Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਡਿਪਟੀ ਕਮਿਸ਼ਨਰ ਵੱਲੋਂ ਅੱਜ ਖੁਦ ਕੋਵਿਡ-19 ਟੀਕਾਕਰਣ ਕਰਵਾਇਆ

ਇਲਾਕਾ ਨਿਵਾਸੀਆਂ ਨੂੰ ਦਿਵਾਇਆ ਭਰੋਸਾ, ਕੋਵਿਡ-19 ਵੈਕਸੀਨ ਹੈ ਪੂਰੀ ਤਰ੍ਹਾਂ ਸੁਰੱਖਿਅਤ

Web Admin

Web Admin

5 Dariya News

ਲੁਧਿਆਣਾ , 10 Feb 2021

ਅੱਜ ਸਥਾਨਕ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਕੋਵਿਡ-19 ਟੀਕਾਕਰਣ ਕਰਵਾਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਆਪਣੇ ਆਪ ਵਿੱਚ ਪੂਰੀ ਤਰ੍ਹਾਂ ਤੰਦਰੁਸਤ ਅਤੇ ਸਿਹਤਮੰਦ ਮਹਿਸੂਸ ਕਰ ਰਹੇ ਹਨ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਿਲਕੁੱਲ ਵੀ ਨਾ ਘਬਰਾਉਣ ਅਤੇ ਨਾ ਹੀ ਸੋਸ਼ਲ ਮੀਡੀਆਂ 'ਤੇ ਫੈਲੀਆਂ ਅਫਵਾਹਾਂ 'ਤੇ ਵਿਸ਼ਵਾਸ਼ ਕਰਨ ਕਿਉਂਕਿ ਕੋਰੋਨਾ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ। ਵੈਕਸੀਨੇਸ਼ਨ ਤੋਂ ਬਾਅਦ, ਡਿਪਟੀ ਕਮਿਸ਼ਨਰ ਲੁਧਿਆਣਾ ਨੇ ਜ਼ਿਲ੍ਹਾ ਲੋਕ ਸੰਪਰਕ ਦਫਤਰ ਲੁਧਿਆਣਾ ਦੇ ਅਧਿਕਾਰਤ ਫੇਸਬੁੱਕ ਪੇਜ 'ਤੇ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਸੈਸ਼ਨ ਦੁਆਰਾ ਨਿਵਾਸੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੇ ਨਾਲ ਕਾਰਡੀਓਲੋਜੀ ਦੇ ਪ੍ਰੋਫੈਸਰ ਡਾ. ਬਿਸ਼ਵ ਮੋਹਨ ਅਤੇ ਡਾ. ਅਸ਼ਵਨੀ ਕੇ. ਚੌਧਰੀ ਪ੍ਰੋਫੈਸਰ ਅਤੇ ਹੈਡ ਕਮਿਊਨਿਟੀ ਮੈਡੀਸਨ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ, ਲੁਧਿਆਣਾ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਆਪਣੀ ਗੱਲਬਾਤ ਦੌਰਾਨ ਦੱਸਿਆ ਕਿ ਅੱਜ ਸਵੇਰੇ ਲਗਭਗ 11 ਵਜੇ ਟੀਕਾ ਲਗਵਾਉਣ ਤੋਂ ਬਾਅਦ, ਉਹ ਆਪਣੇ ਦਫ਼ਤਰ ਵਿਚ ਦੋ ਮਹੱਤਵਪੂਰਨ ਮੀਟਿੰਗਾਂ ਦੀ ਪ੍ਰਧਾਨਗੀ ਕਰਨਗੇ, ਆਪਣੀ ਅਦਾਲਤ ਲਗਾਉਣਗੇ ਅਤੇ ਬਾਅਦ ਵਿਚ ਸਾਈਕਲਿੰਗ ਵੀ ਕਰਨਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੇ ਲਗਭਗ 34,000 ਸਿਹਤ ਕਰਮਚਾਰੀਆਂ ਵਿੱਚੋਂ 17,000 ਨੇ ਟੀਕੇ ਲਗਵਾਏ ਗਏ ਹਨ ਅਤੇ ਉਨ੍ਹਾਂ ਦਾ ਟੀਕਾਕਰਨ 19 ਫਰਵਰੀ, 2021 ਤੱਕ ਜਾਰੀ ਰਹੇਗਾ।

ਉਨ੍ਹਾਂ ਦੱਸਿਆ ਕਿ ਦੂਜੇ ਪੜਾਅ ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ 20,000 ਦੇ ਕਰੀਬ ਫਰੰਟ ਲਾਈਨ ਕਰਮਚਾਰੀ ਰਜਿਸਟਰਡ ਹੋਏ ਹਨ, ਜਿਨ੍ਹਾਂ ਵਿੱਚ 11,000 ਦੇ ਕਰੀਬ ਪੁਲਿਸ ਮੁਲਾਜ਼ਮ, 8000 ਦੇ ਕਰੀਬ ਸੈਨੀਟੇਸ਼ਨ ਕਰਮਚਾਰੀ, ਮਾਲ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਤਕਰੀਬਨ 1000 ਅਧਿਕਾਰੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਤਕਰੀਬਨ 2,700 ਫਰੰਟ ਲਾਈਨ ਵਰਕਰਾਂ ਨੂੰ ਟੀਕਾ ਲਗਾਇਆ ਜਾ ਚੁੱਕਾ ਹੈ ਅਤੇ ਅਸੀਂ 5 ਮਾਰਚ 2021 ਤੱਕ ਵੱਧ ਤੋਂ ਵੱਧ ਫਰੰਟ ਲਾਈਨ ਵਰਕਰਾਂ ਨੂੰ ਸ਼ਾਮਲ ਕਰਨ ਦੀ ਉਮੀਦ ਕਰਦੇ ਹਾਂ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸਪਸ਼ਟ ਕਰ ਚੁੱਕੀ ਹੈ ਕਿ ਇਹ ਟੀਕਾਕਰਨ ਪੂਰੀ ਤਰ੍ਹਾਂ ਸਵੈ-ਇੱਛੁਕ ਹੈ, ਪਰ ਫਿਰ ਵੀ ਸਾਰੇ ਲੋਕਾਂ ਨੂੰ ਆਪਣੇ ਆਪ ਟੀਕਾ ਲਗਵਾਉਣਾ ਚਾਹੀਦਾ ਹੈ ਕਿਉਂਕਿ ਇਹ ਟੀਕਾਕਰਨ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਮਿਸ਼ਨ ਫਤਿਹ ਦੀ ਸ਼ੁਰੂਆਤ ਕਰ ਚੁੱਕੇ ਹਨ, ਜਿਸ ਤਹਿਤ ਇਹ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਸਮਝਣਾ ਚਾਹੀਦਾ ਹੈ ਕਿ ਜੇਕਰ ਅਸੀਂ ਬਾਅਦ ਵਿੱਚ ਵੈਕਸੀਨੇਸ਼ਨ ਕਰਵਾਉਣਾ ਚਾਹੁੰਦੇ ਹਾਂ, ਤਾਂ ਸਾਡੀ ਵਾਰੀ ਸ਼ਾਇਦ ਆਸਾਨੀ ਨਾਲ ਨਾ ਆਵੇ।ਡਾ. ਅਸ਼ਵਨੀ ਕੇ. ਚੌਧਰੀ ਨੇ ਕਿਹਾ ਕਿ ਹੁਣ ਤੱਕ ਵੈਕਸੀਨੇਸ਼ਨ ਕਰਵਾ ਚੁੱਕੇ ਵਿਅਕਤੀ ਪੂਰੀ ਤਰ੍ਹਾਂ ਤੰਦਰੁਸਤ ਹਨ ਅਤੇ ਉਨ੍ਹਾਂ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਆਪਣੇ ਪਰਿਵਾਰਾਂ ਅਤੇ ਸਮਾਜ ਦੇ ਹਿੱਤ ਵਿਚ ਵੈਕਸੀਨੇਸ਼ਨ ਕਰਵਾਉਣੀ ਚਾਹੀਦੀ ਹੈ।ਡਾ. ਬਿਸ਼ਵ ਮੋਹਨ ਨੇ ਦੱਸਿਆ ਕਿ ਦੇਸ਼ ਵਿੱਚ ਲੱਖਾਂ ਲੋਕ ਪਹਿਲਾਂ ਹੀ ਆਪਣੀ ਵੈਕਸੀਨੇਸ਼ਨ ਕਰਵਾ ਚੁੱਕੇ ਹਨ। ਉਨ੍ਹਾਂ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆ ਕੇ ਖੁਦ ਵੈਕਸੀਨੇਸ਼ਨ ਕਰਵਾਉਣ ਕਿਉਂਕਿ ਇਹ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਇਹ ਟੀਕਾ ਇਕ ਹਥਿਆਰ ਹੈ ਜਿਸ ਦੀ ਵਰਤੋਂ ਅਸੀਂ ਆਪਣੇ ਸਮਾਜ ਵਿਚੋਂ ਕੋਵਿਡ-19 ਨੂੰ ਖਤਮ ਕਰਨ ਲਈ ਕਰ ਸਕਦੇ ਹਾਂ।

 

Tags: DC Ludhiana , Mission Fateh , Varinder Sharma , Varinder Kumar Sharma , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD