Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਦੀ ਕਾਰਜ਼ਕੁਸ਼ਲਤਾ ਵਧਾਈ : ਸਾਧੂ ਸਿੰਘ ਧਰਮਸੋਤ

ਸੇਵਾ ਕੇਂਦਰਾਂ ਰਾਹੀਂ ਮਾਲ, ਪੁਲਿਸ ਤੇ ਟਰਾਂਸਪੋਰਟ ਵਿਭਾਗਾਂ ਦੀਆਂ 56 ਹੋਰ ਨਵੀਆਂ ਸੇਵਾਵਾਂ ਦੀ ਸ਼ੁਰੂਆਤ

Web Admin

Web Admin

5 Dariya News

ਪਟਿਆਲਾ , 09 Feb 2021

Last updated on: Feb 09, 2021, 00:00 IST

ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰਾਜ 'ਚ ਚੱਲਦੇ ਸੇਵਾ ਕੇਂਦਰਾਂ ਦੀ ਕਾਰਜ਼ਕੁਸ਼ਲਤਾ 'ਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਾਗਰਿਕਾਂ ਨੂੰ ਸਰਕਾਰ ਦੀਆਂ ਸੇਵਾਵਾਂ ਚੰਗੇ ਵਾਤਾਵਰਨ ਵਿੱਚ ਇੱਕੋ ਛੱਤ ਹੇਠਾਂ ਸੁਖਾਲੇ ਤੇ ਸਮਾਂਬੱਧ ਢੰਗ ਨਾਲ ਪ੍ਰਦਾਨ ਕਰਨ ਵੱਲ ਇਤਿਹਾਸਕ ਕਦਮ ਚੁੱਕੇ ਹਨ ਅਤੇ 56 ਨਵੀਂਆਂ ਸੇਵਾਵਾਂ ਸ਼ੁਰੂ ਕਰਨ ਨਾਲ ਹੁਣ ਸੇਵਾ ਕੇਂਦਰਾਂ 'ਚ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ 271 ਤੋਂ ਵੱਧਕੇ 327 ਹੋ ਗਈਆਂ ਹਨ।ਸ. ਧਰਮਸੋਤ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਰਾਜ ਭਰ 'ਚ ਸੇਵਾ ਕੇਂਦਰਾਂ ਵਿਖੇ 56 ਸੇਵਾਵਾਂ ਦੀ ਆਨ ਲਾਈਨ ਸ਼ੁਰੂਆਤ ਕਰਨ ਲਈ ਕਰਵਾਏ ਸਮਾਗਮ ਦੌਰਾਨ ਪਟਿਆਲਾ ਦੇ ਸੇਵਾ ਕੇਂਦਰ ਤੋਂ ਸੇਵਾਵਾਂ ਹਾਸਲ ਕਰਨ ਵਾਲੇ 5 ਲਾਭਪਾਤਰੀਆਂ ਨੂੰ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਸਮੀ ਤੌਰ 'ਤੇ ਨਾਗਰਿਕ ਸੇਵਾਵਾਂ ਦੇ ਸਰਟੀਫਿਕੇਟ ਸੌਂਪਣ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਵੀ ਮੌਜੂਦ ਸਨ।ਕੈਬਨਿਟ ਮੰਤਰੀ ਨੇ ਆਖਿਆ ਕਿ ਪਹਿਲਾਂ ਲੋਕਾਂ ਨੂੰ ਪੁਲਿਸ ਨਾਲ ਸਬੰਧਤ ਸੇਵਾਵਾਂ ਲੈਣ ਲਈ ਥਾਣੇ ਜਾਂ ਸਾਂਝ ਕੇਂਦਰਾਂ 'ਚ ਜਾਣਾ ਪੈਂਦਾ ਸੀ ਪਰੰਤੂ ਹੁਣ ਇਹ 20 ਸੇਵਾਵਾਂ ਸੇੇਵਾ ਕੇਂਦਰਾਂ 'ਚ ਮਿਲਣ ਨਾਲ ਸਾਂਝ ਕੇਂਦਰਾਂ 'ਚ ਕੰਮ ਕਰਦੀ ਪੁਲਿਸ ਉਥੋਂ ਆਮ ਪੁਲਿਸਿੰਗ 'ਚ ਲਗਾਈ ਜਾਵੇਗੀ ਅਤੇ ਆਮ ਲੋਕਾਂ ਲਈ ਆਪਣੇ ਕੰਮ ਕਰਵਾਉਣੇ ਹੋਰ ਵੀ ਆਸਾਨ ਹੋ ਗਏ ਹਨ। ਜਦੋਂਕਿ ਟਰਾਂਸਪੋਰਟ ਵਿਭਾਗ ਦੀਆਂ 35 ਸੇਵਾਵਾਂ ਸੇਵਾ ਕੇਂਦਰਾਂ 'ਚ ਮਿਲਣ ਨਾਲ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਹੋ ਗਿਆ ਹੈ। ਇਸੇ ਤਰ੍ਹਾਂ ਮਾਲ ਵਿਭਾਗ ਦੀਆਂ ਸੇਵਾਵਾਂ ਸੇਵਾ ਕੇਂਦਰਾਂ 'ਚ ਪ੍ਰਾਪਤ ਹੋਣ ਨਾਲ ਲੋਕਾਂ ਦੀ ਖੱਜਲ ਖੁਆਰੀ ਖਤਮ ਹੋ ਜਾਵੇਗੀ।ਸ. ਧਰਮਸੋਤ ਨੇ ਹੋਰ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸਰਕਾਰ ਨੇ ਲੋਕਾਂ ਨੂੰ ਸਮਾਂਬੱਧ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਦਿਆਂ ਸਰਕਾਰੀ ਕੰਮ ਕਾਜ ਨੂੰ ਹੋਰ ਬਿਹਤਰ ਬਣਾਇਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਬਿਨ੍ਹਾਂ ਸਰਕਾਰ ਨੇ ਲੋਕਾਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਇੱਕ ਆਨਲਾਈਨ ਗ੍ਰਿਵੈਂਸ ਰਿਡਰੈਸਲ ਪੋਰਟਲ ਦੀ ਵੀ ਸ਼ੁਰੁਆਤ ਕੀਤੀ ਹੈ ਅਤੇ ਜਲਦੀ ਹੀ ਇਕ ਕਾਲ ਸੈਂਟਰ ਵੀ ਅਰੰਭ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ 41 ਸੇਵਾ ਕੇਂਦਰਾਂ ਵਿਖੇ ਰੋਜ਼ਾਨਾ ਕਰੀਬ 2000 ਲੋਕ ਸੇਵਾਵਾਂ ਲੈਣ ਆਉਂਦੇ ਹਨ ਤੇ ਜੂਨ 2020 ਤੋਂ ਜਨਵਰੀ 2021 ਤੱਕ 3 ਲੱਖ 8 ਹਜ਼ਾਰ 476 ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ।

ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨੀ ਸੰਘਰਸ਼ ਬਾਬਤ ਪੁੱਛੇ ਗਏ ਇੱਕ ਸਵਾਲ ਦੇ ਜਵਾਬ 'ਚ ਸ. ਧਰਮਸੋਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨੀਤੀ ਅਤੇ ਨੀਅਤ ਖੋਟੀ ਹੈ, ਜਿਸ ਕਰਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਜਾਇਜ਼ ਮੰਗਾਂ ਅਤੇ ਪੂਰੇ ਅਵਾਮ ਦੇ ਅੰਦੋਲਨ ਨੂੰ ਨਜ਼ਰ ਅੰਦਾਜ ਕੀਤਾ ਜਾ ਰਿਹਾ ਹੈ।ਇਸ ਦੌਰਾਨ ਲੜਕੀ ਗੁਰਲੀਨ ਕੌਰ ਨੇ ਸੇਵਾ ਕੇਂਦਰ ਤੋਂ ਕੁਝ ਹੀ ਦਿਨਾਂ 'ਚ ਆਪਣਾ ਲਰਨਿੰਗ ਲਾਇਸੈਂਸ ਹਾਸਲ ਕਰਨ ਦਾ ਸਫ਼ਲ ਤਜਰਬਾ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਮੁੱਖ ਮੰਤਰੀ ਨਾਲ ਸਾਂਝਾ ਕੀਤਾ। ਜਦੋਂਕਿ ਇਸ ਮੌਕੇ ਗੁਰਲੀਨ ਕੌਰ ਤੋਂ ਇਲਾਵਾ ਹਰਸ਼ਦੀਪ ਸਿੰਘ ਨੂੰ ਲਰਨਰ ਡਰਾਇਵਿੰਗ ਲਾਇਸੈਂਸ, ਦਵਿੰਦਰ ਸ਼ਰਮਾ ਨੂੰ ਜਨਮ ਸਰਟੀਫਿਕੇਟ, ਅਮਨ ਸ਼ਰਮਾ ਤੇ ਗੋਵਿੰਦਾ ਕੁਮਾਰ ਨੂੰ ਡੀ.ਡੀ.ਆਰ. ਦੀ ਕਾਪੀ ਸੌਂਪੀ ਗਈ।ਇਸੇ ਦੌਰਾਨ ਬਲਾਕ ਸੰਮਤੀ ਸਨੌਰ ਦੇ ਚੇਅਰਮੈਨ ਅਸ਼ਵਨੀ ਬੱਤਾ ਤੇ ਐਸ.ਡੀ.ਐਮ. ਪਟਿਆਲਾ ਚਰਨਜੀਤ ਸਿੰਘ ਨੇ ਪਿੰਡ ਚੌਰਾ ਦੇ ਸੇਵਾ ਕੇਂਦਰ ਵਿਖੇ ਇਨ੍ਹਾਂ ਸੇਵਾਵਾਂ ਦੀ ਸ਼ੁਰੂਆਤ ਮੌਕੇ ਲਾਭਪਾਤਰੀਆਂ ਨੂੰ ਸਰਟੀਫਿਕੇਟ ਸੌਂਪੇ। ਘਨੌਰ ਸੇਵਾ ਕੇਂਦਰ ਵਿਖੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਗਨਦੀਪ ਸਿੰਘ ਜੌਲੀ ਜਲਾਲਪੁਰ ਤੇ ਨਾਇਬ ਤਹਿਸੀਲਦਾਰ ਗੌਰਵ ਕੁਮਾਰ ਵੱਲੋਂ ਜਦੋਂਕਿ ਭਾਦਸੋਂ ਸੇਵਾ ਕੇਂਦਰ ਵਿਖੇ ਐਸ.ਡੀ.ਐਮ. ਨਾਭਾ ਕਾਲਾ ਰਾਮ ਕਾਂਸਲ ਵੱਲੋਂ ਤੇ ਸੇਵਾ ਕੇਂਦਰ ਕਕਰਾਲਾ ਵਿਖੇ ਐਸ.ਡੀ.ਐਮ. ਸਮਾਣਾ ਨਮਨ ਮੜਕਣ ਵੱਲੋਂ, ਪਿੰਡ ਚੌਂਹਟ ਦੇ ਸੇਵਾ ਕੇਂਦਰ ਵਿਖੇ ਤਹਿਸੀਲਦਾਰ ਸਮਾਣਾ ਸੰਦੀਪ ਸਿੰਘ ਵੱਲੋਂ, ਨਰੜੂ ਸੇਵਾ ਕੇਂਦਰ ਵਿਖੇ ਤਹਿਸੀਲਦਾਰ ਰਾਜਪੁਰਾ ਇੰਦਰ ਕੁਮਾਰ ਵਧਵਾ ਵੱਲੋਂ ਅਤੇ ਇਸੇ ਤਰ੍ਹਾਂ ਘੱਗਾ ਸੇਵਾ ਕੇਂਦਰ ਵਿਖੇ ਨਾਇਬ ਤਹਿਸੀਲਦਾਰ ਪਾਤੜਾਂ ਰਾਜਬ੍ਰਿੰਦਰ ਸਿੰਘ ਧਨੋਆ ਵੱਲੋਂ ਵੀ ਲਾਭਪਾਤਰੀਆਂ ਨੂੰ ਸਰਟੀਫਿਕੇਟ ਸੌਂਪੇ ਗਏ।ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਪੰਜਾਬ ਲਾਰਜ ਸਕੇਲ ਇੰਡਸਟਰੀ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਕੇ.ਕੇ. ਸਹਿਗਲ, ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ, ਮਹਿਲਾ ਕਾਂਗਰਸ ਪ੍ਰਧਾਨ ਕਿਰਨ ਢਿੱਲੋਂ, ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਚੇਅਰਮੈਨ ਜਸਵੀਰ ਇੰਦਰ ਸਿੰਘ ਢੀਂਡਸਾ, ਪੇਡਾ ਦੇ ਸੀਨੀਅਰ ਵਾਇਸ ਚੇਅਰਮੈਨ ਅਨਿਲ ਮੰਗਲਾ, ਪੀ.ਐਸ.ਡੀ.ਆਈ.ਸੀ. ਦੇ ਡਾਇਰੈਕਟਰ ਹਿਮਾਂਸ਼ੂ ਝਾਅ, ਡਿਪਟੀ ਕਮਿਸ਼ਨਰ ਕੁਮਾਰ ਅਮਿਤ,ਏ.ਡੀ.ਸੀ. (ਵਿਕਾਸ) ਡਾ. ਪ੍ਰੀਤੀ ਯਾਦਵ, ਏ.ਡੀ.ਸੀ. (ਜ) ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਜ) ਇਸਮਤ ਵਿਜੇ ਸਿੰਘ, ਈ ਗਵਰਨੈਂਸ ਤੋਂ ਈ ਰੌਬਿਨ ਸਿੰਘ, ਡੀ.ਐਮ. ਸੇਵਾ ਕੇਂਦਰ ਗੁਰਪ੍ਰੀਤ ਸਿੰਘ, ਡੀ.ਆਰ.ਆਈ.ਟੀ.ਐਮ. ਸਰੁਚੀ ਮਹਾਜਨ ਤੇ ਚਾਂਦਨੀ, ਡੀ.ਜੀ.ਆਰ. ਤੋਂ ਹਰਿੰਦਰ ਕੌਰ ਅਤੇ ਹੋਰ ਪਤਵੰਤੇ ਮੌਜੂਦ ਸਨ।

 

Tags: Sadhu Singh Dharamsot , Punjab Social Welfare and Minorities , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD