Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਸਰਕਾਰ ਵਲੋਂ 56 ਹੋਰ ਸੇਵਾਵਾਂ ਸੇਵਾ ਕੇਂਦਰਾਂ ਰਾਹੀ ਦੇਣ ਦਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ : ਸੰਯਮ ਅਗਰਵਾਲ

ਜਿਲ੍ਹਾ ਪਠਾਨਕੋਟ ਦੇ ਲੋਕਾਂ ਨੇ ਵੀਡੀਓ ਕਾਨਫਰੰਸ ਰਾਹੀ ਵਧੀਆਂ ਸੇਵਾਵਾਂ ਮਿਲਣ ਤੇ ਮੁੱਖ ਮੰਤਰੀ ਪੰਜਾਬ ਦਾ ਕੀਤਾ ਧੰਨਵਾਦ

Web Admin

Web Admin

5 Dariya News

ਪਠਾਨਕੋਟ , 09 Feb 2021

Last updated on: Feb 09, 2021, 00:00 IST

ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ 56 ਨਵੀਆਂ ਸੇਵਾਵਾਂ ਦੀ ਸੁਰੂਆਤ ਦੇ ਵਰਚੂਅਲ ਸਮਾਗਮ ਵਿਚ ਜਿਲ੍ਹਾ ਪ੍ਰਬੰਧਕੀ ਵਿਖੇ ਵੀਡੀਓ ਕਾਨਫਰੰਸ ਰਾਹੀ ਸਮੂਲੀਅਤ ਕੀਤੀ। ਇਸੇ ਦੌਰਾਨ ਵੀਡੀਓ ਕਾਨਫ਼ਰੰਸ ਵਿੱਚ ਸਰਵਸ੍ਰੀ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ, ਸੇਵਾਂ ਕੇਂਦਰਾਂ ਦਾ ਸਟਾਫ ਰੁਬਲ ਸੈਂਣੀ ਜਿਲ੍ਹਾ ਕੋਆਰਡੀਨੇਟਰ, ਵਰੁਣ ਕੁਮਾਰ ਸਹਾਇਕ ਜਿਲ੍ਹਾ ਕੋਆਰਡੀਨੇਟਰ, ਸੁਰੇਸ ਕੁਮਾਰ ਜਿਲ੍ਹਾ ਮੈਨੇਜ਼ਰ ਸੇਵਾ ਕੇਂਦਰ ਅਤੇ ਹੋਰ ਲੋਕ ਜਿਨ੍ਹਾਂ ਨੂੰ ਸੇਵਾਂ ਕੇਂਦਰਾਂ ਵਿੱਚ ਮੋਕੇ ਤੇ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸ਼ਾਮਿਲ ਹੋਏ  ।ਇਸ ਮੋਕੇ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਸੇਵਾ ਕੇਂਦਰਾਂ ਰਾਹੀ ਲੋਕਾਂ ਨੂੰ ਢੁੱਕਵੀਆਂ ਲੋੜੀਦੀਆਂ ਸੇਵਾਵਾਂ ਉਪਲੱਬਧ ਕਰਵਾਉਣ ਦਾ ਪੰਜਾਬ ਸਰਕਾਰ ਦਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾ ਅਜਿਹੀਆਂ ਸੇਵਾਵਾਂ ਲੈਣ ਲਈ ਜਿਲ੍ਹਾ ਹੈਡਕੁਆਰਟਰ ਅਤੇ ਉਪ ਮੰਡਲ ਦਫਤਰ ਵਿਖੇ ਵਾਰ ਵਾਰ ਚੱਕਰ ਲਗਾਉਣੇ ਪੈਦੇ ਸਨ ਜਿਸ ਨਾਲ ਸਮਾ ਅਤੇ ਪੈਸਾ ਖਰਚ ਹੁੰਦਾ ਸੀ, ਹੁਣ ਪੰਜਾਬ ਸਰਕਾਰ ਨੇ ਆਧੁਨਿਕ ਤਕਨੀਕ ਦੇ ਯੁੱਗ ਵਿਚ ਇਹ ਸੇਵਾਵਾਂ ਆਮ ਲੋਕਾਂ ਨੁੰ ਉਨ੍ਹਾਂ ਦੇ ਘਰਾਂ ਦੇਣ ਦਾ ਉਪਰਾਲਾ ਕੀਤਾ ਹੈ। ਪਹਿਲਾ ਬਹੁਤ ਸਾਰੀਆਂ ਸੇਵਾਵਾਂ ਇਨ੍ਹਾਂ ਸੇਵਾ ਕੇਦਰਾਂ ਤੋ ਸਫਲਤਾ ਪੂਰਵਕ ਮਿਲ ਰਹੀਆਂ ਹਨ, ਹੁਣ ਪੁਲਿਸ ਵਿਭਾਗ ਅਤੇ ਟ੍ਰਾਸਪੋਰਟ ਵਿਭਾਗ ਨਾਲ ਸਬੰਧਤ ਹੋਰ ਬਹੁਤ ਸਾਰੀਆਂ ਸੇਵਾਵਾਂ ਨੂੰ ਇਨ੍ਹਾਂ ਸੇਵਾਂ ਕੇਦਰਾਂ ਨਾਲ ਜੋੜ ਕੇ ਪੰਜਾਬ ਦੇ ਲੋਕਾਂ ਨੂੰ ਬਿਹਤਰੀਨ ਗਵਰਨਸ ਦੇਣ ਦਾ ਉਪਰਾਲਾ ਕੀਤਾ ਗਿਆ ਹੈ। ਇਸ ਨਾਲ  ਸੂਬੇ ਦੇ ਦੂਰੇ ਦੁਰਾਂਡੇ ਦੇ ਪਿੰਡਾਂ ਵਿਚ ਰਹਿ ਰਹੇ ਲੋਕਾਂ ਨੂੰ ਇਹ ਸਹੂਲਤਾਂ ਆਪਣੇ ਘਰਾਂ ਦੇ ਨੇੜੇ ਮਿਲਣਗੀਆਂ।ਇਸ ਮੋਕੇ ਤੇ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਸੇਵਾ ਕੇਂਦਰ ਵਿਚ ਇਨ੍ਹਾਂ ਸੁਵਿਧਾਵਾਂ ਦਾ ਲਾਭ ਲੈਣ ਆਏ ਲੋਕਾਂ ਨੂੰ ਦਸਤਾਵੇਜ਼ ਵੀ ਸੋਂਪੇ ਅਤੇ ਇਨ੍ਹਾਂ ਲੋਕਾਂ ਵੱਲੋਂ ਵਧੀਆਂ ਸੇਵਾਵਾਂ ਦੇਣ ਤੇ ਮੁੱਖ ਮੰਤਰੀ ਪੰਜਾਬ ਦਾ ਵੀਡਿਓ ਕਾਨਫਰੰਸ ਦੋਰਾਨ ਧੰਨਵਾਦ ਵੀ ਕੀਤਾ ਗਿਆ।

 

Tags: DC Pathankot , Deputy Commissioner Pathankot , Sanyam Aggarwal , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD