Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੇਵਾ ਕੇਂਦਰ ਰਾਹੀਂ ਮਿਲਣ ਵਾਲੀਆਂ ਸੇਵਾਵਾਂ ਵਿਚ 56 ਹੋਰ ਸੇਵਾਵਾਂ ਦਾ ਵਾਧਾ

ਪੇਂਡੂ ਖੇਤਰ ਵਿਚ ਸਥਿਤ 13 ਸੇਵਾ ਕੇਂਦਰਾਂ ਵਿਚ ਲਾਭਪਾਤਰੀਆਂ ਨੂੰ ਵੰਡੇ ਪ੍ਰਮਾਣ ਪੱਤਰ

Web Admin

Web Admin

5 Dariya News

ਨਵਾਂਸ਼ਹਿਰ , 09 Feb 2021

Last updated on: Feb 09, 2021, 00:00 IST

ਪੰਜਾਬ ਦੇ ਨਾਗਰਿਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਦੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਨੂੰ ਸਰਵਉੱਚ ਤਰਜੀਹ ਦੇਣ ਦੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸੂਬੇ ਵਿਚ ਸੇਵਾ ਕੇਂਦਰਾਂ ਰਾਹੀਂ 56 ਹੋਰ ਸੇਵਾਵਾਂ ਦੀ ਰਾਜ ਪੱਧਰੀ ਵਰਚੁਅਲ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਜ਼ਿਲੇ ਦੇ ਪੇਂਡੂ ਖੇਤਰ ਵਿਚ ਸਥਿਤ ਵੱਖ-ਵੱਖ 13 ਸੇਵਾ ਕੇਂਦਰਾਂ ਵਿਚ ਸਮਾਗਮ ਕਰਵਾਏ ਗਏ, ਜਿਨਾਂ ਨੂੰ ਰਾਜ ਪੱਧਰੀ ਸਮਾਗਮ ਨਾਲ ਆਨਲਾਈਨ ਜੋੜਿਆ ਗਿਆ। ਇਸ ਦੌਰਾਨ ਵੱਖ-ਵੱਖ ਸੇਵਾਵਾਂ ਹਾਸਲ ਕਰਨ ਵਾਲੇ ਲਾਭਪਾਤਰੀਆਂ ਨੂੰ ਪ੍ਰਮਾਣ ਪੱਤਰ ਵੀ ਵੰਡੇ ਗਏ। ਇਨਾਂ ਸੇਵਾ ਕੇਂਦਰਾਂ ਵਿਚ ਔੜ, ਉੜਾਪੜ, ਮੀਰਪੁਰ ਜੱਟਾਂ, ਮੁਕੰਦਪੁਰ, ਕਟਾਰੀਆਂ, ਬਹਿਰਾਮ, ਬਲਾਚੌਰ, ਕਾਠਗੜ, ਟੋਂਸਾ, ਭੱਦੀ, ਖੁਰਦਣ ਅਤੇ ਸੜੋਆ ਦੇ ਸੇਵਾ ਕੇਂਦਰ ਸ਼ਾਮਲ ਸਨ। ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਜ ਪੱਧਰੀ ਸਮਾਗਮ ਵਿਚ ਆਨਲਾਈਨ ਸ਼ਿਰਕਤ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਹੋਰਨਾਂ ਅਧਿਕਾਰੀਆਂ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਮੰਤਰੀ ਸਾਹਿਬਾਨ ਅਤੇ ਹੋਰਨਾਂ ਉੱਚ ਅਧਿਕਾਰੀਆਂ ਦੇ ਵਿਚਾਰ ਸੁਣੇ।ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਦੇ ਘਰਾਂ ਦੇ ਨੇੜੇ ਹੀ ਇਕੋ ਛੱਤ ਹੇਠ ਮੁਹੱਈਆ ਕਰਵਾਈਆਂ ਜਾ ਰਹੀਆਂ ਨਾਗਰਿਕ ਸੇਵਾਵਾਂ ਦੀ ਲੜੀ ਵਿਚ ਹੋਰ ਵਾਧਾ ਕਰਦਿਆਂ ਹੁਣ ਸੇਵਾ ਕੇਂਦਰਾਂ ਰਾਹੀਂ 56 ਹੋਰ ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨਾਂ ਦੱਸਿਆ ਕਿ ਸ਼ੁਰੂ ਕੀਤੀਆਂ ਗਈਆਂ ਨਵੀਆਂ ਸੇਵਾਵਾਂ ਵਿਚ 35 ਸੇਵਾਵਾਂ ਟ੍ਰਾਂਸਪੋਰਟ, 20 ਪੁਲਿਸ ਵਿਭਾਗ (ਸਾਂਝ ਕੇਂਦਰਾਂ) ਅਤੇ ਇਕ ਸੇਵਾ ਮਾਲ ਵਿਭਾਗ ਨਾਲ ਸਬੰਧਤ ਹੈ। ਉਨਾਂ ਕਿਹਾ ਕਿ ਇਨਾਂ ਸੇਵਾਵਾਂ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ, ਕਿਉਂਕਿ ਪਹਿਲਾਂ ਇਨਾਂ ਸੇਵਾਵਾਂ ਲਈ ਉਨਾਂ ਨੂੰ ਸ਼ਹਿਰ ਜਾਂ ਸਬ-ਡਵੀਜ਼ਨ ਦਫ਼ਤਰਾਂ ਵੱਲ ਜਾਣਾ ਪੈਂਦਾ ਸੀ, ਪਰੰਤੂ ਹੁਣ ਇਹ ਸਾਰੀਆਂ ਸੇਵਾਵਾਂ ਉਨਾਂ ਦੇ ਡੋਰ ਸਟੈਪ ’ਤੇ ਹੀ ਮਿਲਣਗੀਆਂ।ਇਸ ਮੌਕੇ ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਡੀ. ਡੀ. ਪੀ. ਓ ਦਵਿੰਦਰ ਸ਼ਰਮਾ, ਜ਼ਿਲਾ ਟੈਕਨੀਕਲ ਕੋਆਰਡੀਨੇਟਰ ਕਮਲ, ਸੇਵਾ ਕੇਂਦਰਾਂ ਦੇ ਜ਼ਿਲਾ ਮੈਨੇਜਰ ਸਰਬਜੀਤ ਸਿੰਘ, ਏ. ਡੀ. ਜੀ. ਸੀ ਮੈਡਮ ਮੋਨਿਕਾ ਤੇ ਹੋਰ ਅਧਿਕਾਰੀ ਹਾਜ਼ਰ ਸਨ। 

 

Tags: DC SBS Nagar , Dr. Shena Aggarwal , Shena Aggarwal , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar , Sewa Kendras , Saanjh Kendra , Smart Ration Cards , Sarbat Sehat Bima Yojana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD