Monday, 27 May 2024

 

 

ਖ਼ਾਸ ਖਬਰਾਂ ਲੁਧਿਆਣਾ ਵਿੱਚ ਰਾਜਾ ਵੜਿੰਗ ਦੇ ਸਮਰਥਨ ਵਿੱਚ ਭਾਰੀ ਭੀੜ ਪਹੁੰਚੀ; ਮੋਦੀ ਦੀਆਂ ਆਰਥਿਕ ਨੀਤੀਆਂ ਦੀ ਆਲੋਚਨਾ ਕੀਤੀ ਅਮਿਤ ਸ਼ਾਹ ਬਿੱਟੂ ਦੀ ਜ਼ਮਾਨਤ ਬਚਾਉਣ 'ਚ ਮਦਦ ਨਹੀਂ ਕਰ ਸਕਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸਨੌਰ ਹਲਕੇ ਦੀਆਂ ਇੱਕ ਹਜ਼ਾਰ ਤੋਂ ਵੱਧ ਔਰਤਾਂ ਪਰਿਵਾਰਾਂ ਸਮੇਤ ਭਾਜਪਾ ਵਿੱਚ ਸ਼ਾਮਲ ਸੰਗਰੂਰ ਹਲਕੇ ਦਾ ਹਰ ਮੁੱਦਾ ਪਾਰਲੀਮੈਂਟ ਵਿੱਚ ਉਠਾਵਾਂਗਾ ਤੇ ਨਵੇਂ ਪ੍ਰਾਜੈਕਟ ਲੈ ਕੇ ਆਵਾਂਗੇ : ਮੀਤ ਹੇਅਰ ਹਲਕੇ ਦੇ ਪਿੰਡਾਂ ਵਿਚ ਭਾਜਪਾ ਉਮੀਦਵਾਰਾਂ ਦਾ ਹੋ ਰਿਹੈ ਸਵਾਗਤ ਪੰਜਾਬ ਸਰਕਾਰ ਨੇ ਨਹੀਂ ਦਿੱਤਾ ਕੇਂਦਰੀ ਫੰਡਾਂ ਦਾ ਹਿਸਾਬ - ਡਾ ਸੁਭਾਸ਼ ਸ਼ਰਮਾ ਸਮੁੱਚਾ ਲੋਕਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਮੋਦੀ ਦੀ ਸੋਚ ਤੇ ਦੇਵੇਗਾ ਪਹਿਰਾ: ਡਾ ਸੁਭਾਸ਼ ਸ਼ਰਮਾ ਪ੍ਰਧਾਨ ਮੰਤਰੀ ਮੋਦੀ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਾਸੀਆਂ ਵਿਚਾਲੇ ਸੇਤੂ ਦਾ ਕੰਮ ਕਰਾਂਗਾ : ਡਾ ਸੁਭਾਸ਼ ਸ਼ਰਮਾ ਪੰਜਾਬੀਆਂ ਨੇ ਇਸ ਦੇਸ਼ ਲਈ ਕੁਰਬਾਨੀਆਂ ਦਿੱਤੀਆਂ, ਇਸ ਵਾਰ 1 ਜੂਨ ਨੂੰ ਹਰ ਪੰਜਾਬੀ ਇੱਕ ਵਾਰ ਫਿਰ ਦੇਸ਼ ਨੂੰ ਬਚਾਉਣ ਵਿੱਚ ਯੋਗਦਾਨ ਪਾਵੇਗਾ-ਕੇਜਰੀਵਾਲ ਕੇਂਦਰ ਦੀ ਕਾਂਗਰਸ ਸਰਕਾਰ ਨਾਲ ਅੰਮ੍ਰਿਤਸਰ ਦਾ ਵਪਾਰ ਵਧੇਗਾ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੁੱਦਿਆਂ: ਦਰਿਆਈ ਪਾਣੀ, ਚੰਡੀਗੜ੍ਹ, ਐਮਐਸਪੀ ਅਤੇ ਬੰਦੀ ਸਿੰਘਾਂ ਬਾਰੇ ਕੌਮੀ ਪਾਰਟੀਆਂ ਦੇ ਸਟੈਂਡ ਦੀ ਮੰਗ ਕੀਤੀ ਪਿੰਡ ਆਕੜੀ ਦੇ ਕਈ ਕਿਸਾਨ ਪਰਿਵਾਰਾਂ ਸਮੇਤ ਭਾਜਪਾ ਵਿੱਚ ਸ਼ਾਮਲ ਸਰਵਜੀਤ ਕੌਰ ਮਾਣੂੰਕੇ ਗਿੱਦੜਵਿੰਡੀ 'ਚ ਅਕਾਲੀਆਂ ਤੇ ਕਾਂਗਰਸੀਆਂ ਦੀਆਂ ਜੜ੍ਹਾਂ ਹਿਲਾਈਆਂ ਬਠਿੰਡਾ ਵਿਚ ਗਰਜੇ ਅਰਵਿੰਦ ਕੇਜਰੀਵਾਲ- “ਇਕ ਪਰਿਵਾਰ ਦੇ ਰਾਜੇ ਨੂੰ ਹੁਣ ਖ਼ਤਮ ਕਰਨਾ ਹੋਵੇਗਾ” ਸੁਖਬੀਰ ਬਾਦਲ ਫ਼ਿਰੋਜ਼ਪੁਰ ਤੋਂ ਭੱਜਿਆ, ਹੁਣ ਬਠਿੰਡੇ ਤੋਂ ਵੀ ਮਾਂਝਿਆ ਜਾਣਾ ਏ- ਭਗਵੰਤ ਮਾਨ ਪੰਜਾਬ ਦਾ ਕਿਸਾਨ ਪੂਰੇ ਦੇਸ਼ ਦਾ ਪੇਟ ਪਾਲਦਾ ਹੈ, ਪਰ ਉਸ ਨੂੰ ਬਣਦਾ ਮਾਣ-ਸਨਮਾਨ ਨਹੀਂ ਮਿਲਦਾ: ਵਿਜੇ ਇੰਦਰ ਸਿੰਗਲਾ ਕੇਂਦਰ ਦੇ ਸਹਿਯੋਗ ਨਾਲ ਜਲਦੀ ਹੀ ਘੱਗਰ ਦੀ ਸਮੱਸਿਆ ਦਾ ਹੋਵੇਗਾ ਸਥਾਈ ਹੱਲ : ਪ੍ਰਨੀਤ ਕੌਰ ਦੇਸ਼ ਅੱਗੇ ਵੱਧ ਰਿਹਾ ਹੈ ਤੇ ਪੰਜਾਬ ਪੀਛੇ ਜਾ ਰਿਹਾ ਹੈ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਜਨਸਭਾਵਾਂ ਕਰਕੇ ਲਾਲਜੀਤ ਭੁੱਲਰ ਲਈ ਮੰਗੇ ਵੋਟ ਜਦੋਂ ਤੱਕ ਕੇਜਰੀਵਾਲ ਜਿੰਦਾ ਹੈ, ਕਿਸੇ ਵਿਚ ਹਿੰਮਤ ਨਹੀਂ ਹੈ ਕਿ ਤੁਹਾਡੇ ਰਾਖਵਾਂਕਰਨ ਨੂੰ ਖਤਮ ਕਰ ਸਕੇ- ਅਰਵਿੰਦ ਕੇਜਰੀਵਾਲ ਭਾਜਪਾ ਅੱਜ ਮੁੱਦਿਆਂ 'ਤੇ ਗੱਲ ਕਿਉਂ ਨਹੀਂ ਕਰ ਰਹੀ : ਸੁਪ੍ਰੀਆ ਸ੍ਰੀਨਾਤੇ

 

ਜ਼ਿਲ੍ਹੇ ਦੇ ਸੇਵਾ ਕੇਂਦਰਾਂ 'ਚ ਹੁਣ ਮਿਲਣਗੀਆਂ 326 ਸੇਵਾਵਾਂ : ਕੁਲਜੀਤ ਸਿੰਘ ਨਾਗਰਾ

35 ਸੇਵਾਵਾਂ ਟਰਾਂਸਪੋਰਟ ਵਿਭਾਗ ਅਤੇ 20 ਸੇਵਾਵਾਂ ਪੁਲਿਸ (ਸਾਂਝ ਕੇਂਦਰਾਂ) ਨਾਲ ਸਬੰਧਤ ਹੋਰਸੇਵਾਵਾਂ ਮਿਲਣਗੀਆਂ

Web Admin

Web Admin

5 Dariya News

ਨਬੀਪੁਰ (ਫਤਹਿਗੜ੍ਹ ਸਾਹਿਬ ) , 09 Feb 2021

ਪੰਜਾਬ ਸਰਕਾਰ ਵੱਲੋਂ ਤੁਹਾਡੇ ਘਰ ਦੇ ਕੋਲ ਹੀ ਹਰ ਤਰ੍ਹਾਂ ਦੀ ਪ੍ਰਸਾ਼ਸਨਿਕ ਅਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਜ਼ਿਲ੍ਹੇ ਦੇ ਪਿੰਡ ਨਬੀਪੁਰ,ਚਨਾਰਥਲ ਕਲਾਂ, ਬਦੌਛੀ ਕਲਾਂ ਅਤੇ ਸੰਘੋਲ ਵਿਖੇ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਚ 56 ਹੋਰ ਸੇਵਾਵਾਂ ਦਾ ਵਾਧਾ ਕਰਨ ਦੀ ਸੁਰੂਆਤ ਕੀਤੀ ਗਈ। ਲੰਮੇ ਸਮੇਂ ਤੋਂ ਮੰਗ ਚੱਲੀ ਆ ਰਹੀ ਸੀ ਕਿ ਟਰਾਂਸਪੋਰਟ ,ਮਾਲ ਵਿਭਾਗ ਅਤੇ ਪੁਲਿਸ ਵਿਭਾਗ ਨਾਲ ਸਬੰਧਤ ਕੁੱਝ ਹੋਰ ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਜਾਂ ਪਿੰਡ ਅਤੇ ਵਾਰਡ ਚ ਹੀ ਦਿੱਤੀਆਂ ਜਾਣ। ਇਨ੍ਹਾਂ ਸੇਵਾਵਾਂ ਦੀ ਸੁਰੂਆਤ ਅੱਜ ਹਲਕਾ ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਸ.ਕੁਲਜੀਤ ਸਿੰਘ ਨਾਗਰਾ ਨੇ ਇੱਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਚ ਕਰਵਾਈ।ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਰਾਹੀਂ 56 ਨਵੀਂਆਂ ਸੇਵਾਵਾਂ ਨੂੰ ਜਾਰੀ ਕਰਨ ਦਾ ਉਪਰਾਲਾ ਕੀਤਾ ਹੈ। ਜਿਸ ਵਿੱਚ 35 ਸੇਵਾਵਾਂ ਟਰਾਂਸਪੋਰਟ ਵਿਭਾਗ ਨਾਲ ਸਬੰਧਤ ਹਨ ਅਤੇ 20 ਸੇਵਾਵਾਂ ਪੁਲਿਸ ਵਿਭਾਗ(ਸਾਂਝ ਕੇਂਦਰਾਂ) ਨਾਲ ਸਬੰਧਤ ਹੈ। ਇਸ ਤੋਂ ਇਲਾਵਾ ਇੱਕ ਸਰਵਿਸ ਮਾਲ ਵਿਭਾਗ ਦੀ ਹੈ। ਇਸ ਤੋਂ ਪਹਿਲਾਂ ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ 270 ਸੇਵਾਵਾਂ ਦਿੱਤੀਆਂ ਜਾ ਰਹੀਆਂ ਸਨ ।ਹੁਣ ਇਹ ਸੇਵਾਵਾਂ ਦੀ ਗਿਣਤੀ 326 ਹੋ ਗਈ ਹੈ।ਉਨ੍ਹਾਂ ਕਿਹਾ ਕਿ ਹੁਣ ਤੱਕ ਲੋਕਾਂ ਨੂੰ ਹਰ ਛੋਟੀ ਵੱਡੀ ਸਮੱਸਿਆ ਲਈ ਸ਼ਹਿਰ ਜਾਂ ਸਬ-ਡਵੀਜਨ ਵੱਲ ਜਾਣਾ ਪੈਂਦਾ ਸੀ ਅਤੇ ਕਈ ਵਾਰੀ ਜ਼ਿਲ੍ਹਾ ਹੈਡਕੁਆਟਰਜਾ ਕੇ ਸਰਕਾਰੀ ਸੇਵਾਵਾਂ ਲਈ ਪ੍ਰਸਾਸ਼ਨਿਕ ਵਿਭਾਗਾਂ ਦੇ ਚੱਕਰ ਲਾਉਣੇ ਪੈਂਦੇ ਸਨ ਇਸ ਨਾਲ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੀ ਦੁਰਵਰਤੋਂ ਹੁੰਦੀ ਸੀ, ਹੁਣ ਇਹ ਸਾਰੀਆਂ ਸੇਵਾਵਾਂ ਉਨ੍ਹਾਂ ਦੇ ਡੋਰ ਸਟੈਪ 'ਤੇ ਮਿਲਣ ਲੱਗ ਗਈਆਂ ਹਨ।ਇਸ ਮੌਕੇ ਵਿਧਾਇਕ ਸ.ਨਾਗਰਾ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਵੱਖ ਵੱਖ ਸੇਵਾਵਾਂ ਦਾ ਲਾਭ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੂੰ ਪ੍ਰਮਾਣ ਪੱਤਰ ਵੀ ਵੰਡੇ।ਅੱਜ ਦੇ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਵਾਲੀ ਪ੍ਰਮੁੱਖ ਸ਼ਖਸ਼ੀਅਤਾਂ 'ਚ ਸਰਪੰਚ ਪਿੰਡ ਨਬੀਪੁਰ ਧਰਮਿੰਦਰ ਸਿੰਘ, ਪੰਚ ਗੁਰਨਾਮ ਸਿੰਘ, ਵਿਧਾਇਕ ਨਾਗਰਾ ਦੇ ਮੀਡੀਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ ਸਮੇਤ ਹੋਰ ਪੰਤਵੰਤੇ ਵੀ ਹਾਜਰ ਸਨ।

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib , DC Fatehgarh Sahib , Amrit Kaur Gill , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD