Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੇਵਾ ਕੇਂਦਰਾਂ ਰਾਹੀਂ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਵਚਨਬੱਧ-ਬੀ. ਸ੍ਰੀਨਿਵਾਸਨ

ਪੁਲਿਸ, ਟਰਾਂਸਪੋਰਟ ਤੇ ਮਾਲ ਵਿਭਾਗ ਨਾਲ ਸਬੰਧਤ 56 ਹੋਰ ਨਵੀਂਆਂ ਸੇਵਾਵਾਂ ਹੋਈਆਂ ਸ਼ੁਰੂ

Web Admin

Web Admin

5 Dariya News

ਬਠਿੰਡਾ , 09 Feb 2021

Last updated on: Feb 09, 2021, 00:00 IST

ਸੂਬਾ ਸਰਕਾਰ ਸੇਵਾ ਕੇਂਦਰਾਂ ਰਾਹੀਂ ਆਮ ਲੋਕਾਂ ਨੂੰ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਮੇਸ਼ਾ ਵਚਨਵੱਧ ਹੈ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਨਾਗਰਿਕ ਸੇਵਾਵਾਂ ਇੱਕੋਂ ਛੱਤ ਹੇਠ ਅਤੇ ਉਨਾਂ ਦੇ ਘਰਾਂ ਨੇੜੇ ਮੁਹੱਈਆ ਕਰਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਸਾਰੇ ਸੇਵਾ ਕੇਂਦਰਾਂ ’ਚ 56 ਨਵੀਆਂ ਸੇਵਾਵਾਂ ਦੀ ਵਰਚੂਅਲ ਪ੍ਰੋਗਰਾਮ ਦੌਰਾਨ ਕੀਤੀ ਗਈ ਸ਼ੁਰੂਆਤ ਉਪਰੰਤ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਦਿੱਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਜ਼ਿਲੇ ਨਾਲ ਸਬੰਧਤ 5 ਵੱਖ-ਵੱਖ ਤਰਾਂ ਦੀਆਂ ਸੇਵਾਵਾਂ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੂੰ ਸਰਟੀਫ਼ਿਕੇਟ ਵੀ ਵੰਡੇ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਸੇਵਾ ਕੇਂਦਰਾਂ ’ਚ ਸ਼ੁਰੂ ਹੋਈਆਂ ਨਵੀਂਆਂ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ 35 ਸੇਵਾਵਾਂ ਟਰਾਂਸਪੋਰਟ ਵਿਭਾਗ, 20 ਸੇਵਾਵਾਂ ਪੁਲਿਸ ਵਿਭਾਗ (ਸਾਂਝ ਕੇਂਦਰ) ਅਤੇ 1 ਸੇਵਾ ਮਾਲ ਵਿਭਾਗ (ਫਰਦ ਦੀ ਨਕਲ ਦੀ ਕਾਪੀ ਮੁਹੱਈਆ ਕਰਵਾਉਣ) ਸਬੰਧੀ ਸ਼ਾਮਲ ਹਨ। ਨਵੀਆਂ 56 ਸੇਵਾਵਾਂ ਸ਼ਾਮਲ ਹੋਣ ਨਾਲ ਹੁਣ ਕੁੱਲ ਸੇਵਾਵਾਂ ਦੀ ਗਿਣਤੀ 327 ਹੋ ਗਈ ਹੈ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਅੱਗੇ ਹੋਰ ਦੱਸਿਆ ਕਿ ਜ਼ਿਲੇ ’ਚ ਇਸ ਸਮੇਂ ਕੁੱਲ 33 ਸੇਵਾ ਕੇਂਦਰ ਚੱਲ ਰਹੇ ਹਨ ਜਿਨਾਂ ਵਿਚ ਪਹਿਲਾਂ ਕੁੱਲ 271 ਕਿਸਮ ਦੀਆਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਈਆ ਜਾ ਰਹੀਆ ਹਨ। ਉਨਾਂ ਹੋਰ ਦੱਸਿਆ ਕਿ ਇਸ ਸਮੇਂ ਜ਼ਿਲੇ ’ਚ ਇੱਕ ਸੇਵਾ ਕੇਂਦਰ ਜ਼ਿਲਾ ਹੈਡਕੁਆਰਟਰ, 21 ਸੇਵਾ ਕੇਂਦਰ ਸ਼ਹਿਰੀ ਤੇ ਅਰਧ ਸ਼ਹਿਰੀ ਖੇਤਰਾਂ ਵਿਚ ਅਤੇ 11 ਸੇਵਾ ਕੇਂਦਰ ਪੇਂਡੂ ਖੇਤਰਾਂ ਵਿਚ ਚੱਲ ਰਹੇ ਹਨ।ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਕੇ.ਕੇ. ਅਗਰਵਾਲ, ਸੇਵਾ ਕੇਂਦਰਾਂ ਦੇ ਡੀ.ਐਮ. ਸ਼੍ਰੀ ਸੰਜੀਵ ਕੁਮਾਰ ਅਤੇ ਜ਼ਿਲਾ ਟੈਕਨੀਕਲ ਕੁਆਰਡੀਨੇਟਰ ਸ਼੍ਰੀ ਮੁਕੇਸ਼ ਕੁਮਾਰ ਤੋਂ ਇਲਾਵਾ ਸਰਟੀਫ਼ਿਕੇਟ ਪ੍ਰਾਪਤ ਕਰਨ ਵਾਲੇ ਲਾਭਪਾਤਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

 

Tags: DC Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD