Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨ-ਲਾਈਨ ਪੋਸਟਰ ਸਿਰਜਣ ਮੁਕਾਬਲੇ ਸ਼ੁਰੂ

ਪੰਜ ਉੱਤਮ ਸਿਰਜਣਾ ਨੂੰ ਕੀਤਾ ਜਾਵੇਗਾ ਸਨਮਾਨਤ

Web Admin

Web Admin

5 Dariya News

ਪਟਿਆਲਾ , 17 Feb 2021

Last updated on: Feb 17, 2021, 00:00 IST

ਫਾਈਨ ਆਰਟਸ ਵਿਭਾਗ ਵੱਲੋਂ ਹਰ ਸਾਲ ਲਗਾਈ ਜਾਂਦੀ ਚਿੱਤਰ-ਪ੍ਰਦਰਸ਼ਨੀ ਇਸ ਵਾਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਲਗਾਈ ਗਈ, ਜਿਸ 'ਚ ਵੱਡੀ ਗਿਣਤੀ ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਗਿਆ। ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਤੇ ਫਾਈਨ ਆਰਟਸ ਵਿਭਾਗ ਵੱਲੋਂ ਕਰਵਾਏ ਗਏ ਪੋਸਟਰ ਸਿਰਜਣ ਮੁਕਾਬਲੇ ਦਾ ਵਿਸ਼ਾ 'ਮਾਂ ਬੋਲੀ ਦੀ ਮਹੱਤਤਾ' ਰੱਖਿਆ ਗਿਆ।ਇਸ ਮੁਕਾਬਲੇ ਦੇ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬੀ ਵਿਭਾਗ ਦੇ ਮੁਖੀ ਡਾ. ਸੁਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮਾਤ-ਭਾਸ਼ਾ ਦੇ ਇਤਿਹਾਸ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਮਨੁੱਖਤਾ ਨੂੰ ਬਚਾਉਣ ਲਈ ਭਾਸ਼ਾਈ ਵੰਨ-ਸੁਵੰਨਤਾ ਨੂੰ ਬਚਾਉਣ ਦੀ ਲੋੜ ਹੁੰਦੀ ਹੈ। ਕੋਈ ਵੀ ਭਾਸ਼ਾ ਕਿਸੇ ਦੂਸਰੀ ਭਾਸ਼ਾ ਦੀ ਦੁਸ਼ਮਣ ਨਹੀਂ ਹੁੰਦੀ ਬਲਕਿ ਭਾਸ਼ਾਵਾਂ ਆਪਸ ਵਿਚ ਆਦਾਨ ਪ੍ਰਦਾਨ ਕਰ ਕੇ ਹੀ ਅਮੀਰ ਹੁੰਦੀਆਂ ਹਨ ਪਰ ਸਾਡੇ ਸਰਵਪੱਖੀ ਵਿਕਾਸ ਵਿਚ ਮਾਤ-ਭਾਸ਼ਾ ਦੀ ਅਹਿਮ ਮਹੱਤਤਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਸ਼ਾ ਸਿਰਫ਼ ਸੰਚਾਰ ਦਾ ਮਾਧਿਅਮ ਹੀ ਨਹੀਂ ਹੁੰਦੀ ਬਲਕਿ ਇਸ ਨੂੰ ਬੋਲਣ ਵਾਲੇ ਵਿਅਕਤੀ ਵਿਸ਼ੇਸ਼ ਦੀ ਸਮੁੱਚੀ ਲਿਆਕਤ ਇਸ ਵਿਚ ਸਮੋਈ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮਾਤ-ਭਾਸ਼ਾ ਆਪਣੀ ਮਨੁੱਖਤਾ ਨੂੰ ਮਹਿਸੂਸ ਕਰਨ ਦਾ ਵੀ ਇਕ ਵੱਡਾ ਜ਼ਰੀਆ ਹੁੰਦੀ ਹੈ। ਮਾਤ-ਭਾਸ਼ਾ ਬੋਲਣ ਵਾਲਾ ਮਨੁੱਖ ਵਧੇਰੇ ਮਾਨਵਵਾਦੀ ਅਤੇ ਤਾਕਤਵਰ ਬਣਦਾ ਹੈ।ਉਨ੍ਹਾਂ ਕਿਹਾ ਕਿ ਮਾਤ-ਭਾਸ਼ਾ ਸੰਬੰਧੀ ਕਦੇ ਵੀ ਹੀਣਤਾ ਮਹਿਸੂਸ ਨਹੀਂ ਕਰਨੀ ਚਾਹੀਦੀ ਬਲਕਿ ਸਾਨੂੰ ਹਰ ਜਗ੍ਹਾ ਮਾਣ ਨਾਲ ਆਪੋ ਆਪਣੀ ਮਾਤ-ਭਾਸ਼ਾ ਬੋਲਣੀ ਚਾਹੀਦੀ ਹੈ।   ਫਾਈਨ ਆਰਟਸ ਵਿਭਾਗ ਦੇ ਮੁਖੀ ਡਾ. ਅੰਬਾਲਿਕਾ ਸੂਦ ਜੈਕੋਬ ਵੱਲੋਂ 'ਪੋਸਟਰ ਸਿਰਜਣ' ਮੁਕਾਬਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਹਰ ਸਾਲ ਲਗਾਈ ਜਾਣ ਵਾਲੀ ਚਿੱਤਰ-ਪ੍ਰਦਰਸ਼ਨੀ ਵੀ ਇਸ ਵਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੀ ਗਈ ਹੈ ਅਤੇ ਇਹ ਇਸ ਵਾਰ ਆਨਲਾਈਨ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਪੰਜਾਬੀ ਯੂਨੀਵਰਸਿਟੀ ਦੀ ਵੈਬਸਾਈਟ 'ਤੇ ਫਾਈਨ-ਆਰਟਸ ਵਿਭਾਗ ਲਿੰਕ 'ਤੇ ਜਾ ਕੇ ਵੇਖਿਆ ਜਾ ਸਕਦਾ ਹੈ।   ਇਸ ਮੌਕੇ ਡਾ. ਰਾਜਿੰਦਰਪਾਲ ਸਿੰਘ ਬਰਾੜ, ਡਾ. ਜਸਪਾਲ ਦਿਉਲ ਅਤੇ ਡਾ. ਗੁਰਸੇਵਕ ਲੰਬੀ ਵੱਲੋਂ ਵੀ ਆਪਣੇ ਵਿਚਾਰ ਪ੍ਰਗਟਾਏ ਗਏ। ਜ਼ਿਕਰਯੋਗ ਹੈ ਕਿ ਇਸ ਮੁਕਾਬਲੇ ਵਿਚੋਂ ਪੰਜ ਉੱਤਮ ਸਿਰਜਨਾਵਾਂ ਨੂੰ 19 ਫਰਵਰੀ ਨੂੰ ਹੋਣ ਜਾ ਰਹੀ ਪੰਜਾਬੀ ਭਾਸ਼ਾ ਕਨਵੈਨਸ਼ਨ ਵਿਚ ਸਨਮਾਨਿਤ ਕੀਤਾ ਜਾਵੇਗਾ।

 

Tags: Mix Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD