Thursday, 04 June 2026

 

 

ਖ਼ਾਸ ਖਬਰਾਂ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ

 

ਸਿਹਤ ਵਿਭਾਗ ਨੇ ਪਿੰਡ ਮਾਜਰੀ ਵਿਚ ਲਾਇਆ ਜਾਂਚ ਤੇ ਜਾਗਰੂਕਤਾ ਕੈਂਪ ਲੋਕਾਂ ਦੇ ਦਰਾਂ ਤਕ ਸਿਹਤ ਸੇਵਾਵਾਂ ਪਹੁੰਚਾਉਣ ਲਈ ਵਚਨਬੱਧ ਹਾਂ : ਡਾ. ਆਦਰਸ਼ਪਾਲ ਕੌਰ

Web Admin

Web Admin

5 Dariya News

ਮੋਹਾਲੀ , 18 Feb 2021

Last updated on: Feb 18, 2021, 00:00 IST

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਸਿਹਤ ਵਿਭਾਗ ਨੇ ਲੋਕਾਂ ਦੇ ਦਰਾਂ ਤਕ ਸਿਹਤ ਸੇਵਾਵਾਂ ਪਹੁੰਚਾਉਣ ਹਿੱਤ ਬਲਾਕ ਮਾਜਰੀ ਦੇ ਪਿੰਡ ਮਾਜਰੀ ਵਿਖੇ ਜ਼ਿਲ੍ਹਾ ਪੱਧਰੀ ਜਾਂਚ ਅਤੇ ਜਾਗਰੂਕਤਾ ਕੈਂਪ ਲਾਇਆ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਕੈਂਪ ਦਾ ਉਦਘਾਟਨ ਕੀਤਾ ਅਤੇ ਲੋਕਾਂ ਨੂੰ ਦਿਤੀਆਂ ਜਾਂਦੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਜਿਥੇ ਕੈਂਪ ਵਿਚ ਆਏ ਲੋਕਾਂ ਨੂੰ ਜ਼ਰੂਰੀ ਦਵਾਈਆਂ ਦਿਤੀਆਂ ਗਈਆਂ, ਉਥੇ ਲੋਕਾਂ ਨੂੰ ਕੋਰੋਨਾ ਵਾਇਰਸ, ਨਸ਼ਾਖ਼ੋਰੀ, ਤੰਬਾਕੂਨੋਸ਼ੀ, ਮਲੇਰੀਆ, ਡੇਂਗੂ ਅਤੇ ਵੱਖ ਵੱਖ ਸਰਕਾਰੀ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ। ਆਯੁਸ਼ਮਾਨ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਦੇ ਕਾਰਡ ਵੀ ਬਣਾਏ ਗਏ।ਸਿਵਲ ਸਰਜਨ ਨੇ ਦਸਿਆ ਕਿ ਉਹ ਲੋੜਵੰਦਾਂ ਤਕ ਮਿਆਰੀ ਅਤੇ ਚੰਗੀਆਂ ਸਿਹਤ ਸੇਵਾਵਾਂ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਇਨ੍ਹਾਂ ਕੈਂਪਾਂ ਦਾ ਮਕਸਦ ਉਨ੍ਹਾਂ ਲੋਕਾਂ ਨੂੰ ਮਾਹਰਾਂ ਡਾਕਟਰਾਂ ਦੀਆਂ ਸੇਵਾਵਾਂ ਮੁਹਈਆ ਕਰਵਾਉਣਾ ਹੈ ਜਿਹੜੇ ਕਈ ਵਾਰ ਕਿਸੇ ਨਾ ਕਿਸੇ ਕਾਰਨ ਸਿਹਤ ਸੰਸਥਾਵਾਂ ਵਿਚ ਪਹੁੰਚ ਨਹੀਂ ਸਕਦੇ। ਸਿਵਲ ਸਰਜਨ ਨੇ ਲੋਕਾਂ ਨੂੰ ਤੰਬਾਕੂ ਉਤਪਾਦਾਂ, ਨਸ਼ਿਆਂ ਅਤੇ ਹੋਰ ਅਲਾਮਤਾਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੰਦਿਆਂ ਸਿਹਤਮੰਦ ਤੇ ਤੰਦਰੁਸਤ ਜ਼ਿੰਦਗੀ ਜਿਊਣ ਲਈ ਕਿਹਾ। ਉਨ੍ਹਾਂ ਲੋਕਾਂ ਨੂੰ ਅਜਿਹੇ ਵਿਸ਼ੇਸ਼ ਕੈਂਪਾਂ ਅਤੇ ਸਰਕਾਰੀ ਸੰਸਥਾਵਾਂ ਵਿਚ ਮਿਲਦੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਕਿਹਾ। ਲੋਕਾਂ ਨੂੰ ਵੱਖ ਵੱਖ ਬੀਮਾਰੀਆਂ ਦੇ ਕਾਰਨਾਂ, ਲੱਛਣਾਂ, ਬਚਾਅ ਤੇ ਇਲਾਜ ਬਾਰੇ ਜਾਣਕਾਰੀ ਵੀ ਦਿਤੀ ਗਈ ਤਾਕਿ ਉਹ ਅਪਣੇ ਤੌਰ ’ਤੇ ਸਾਵਧਾਨੀਆ ਵਰਤਦਿਆਂ ਬਚਾਅ ਕਰ ਸਕਣ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰੇਨੂੰ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਦੀਪ ਸਿੰਘ, ਡਾ. ਹਰਮਨਦੀਪ ਕੌਰ, ਡਾ. ਵਿਕਾਸ, ਮਾਸ ਮੀਡੀਆ ਅਫ਼ਸਰ ਗੁਰਦੀਪ ਕੌਰ ਤੇ ਪੀ.ਐਚ.ਸੀ. ਬੂਥਗੜ੍ਹ ਦਾ ਸਟਾਫ਼ ਮੌਜੂਦ ਸੀ।

 

Tags: Civil Surgeon Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD