Monday, 17 June 2024

 

 

ਖ਼ਾਸ ਖਬਰਾਂ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਮੌਕੇ ਯੂਕ੍ਰੇਨ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਜੀ-7 ਸਮਿਟ ਦੌਰਾਨ ਪ੍ਰਧਾਨ ਮੰਤਰੀ ਦੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨਾਲ ਬੈਠਕ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜੀ-7 ਸਮਿਟ ਦੇ ਮੌਕੇ ‘ਤੇ ਇਟਲੀ ਦੀ ਪ੍ਰਧਾਨ ਮੰਤਰੀ ਨਾਲ ਬੈਠਕ ਕੀਤੀ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਐਂਡ ਐਨਰਜੀ, ਅਫਰੀਕਾ ਐਂਡ ਦ ਮੈਡੀਟੇਰਿਯਨ ‘ਤੇ ਆਊਟਰੀਚ ਸੈਸ਼ਨ ਵਿੱਚ ਹਿੱਸਾ ਲਿਆ ਭਾਰਤ ਦੇ ਰਾਸ਼ਟਰਪਤੀ ਨੇ ਰਾਸ਼ਟਰਪਤੀ ਭਵਨ ਵਿੱਚ ਹੋਏ ਰਾਜਾ ਪਰਵ ਸਮਾਰੋਹ ਵਿੱਚ ਹਿੱਸਾ ਲਿਆ ਪੰਜਾਬੀ ਕੁੜੀਆਂ ਨੇ ਛੂਹੀਆਂ ਬੁਲੰਦੀਆਂ: ਦੋ ਧੀਆਂ ਭਾਰਤੀ ਹਵਾਈ ਫ਼ੌਜ ਵਿੱਚ ਅਫ਼ਸਰ ਬਣੀਆਂ ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਛੂਹਿਆ ਆਸਮਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਗਰ ਨਿਗਮ ਕਮਿਸ਼ਨਰ ਨੂੰ ਨਾਲ ਲੈਕੇ ਕਲੋਨੀਆਂ ਦਾ ਦੌਰਾ ਸੀਆਈਆਈ ਜਲੰਧਰ ਜ਼ੋਨ ਨੇ ਐਲਪੀਯੂ ਵਿਖੇ ਏਆਈ ਅਤੇ ਚੈਟਜੀਪੀਟੀ 'ਤੇ ਵਰਕਸ਼ਾਪ ਦਾ ਆਯੋਜਨ ਕੀਤਾ ਡਰੋਨ ਤਕਨਾਲੋਜੀ ਨਾਲ ਪੰਜਾਬ ਵਿੱਚ ਕੀਤਾ ਜਾ ਰਿਹਾ ਮਹਿਲਾ ਕਿਸਾਨਾਂ ਦਾ ਸਸ਼ਕਤੀਕਰਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਬ ਡਵੀਜ਼ਨਲ ਹਸਪਤਾਲ ਧੂਰੀ ਦੇ ਨਵੇਂ ਬਲਾਕ ਦੇ ਉਸਾਰੀ ਕਾਰਜਾਂ ਦਾ ਨਿਰੀਖਣ ਪਾਣੀ ਬਚਾਓ, ਪੰਜਾਬ ਬਚਾਓ ਦੇ ਨਾਅਰੇ ਹੇਠ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਐਸ.ਡੀ.ਐਮਜ਼ ਖੁਦ ਨਿਗਰਾਨੀ ਕਰਨ : ਪਰਨੀਤ ਸ਼ੇਰਗਿੱਲ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਵਿੱਚ 431200 ਨਾਗਰਿਕਾਂ ਦਾ ਮੁਫਤ ਇਲਾਜ ਤੇ 60709 ਲੈਬ ਟੈਸਟ : ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਮੈਡੀਕਲ ਵਿਦਿਆਰਥੀਆਂ ਲਈ ਰਿਹਾਇਸ਼ ਦਾ ਮੁੱਦਾ ਜਲਦੀ ਹੱਲ ਕੀਤਾ ਜਾਵੇਗਾ, ਡੀ ਸੀ ਆਸ਼ਿਕਾ ਜੈਨ ਨੇ ਮੈਡੀਕਲ ਕਾਲਜ ਦੇ ਡਾਇਰੈਕਟਰ ਨੂੰ ਦਿੱਤਾ ਭਰੋਸਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵੱਡੀ ਗਿਣਤੀ ਵਿਕਾਸ ਕਾਰਜਾਂ ਬਾਰੇ ਸਮੀਖਿਆ ਮੀਟਿੰਗ ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਬਲੱਡ ਡੋਨਰਜ਼ ਡੇਅ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਬਣਾਈ ਰਣਨੀਤੀ ਦੀ ਸਮੀਖਿਆ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰਾ ਤਰ੍ਹਾਂ ਤਿਆਰ : ਕੋਮਲ ਮਿੱਤਲ ਸਰਕਾਰੀ ਜਾਇਦਾਦ ਦੀ ਡੀਫੇਸਮੈਂਟ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਰਵਾਈ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ

 

ਸਿਵਲ ਸਰਜਨ ਨੇ ਮੋਬਾਇਲ ਫੂਡ ਟੈਸਟਿੰਗ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

12 ਮਾਰਚ ਤੱਕ ਚੱਲਣ ਵਾਲੀ ਵੈਨ ਵੱਖ-ਵੱਖ ਖੇਤਰਾਂ ਨੂੰ ਕਰੇਗੀ ਕਵਰ

Web Admin

Web Admin

5 Dariya News

ਬਠਿੰਡਾ , 13 Feb 2021

ਸਿਹਤ ਅਤੇ ਪਵਿਾਰ ਭਲਾਈ ਵਿਭਾਗ, ਪੰਜਾਬ ਸਰਕਾਰ ਵੱਲੋਂ ਜ਼ਿਲਾ ਬਠਿੰਡਾ ਦੇ ਆਮ ਲੋਕਾਂ ਦੀ ਸਹੂਲਤ ਲਈ ਮੋਬਾਇਲ ਫੂਡ ਟੈਸਟਿੰਗ ਵੈਨ  ਭੇਜੀ ਗਈ ਹੈ। ਇਸ ਵੈਨ ਨੂੰ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਸ ਮੌਕੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਨੇ ਕਿਹਾ ਕਿ ਜ਼ਿਲਾ ਬਠਿੰਡਾ ਅੰਦਰ 12 ਮਾਰਚ 2021 ਤੱਕ ਚੱਲਣ ਵਾਲੀ ਇਹ ਮੋਬਾਇਲ ਫੂਡ ਟੈਸਟਿੰਗ ਵੈਨ ਵੱਖ-ਵੱਖ ਖੇਤਰਾਂ ਨੂੰ ਕਵਰ ਕਰੇਗੀ। ਉਨਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਇਸ ਮੋਬਾਇਲ ਫੂਡ ਵੈਨ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਆਪਣੇ ਜੀਵਨ ਦੀਆਂ ਖਾਣ-ਪੀਣ ਵਾਲੀਆਂ ਵਸਤਾਂ ਦੀ ਚੈਕਿੰਗ ਕਰਵਾਕੇ ਉਸ ਦੀ ਗੁਣਵੰਣਤਾ ਚੈਕ ਕਰਵਾ ਸਕੀਏ। ਉਨਾਂ ਕਿਹਾ ਕਿ ਇਹ ਵੈਨ ਖਾਣ-ਪੀਣ ਵਾਲੀਆਂ ਚੀਜਾਂ ਨੂੰ ਮੌਕੇ ’ਤੇ ਹੀ ਟੈਸਟ ਕਰਕੇ ਆਪਣੀ ਰਿਪੋਰਟ ਦੇਵੇਗੀ।ਸਿਵਲ ਸਰਜਨ ਨੇ ਅੱਗੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਵੈਨ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਆਪਣੀ ਸੇਵਾਵਾਂ ਪ੍ਰਦਾਨ ਕਰੇਗੀ। ਉਨਾਂ ਕਿਹਾ ਕਿ ਜਿਸ ਕਿਸੇ ਨੇ ਵੀ ਆਪਣੇ ਘਰ ਵਿੱਚ ਪਈਆਂ ਖਾਣ-ਪੀਣ ਵਾਲੀਆਂ ਵਸਤੂਆਂ ’ਚੋਂ ਕੋਈ ਮਿਲਾਵਟ ਹੋਣ ਵਾਲੀ ਪ੍ਰਤੀਤ ਹੁੰਦੀ ਹੋਵ ਤਾਂ ਉਹ 50 ਰੁਪਏ ਫੀਸ ਭਰ ਕੇ ਟੈਸਟ ਕਰਵਾ ਸਕਦਾ ਹੈ ਤਾਂ ਜੋ ਉਪਭੋਗਤਾ ਨੂੰ ਮਿਲਾਵਟੀ ਵਸਤੂਆਂ ਬਾਰੇ ਪਤਾ ਲੱਗ ਸਕੇ। ਉਨਾਂ ਕਿਹਾ ਕਿ ਮੋਬਾਇਲ ਵੈਨ ਵਿੱਚ ਦੁੱਧ, ਦੁੱਧ ਤੋਂ ਬਣੀਆਂ ਵਸਤਾਂ, ਖੰਡ, ਗੁੜ, ਸ਼ਹਿਦ, ਨਮਕ, ਚਾਹ ਪੱਤੀ, ਅਤੇ ਹਰ ਤਰਾਂ ਦੇ ਮਸਾਲੇ ਆਦਿ ਟੈਸਟ ਕੀਤੇ ਜਾ ਸਕਦੇ ਹਨ। ਉਨਾਂ ਜ਼ਿਲੇ ਦੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੋਬਾਇਲ ਫੂਡ ਟੈਸਟਿੰਗ ਵੈਨ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅਨੁਪਮਾ ਸ਼ਰਮਾ, ਜ਼ਿਲਾ ਮਾਸ ਮੀਡੀਆ ਅਫਸਰ ਜਗਤਾਰ ਸਿੰਘ ਬਰਾੜ, ਜ਼ਿਲਾ ਸਿਹਤ ਅਫਸਰ ਡਾ. ਊਸ਼ਾ ਗੋਇਲ, ਜ਼ਿਲਾ ਪਰਿਵਾਰ ਭਲਾਈ ਅਫਸਰ ਡਾ. ਗੁਰਦੀਪ ਸਿੰਘ ਤੋਂ ਇਲਾਵਾ ਅਧਿਕਾਰੀ ਤੇ ਕਰਮਚਾਰੀ ਆਦਿ ਹਾਜ਼ਰ ਸਨ।

 

Tags: Civil Surgeon Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD