Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਸਕੱਤਰ ਵਿਨੀ ਮਹਾਜਨ ਨੇ ਪੰਜ ਲਾਭਪਾਤਰੀਆਂ ਨੂੰ ਸੇਵਾ ਕੇਂਦਰਾਂ ਦੀਆਂ ਨਵੀਆਂ ਸੇਵਾਵਾਂ ਦੇ ਸਰਟੀਫਿਕੇਟ ਸੌਂਪੇ

ਮੁੱਖ ਮੰਤਰੀ ਨੇ ਸੇਵਾ ਕੇਂਦਰਾਂ ਵਿੱਚੋਂ 56 ਨਵੀਆਂ ਸੇਵਾਵਾਂ ਦੀ ਕੀਤੀ ਸ਼ੁਰੂਆਤ

Web Admin

Web Admin

5 Dariya News

ਚੰਡੀਗੜ੍ਹ , 09 Feb 2021

Last updated on: Feb 09, 2021, 00:00 IST

ਮੁੱਖ ਮੰਤਰੀ ਪੰਜਾਬ ਵੱਲੋਂ ਸੇਵਾ ਕੇਂਦਰਾਂ ਵਿੱਚ 56 ਨਵੀਆਂ ਸੇਵਾਵਾਂ ਸ਼ਾਮਲ ਕਰਨ ਦੀ ਆਨਲਾਈਨ ਸ਼ੁਰੂਆਤ ਕੀਤੇ ਜਾਣ ਤੋਂ ਕੁੱਝ ਸਮਾਂ ਬਾਅਦ ਅੱਜ ਮੁੱਖ ਸਕੱਤਰ ਵਿਨੀ ਮਹਾਜਨ ਨੇ ਪੰਜ ਨਾਗਰਿਕਾਂ ਨੂੰ ਨਵੀਆਂ ਸੇਵਾਵਾਂ ਦੇ ਸਰਟੀਫਿਕੇਟ ਸੌਂਪੇ। ਇਨਾਂ ਨਵੀਆਂ ਸੇਵਾਵਾਂ ਦੀ ਸ਼ੁਰੂਆਤ ਦੇ ਨਾਲ ਸੇਵਾ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਗਿਣਤੀ 271 ਤੋਂ ਵੱਧ ਕੇ 327 ਹੋ ਗਈ ਹੈ।ਇਥੇ ਆਪਣੇ ਦਫ਼ਤਰ ਵਿਖੇ ਪਹਿਲੇ ਪੰਜ ਲਾਭਪਾਤਰੀਆਂ, ਮੋਹਾਲੀ ਦੇ ਧਰਯਾ ਅਗਰਵਾਲ ਤੇ ਲੋਹਗੜ ਦੇ ਨੀਰਜ ਕੁਮਾਰ (ਦੋਵੇਂ ਲਰਨਿੰਗ ਲਾਇਸੈਂਸ), ਮਾਜਰੀ ਦੇ ਆਸ਼ੂ ਜਲਾਲ (ਰਿਹਾਇਸ਼ੀ ਪ੍ਰਮਾਣ-ਪੱਤਰ), ਖਰੜ ਦੇ ਇੰਦਰਪ੍ਰੀਤ ਸਿੰਘ ਅਤੇ ਮਾਜਰੀ ਦੇ ਰਮਨਦੀਪ ਰਾਠੌਰ (ਦੋਵੇਂ ਮੈਰਿਜ ਸਰਟੀਫਿਕੇਟ), ਨੂੰ ਸਰਟੀਫਿਕੇਟ ਸੌਂਪਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਵਿੱਚ ਹੋਰ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਸੇਵਾ ਕੇਂਦਰਾਂ ਵਿੱਚ 56 ਨਵੀਆਂ ਸੇਵਾਵਾਂ ਸ਼ਾਮਲ ਕੀਤੀਆਂ ਗਈਆਂ ਹਨ।ਉਨਾਂ ਕਿਹਾ ਕਿ ਇਹ ਨਾਗਰਿਕਾਂ ਨੂੰ ਨਿਰਵਿਘਨ ਢੰਗ ਨਾਲ ਸੇਵਾਵਾਂ ਦੇਣ ਦੀ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਏਗਾ ਅਤੇ ਨਾਗਰਿਕ ਇੱਕ ਛੱਤ ਹੇਠ ਸਾਰੀਆਂ ਜ਼ਰੂਰੀ ਸੇਵਾਵਾਂ ਲੈ ਸਕਣਗੇ। ਸ੍ਰੀਮਤੀ ਵਿਨੀ ਮਹਾਜਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾਈ ਸਰਕਾਰ ਲੋਕਾਂ ਨੂੰ ਸਮਾਂਬੱਧ ਅਤੇ ਨਿਰਵਿਘਨ ਸੇਵਾਵਾਂ ਦੇਣ ਲਈ ਵਚਨਬੱਧ ਹੈ। ਉਨਾਂ ਜ਼ੋਰ ਦੇ ਕੇ ਕਿਹਾ ਕਿ ਜਨਤਕ ਸੇਵਾ ਪ੍ਰਦਾਨ ਕਰਨ ਦੀ ਪ੍ਰਣਾਲੀ ਵਿੱਚ ਪਾਰਦਰਸ਼ਤਾ, ਜ਼ਿੰਮੇਵਾਰੀ ਅਤੇ ਜਵਾਬਦੇਹੀ ਯਕੀਨੀ ਬਣਾਈ ਜਾਵੇਗੀ।ਮੁੱਖ ਸਕੱਤਰ ਨੇ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਹੋਰ ਨਵੀਆਂ ਸੇਵਾਵਾਂ ਦੀ ਸ਼ੁਰੂਆਤ ਲੋਕਾਂ ਨੂੰ ਉਨਾਂ ਦੇ ਘਰ ਨੇੜੇ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਵਿੱਚ ਇਕ ਹੋਰ ਮੀਲ ਪੱਥਰ ਹੈ। ਉਨਾਂ ਕਿਹਾ ਕਿ ਪ੍ਰਸ਼ਾਸਨਿਕ ਸੁਧਾਰ ਤਹਿਤ ਲੋਕਾਂ ਦੀ ਸੌਖ ਵਾਸਤੇ ਅਜਿਹੀ ਪ੍ਰਣਾਲੀ ਵਿਕਸਤ ਕਰਨ ਵਾਲਾ ਪੰਜਾਬ ਦੇਸ਼ ਦਾ ਇਕਲੌਤਾ ਸੂਬਾ ਹੈ। ਸ੍ਰੀਮਤੀ ਮਹਾਜਨ ਨੇ ਕਿਹਾ ਕਿ ਲੋਕਾਂ ਨੂੰ ਉਨਾਂ ਦੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮਾਂ ਵਿੱਚ ਹੋਰ ਸਹੂਲਤ ਦੇਣ ਲਈ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਇਸ ਮੌਕੇ  ਪ੍ਰਸ਼ਾਸਨਿਕ ਸੁਧਾਰਾਂ ਵਿਭਾਗ ਦੇ ਡਾਇਰੈਕਟਰ ਸ੍ਰੀ ਪਰਮਿੰਦਰ ਪਾਲ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Sewa Kendras , Saanjh Kendra , Smart Ration Cards , Sarbat Sehat Bima Yojana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD