Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਮੋਹਾਲੀ ਦਾ ਪਹਿਲਾ ਕਮਿਊਨਟੀ ਰੇਡਿਉ 'ਰੇਡਿਉ ਪੰਜਾਬ' ਲੋਕ ਅਰਪਿਤ

ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਅਦਾਕਾਰਾ ਉਪਾਸਨਾ ਸਿੰਘ ਵੱਲੋਂ ਕੀਤਾ ਗਿਆ ਉਦਘਾਟਨ

Web Admin

Web Admin

5 Dariya News

ਘੜੂੰਆਂ , 16 Feb 2021

Last updated on: Feb 16, 2021, 00:00 IST

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ ਅੱਜ ਬਸੰਤ ਪੰਚਮੀ ਦੇ ਤਿਉਹਾਰ ਮੌਕੇ ਮੋਹਾਲੀ ਸ਼ਹਿਰ ਦਾ ਪਹਿਲਾ ਕਮਿਊਨਟੀ ਰੇਡਿਉ 'ਰੇਡਿਉ ਪੰਜਾਬ 90.0' ਜਾਰੀ ਕੀਤਾ ਗਿਆ।ਰੇਡਿਉ ਸਟੇਸ਼ਨ ਦੇ ਉਦਘਾਟਨੀ ਸਮਾਗਮ ਦੌਰਾਨ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਕਮਿਊਨਟੀ ਰੇਡਿਉ ਦਾ ਰਸਮੀ ਤੌਰ 'ਤੇ ਉਦਘਾਟਨ ਕੀਤਾ। ਇਸ ਮੌਕੇ ਬਾਲੀਵੁੱਡ ਦੀ ਪ੍ਰਸਿੱਧ ਅਦਾਕਾਰਾ ਅਤੇ ਕਮੇਡੀਅਨ ਉਪਾਸਨਾ ਸਿੰਘ ਨੇ ਵੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਲਗਵਾਈ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਮਨਜ਼ੂਰਸ਼ੂਦਾ ਰੇਡਿਉ ਪੰਜਾਬ 90.0 ਮੈਗਾਹਰਟਜ਼ ਦੀ ਬਾਰੰਬਾਰਤਾ 'ਤੇ ਉਪਲਬਧ ਹੋਵੇਗਾ। ਉਦਘਾਟਨੀ ਸਮਾਗਮ ਦੌਰਾਨ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਗੋਦ ਲਏ 6 ਪਿੰਡਾਂ ਦੇ ਪੰਚ-ਸਰਪੰਚ ਉਚੇਚੇ ਤੌਰ 'ਤੇ ਮੌਜੂਦ ਰਹੇ।ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਮਿਊਨਟੀ ਰੇਡਿਉ ਸਮਾਜਿਕ, ਆਰਥਿਕ, ਸੱਭਿਆਚਾਰਕ, ਵਿਦਿਅਕ, ਸਿਹਤ, ਪਾਣੀ ਅਤੇ ਸੈਨੀਟੇਸ਼ਨ ਅਤੇ ਆਫ਼ਤਾਂ ਨਾਲ ਜੁੜੇ ਮੁੱਦਿਆਂ ਨੂੰ ਵਧੇਰੇ ਪ੍ਰਭਾਵਸ਼ਾਲੀ ਅਤੇ ਰਣਨੀਤਕ ਢੰਗ ਨਾਲ ਹੱਲ ਕਰਨ 'ਚ ਅਹਿਮ ਯੋਗਦਾਨ ਪਾਵੇਗਾ। ਉਨ੍ਹਾਂ ਕਿਹਾ ਕਿ ਖੇਤਰੀ ਲੋਕਾਂ 'ਚ ਵਾਤਾਵਰਣ ਸੰਭਾਲ ਬਾਰੇ ਜਾਗਰੂਕਤਾ ਪੈਦਾ ਕਰਨ ਤੋਂ ਇਲਾਵਾ ਕਿਸਾਨਾਂ ਨੂੰ ਖੇਤੀਬਾੜੀ ਮਾਹਿਰਾਂ ਦੇ ਰੂਬਰੂ ਕਰਵਾਕੇ ਖੇਤੀ ਦੀਆਂ ਨਵੀਆਂ ਤਕਨੀਕਾਂ, ਮੰਡੀਕਰਨ, ਫ਼ਸਲਾਂ ਦੀ ਬਿਜਾਈ ਦਾ ਸਹੀ ਸਮਾਂ ਅਤੇ ਹੋਰ ਪਹਿਲੂਆਂ ਬਾਰੇ ਵਿਚਾਰ ਵਟਾਂਦਰੇ ਹੋਣੇ ਜ਼ਰੂਰੀ ਹਨ। ਉਨ੍ਹਾਂ ਸਕੂਲੀ ਸਿੱਖਿਆ ਤੋਂ ਬਾਅਦ ਸਹੀ ਖੇਤਰ ਦੀ ਚੋਣ ਸਬੰਧੀ ਵਿਦਿਆਰਥੀਆਂ ਅਤੇ ਮਾਪਿਆਂ ਦਾ ਮਾਰਗ ਦਰਸ਼ਨ ਹੋਣਾ ਸਮੇਂ ਦੀ ਲੋੜ ਦੱਸਿਆ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਦਾ ਉਪਰਾਲਾ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਨਵੇਂ ਮੌਕਿਆਂ ਤੋਂ ਇਲਾਵਾ ਵਿਦੇਸ਼ ਜਾਣ ਸਬੰਧੀ ਸਹੀ ਰਸਤਿਆਂ ਦੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਸਾਰਥਿਕ ਸਿੱਧ ਹੋਵੇਗਾ। 

ਉਨ੍ਹਾਂ ਉਮੀਦ ਪ੍ਰਗਟਾਈ ਕਿ ਰੇਡਿਉ ਪੰਜਾਬ ਦਾ ਕਿਸਾਨਾਂ, ਵਿਦਿਆਰਥੀਆਂ, ਮਜ਼ਦੂਰਾਂ, ਦੁਕਾਨਦਾਰਾਂ ਸਮੇਤ ਖੇਤਰ ਦੇ ਹਰੇਕ ਵਸ਼ਿੰਦਿਆਂ ਨੂੰ ਲਾਭ ਪ੍ਰਾਪਤ ਹੋਵੇਗਾ।ਇਸ ਮੌਕੇ ਉਪਾਸਨਾ ਸਿੰਘ ਨੇ ਕਿਹਾ ਕਿ 'ਵਰਸਿਟੀ ਵੱਲੋਂ ਜਾਰੀ ਕੀਤਾ ਕਮਿਊਨਟੀ ਰੇਡਿਉ ਵਿਦਿਆਰਥੀਆਂ ਦੇ ਹੁਨਰ ਨੂੰ ਉਤਸ਼ਾਹਿਤ ਕਰਨ ਲਈ ਵਿਲੱਖਣ ਮੰਚ ਸਾਬਤ ਹੋਵੇਗਾ। ਪੰਜਾਬ ਰੇਡਿਉ ਦੇ ਮਾਧਿਅਮ ਨਾਲ ਵਿਦਿਆਰਥੀ ਵੱਖ-ਵੱਖ ਪ੍ਰੋਗਰਾਮਾਂ ਜ਼ਰੀਏ ਆਪਣੇ ਹੁਨਰ ਨੂੰ ਬਿਹਤਰ ਤਰੀਕੇ ਨਾਲ ਦਰਸਾ ਸਕਦੇ ਹਨ। ਉਨ੍ਹਾਂ ਕਿਹਾ ਕਿ ਰੇਡਿਉ ਦੇ ਮਾਧਿਅਮ ਨਾਲ 'ਵਰਸਿਟੀ ਪ੍ਰਸ਼ਾਸ਼ਨ ਵੱਲੋਂ ਚਲਾਏ ਨਵੇਂ ਕੋਰਸਾਂ ਅਤੇ ਹੋਰਨਾਂ ਸਹੂਲਤਾਂ ਦੀ ਵਿਦਿਆਰਥੀਆਂ ਤੱਕ ਪਹੁੰਚ ਆਸਾਨ ਬਣੇਗੀ।ਉਨ੍ਹਾਂ ਕਿਹਾ ਕਿ 'ਵਰਸਿਟੀ ਵਿਖੇ ਦੁਨੀਆਂ ਦੇ 40 ਦੇਸ਼ਾਂ ਤੋਂ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ ਜਿਸ ਸਦਕਾ ਸੂਬੇ ਦੇ ਸੱਭਿਆਚਾਰ ਦੀ ਵਿਕਾਸ ਅਤੇ ਪ੍ਰਫੁਲਿਤਾ ਪੱਖੋਂ ਪੰਜਾਬ ਰੇਡਿਉ ਅਹਿਮ ਭੂਮਿਕਾ ਨਿਭਾਏਗਾ।ਇਸ ਮੌਕੇ ਹਾਜ਼ਰੀਨਾਂ ਨੂੰ ਬਸੰਤ ਪੰਚਮੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾ. ਆਰ.ਐਸ ਬਾਵਾ ਨੇ ਕਿਹਾ ਕਿ ਇੱਕ ਸੰਸਥਾ ਹੋਣ ਦੇ ਨਾਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ 'ਵਰਸਿਟੀ ਵੱਲੋਂ ਮੋਹਾਲੀ ਜ਼ਿਲ੍ਹੇ ਦਾ ਪਹਿਲਾ ਕਮਿਊਨਟੀ ਰੇਡਿਉ ਲੋਕ ਅਰਪਿਤ ਕੀਤਾ ਜਾ ਰਿਹਾ ਹੈ ਉਨ੍ਹਾਂ ਦੱਸਿਆ ਕਿ ਕਮਿਊਨਟੀ ਰੇਡਿਉ ਪੱਤਰਕਾਰੀ ਅਤੇ ਜਨ ਸੰਚਾਰ ਵਿਸ਼ੇ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਰੇਡਿਉ ਦੇ ਖੇਤਰਾਂ ਸਬੰਧੀ ਸਿਖਲਾਈ ਦੇ ਕੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਨਿਰਸੰਦੇਹ ਅਜੋਕੇ ਸਮੇਂ 'ਚ ਤਕਨਾਲੋਜੀ ਬਹੁਤ ਅੱਗੇ ਲੰਘ ਚੁੱਕੀ ਹੈ, ਪਰ ਰੇਡਿਉ ਅੱਜ ਵੀ ਸੰਚਾਰ ਦਾ ਮਹੱਤਵਪੂਰਨ ਜਨ ਮਾਧਿਅਮ ਹੈ।ਉਨ੍ਹਾਂ ਕਿਹਾ ਕਿ ਰੇਡਿਉ ਪੰਜਾਬ ਦਾ ਉਦੇਸ਼ ਖੇਤਰ ਦੇ ਕਿਸਾਨੀ ਮਸਲਿਆਂ, ਸੱਭਿਆਚਾਰ ਅਤੇ ਲੋਕ ਰੰਗਾਂ ਦੀ ਪ੍ਰਫੁੱਲਿਤਾ ਦੇ ਨਾਲ-ਨਾਲ ਆਰਥਿਕ, ਧਾਰਮਿਕ ਅਤੇ ਸਮਾਜਿਕ ਖੇਤਰਾਂ ਸਬੰਧੀ ਵੀ ਲੋਕਾਂ 'ਚ ਨਵੀਂ ਵਿਚਾਰਧਾਰਾ ਕਾਇਮ ਕਰਨਾ ਹੈ। ਡਾ. ਬਾਵਾ ਨੇ ਦੱਸਿਆ ਕਿ ਰੇਡਿਉ ਦੇ ਮਾਧਿਅਮ ਰਾਹੀਂ ਜਿੱਥੇ 'ਵਰਸਿਟੀ ਵੱਲੋਂ ਗੋਦ ਲਏ ਪਿੰਡਾਂ ਦੇ ਵਿਕਾਸ ਲਈ ਯਤਨਸ਼ੀਲ ਰਹੇਗੀ ਉਥੇ ਹੀ ਪੇਂਡੂ ਵਿਕਾਸ, ਮਹਿਲਾ ਸਸ਼ਕਤੀਕਰਨ ਸਮੇਤ ਨੌਜਵਾਨ ਹੁਨਰ ਨੂੰ ਪ੍ਰੋਤਸ਼ਾਹਿਤ ਕਰਨ ਲਈ ਪ੍ਰੋਗਰਾਮਾਂ ਦਾ ਪ੍ਰਸਾਰਣ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਸਿੱਧਾ ਪ੍ਰਸਾਰਣ ਰੇਡਿਉ ਸਟੇਸ਼ਨ 'ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 'ਸੀਯੂ ਦਾ ਮਾਈਕ' ਪ੍ਰੋਗਰਾਮ ਸਥਾਨਕ ਹੁਨਰ, ਸਥਾਨਕ ਮੁੱਦਿਆਂ ਅਤੇ 'ਵਰਸਿਟੀ ਦੇ ਹੋਣਹਾਰ ਵਿਦਿਆਰਥੀਆਂ ਦਾ ਹੁਨਰ ਪ੍ਰਦਰਸ਼ਿਤ ਕਰਨ ਲਈ ਮੰਚ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ 'ਵਰਸਿਟੀ ਪ੍ਰਸ਼ਾਸ਼ਨ ਵੱਲੋਂ ਆਉਣ ਵਾਲੇ ਸਮੇਂ 'ਚ ਵੈਬ ਰੇਡਿਉ ਦੀ ਸ਼ੁਰੂਆਤ ਸਬੰਧੀ ਵੀ ਵਿਚਾਰ ਕੀਤੀ ਜਾ ਰਹੀ ਹੈ।

 

Tags: Charanjit Singh Channi , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Chandigarh University , Gharuan , Chandigarh University Gharuan , Chandigarh Group Of Colleges , Satnam Singh Sandhu. CGC Gharuan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD