Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਭਾਰਤ ਭੂਸ਼ਣ ਆਸ਼ੂ ਵੱਲੋਂ ਜ਼ਿਲ੍ਹੇ ਦੇ ਸੇਵਾ ਕੇਂਦਰਾਂ 'ਚ 56 ਨਵੀਆਂ ਸੇਵਾਵਾਂ ਸ਼ਾਮਲ ਕਰਨ ਦੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਇਨ੍ਹਾਂ ਸੇਵਾਂਵਾਂ ਦੀ ਵਰਚੁਅਲ ਤੌਰ 'ਤੇ ਚੰਡੀਗੜ੍ਹ ਤੋਂ ਕੀਤੀ ਸ਼ੁਰੂਆਤ

Web Admin

Web Admin

5 Dariya News

ਲੁਧਿਆਣਾ , 09 Feb 2021

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਸਥਾਨਕ ਬਚਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੇਵਾ ਕੇਂਦਰਾਂ ਵਿੱਚ ਸ਼ਾਮਲ ਕੀਤੀਆਂ ਗਈਆਂ 56 ਨਵੀਆਂ ਸੇਵਾਵਾਂ ਦੀ ਸ਼ੁਰੂਆਤ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਇਸ ਸਮਾਰੋਹ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਇਨ੍ਹਾਂ ਸੇਵਾਵਾਂ ਦੀ ਸ਼ੁਰੂਆਤ ਕੀਤੀ। ਇਸ ਸਮਾਰੋਹ ਵਿਚ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਪੀ.ਐੱਮ.ਆਈ.ਡੀ.ਬੀ. ਦੇ ਚੇਅਰਮੈਨ ਸ.ਅਮਰਜੀਤ ਸਿੰਘ ਟਿੱਕਾ, ਪੀ.ਐੱਸ.ਆਈ.ਡੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਬਾਵਾ, ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਨ੍ਹਾਂ ਕੇਂਦਰਾਂ ਵਿੱਚ ਹੋਰ ਵੱਧ ਪਾਰਦਰਸ਼ਤਾ ਅਤੇ ਕਾਰਜ-ਕੁਸ਼ਲਤਾ ਲਿਆਉਣ ਲਈ ਵਚਨਬੱਧ ਹੈ ਜਿਸ ਦੇ ਤਹਿਤ ਅਗਲੇ ਤਿੰਨ ਮਹੀਨਿਆਂ ਵਿੱਚ ਸੇਵਾ ਕੇਂਦਰਾਂ ਵਿਖੇ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਕੁੱਲ ਗਿਣਤੀ 500 ਤੱਕ ਪਹੁੰਚ ਜਾਵੇਗੀ। 

ਅੱਜ ਨਵੀਆਂ ਸੇਵਾਵਾਂ ਦੀ ਸ਼ੁਰੂਆਤ ਹੋਣ ਨਾਲ ਸੇਵਾ ਕੇਂਦਰਾਂ ਵਿੱਚ ਮਿਲਣ ਵਾਲੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਗਿਣਤੀ 383 ਹੋ ਗਈ ਹੈ ਅਤੇ ਰੋਜ਼ਾਨਾ 60,000 ਲੋਕ ਇਹ ਸੇਵਾਵਾਂ ਹਾਸਲ ਕਰਨ ਲਈ ਇਨ੍ਹਾਂ ਕੇਂਦਰਾਂ ਵਿਚੱ ਆਉਂਦੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਦੇ ਨਾਲ ਹੀ ਆਮ ਲੋਕਾਂ ਤੱਕ ਆਨਲਾਈਨ ਸੇਵਾਵਾਂ ਸੁਚਾਰੂ ਢੰਗ ਨਾਲ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਮੌਜੂਦਾ ਸਾਰੇ ਕੇਂਦਰਾਂ ਜਿਵੇਂ ਸੁਵਿਧਾ ਕੇਂਦਰਾਂ, ਸਾਂਝ ਕੇਂਦਰਾਂ, ਫਰਦ ਕੇਂਦਰਾਂ ਦਾ ਵਿਸਥਾਰ ਕਰਦੇ ਹੋਏ ਇਨ੍ਹਾਂ ਦਾ ਪੂਰਨ ਤੌਰ 'ਤੇ ਕੰਪਿਊਟ੍ਰਾਈਜ਼ੇਸ਼ਨ ਅਤੇ ਡਿਜੀਟਲਾਈਜ਼ੇਸ਼ਨ ਕਰਨ ਦਾ ਫੈਸਲਾ ਲਿਆ ਗਿਆ।ਅੱਜ ਸੇਵਾ ਕੇਂਦਰਾਂ ਵਿੱਚ 56 ਨਵੀਆਂ ਸੇਵਾਵਾਂ ਸ਼ਾਮਲ ਕੀਤੀਆਂ ਗਈਆਂ ਜਿਨ੍ਹਾਂ ਵਿੱਚੋਂ 37 ਸੇਵਾਵਾਂ ਪੁਲੀਸ ਵੱਲੋਂ ਪਹਿਲਾਂ ਹੀ ਸਾਂਝ ਕੇਂਦਰਾਂ ਰਾਹੀਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ਜਦਕਿ 18 ਸੇਵਾਵਾਂ ਟਰਾਂਸਪੋਰਟ ਵਿਭਾਗ ਵੱਲੋਂ ਆਪਣੇ ਦਫ਼ਤਰਾਂ ਰਾਹੀਂ ਅਤੇ ਮਾਲ ਵਿਭਾਗ ਵੱਲੋਂ ਇਕ ਸੇਵਾ (ਫ਼ਰਦ ਦੀ ਨਕਲ) ਫ਼ਰਦ ਕੇਂਦਰਾਂ ਰਾਹੀਂ ਮੁਹੱਈਆ ਕੀਤੀ ਜਾ ਰਹੀ ਹੈ।ਸੇਵਾ ਕੇਂਦਰਾਂ ਵਿੱਚ ਸ਼ਾਮਲ ਕੀਤੀਆਂ ਕੁਝ ਸੇਵਾਵਾਂ ਵਿੱਚ ਵਾਹਨ ਦਾ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰਨ, ਡਰਾਇਵਰ ਲਾਇਸੰਸ ਬਣਵਾਉਣ ਲਈ ਸਮਾਂ ਲੈਣ, ਵਾਹਨਾਂ ਦੇ ਅੰਤਰ-ਰਾਜੀ ਤਬਾਦਲੇ ਲਈ ਐਨ.ਓ.ਸੀ, ਪਤਾ ਬਦਲਵਾਉਣ ਸਮੇਤ ਹੋਰ ਸੇਵਾਵਾਂ ਸ਼ਾਮਲ ਹਨ।ਪੁਲੀਸ ਨਾਲ ਸਬੰਧਤ 21 ਸੇਵਾਵਾਂ ਵਿੱਚ ਪਾਸਪੋਰਟ ਲਈ ਪੜਤਾਲ, ਹਥਿਆਰ ਦੇ ਲਾਇਸੰਸ ਲਈ ਪੜਤਾਲ, ਵਿਦੇਸ਼ੀਆਂ ਦੀ ਰਜਿਸਟ੍ਰੇਸ਼ਨ, ਐਨ.ਓ.ਸੀ. ਜਾਰੀ ਕਰਨ, ਲਾਪਤਾ ਰਿਪੋਰਟਾਂ ਆਦਿ ਦੀ ਕਾਪੀ ਆਦਿ ਸ਼ਾਮਲ ਹਨ, ਜੋ ਪਹਿਲਾਂ ਸਾਂਝ ਕੇਂਦਰਾਂ ਵਿੱਚੋਂ ਮਿਲਦੀਆਂ ਸਨ ਅਤੇ ਹੁਣ ਸੂਬਾ ਭਰ ਵਿੱਚ ਸੇਵਾ ਕੇਂਦਰਾਂ ਤੋਂ ਮੁਹੱਈਆ ਹੋਣਗੀਆਂ।ਇਸ ਮੌਕੇ ਸੇਵਾ ਕੇਂਦਰਾਂ ਦੇ ਪੰਜ ਲਾਭਪਾਤਰੀਆਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਲੈਣ ਦੇ ਦਸਤਾਵੇਜ਼ ਵੀ ਸੌਂਪੇ ਗਏ।

 

Tags: Bharat Bhushan Ashu , Congress , Chandigarh , Punjab Congress , Government of Punjab , Punjab Government , Punjab , Ludhiana , Sukhwinder Singh Bindra , Amarjit Singh Tikka , Krishan Kumar Bawa , Sewa Kendras , Balkar Singh Sandhu , Varinder Kumar Sharma , Sewa Kendras , Saanjh Kendra , Smart Ration Cards , Sarbat Sehat Bima Yojana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD