Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੀ.ਐਸ.ਆਈ.ਈ.ਸੀ. ਨੇ ਉਦਯੋਗਿਕ ਪਾਰਕ ਦੀ ਯੋਜਨਾਬੰਦੀ, ਵਿਕਾਸ ਅਤੇ ਪ੍ਰਬੰਧਨ ਲਈ ਚਾਂਦਲਰ ਇੰਸਟੀਚਿਊਟ, ਸਿੰਗਾਪੁਰ ਨਾਲ ਹੱਥ ਮਿਲਾਇਆ

ਮਿਲ ਕੇ ਕੰਮ ਕਰਨ ਲਈ ਸਮਝੌਤਾ ਸਹੀਬੱਧ

Web Admin

Web Admin

5 Dariya News

ਚੰਡੀਗੜ੍ਹ , 16 Feb 2021

Last updated on: Feb 16, 2021, 00:00 IST

ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀਐਸਆਈਈਸੀ) ਨੇ ਉਦਯੋਗਿਕ ਪਾਰਕ ਦੀ ਯੋਜਨਾਬੰਦੀ, ਵਿਕਾਸ ਅਤੇ ਪ੍ਰਬੰਧਨ ਲਈ ਚਾਂਦਲਰ ਇੰਸਟੀਚਿਊਟ ਆਫ ਗਵਰਨੈਂਸ (ਸੀਆਈਜੀ), ਸਿੰਗਾਪੁਰ ਨਾਲ  ਮਿਲ ਕੇ ਕੰਮ ਕਰਨ ਦਾ ਫੈਸਲਾ ਕੀਤਾ ਹੈ। ਵਰਚੁਅਲ ਪ੍ਰੋਗਰਾਮ, ਜੋ  3 ਮਾਰਚ 2021 ਤੱਕ ਚੱਲੇਗਾ, ਉਦਯੋਗਿਕ ਪਾਰਕ ਦੀ ਯੋਜਨਾਬੰਦੀ, ਵਿਕਾਸ, ਅਤੇ ਪ੍ਰਬੰਧਨ ਦੀਆਂ ਰਣਨੀਤੀਆਂ ਦੇ ਵਾਧੇ ਅਤੇ ਪੰਜਾਬ ਵਿੱਚ ਕਾਰੋਬਾਰ ਕਰਨ `ਚ ਅਸਾਨਤਾ ਅਤੇ ਨੌਕਰੀਆਂ ਦੇ ਮੌਕੇ ਪੈਦਾ ਕਰਨ ਲਈ ਸਾਰਥਕ ਮਾਹੌਲ ਸਿਰਜਣ ਦਾ ਸਮਰਥਨ ਕਰਦਾ ਹੈ। ਅੱਠ ਤੋਂ ਵੱਧ ਸੈਸ਼ਨਾਂ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਪੀ.ਐਸ.ਆਈ.ਈ.ਸੀ. ਦੇ ਮੁੱਖ ਦਫ਼ਤਰ ਅਤੇ ਜ਼ਿਲ੍ਹਾ ਦਫਤਰਾਂ ਤੋਂ 40 ਤੋਂ ਵੱਧ ਅਧਿਕਾਰੀ ਹਿੱਸਾ ਲੈ ਰਹੇ ਹਨ। ਇਹ ਅਧਿਕਾਰੀ ਉਦਯੋਗਿਕ ਪਾਰਕ ਦੀ ਯੋਜਨਾਬੰਦੀ, ਇੰਜੀਨੀਅਰਿੰਗ ਅਤੇ ਅਸਟੇਟ ਸੇਵਾਵਾਂ ਲਈ ਜ਼ਿੰਮੇਵਾਰ ਹਨ। ਇਹ ਸਿਖਲਾਈ ਪ੍ਰੋਗਰਾਮ ਅਧਿਕਾਰੀਆਂ ਨੂੰ ਉਦਯੋਗਿਕ ਪਾਰਕਾਂ ਦੇ ਵਿਕਾਸ ਦੇ ਮੁੱਖ ਹਿੱਸਿਆਂ ਲਈ ਲੋੜੀਂਦੇ ਹੁਨਰਾਂ ਅਤੇ ਸਮਰੱਥਾਵਾਂ ਨਾਲ ਲੈਸ ਕਰਨ ਲਈ ਤਿਆਰ ਕੀਤਾ ਗਿਆ ਹੈ ਜਿਸ ਵਿੱਚ ਦੂਰਦ੍ਰਿਸ਼ਟੀ, ਵਿਵਹਾਰਕਤਾ ਅਤੇ ਯੋਜਨਾਬੰਦੀ; ਅਸਟੇਟ ਪ੍ਰਬੰਧਨ; ਮਾਰਕੀਟਿੰਗ ਅਤੇ ਨਿਵੇਸ਼ ਪੋ੍ਰਤਸਾਹਨ ; ਅਤੇ ਅੰਤਰ-ਏਜੰਸੀ ਤਾਲਮੇਲ ਸ਼ਾਮਲ ਹੈ।ਪ੍ਰੋਗਰਾਮ ਦਾ ਸੰਚਾਲਨ ਸੀਆਈਜੀ ਦੇ ਸਰੋਤ ਮਾਹਰ, ਸ੍ਰੀ ਲਿਮ ਚਿਨ ਚੋਂਗ ਨੇ ਕੀਤਾ ਹੈ।ਸ਼੍ਰੀ ਲਿਮ ਪਹਿਲਾਂ ਸਿੰਗਾਪੁਰ ਦੀ ਜੇਟੀਸੀ ਕਾਰਪੋਰੇਸ਼ਨ ਤੋਂ ਸਨ ਜਿਨ੍ਹਾਂ ਕੋਲ ਭੌਤਿਕ ਬੁਨਿਆਦੀ ਢਾਂਚੇ, ਭੋਂ ਯੋਜਨਾਬੰਦੀ ਅਤੇ ਉਦਯੋਗਿਕ ਅਸਟੇਟ ਦੇ ਵਿਕਾਸ ਵਿੱਚ ਵਿਆਪਕ ਤਜਰਬਾ ਹੈ।

ਕਾਰਜਕਾਰੀ ਡਾਇਰੈਕਟਰ ਸ੍ਰੀ ਐਸ.ਪੀ ਸਿੰਘ ਅਤੇ ਚੀਫ ਇੰਜੀਨੀਅਰ ਸ੍ਰੀ ਜੇ. ਐੱਸ. ਭਾਟੀਆ ਨੇ ਕਿਹਾ, “ਸਾਨੂੰ ਉਮੀਦ ਹੈ ਕਿ ਇਹ ਸੈਸ਼ਨ ਸਫਲ ਸਿਖਲਾਈ ਪ੍ਰਦਾਨ ਕਰਨਗੇ ਅਤੇ ਪੀਐਸਆਈਈਸੀ ਦੇ ਸਥਾਈ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਮਦਦ ਕਰਨਗੇ।” ਸ੍ਰੀ ਐੱਸ ਪੀ ਸਿੰਘ ਅਤੇ ਸੀਆਈਜੀ ਦੇ ਕਾਰਜਕਾਰੀ ਡਾਇਰੈਕਟਰ ਸ੍ਰੀ ਵੂ ਵਈ ਨੇਂਗ ਨੇ ਪੰਜਾਬ ਦੇ ਵਿਕਾਸ ਵਿੱਚ ਪੀਐਸਆਈਈਸੀ ਦੀ ਮਹੱਤਤਾ 'ਤੇ ਜੋਰ ਦਿੱਤਾ।ਸ੍ਰੀ ਵੂ ਵਈ ਨੇਂਗ ਨੇ ਕਿਹਾ, “ਉਦਯੋਗਿਕ ਪਾਰਕਾਂ ਦਾ ਵਿਕਾਸ ਪੰਜਾਬ ਲਈ ਆਰਥਿਕ ਵਿਕਾਸ ਦੀ ਰਣਨੀਤੀ ਦਾ ਮੁੱਖ ਹਿੱਸਾ ਹੈ ਅਤੇ ਪੀਐਸਆਈਈਸੀ ਇਸ ਸਬੰਧੀ ਅਹਿਮ ਭੂਮਿਕਾ ਅਦਾ ਕਰਦਾ ਹੈ। ਅਸੀਂ ਇਸ ਮਹੱਤਵਪੂਰਨ ਕਾਰਜ ਵਿਚ ਪੰਜਾਬ ਸਰਕਾਰ ਦਾ ਸਮਰਥਨ ਕਰਨ ਲਈ ਵਚਨਬੱਧ ਹਾਂ।” ਸੀਆਈਜੀ ਅਤੇ ਪੀਐਸਆਈਈਸੀ ਦਰਮਿਆਨ ਸਮਝੌਤਾ ਪੰਜਾਬ ਸਰਕਾਰ ਅਤੇ ਸੀਆਈਜੀ ਦਰਮਿਆਨ ਮੈਮੋਰੰਡਮ ਆਫ ਅੰਡਰਸਟੈਂਡਿੰਗ (ਐਮਓਯੂ) ਅਧੀਨ ਆਉਂਦਾ ਹੈ। ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ (ਪੀਐਸਆਈਈਸੀ) ਦੀ ਮਹੱਤਤਾ 'ਤੇ ਚਾਨਣਾ ਪਾਉਂਦਿਆਂ ਸ੍ਰੀ ਐਸ.ਪੀ ਸਿੰਘ ਅਤੇ ਸ੍ਰੀ ਜੇ.ਐਸ ਭਾਟੀਆ ਨੇ ਕਿਹਾ ਕਿ ਕਾਰਪੋਰੇਸ਼ਨ ਪੰਜਾਬ ਦੇ ਉਦਯੋਗਿਕ ਬੁਨਿਆਦੀ ਢਾਂਚੇ ਦੇ ਵਿਕਾਸ, ਉਦਯੋਗਿਕ ਫੋਕਲ ਪੁਆਇੰਟਸ (ਆਈ.ਐੱਫ.ਪੀ.) ਜਿਹਨਾਂ ਅਧੀਨ ਪੰਜਾਬ ਦੇ ਵੱਖ-ਵੱਖ ਕਸਬਿਆਂ ਅਤੇ ਸ਼ਹਿਰਾਂ ਵਿਚਲੀ 50 ਏਕੜ ਤੋਂ 500 ਏਕੜ ਜ਼ਮੀਨ ਆਉਂਦੀ ਹੈ, ਦੇ ਵਿਕਾਸ ਰਾਹੀਂ ਉਦਯੋਗਾਂ ਦੇ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਇਕ ਉਤਪ੍ਰੇਰਕ ਵਜੋਂ ਕੰਮ ਕਰ ਰਹੀ ਹੈ। ਇਸ ਲਈ ਉਦਯੋਗ ਨੂੰ ਸਹੂਲਤ ਪ੍ਰਦਾਨ ਕਰਨ ਲਈ, ਪੀਐਸਆਈਈਸੀ ਲਿਮਟਿਡ ਸਵੈ-ਨਿਰਭਰ ਉਦਯੋਗਿਕ ਫੋਕਲ ਪੁਆਇੰਟ ਪ੍ਰਦਾਨ ਕਰਦੀ ਹੈ। ਇਹਨਾਂ ਉਦਯੋਗਿਕ ਹੱਬਾਂ ਵਿੱਚ ਪਾਵਰ ਸਬਸਟੇਸ਼ਨਾਂ ਅਤੇ ਡਿਸਟ੍ਰੀਬਿਊਸ਼ਨ ਨੈਟਵਰਕ, ਟੈਲੀ-ਸੰਚਾਰ ਸਹੂਲਤਾਂ, ਕਾਮਿਆਂ ਲਈ ਰਿਹਾਇਸ਼ੀ ਖੇਤਰ, ਸਾਫ਼ ਵਾਤਾਵਰਣ ਲਈ ਕਾਮਨ ਈਫਲੂਐਂਟ ਟ੍ਰੀਟਮੈਂਟ ਪਲਾਂਟ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟ ਸ਼ਾਮਲ ਹਨ।

 

Tags: Punjab Admin , Punjab Small Industries and Export Corporation , PSIEC , Chandler Institute of Governance , CIG , Singapore , Punjab Small Industries and Export Corporation

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD