Friday, 17 May 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ

 

ਤੇਜ਼ ਗਤੀ ਤੇ ਪਾਰਦਰਸ਼ੀ ਢੰਗ ਨਾਲ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਕੈਪਟਨ ਸਰਕਾਰ : ਵਿਜੈ ਇੰਦਰ ਸਿੰਗਲਾ

ਕੈਬਨਿਟ ਮੰਤਰੀ ਸਿੰਗਲਾ ਨੇ ਵਿਰਚੂਅਲ ਉਦਘਾਟਨ ਸਮਾਰੋਹ ਦੌਰਾਨ ਚੰਨੋ ’ਚ ਲਾਭਪਾਤਰੀਆਂ ਨੂੰ ਵੰਡੇ ਲੋੜੀਂਦੀਆਂ ਸੇਵਾਵਾਂ ਦੇ ਸਰਟੀਫਿਕੇਟ

Web Admin

Web Admin

5 Dariya News

ਚੰਨੋ (ਭਵਾਨੀਗੜ/ਸੰਗਰੂਰ) , 09 Feb 2021

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮਿਆਰੀ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਅੱਜ ਮੁੱਖ ਮੰਤਰੀ ਵੱਲੋਂ ਸੇਵਾ ਕੇਂਦਰਾਂ ਤਹਿਤ 56 ਹੋਰ ਨਾਗਰਿਕ ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਇਨਾਂ ਸੇਵਾਵਾਂ ਦੀ ਵਿਰਚੂਅਲ ਸ਼ੁਰੂਆਤ ਕਰਨ ਮੌਕੇ ਪਿੰਡ ਚੰਨੋ ਵਿਖੇ ਰੱਖੇ ਗਏ ਜ਼ਿਲਾ ਪੱਧਰੀ ਸਮਾਗਮ ਵਿਚ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਸ਼੍ਰੀ ਸਿੰਗਲਾ ਨੇ ਲਾਭਪਾਤਰੀਆਂ ਨੂੰ ਸੇਵਾ ਕੇਂਦਰਾਂ ਰਾਹੀਂ ਮਿਲਣ ਵਾਲੀਆਂ ਸੇਵਾਵਾਂ ਤਹਿਤ ਸਰਟੀਫਿਕੇਟਾਂ ਦੀ ਵੀ ਵੰਡ ਕੀਤੀ।ਕੈਬਨਿਟ ਮੰਤਰੀ ਨੇ ਦੱਸਿਆ ਕਿ ਅੱਜ ਸੇਵਾ ਕੇਂਦਰਾਂ ਰਾਹੀਂ ਸਾਰੀਆਂ ਨਾਗਰਿਕ ਕੇਂਦਰਤ ਸੇਵਾਵਾਂ ਨੂੰ ਇੱਕ ਛੱਤ ਹੇਠ ਲਿਆਉਣ ਦਾ ਉਪਰਾਲਾ ਕੀਤਾ ਗਿਆ ਹੈ ਜਿਸ ਤਹਿਤ ਪਹਿਲਾਂ ਤੋਂ ਮਿਲ ਰਹੀਆਂ ਸੇਵਾਵਾਂ ਵਿੱਚ 56 ਹੋਰ ਸੇਵਾਵਾਂ ਜੋੜੀਆਂ ਗਈਆਂ ਹਨ। ਉਨਾਂ ਦੱਸਿਆ ਕਿ ਅੱਜ ਸੇਵਾ ਕੇਂਦਰਾਂ ਰਾਹੀਂ ਸ਼ੁਰੂ ਕੀਤੀਆਂ ਗਈਆਂ ਸੇਵਾਵਾਂ ਵਿਚ ਫਰਦ ਦੀ ਨਕਲ, ਪੁਲਿਸ ਵੱਲੋਂ ਦਿੱਤੀਆਂ ਜਾਂਦੀਆਂ 20 ਨਾਗਰਿਕ ਸੇਵਾਵਾਂ ਅਤੇ ਟਰਾਂਸਪੋਰਟ ਵਿਭਾਗ ਨਾਲ ਸਬੰਧਤ 35 ਸੇਵਾਵਾਂ ਸ਼ਾਮਲ ਹਨ। 

ਉਨਾਂ ਕਿਹਾ ਕਿ ਇਨਾਂ ਨੂੰ ਸੇਵਾ ਕੇਂਦਰਾਂ ਰਾਹੀਂ ਦੇਣ ਦਾ ਮੁੱਖ ਮਕਸਦ ਨਾਗਰਿਕਾਂ ਨੂੰ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਪ੍ਰਦਾਨ ਕਰਨਾ ਹੈ ਤਾਂ ਜੋ ਉਨਾਂ ਨੂੰ ਖੱਜਲ-ਖੁਆਰੀ ਤੋਂ ਬਚਾਇਆ ਜਾ ਸਕੇ।ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ੀ ਸੋਚ ਸਦਕਾ ਪੰਜਾਬ ਵਿਚ ਬੁਨਿਆਦੀ ਸਹੂਲਤਾਂ ’ਚ ਮਿਆਰੀ ਸੁਧਾਰ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜਿਨਾਂ ਦੇ ਸਾਰਥਕ ਨਤੀਜੇ ਵੀ ਨਿਕਲ ਕੇ ਸਾਹਮਣੇ ਆ ਰਹੇ ਹਨ। ਉਨਾਂ ਕਿਹਾ ਕਿ ਪੇਂਡੂ ਖੇਤਰਾਂ ਵਿਚ ਹਰ ਘਰ ਪਾਣੀ ਤੇ ਸਫ਼ਾਈ ਲਈ ਵੱਖਰਾ ਮਿਸ਼ਨ ਸ਼ੁਰੂ ਕੀਤਾ ਗਿਆ ਹੈ ਅਤੇ ਪੰਚਾਇਤਾਂ ਰਾਹੀਂ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣਾ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਪੱਕੀਆਂ ਸੜਕਾਂ, ਬਿਹਤਰ ਸਿੱਖਿਆ ਤੇ ਸਿਹਤ ਸਹੂਲਤਾਂ ਤੋਂ ਇਲਾਵਾ ਪਿੰਡਾਂ ਵਿਚ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨਾਂ ਕਿਹਾ ਕਿ ਖੇਡ ਸਟੇਡੀਅਮ ਤਿਆਰ ਕਰਵਾਉਣ ਦੇ ਨਾਲ-ਨਾਲ ਪਿੰਡਾਂ ਦੇ ਛੱਪੜਾਂ ਦਾ ਵੀ ਨਵੀਨੀਕਰਨ ਕਰਵਾਇਆ ਜਾ ਰਿਹਾ ਹੈ ਜਿਸ ਕਰਕੇ ਕਦੇ ਗੰਦਗੀ ਤੇ ਬਦਬੂ ਦਾ ਸਾਧਨ ਬਣ ਚੁੱਕੇ ਟੋਭੇ ਹੁਣ ਲੋਕਾਂ ਦੀ ਸੈਰਗਾਹ ਵਜੋਂ ਤਿਆਰ ਕੀਤੇ ਗਏ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਰਾਮਵੀਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨਮੋਲ ਸਿੰਘ ਧਾਲੀਵਾਲ, ਚੇਅਰਮੈਨ ਡੀ.ਪੀ.ਸੀ. ਸੰਗਰੂਰ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ, ਐਸ.ਡੀ.ਐਮ. ਭਵਾਨੀਗੜ ਡਾ. ਕਰਮਜੀਤ ਸਿੰਘ, ਪਿ੍ਰੰਸੀਪਲ ਪੁਸ਼ਪਿੰਦਰ ਘਈ, ਪਿੰਡ ਦੀ ਪੰਚਾਇਤ ਅਤੇ ਸਰਕਾਰੀ ਸਕੂਲ ਦਾ ਹੋਰ ਸਟਾਫ਼ ਤੇ ਪਤਵੰਤੇ ਵੀ ਹਾਜ਼ਰ ਸਨ।

 

Tags: Vijay Inder Singla , Punjab School Education and Public Works Minister , PWD , Education , Punjab Bhawan , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD