Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਅਤੇ ਡੀ.ਸੀ. ਵੱਲੋਂ 56 ਨਵੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਲੋਕਾਂ ਨੂੰ ਸਮਰਪਿਤ

ਹੁਣ ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ 327 ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ

Web Admin

Web Admin

5 Dariya News

ਜਲੰਧਰ , 09 Feb 2021

Last updated on: Feb 09, 2021, 00:00 IST

ਇਕ ਛੱਤ ਹੇਠਾਂ ਨਿਰਧਾਰਤ ਸਮੇਂ ਅੰਦਰ ਨਿਰਵਿਘਨ ਅਤੇ ਬਿਨਾਂ ਕਿਸੇ ਖੱਜਲ-ਖੁਆਰੀ ਦੇ ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਪੱਛਮੀ ਤੋਂ ਵਿਧਾਨ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਮੰਗਲਵਾਰ ਨੂੰ ਮਾਲ, ਪੁਲਿਸ ਅਤੇ ਟਰਾਂਸਪੋਰਟ ਵਿਭਾਗਾਂ ਨਾਲ ਸਬੰਧਤ 56 ਨਵੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਲੋਕਾਂ ਨੂੰ ਸਮਰਪਿਤ ਕੀਤੀਆਂ, ਜਿਹੜੀਆਂ ਕਿ ਸੇਵਾ ਕੇਂਦਰ ਰਾਹੀਂ ਮੁਹੱਈਆ ਕਰਵਾਈਆਂ ਜਾਣਗੀਆਂ । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਆਂ ਸੇਵਾਵਾਂ ਦੀ ਵਰਚੂਅਲ ਸ਼ੁਰੂਆਤ ਵਿੱਚ ਹਿੱਸਾ ਲੈਂਦਿਆਂ ਵਿਧਾਇਕ ਜਲੰਧਰ ਪੱਛਮੀ ਅਤੇ ਡਿਪਟੀ ਕਮਿਸ਼ਨਰ ਕਿਹਾ ਕਿ 56 ਨਵੀਆਂ ਸੇਵਾਵਾਂ ਵਿੱਚੋਂ 20 ਸੇਵਾਵਾਂ ਪੁਲਿਸ, ਇੱਕ ਮਾਲ ਅਤੇ 35 ਟਰਾਂਸਪੋਰਟ ਵਿਭਾਗ ਨਾਲ ਸਬੰਧਤ ਹਨ।ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹੇ ਦੇ 33 ਸੇਵਾ ਕੇਂਦਰਾਂ ਰਾਹੀਂ ਕੁੱਲ 327 ਨਾਗਰਿਕ ਸੇਵਾਵਾਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ।ਸੁਸ਼ੀਲ ਕੁਮਾਰ ਰਿੰਕੂ ਅਤੇ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਸੇਵਾ ਕੇਂਦਰਾਂ ਦੇ ਕੰਮਕਾਜ ਸੰਬੰਧੀ ਨਾਗਰਿਕਾਂ ਦੀ ਪ੍ਰਤੀਕਿਰਿਆ ਜਾਨਣ ਲਈ ਇਕ ਕਾਰਜਵਿਧੀ ਵੀ ਤਿਆਰ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਲੋਕਾਂ ਦੀ ਸੁਵਿਧਾ ਲਈ 327 ਨਾਗਰਿਕ ਸੇਵਾਵਾਂ ਇਕ ਛੱਤ ਹੇਠਾਂ ਮੁਹੱਈਆ ਕਰਵਾਉਣ ਵਾਸਤੇ ਸੇਵਾ ਕੇਂਦਰ ਖੋਲ੍ਹੇ ਗਏ ਹਨ ਅਤੇ ਸੇਵਾਵਾਂ ਪ੍ਰਦਾਨ ਕਰਨ ਵਿੱਚ ਕਿਸੇ ਵੀ ਕਿਸਮ ਦੀ ਢਿੱਲਮੱਠ ਨਾਲ ਸਖਤੀ ਨਾਲ ਪੇਸ਼ ਆਇਆ ਜਾ ਰਿਹਾ ਹੈ ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਜਲੰਧਰ ਵੱਲੋਂ ਜੁਲਾਈ ਤੋਂ ਸਰਕਾਰ ਦੁਆਰਾ ਨਿਰਧਾਰਤ ਕੀਤੇ ਸਮੇਂ ਅਨੁਸਾਰ ਜਨਤਕ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਹੁਣ ਤੱਕ ਦਾ ਸਭ ਤੋਂ ਘੱਟ ਪੈਂਡੈਂਸੀ ਰੇਟ ਹੈ।ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪ੍ਰਸ਼ਾਸਨ ਬੇਲੋੜੀ ਦੇਰੀ ਤੋਂ ਬਚਣ ਲਈ ਲੋਕਾਂ ਨੂੰ ਸੇਵਾਵਾਂ ਦੀ ਤੁਰੰਤ ਸਪੁਰਦਗੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਅਧਿਕਾਰੀਆਂ ਵੱਲੋਂ ਸੇਵਾ ਕੇਂਦਰਾਂ ਵਿੱਚ ਬਾਕਾਇਦਾ ਨਿਰੀਖਣ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਸਮੁੱਚੀਆਂ ਅਰਜ਼ੀਆਂ ਦਾ ਸਮਾਂ-ਬੱਧ ਤਰੀਕੇ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ।ਇਸ ਦੌਰਾਨ ਸਥਾਨਕ ਅਮਨ ਨਗਰ ਦੇ ਵਸਨੀਕ ਕੁਲਵਿੰਦਰ ਕੁਮਾਰ ਨੇ ਵੀਡੀਓ-ਕਾਨਫਰੰਸ ਰਾਹੀਂ ਮੁੱਖ ਮੰਤਰੀ ਨਾਲ ਗੱਲਬਾਤ ਵੀ ਕੀਤੀ ਅਤੇ ਆਪਣੀ ਪੋਤੀ ਦੇ ਜਨਮ ਸਰਟੀਫਿਕੇਟ ਦੀ ਕਾਪੀ ਸਮੇਂ ਸਿਰ ਉਪਲਬਧ ਕਰਵਾਉਣ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ।ਇਸ ਮੌਕੇ ਮੌਜੂਦ ਪਤਵੰਤੇ ਸੱਜਣਾਂ ਵਿੱਚ ਸਹਾਇਕ ਕਮਿਸ਼ਨਰ ਹਰਦੀਪ ਸਿੰਘ, ਡਿਪਟੀ ਜਨਰਲ ਮੈਨੇਜਰ (ਵਪਾਰ ਵਿਸ਼ਲੇਸ਼ਕ) ਪ੍ਰਭਾਕਰ ਸਿੰਘ, ਜ਼ਿਲ੍ਹਾ ਤਕਨੀਕੀ ਕੋਆਰਡੀਨੇਟਰ ਹਤਿੰਦਰ ਮਲਹੋਤਰਾ, ਜ਼ਿਲ੍ਹਾ ਮੈਨੇਜਰ ਹਰਪ੍ਰੀਤ ਸਿੰਘ, ਜ਼ਿਲ੍ਹਾ ਈ-ਮੇਲ ਗਵਰਨੈਂਸ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਅਤੇ ਹੋਰ ਸ਼ਾਮਿਲ ਸਨ।

56 ਨਵੀਂਆਂ ਸੇਵਾਵਾਂ ਦੇ ਨਾਂ ਹੇਠ ਲਿਖੇ ਅਨੁਸਾਰ ਹਨ

ਸਾਂਝ ਕੇਂਦਰ ਸੇਵਾਵਾਂ

ਸ਼ਿਕਾਇਤ ਦੀ ਪ੍ਰਵਾਨਗੀ, ਸ਼ਿਕਾਇਤ 'ਤੇ ਕੀਤੀ ਗਈ ਕਾਰਵਾਈ ਦੀ ਜਾਣਕਾਰੀ, ਐਫਆਈਆਰ ਜਾਂ ਡੀਡੀਆਰ ਦੀ ਨਕਲ, ਸੜਕ ਹਾਦਸੇ ਦੇ ਮਾਮਲਿਆਂ ਵਿਚ ਅਨਟਰੇਸਡ ਰਿਪੋਰਟ ਦੀ ਕਾਪੀ, ਵਾਹਨ ਚੋਰੀ ਦੇ ਮਾਮਲੇ ਵਿੱਚ ਅਨਟਰੇਸਡ ਰਿਪੋਰਟ ਦੀ ਕਾਪੀ, ਚੋਰੀ ਦੇ ਮਾਮਲਿਆਂ ਵਿਚ ਅਨਟਰੇਸਡ ਰਿਪੋਰਟ ਦੀ ਕਾਪੀ, ਲਾਊਡ ਸਪੀਕਰਾਂ ਦੀ ਵਰਤੋਂ ਲਈ ਇਤਰਾਜ਼ਹੀਣਤਾ ਸਰਟੀਫਿਕੇਟ,  ਮੇਲਾ/ਪ੍ਰਦਰਸ਼ਨੀ/ਖੇਡ ਸਮਾਗਮਾਂ ਲਈ ਇਤਰਾਜ਼ਹੀਣਤਾ ਸਰਟੀਫਿਕੇਟ, ਪਹਿਲਾਂ ਤੋਂ ਮਾਲਕੀ ਵਾਲੇ ਵਾਹਨਾਂ ਲਈ ਇਤਰਾਜ਼ਹੀਣਤਾ ਸਰਟੀਫਿਕੇਟ, ਵੀਜ਼ਾ ਲਈ ਪੁਲਿਸ ਕਲੀਅਰੈਂਸ, ਮਿਸਿੰਗ ਆਰਟੀਕਲ, ਮਿਸਿੰਗ ਪਾਸਪੋਰਟ, ਮਿਸਿੰਗ ਮੋਬਾਇਲ, ਕਰੈਕਟਰ ਵੈਰੀਫਿਕੇਸ਼ਨ, ਕਿਰਾਏਦਾਰ ਵੈਰੀਫਿਕੇਸ਼ਨ/ ਪੀਜੀ, ਕਰਮਚਾਰੀ ਵੈਰੀਫਿਕੇਸ਼ਨ, ਘਰੇਲੂ ਸਹਾਇਤਾ ਜਾਂ ਨੌਕਰ ਦੀ ਵੈਰੀਫਿਕੇਸ਼ਨ, ਨਵਾਂ ਅਸਲਾ ਲਾਇਸੈਂਸ ਜਾਰੀ ਕਰਨਾ, ਨਵਾਂ ਅਸਲਾ ਲਾਇਸੈਂਸ ਦਾ ਨਵੀਨੀਕਰਣ, ਅਧਿਕਾਰ ਖੇਤਰ ਦਾ ਵਿਸਥਾਰ।

ਫਰਦ ਕੇਂਦਰ ਸੇਵਾਵਾਂ : ਫਰਦ ਦੀ ਕਾਪੀ

ਟਰਾਂਸਪੋਰਟ ਵਿਭਾਗ ਨਾਲ ਸਬੰਧਤ ਸੇਵਾਵਾਂ

ਆਨਲਾਈਨ ਰਜਿਸਟਰਡ ਟਰਾਂਸਪੋਰਟ ਅਤੇ ਨਵਾਂ ਟਰਾਂਸਪੋਰਟ (ਰਾਜ ਦੇ ਅੰਦਰ), ਮਾਲਕ ਦਾ ਤਬਾਦਲਾ (ਟੀਓ)(ਰਾਜ ਦੇ ਅੰਦਰ) ਡੁਪਲੀਕੇਟ ਆਰਸੀ, ਪਤੇ ਵਿੱਚ ਤਬਦੀਲੀ, ਹਾਈਪੋਥੈਕੇਸ਼ਨ ਅਡੀਸ਼ਨ, ਹਾਈਪੋਥੈਕੇਸ਼ਨ ਟਰਮੀਨੇਸ਼ਨ, ਹਾਈਪੋਥੈਕੇਸ਼ਨ ਕੰਟੀਨਿਊਏਸ਼ਨ, ਐਨਓਸੀ ਅਦਰ ਸਟੇਟ, ਆਪਣੇ ਬਿਨੈ ਪੱਤਰ ਨੂੰ ਵਾਪਸ ਲੈਣਾ (ਆਰਸੀ),  ਚੈੱਕ ਐਪਲੀਕੇਸ਼ਨ ਸਥਿਤੀ (ਆਰਸੀ), ਚੈੱਕ ਈ-ਭੁਗਤਾਨ ਸਥਿਤੀ (ਆਰਸੀ), ਬੁੱਕ ਅਪਾਇੰਟਮੈਂਟ, ਆਰਸੀ ਦਾ ਆਨਲਾਈਨ ਸੈਲਫ ਬੈਕਲਾਗ, ਡੁਪਲੀਕੇਟ ਡੀਐਲ ਜਾਰੀ ਕਰਨਾ, ਡੀਐਲ ਦਾ ਨਵੀਨੀਕਰਨ, ਡੀਐਲ ਵਿੱਚ ਪਤਾ ਬਦਲਣਾ, ਡੀਐਲ ਦੀ ਤਬਦੀਲੀ, ਖਤਰਨਾਕ ਸਮੱਗਰੀ ਨੂੰ ਚਲਾਉਣ ਦੀ ਤਸਦੀਕ, ਡੁਪਲੀਕੇਟ ਪੀਐਸਵੀ ਬੈਜ ਜਾਰੀ ਕਰਨਾ, ਡਰਾਈਵਰ ਨੂੰ ਪੀਐਸਵੀ ਬੈਜ ਜਾਰੀ ਕਰਨਾ, ਐਨਓਸੀ ਜਾਰੀ ਕਰਨਾ, ਡੀਐਲ ਐਕਸਟਰੈਕਟ, ਪਹਾੜੀ ਖੇਤਰ ਵਿੱਚ ਵਾਹਨ ਚਲਾਉਣ ਦੀ ਤਸਦੀਕ, ਡੀਐਲ ਵਿੱਚ ਨਾਮ ਤਬਦੀਲੀ, ਐਨਓਸੀ ਰੱਦ ਕਰਨਾ, ਡੀਐਲ ਵਿੱਚ ਸੀਓਵੀਐਸ ਦੇ ਸਮਰਪਣ, ਡੀਐਲ ਲਈ ਪੀਐਸਵੀ ਦਾ ਨਵੀਨੀਕਰਨ, ਮੋਬਾਇਲ ਅਪਡੇਟ, ਕੰਡਕਟਰ ਲਾਇਸੈਂਸ ਨਵੀਨੀਕਰਨ (ਪਹਿਲਾਂ ਤੋਂ ਹੀ ਆਨ ਲਾਈਨ), ਲਰਨਰ ਲਾਇਸੈਂਸ ਦਾ ਵਿਸਥਾਰ, ਡੁਪਲੀਕੇਟ ਲਰਨਰ ਲਾਇਸੈਂਸ, ਲਰਨਰ ਲਾਇਸੈਂਸ ਵਿੱਚ ਸੋਧ (ਪਤਾ ਅਤੇ ਨਾਮ) ਬਿਨੈ ਪੱਤਰ ਵਾਪਸ ਲੈਣਾ (ਡਰਾਈਵਿੰਗ ਲਾਇਸੈਂਸ), ਈ-ਪੇਮੈਂਟ ਦੀ ਸਥਿਤੀ ਚੈੱਕ ਕਰਨਾ (ਡਰਾਈਵਿੰਗ ਲਾਇਸੈਂਸ), ਬਿਨੈ ਪੱਤਰ ਦੀ ਸਥਿਤੀ ਚੈੱਕ ਕਰਨਾ (ਡਾਈਵਿੰਗ ਲਾਇਸੈਂਸ)।

 

Tags: DC Jalandhar , Ghanshyam Thori , Jalandhar , Deputy Commissioner Jalandhar , Sushil Kumar Rinku , Sewa Kendras , Saanjh Kendra , Smart Ration Cards , Sarbat Sehat Bima Yojana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD