Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਹੁਸੈਨੀਵਾਲਾ ਬਾਰਡਰ ਵਿਖੇ ਲਹਿਰਾਇਆ ਗਿਆ 165 ਫੁੱਟ ਉੱਚਾ ਰਾਸ਼ਟਰੀ ਝੰਡਾ

165 ਫੁੱਟ ਉੱਚਾ ਰਾਸ਼ਟਰੀ ਝੰਡਾ ਸਾਡੇ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗਾ - ਵਿਧਾਇਕ ਪਿੰਕੀ

Web Admin

Web Admin

5 Dariya News

ਫਿਰੋਜ਼ਪੁਰ , 13 Feb 2021

Last updated on: Feb 13, 2021, 00:00 IST

ਮੈਂ ਜਦੋਂ ਵੀ ਹੁਸੈਨੀਵਾਲਾ ਬਾਰਡਰ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ  ਦੀ ਸਮਾਧਾਂ  ਤੇ ਮੱਥਾ ਟੇਕਣ ਲਈ ਆਉਂਦਾ ਸੀ ਤਾਂ ਮੈਨੂੰ ਉੱਥੋਂ ਹਮੇਸ਼ਾ ਇਹ ਪ੍ਰੇਰਣਾ ਮਿਲਦੀ ਸੀ ਕਿ ਸਾਡੇ ਦੇਸ਼ ਦਾ ਰਾਸ਼ਟਰੀ ਝੰਡਾ ਉੱਚਾ ਹੋਣਾ ਚਾਹੀਦਾ ਹੈ। ਇਹ ਪ੍ਰਗਟਾਵਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਅੱਜ ਹੁਸੈਨੀਵਾਲਾ ਬਾਰਡਰ ਵਿਖੇ 165 ਫੁੱਟ ਉੱਚੇ ਲੰਬੇ ਪੋਲ ਤੇ ਰਾਸ਼ਟਰੀ ਝੰਡਾ ਚਡ਼੍ਹਾਉਣ ਦਾ ਰਸਮੀ ਉਦਘਾਟਨ ਕਰਨ ਮੌਕੇ ਕੀਤਾ।ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਫ਼ਿਰੋਜ਼ਪੁਰ ਸ਼ਹੀਦਾਂ ਦੀ ਧਰਤੀ ਹੈ ਅਤੇ ਇੱਥੇ ਦੇਸ਼ ਲਈ ਕਈ ਦੇਸ਼ਭਗਤਾਂ ਨੇ ਆਪਣੀਆ ਕੁਰਬਾਨੀਆਂ ਦਿੱਤੀਆਂ ਹਨ ਅਤੇ ਇਹ 165 ਫੁੱਟ ਰਾਸ਼ਟਰੀ ਝੰਡਾ ਸਾਨੂੰ ਅਤੇ  ਸਾਡੀ ਨਵੀਂ ਪੀੜੀ ਨੂੰ ਉਨ੍ਹਾ ਦੀਆਂ   ਕੁਰਬਾਨੀਆਂ ਨੂੰ ਯਾਦ ਕਰਵਾਏਗਾ ਅਤੇ ਨਵੀਂ ਪੀੜੀ ਲਈ ਇੱਕ ਪ੍ਰੇਰਨਾ ਸਰੋਤ ਵੀ ਹੋਵੇਗਾ। ਉਨ੍ਹਾਂ ਕਿਹਾਕਿ ਰਾਸ਼ਟਰੀ ਝੰਡਾ ਦੇਸ਼ ਦੀ ਆਖੰਡਤਾ, ਏਕਤਾ ਤੇ ਸ਼ਾਂਤੀ ਦਾ ਵੀ ਪ੍ਰਤੀਕ ਹੈ ਅਤੇ ਇਹ ਰਾਸ਼ਟਰੀ ਝੰਡਾ ਸਾਡੇ ਵਿੱਚ  ਏਕਤਾ ਤੇ ਆਖੰਡਾ ਦੀ ਭਾਵਨਾ ਵਿੱਚ ਵੀ ਮਜ਼ਬੂਤੀ ਪੈਦਾ ਕਰੇਗਾ।ਉਨ੍ਹਾਂ ਕਿਹਾ ਕਿ ਹੁਣ ਜਦੋਂ ਲੋਕ ਹੁਸੈਨੀਵਾਲਾ ਬਾਰਡਰ ਵਿਖੇ ਆਉਣਗੇ ਤਾਂ ਇਹ 165 ਫੁੱਟ ਉੱਚਾ ਰਾਸ਼ਟਰੀ ਝੰਡਾ ਵੇਖ ਕੇ ਦੇਸ਼ ਪ੍ਰਤੀ ਇਕ ਵੱਖਰੀ ਭਾਵਨਾ ਪੈਦਾ ਹੋਵੇਗੀ। 

ਉਨ੍ਹਾਂ ਕਿਹਾ ਕਿ ਰਾਸ਼ਟਰੀ ਝੰਡਾ ਸਾਡੇ ਦੇਸ਼ ਦਾ ਮਾਣ ਸਨਮਾਨ ਹੈ ਅਤੇ ਇਸ ਲਈ ਅਸੀਂ ਹਰ ਕੁਰਬਾਨੀ ਦੇਣ ਲਈ ਤਿਆਰ ਹਾਂ ਅਤੇ ਜਦੋਂ ਵੀ ਅਸੀਂ ਤਿਰੰਗੇ ਵੱਲ ਦੇਖਦੇ ਹਾਂ ਤਾਂ ਸਾਡੇ ਅੰਦਰ  ਦੇਸ਼ ਭਗਤੀ ਦਾ ਜਜ਼ਬਾ ਪੈਦਾ ਹੁੰਦਾ ਹੈ। ਇਸ ਦੌਰਾਨ ਉਨ੍ਹਾਂ ਦੇਸ਼ ਦੀ ਸ਼ਾਂਤੀ ਪ੍ਰਤੀ ਗੱਲ ਕਰਦਿਆਂ ਕਿਹਾ ਕਿ ਪਾਕਿਸਤਾਨ ਨੂੰ ਆਪਣੀਆਂ ਗਲਤ ਨੀਤੀਆਂ ਛੱਡ ਕੇ ਭਾਈਚਾਰਕ ਸਾਂਝ ਵਧਾਉਣੀ ਚਾਹੀਦੀ ਹੈ, ਜਿਸ ਤਰ੍ਹਾਂ  ਪਾਕਿਸਤਾਨ ਨਾਲ  ਪਹਿਲਾਂ ਵਪਾਰ ਚੱਲਦਾ ਸੀ ਉਸੇ ਤਰ੍ਹਾਂ ਇਕ ਵਾਰ ਫਿਰ ਤੋਂ ਇਹ ਵਪਾਰ ਚੱਲਣਾ ਚਾਹੀਦਾ ਹੈ ਅਤੇ ਭਾਈਚਾਰਕ ਸਾਂਝ ਵਧਣੀ ਚਾਹੀਦੀ ਹੈ।ਇਸ ਤੋਂ ਪਹਿਲਾਂ ਵੀ ਵਿਧਾਇਕ ਪਰਮਿੰਦਰ ਸਿੰਘ ਵੱਲੋਂ ਫਿਰੋਜ਼ਪੁਰ ਸ਼ਹਿਰ ਵਿਚ ਦੋ ਥਾਵਾਂ ਤੇ ਇੱਕ ਬਾਗੀ ਪਾਰਕ ਅਤੇ ਇੱਕ ਐੱਸਐੱਸਪੀ ਦਫ਼ਤਰ ਦੇ ਨੇੜੇ  100 ਫੁੱਟ ਤੋਂ ਉੱਚੇ  ਰਾਸ਼ਟਰੀ ਝੰਡੇ ਲਹਿਰਾਏ ਗਏ ਹਨ।ਝੰਡਾ ਚੜ੍ਹਾਉਣ ਦੀ ਰਸਮ ਦੌਰਾਨ ਉੱਥੇ ਮੌਜੂਦ ਕੁਝ ਵਿਦਿਆਰਥੀਆਂ ਨੇ ਕਿਹਾ ਕਿ 165 ਫੁੱਟ ਉੱਚਾ ਰਾਸ਼ਟਰੀ ਝੰਡਾ ਦੇਖ ਕੇ ਇਕ ਵੱਖਰੀ ਖੁਸ਼ੀ ਮਹਿਸੂਸ ਹੋ ਰਹੀ ਹੈ ਤੇ ਉਹ ਚਾਹੁੰਦੇ ਹਨ ਕਿ ਸਾਡੇ ਦੇਸ਼ ਦਾ ਝੰਡਾ ਹਮੇਸ਼ਾਂ ਹੀ ਸਭ ਤੋਂ ਉੱਚਾ ਲਹਿਰਾਉਂਦਾ ਰਹੇ।ਇਸ ਮੌਕੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਕਿਹਾ ਕਿ ਹੁਸੈਨੀ ਵਾਲਾ ਬਾਰਡਰ ਵਿਖੇ ਜਿਹੜੇ ਲੋਕ ਸ਼ਹੀਦਾਂ ਦੀਆਂ ਸਮਾਧਾਂ ਤੇ ਮੱਥਾ ਟੇਕਣ ਅਤੇ  ਰੀਟ੍ਰੀਟ ਸੈਰੇਮਨੀ ਦੇਖਣ ਆਉਂਦੇ ਹਨ  ਉਨ੍ਹਾਂ ਵਿੱਚ ਹੋਰ ਜ਼ਿਆਦਾ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ਇਹ 165 ਫੁੱਟ ਉੱਚਾ  ਰਾਸ਼ਟਰੀ ਝੰਡਾ ਲਹਿਰਾਇਆ ਗਿਆ ਹੈ ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਬਿੱਟੂ ਸਾਂਘਾ, ਐਡਵੋਕੇਟ ਗੁਲਸ਼ਨ ਮੋਂਗਾ, ਸੁਖਵਿੰਦਰ ਸਿੰਘ ਅਟਾਰੀ, ਬਲਵੀਰ ਬਾਠ, ਰਿੰਕੂ ਗਰੋਵਰ  ਵੀ ਹਾਜ਼ਰ ਸਨ ।

 

Tags: Parminder Singh Pinky , Congress , Punjab Congress , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD