Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਕੈਬਿਨਟ ਮੰਤਰੀ ਓਮ ਪ੍ਰਕਾਸ਼ ਸੋਨੀ 75 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮਾਤਾ ਲਾਲ ਦੇਵੀ ਜੀ ਦੇ ਦਰਸ਼ਨੀ ਦੁਆਰ ਦਾ ਰੱਖਿਆ ਨੀਹ ਪੱਥਰ

ਦਰਸ਼ਨੀ ਦੁਆਰ ਤੋ ਮੰਦਰ ਤੱਕ ਜਾਂਦੀ ਸੜਕ ਦਾ ਕੀਤਾ ਜਾਵੇਗਾ ਸੁੰਦਰੀਕਰਨ

Web Admin

Web Admin

5 Dariya News

ਅੰਮ੍ਰਿਤਸਰ , 14 Feb 2021

Last updated on: Feb 14, 2021, 00:00 IST

ਪੰਜਾਬ ਸਰਕਾਰ ਵਲੋ ਹਰੇਕ ਧਾਰਮਿਕ ਸਥਾਨਾਂ ਦਾ ਵਿਕਾਸ ਅਤੇ ਸੁੰਦਰੀਕਰਨ ਕੀਤਾ ਜਾ ਰਿਹਾ ਹੈ ਅਤੇ ਸ਼੍ਰੀ ਦੁਰਗਿਆਨਾ ਮੰਦਰ ਦੇ ਸੁੰਦਰੀਕਰਨ ਦਾ ਪਹਿਲੇ ਫੇਜ਼ ਦਾ ਕੰਮ ਮੁਕੰਮਲ ਹੋ ਚੁੱਕਾ ਹੈ।ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਰਾਣੀ ਕਾ ਬਾਗ ਵਿਖੇ ਸਿਧ ਸ਼ਕਤੀ ਪੀਠ ਮੰਦਰ ਪੂਜਯ ਮਾਤਾ ਲਾਲ ਦੇਵੀ ਜੀ ਦੇ ਦਰਸ਼ਨੀ ਦੁਆਰ (ਗੇਟ) ਦਾ ਨੀਹ ਪੱਥਰ ਰੱਖਣ ਉਪਰੰਤ ਕੀਤਾ। ਸ਼੍ਰੀ ਸੋਨੀ ਨੇ ਕਿਹਾ ਕਿ ਨਗਰ ਨਿਗਮ ਦੇ ਸਹਿਯੋਗ ਨਾਲ ਇਸ ਗੇਟ ਦੀ ਉਸਾਰੀ ਕੀਤੀ ਜਾਵੇਗੀ ਅਤੇ ਇਸ ਗੇਟ ਤੇ 75 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਇਸਦੇ ਨਾਲ ਨਾਲ ਗੇਟ ਤੋ ਲੈ ਕੇ ਮੰਦਰ ਤੱਕ ਜਾਂਦੀ ਸੜਕ ਦਾ ਸੁੰਦਰੀਕਰਨ ਵੀ ਕੀਤਾ ਜਾਵੇਗਾ ਅਤੇ ਨਵੀਆਂ ਐਲ ਈ ਡੀ ਲਾਇਟਾਂ ਵੀ ਲਗਾਈਆਂ ਜਾਣਗੀਆਂ।ਸ਼੍ਰੀ ਸੋਨੀ ਨੇ ਕਿਹਾ ਕਿ ਪੰਜਾਬ ਗੁਰੂਆਂ,ਪੀਰਾਂ ਤੇ ਪੈਗਬਰਾਂ ਦੀ ਧਰਤੀ ਹੈ ਅਤੇ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਆਪਣੇ ਧਾਰਮਿਕ ਸਥਾਨਾਂ ਦਾ ਵਿਕਾਸ ਕਰੀਏ। ਉਨ੍ਹਾਂ  ਕਿਹਾ ਕਿ ਰਾਣੀ ਕਾ ਬਾਗ ਇਲਾਕੇ ਨੂੰ ਖੂਬਸੂਰਤ ਬਣਾਇਆ ਜਾਵੇਗਾ ਅਤੇ ਫੰਡਾਂ ਦੀ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ। ਸ਼੍ਰੀ ਸੋਨੀ ਨੇ ਕਿਹਾ  ਕਿ ਮਾਤਾ ਜੀ ਦੇ ਅਸ਼ੀਰਵਾਦ ਨਾਲ ਹੀ ਉਨ੍ਹਾਂ ਨੂੰ ਇਹ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਮਾਤਾ ਜੀ ਦੇ ਅਸ਼ੀਰਵਾਦ ਨਾਲ ਹੀ ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕੀਤੀ ਸੀ ਅਤੇ ਉਹ ਜੋ ਕੁਝ ਵੀ ਹਨ ਸਭ ਮਾਤਾ ਜੀ ਦੀ ਬਦੋਲਤ ਹੈ।ਸ਼੍ਰੀ ਸੋਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਜੀ ਵਲੋ ਹਰੇਕ ਵਿਧਾਨਸਭਾ ਹਲਕੇ ਦਾ ਵਿਕਾਸ ਕਰਨ ਲਈ 25-25 ਕਰੋੜ ਰੁਪਏ ਦਿੱਤੇ ਗਏ ਸਨ ਅਤੇ ਇਨ੍ਹਾਂ ਪੈਸਿਆਂ ਨਾਲ ਹੀ ਹਰੇਕ ਵਿਧਾਨਸਭਾ ਹਲਕੇ ਵਿਚ ਤੇਜੀ ਨਾਲ ਵਿਕਾਸ ਕਾਰਜ ਹੋ ਰਹੇ ਹਨ। 

ਇਸ ਮੌਕੇ ਸ਼੍ਰੀ ਸੋਨੀ ਵਲੋ ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਦੀ ਸੇਵਾ ਕਰਨ ਵਾਲੀਆਂ ਪ੍ਰਮੱਖ ਸ਼ਖਸ਼ੀਅਤਾਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਬੋਲਦਿਆਂ ਕੈਬਨਿਟ ਦਰਜਾ ਪ੍ਰਾਪਤ ਮੰਤਰੀ ਸ਼੍ਰੀ ਰਾਜਕੁਮਾਰ ਵੇਰਕਾ ਨੇ ਕਿਹਾ ਕਿ ਇਹ ਇਲਾਕਾ ਉਨ੍ਹਾਂ ਦੇ ਹਲਕੇ ਵਿਚ ਆਉਦਾ ਹੈ ਅਤੇ ਉਹ ਵਡਭਾਗੀ ਹਨ ਕਿ ਉਨ੍ਹਾਂ ਨੂੰ ਮਾਤਾ ਜੀ ਦੇ ਮੰਦਰ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਸ਼੍ਰੀ ਵੇਰਕਾ ਨੇ ਕਿਹਾ ਕਿ ਇਸ ਇਲਾਕੇ ਦੇ ਵਿਕਾਸ ਵਿਚ ਕੋਈ ਕਮੀ ਨਹੀ ਰਹਿਣ ਦਿੱਤੀ ਜਾਵੇਗੀ ਅਤੇ ਇਸ ਇਲਾਕੇ ਨੂੰ ਸ਼ਹਿਰ ਦਾ ਸਭ ਤੋ ਖੂਬਸੂਰਤ ਇਲਾਕਾ ਬਣਾਇਆ ਜਾਵੇਗਾ।ਸ: ਕਰਮਜੀਤ ਸਿੰਘ ਰਿੰਟੂੰ ਮੇਅਰ ਨਗਰ ਨਿਗਮ ਨੇ ਬੋਲਦਿਆਂ ਕਿਹਾ ਕਿ ਮਾਤਾ ਜੀ ਦੇ ਅਸ਼ੀਰਵਾਦ ਨਾਲ ਹੀ ਉਨ੍ਹਾਂ ਨੂੰ ਇਹ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਪਿਛਲੇ ਸਾਲ ਵਾਅਦਾ ਕਰਕੇ ਗਏ ਸਨ ਕਿ ਮਾਤਾ ਜੀ ਦੇ ਮੰਦਰ ਨੂੰ ਜਾਂਦੀ ਸੜਕ ਤੇ ਇਕ ਵਧੀਆ ਦਰਸ਼ਨੀ ਗੇਟ ਦੀ ਉਸਾਰੀ ਕੀਤੀ ਜਾਵੇਗੀ ਅਤੇ ਅੱਜ ਉਹ ਆਪਣਾ ਵਾਅਦਾ ਪੂਰਾ ਕਰ ਰਹੇ ਹਨ। ਉਨ੍ਹਾਂ ਦੱੰਸਿਆ ਕਿ ਇਸ ਗੇਟ ਨੂੰ ਵਧੀਆ ਡਿਜਾਇਨ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋ ਮਾਤਾ ਲਾਲ ਦੇਵੀ ਜੀ ਦੇ ਜਨਮ ਦਿਵਸ ਮੌਕੇ ਇਹ ਇਕ ਉਪਹਾਰ ਹੈ। ਉਨ੍ਹਾਂ ਦੱਸਿਆ ਕਿ ਸ਼੍ਰੀ ਦੁਰਗਿਆਣਾ ਮੰਦਰ ਦੇ ਸੁੰਦਰੀਕਰਨ ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਜਿਸ ਤੇ 25 ਕਰੋੜ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਦੂਜੇ ਫੇਜ਼ ਦਾ ਕੰਮ ਵੀ ਲਗਾਤਾਰ ਚੱਲ ਰਿਹਾ ਹੈ। ਮੰਦਰ ਕਮੇਟੀ ਵਲੋ ਸ਼੍ਰੀ ਸੋਨੀ,ਵਿਧਾਇਕ ਸ਼੍ਰੀ ਰਾਜਕੁਮਾਰ ਵੇਰਕਾ, ਮੇਅਰ ਸ: ਕਰਮਜੀਤ  ਸਿੰਘ ਰਿੰਟੂੰ ਨੂੰ ਸਨਮਾਨਤ ਵੀ ਕੀਤਾ ਗਿਆ।ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਦਿਨੇਸ਼ ਬੱਸੀ, ਕਮਿਸ਼ਨਰ ਨਗਰ ਨਿਗਮ ਸ਼੍ਰੀਮਤੀ ਕੋਮਲ ਮਿੱਤਲ, ਕੋਸਲਰ ਵਿਕਾਸ ਸੋਨੀ, ਸ਼੍ਰੀਮਤੀ ਨੀਤੂ ਟਾਂਗਰੀ, ਸ਼੍ਰੀ ਪ੍ਰਮੋਦ ਬਬਲਾ, ਸ਼੍ਰ੍ਰੀ ਸਤੀਸ਼ ਬੱਲੂ, ਸ਼੍ਰੀ ਰਮਨ ਰੰਮੀ, ਚੇਅਰਮੈਨ ਐਗਰੋ ਇੰਡਸਟਰੀ ਸ਼੍ਰੀ ਸੰਜੀਵ ਅਰੋੜਾ, ਮੈਬਰ ਆਰਟ ਕੋਸਲ ਪੰਜਾਬ ਸ਼੍ਰੀ ਵਿਕਾਸ ਦੱਤ, ਸ਼੍ਰੀ ਜੁਗਲ ਕਿਸ਼ੋਰ ਸ਼ਰਮਾ,ਸ਼੍ਰੀ ਸੰਜੀਵ ਟਾਂਗਰੀ, ਸ਼੍ਰੀ ਬੋਬੀ ਕੁਮਾਰ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ।

 

Tags: O P Soni , Om Parkash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD