Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਮੇਰੀ ਮੰਗਣੀ ਹੋ ਚੁੱਕੀ ਹੈ : ਕਰਨ ਔਜਲਾ

Web Admin

Web Admin

5 Dariya News

ਚੰਡੀਗੜ੍ਹ , 16 Feb 2021

Last updated on: Feb 16, 2021, 00:00 IST

ਪੰਜਾਬੀ ਇੰਡਸਟਰੀ ਵਿਚ ਕਲਾਕਾਰ ਆਪਣੀ ਨਿੱਜੀ ਜ਼ਿੰਦਗੀ ਬਾਰੇ ਕਦੇ ਖੁਲ ਕੇ ਨਹੀਂ ਬੋਲਦੇ ਭਾਵੇਂ ਇਹ ਉਨ੍ਹਾਂ ਦੀ ਡੇਟਿੰਗ ਜਾਂ ਵਿਆਹੁਤਾ ਜ਼ਿੰਦਗੀ ਬਾਰੇ ਹੋਵੇ। ਹਾਲਾਂਕਿ, ਬਦਲਦੇ ਸਮੇਂ ਦੇ ਨਾਲ, ਕਲਾਕਾਰ ਦਰਸ਼ਕਾਂ ਨਾਲ ਪਾੜੇ ਨੂੰ ਦੂਰ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਨਿੰਜਾ ਤੋਂ ਲੈ ਕੇ ਬੀ ਪ੍ਰਾਕ, ਜੱਸੀ ਗਿੱਲ, ਕਲਾਕਾਰ ਨਵੇਂ ਟਰੇਂਡ ਸਥਾਪਤ ਕਰ ਰਹੇ ਹਨ। ਇਸ ਲਿਸਟ ਵਿਚ ਜੋ ਨਵਾਂ ਨਾਮ ਸ਼ਾਮਲ ਕੀਤਾ ਗਿਆ ਹੈ ਉਹ ਹੈ ਪੰਜਾਬੀ ਗੀਤਾਂ ਦੀ ਮਸ਼ੀਨ, ਕਰਨ ਔਜਲਾ ਦਾ ਜਿੰਨਾ ਨੇ ਹਾਲ ਹੀ ਚ ਆਪਣੀ ਨਿੱਜੀ ਜ਼ਿੰਦਗੀ ਬਾਰੇ ਕੋਈ ਟਿੱਪਣੀ ਕੀਤੀ ਹੈ। ਜ਼ੀ ਪੰਜਾਬੀ ਦੇ ਚੈਟ ਸ਼ੋਅ ਦਿਲ ਦੀਆਂ ਗੱਲਾਂ ਵਿਦ ਸੋਨਮ ਬਾਜਵਾ, ਜਿੱਥੇ ਕਰਨ ਔਜਲਾ ਇਸ ਹਫ਼ਤੇ ਮਹਿਮਾਨ ਵਜੋਂ ਸ਼ਾਮਲ ਹੋਏ, ਉਹਨਾਂ ਨੇ ਆਪਣੀ ਨਿੱਜੀ ਜ਼ਿੰਦਗੀ, ਉਸਦੇ ਸੋਸ਼ਲ ਮੀਡੀਆ ਪਸੰਦ, ਉਸਦੇ ਸੰਘਰਸ਼ਾਂ ਬਾਰੇ ਦੱਸਿਆ। ਸ਼ੋਅ ਦੇ ਇੱਕ ਦੌਰ ਵਿੱਚ, ਜਦੋਂ ਸੋਨਮ ਬਾਜਵਾ ਨੇ ਕਰਨ ਔਜਲਾ ਨੂੰ ਆਪਣੇ ਰਿਸ਼ਤੇ ਦੀ ਸਥਿਤੀ ਬਾਰੇ ਪੁੱਛਿਆ, ਲੋਕਾਂ ਦੇ ਵਿਸ਼ਵਾਸਾਂ ਦੇ ਉਲਟ, ਕਰਨ ਔਜਲਾ ਨੇ ਦੱਸਿਆ ਕਿ ਅਜੇ ਉਸਦਾ ਵਿਆਹ ਨਹੀਂ ਹੋਇਆ ਹੈ।ਉਸਨੇ ਅੱਗੇ ਦੱਸਿਆ ਕਿ ਉਹ ਬਹੁਤ ਹੀ ਜਲਦ ਵਿਆਹ ਕਰਾਉਣ ਦੀ ਯੋਜਨਾ ਬਣਾ ਰਿਹਾ ਹੈ। ਉਸਨੇ ਇਹ ਵੀ ਦੱਸਿਆ ਕਿ ਉਹ ਸੋਨਮ ਬਾਜਵਾ ਅਤੇ ਮੈਂਡੀ ਤੱਖਰ ਦੇ ਸੋਸ਼ਲ ਮੀਡੀਆ ਪ੍ਰੋਫਾਈਲਾਂ ਨੂੰ ਦੇਖਣਾ ਪਸੰਦ ਕਰਦਾ ਹੈ।ਇਨ੍ਹਾਂ ਤੋਂ ਅਲਾਵਾ, ਦਰਸ਼ਕ ਕਰਨ ਔਜਲਾ ਨੂੰ ਆਪਣੇ ਮਾਤਾ ਪਿਤਾ ਦੇ ਦੇਹਾਂਤ ਅਤੇ ਉਸ ਤੋਂ ਬਾਅਦ ਉਨ੍ਹਾਂ ਦੀ ਜ਼ਿੰਦਗੀ ਕਿਵੇਂ ਉਲਟ ਗਈ ਅਤੇ ਉਸ ਸਥਿਤੀ' ਤੇ ਪਹੁੰਚਣ ਲਈ ਉਸ ਦੇ ਸੰਘਰਸ਼ ਬਾਰੇ ਗੱਲ ਕਰਦੇ ਵੀ ਦੇਖਣਗੇ।ਇਹ ਪਹਿਲਾ ਮੌਕਾ ਹੈ ਜਦੋਂ ਕਰਨ ਔਜਲਾ ਕਿਸੇ ਵੀ ਚੈਟ ਸ਼ੋਅ 'ਤੇ ਨਜ਼ਰ ਆਏ ਹਨ। ਕਰਨ ਔਜਲਾ ਦੇ ਨਾਲ ਇਸ ਹਫਤੇ ਨਿਮਰਤ ਖਹਿਰਾ ਵੀ ਸ਼ੋਅ ਵਿੱਚ ਦਿਖਾਈ ਦੇਣਗੇ।ਸ਼ੋਅ ਜ਼ੀ ਪੰਜਾਬੀ 'ਤੇ ਹਰ ਸ਼ਨੀਵਾਰ-ਐਤਵਾਰ ਸ਼ਾਮ 8:30 ਵਜੇ ਤੋਂ 9:30 ਵਜੇ ਤੱਕ ਪ੍ਰਸਾਰਿਤ ਕੀਤਾ ਜਾ ਰਿਹਾ ਹੈ।

 

Tags: TV , Television , Entertainment , Mumbai , Actor , Actress , Karan Aujla , Dil Diyan Gallan , Sonam Bajwa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD