਿਕ ਸਕੂਲ ਦੇ ਸਾਹਿਲ ਕੁਮਾਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।  ਪੇਂਟਿੰਗ ਮੁਕਾਬਲੇ ਵਿੱਚ ਸੇਂਟ ਕਾਰਮੇਲ ਦੀ ਜੈਸਮੀਨ ਕੌਰ ਨੇ ਪਹਿਲਾ ਇਨਾਮ ਪ੍ਰਾਪਤ ਕੀਤਾ, ਇਸ ਤੋਂ ਬਾਅਦ ਕਿਡਜ਼ ਪੈਰਾਡਾਈਜ ਦੀ ਸਿਮਰਨਪ੍ਰੀਤ ਕੌਰ ਅਤੇ ਦੂਜਾ ਇਨਾਮ ,ਖਾਲਸਾ ਸੀਨੀਅਰ ਸੈਕੰਡਰੀ ਸਕੂਲ  ਦੀ ਅਨਿਕਾ ਨੇ ਤੀਸਰਾ ਸਥਾਨ  ਪ੍ਰਾਪਤ ਕੀਤਾ। ਗਾਂਧੀ ਮੈਮੋਰੀਅਲ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਦੇ ਅਮਜਦ ਖਾਨ ਅਤੇ ਹੋਲੀ ਫੈਮਲੀ ਕਾਨਵੈਂਟ ਸਕੂਲ ਤੋਂ ਗਰਿਮਾ ਚੌਹਾਨ ਨੂੰ ਉਨ੍ਹਾਂ ਦੀ ਪ੍ਰਤਿਭਾ ਅਤੇ ਡਰਾਇੰਗ ਵਿਚ ਸ਼ਾਨਦਾਰ ਪ੍ਰਦਰਸ਼ਨ ਲਈ ਵਿਸ਼ੇਸ਼ ਇਨਾਮ ਦਿੱਤੇ ਗਏ । ਇਸ ਤੋਂ ਇਲਾਵਾ ਫੋਟੋ ਪ੍ਰਦਰਸ਼ਨੀ ਵਿੱਚ ਹਿੱਸਾ ਲੈਣ ਵਾਲੇ ਅਤੇ ਹੋਰ ਕੁਦਰਤੀ ਪ੍ਰੇਮੀਆਂ ਨੂੰ ਵੀ ਇਸ ਮੌਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ  ।

 

Tags: Rana K.P. Singh , Rana Kanwarpal Singh , Speaker Punjab Vidhan Sabha , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Manish Tewari , Rupnagar , Ropar , Punjab Bird Fest 2021

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD