ਪੰਜਾਬ ਸਰਕਾਰ ਵਲੋ ਹਰੇਕ ਧਾਰਮਿਕ ਸਥਾਨਾਂ ਦਾ ਵਿਕਾਸ ਅਤੇ ਸੁੰਦਰੀਕਰਨ ਕੀਤਾ ਜਾ ਰਿਹਾ ਹੈ ਅਤੇ ਸ਼੍ਰੀ ਦੁਰਗਿਆਨਾ ਮੰਦਰ ਦੇ ਸੁੰਦਰੀਕਰਨ ਦਾ ਪਹਿਲੇ ਫੇਜ਼ ਦਾ ਕੰਮ ਮੁਕੰਮਲ ਹੋ ਚੁੱਕਾ ਹੈ।ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਰਾਣੀ ਕਾ ਬਾਗ ਵਿਖੇ ਸਿਧ ਸ਼ਕਤੀ ਪੀਠ ਮੰਦਰ ਪੂਜਯ ਮਾਤਾ ਲਾਲ ਦੇਵੀ ਜੀ ਦੇ ਦਰਸ਼ਨੀ ਦੁਆਰ (ਗੇਟ) ਦਾ ਨੀਹ ਪੱਥਰ ਰੱਖਣ ਉਪਰੰਤ ਕੀਤਾ। ਸ਼੍ਰੀ ਸੋਨੀ ਨੇ ਕਿਹਾ ਕਿ ਨਗਰ ਨਿਗਮ ਦੇ ਸਹਿਯੋਗ ਨਾਲ ਇਸ ਗੇਟ ਦੀ ਉਸਾਰੀ ਕੀਤੀ ਜਾਵੇਗੀ ਅਤੇ ਇਸ ਗੇਟ ਤੇ 75 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਇਸਦੇ ਨਾਲ ਨਾਲ ਗੇਟ ਤੋ ਲੈ ਕੇ ਮੰਦਰ ਤੱਕ ਜਾਂਦੀ ਸੜਕ ਦਾ ਸੁੰਦਰੀਕਰਨ ਵੀ ਕੀਤਾ ਜਾਵੇਗਾ ਅਤੇ ਨਵੀਆਂ ਐਲ ਈ ਡੀ ਲਾਇਟਾਂ ਵੀ ਲਗਾਈਆਂ ਜਾਣਗੀਆਂ।ਸ਼੍ਰੀ ਸੋਨੀ ਨੇ ਕਿਹਾ ਕਿ ਪੰਜਾਬ ਗੁਰੂਆਂ,ਪੀਰਾਂ ਤੇ ਪੈਗਬਰਾਂ ਦੀ ਧਰਤੀ ਹੈ ਅਤੇ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਆਪਣੇ ਧਾਰਮਿਕ ਸਥਾਨਾਂ ਦਾ ਵਿਕਾਸ ਕਰੀਏ। ਉਨ੍ਹਾਂ ਕਿਹਾ ਕਿ ਰਾਣੀ ਕਾ ਬਾਗ ਇਲਾਕੇ ਨੂੰ ਖੂਬਸੂਰਤ ਬਣਾਇਆ ਜਾਵੇਗਾ ਅਤੇ ਫੰਡਾਂ ਦੀ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ। ਸ਼੍ਰੀ ਸੋਨੀ ਨੇ ਕਿਹਾ ਕਿ ਮਾਤਾ ਜੀ ਦੇ ਅਸ਼ੀਰਵਾਦ ਨਾਲ ਹੀ ਉਨ੍ਹਾਂ ਨੂੰ ਇਹ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਮਾਤਾ ਜੀ ਦੇ ਅਸ਼ੀਰਵਾਦ ਨਾਲ ਹੀ ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕੀਤੀ ਸੀ ਅਤੇ ਉਹ ਜੋ ਕੁਝ ਵੀ ਹਨ ਸਭ ਮਾਤਾ ਜੀ ਦੀ ਬਦੋਲਤ ਹੈ।ਸ਼੍ਰੀ ਸੋਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਜੀ ਵਲੋ ਹਰੇਕ ਵਿਧਾਨਸਭਾ ਹਲਕੇ ਦਾ ਵਿਕਾਸ ਕਰਨ ਲਈ 25-25 ਕਰੋੜ ਰੁਪਏ ਦਿੱਤੇ ਗਏ ਸਨ ਅਤੇ ਇਨ੍ਹਾਂ ਪੈਸਿਆਂ ਨਾਲ ਹੀ ਹਰੇਕ ਵਿਧਾਨਸਭਾ ਹਲਕੇ ਵਿਚ ਤੇਜੀ ਨਾਲ ਵਿਕਾਸ ਕਾਰਜ ਹੋ ਰਹੇ ਹਨ।
ਇਸ ਮੌਕੇ ਸ਼੍ਰੀ ਸੋਨੀ ਵਲੋ ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਦੀ ਸੇਵਾ ਕਰਨ ਵਾਲੀਆਂ ਪ੍ਰਮੱਖ ਸ਼ਖਸ਼ੀਅਤਾਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਬੋਲਦਿਆਂ ਕੈਬਨਿਟ ਦਰਜਾ ਪ੍ਰਾਪਤ ਮੰਤਰੀ ਸ਼੍ਰੀ ਰਾਜਕੁਮਾਰ ਵੇਰਕਾ ਨੇ ਕਿਹਾ ਕਿ ਇਹ ਇਲਾਕਾ ਉਨ੍ਹਾਂ ਦੇ ਹਲਕੇ ਵਿਚ ਆਉਦਾ ਹੈ ਅਤੇ ਉਹ ਵਡਭਾਗੀ ਹਨ ਕਿ ਉਨ੍ਹਾਂ ਨੂੰ ਮਾਤਾ ਜੀ ਦੇ ਮੰਦਰ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਸ਼੍ਰੀ ਵੇਰਕਾ ਨੇ ਕਿਹਾ ਕਿ ਇਸ ਇਲਾਕੇ ਦੇ ਵਿਕਾਸ ਵਿਚ ਕੋਈ ਕਮੀ ਨਹੀ ਰਹਿਣ ਦਿੱਤੀ ਜਾਵੇਗੀ ਅਤੇ ਇਸ ਇਲਾਕੇ ਨੂੰ ਸ਼ਹਿਰ ਦਾ ਸਭ ਤੋ ਖੂਬਸੂਰਤ ਇਲਾਕਾ ਬਣਾਇਆ ਜਾਵੇਗਾ।ਸ: ਕਰਮਜੀਤ ਸਿੰਘ ਰਿੰਟੂੰ ਮੇਅਰ ਨਗਰ ਨਿਗਮ ਨੇ ਬੋਲਦਿਆਂ ਕਿਹਾ ਕਿ ਮਾਤਾ ਜੀ ਦੇ ਅਸ਼ੀਰਵਾਦ ਨਾਲ ਹੀ ਉਨ੍ਹਾਂ ਨੂੰ ਇਹ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਪਿਛਲੇ ਸਾਲ ਵਾਅਦਾ ਕਰਕੇ ਗਏ ਸਨ ਕਿ ਮਾਤਾ ਜੀ ਦੇ ਮੰਦਰ ਨੂੰ ਜਾਂਦੀ ਸੜਕ ਤੇ ਇਕ ਵਧੀਆ ਦਰਸ਼ਨੀ ਗੇਟ ਦੀ ਉਸਾਰੀ ਕੀਤੀ ਜਾਵੇਗੀ ਅਤੇ ਅੱਜ ਉਹ ਆਪਣਾ ਵਾਅਦਾ ਪੂਰਾ ਕਰ ਰਹੇ ਹਨ। ਉਨ੍ਹਾਂ ਦੱੰਸਿਆ ਕਿ ਇਸ ਗੇਟ ਨੂੰ ਵਧੀਆ ਡਿਜਾਇਨ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋ ਮਾਤਾ ਲਾਲ ਦੇਵੀ ਜੀ ਦੇ ਜਨਮ ਦਿਵਸ ਮੌਕੇ ਇਹ ਇਕ ਉਪਹਾਰ ਹੈ। ਉਨ੍ਹਾਂ ਦੱਸਿਆ ਕਿ ਸ਼੍ਰੀ ਦੁਰਗਿਆਣਾ ਮੰਦਰ ਦੇ ਸੁੰਦਰੀਕਰਨ ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਜਿਸ ਤੇ 25 ਕਰੋੜ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਦੂਜੇ ਫੇਜ਼ ਦਾ ਕੰਮ ਵੀ ਲਗਾਤਾਰ ਚੱਲ ਰਿਹਾ ਹੈ। ਮੰਦਰ ਕਮੇਟੀ ਵਲੋ ਸ਼੍ਰੀ ਸੋਨੀ,ਵਿਧਾਇਕ ਸ਼੍ਰੀ ਰਾਜਕੁਮਾਰ ਵੇਰਕਾ, ਮੇਅਰ ਸ: ਕਰਮਜੀਤ ਸਿੰਘ ਰਿੰਟੂੰ ਨੂੰ ਸਨਮਾਨਤ ਵੀ ਕੀਤਾ ਗਿਆ।ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਦਿਨੇਸ਼ ਬੱਸੀ, ਕਮਿਸ਼ਨਰ ਨਗਰ ਨਿਗਮ ਸ਼੍ਰੀਮਤੀ ਕੋਮਲ ਮਿੱਤਲ, ਕੋਸਲਰ ਵਿਕਾਸ ਸੋਨੀ, ਸ਼੍ਰੀਮਤੀ ਨੀਤੂ ਟਾਂਗਰੀ, ਸ਼੍ਰੀ ਪ੍ਰਮੋਦ ਬਬਲਾ, ਸ਼੍ਰ੍ਰੀ ਸਤੀਸ਼ ਬੱਲੂ, ਸ਼੍ਰੀ ਰਮਨ ਰੰਮੀ, ਚੇਅਰਮੈਨ ਐਗਰੋ ਇੰਡਸਟਰੀ ਸ਼੍ਰੀ ਸੰਜੀਵ ਅਰੋੜਾ, ਮੈਬਰ ਆਰਟ ਕੋਸਲ ਪੰਜਾਬ ਸ਼੍ਰੀ ਵਿਕਾਸ ਦੱਤ, ਸ਼੍ਰੀ ਜੁਗਲ ਕਿਸ਼ੋਰ ਸ਼ਰਮਾ,ਸ਼੍ਰੀ ਸੰਜੀਵ ਟਾਂਗਰੀ, ਸ਼੍ਰੀ ਬੋਬੀ ਕੁਮਾਰ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ।