Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਆਬਕਾਰੀ ਵਿਭਾਗ ਨੇ ‘ਆਪ੍ਰੇਸ਼ਨ ਰੈੱਡ ਰੋਜ਼’ ਤਹਿਤ ਗ਼ੈਰ-ਕਾਨੂੰਨੀ ਸ਼ਰਾਬ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼

ਵੱਡੀ ਮਾਤਰਾ ਵਿੱਚ ਹਰਿਆਣਾ ਤੋਂ ਤਸਕਰੀ ਕਰਕੇ ਲਿਆਂਦੀ ਨਾਜਾਇਜ਼ ਸ਼ਰਾਬ ਦੀ ਕੀਤੀ ਬਰਮਾਦਗੀ

Web Admin

Web Admin

5 Dariya News

ਮੋਹਾਲੀ , 18 Feb 2021

Last updated on: Feb 18, 2021, 00:00 IST

ਆਬਕਾਰੀ ਵਿਭਾਗ ਵੱਲੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ‘ਤੇ ਕਾਬੂ ਪਾਉਣ ਲਈ ‘ਆਪ੍ਰੇਸ਼ਨ ਰੈੱਡ ਰੋਜ਼’ ਤਹਿਤ ਵੀਰਵਾਰ ਨੂੰ ਗੁਆਂਢੀ ਰਾਜਾਂ ਦੇ ਇੱਕ ਸੰਗਠਿਤ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਵਲੋਂ ਆਬਕਾਰੀ ਕਮਿਸ਼ਨਰ ਰਜਤ ਅਗਰਵਾਲ ,ਆਬਕਾਰੀ ਅਤੇ ਕਰ ਵਿਭਾਗ ਦੇ ਆਈ.ਜੀ.ਪੀ. ਮੋਹਨੀਸ਼ ਚਾਵਲਾ ਅਤੇ ਸੰਯੁਕਤ ਕਮਿਸ਼ਨਰ (ਆਬਕਾਰੀ) ਨਰੇਸ਼ ਦੂਬੇ ਦੀ ਅਗਵਾਈ ਵਿੱਚ, ਏ.ਆਈ.ਜੀ. (ਈ ਐਂਡ ਟੀ) ਏ.ਪੀ.ਐਸ. ਘੁੰਮਣ, ਡਿਪਟੀ ਕਮਿਸ਼ਨਰ (ਆਬਕਾਰੀ) ਰਾਜਪਾਲ ਐਸ. ਖਹਿਰਾ ਅਤੇ  ਏ.ਸੀ. (ਐਕਸ) ਵਿਨੋਦ ਪਾਹੂਜਾ ਦੀ ਨਿਗਰਾਨੀ ਵਿੱਚ ਇਕ ਵੱਡਾ ਆਪ੍ਰੇਸ਼ਨ ਚਲਾਇਆ ਗਿਆ। ਬੁਲਾਰੇ ਨੇ ਦੱਸਿਆ ਕਿ ਇੱਕ ਗੁਪਤ ਸੂਚਨਾ ਮਿਲੀ ਕਿ  ਧੀਰਜ ਕੁਮਾਰ ਵਾਸੀ ਪਿੰਡ ਹਿਆਨਾ ਕਲਾਂ, ਨਾਭਾ, ਹਰਿਆਣਾ ਤੋਂ ਸ਼ਰਾਬ ਦੇ ਠੇਕੇਦਾਰ ਰਵੀ ਅਤੇ ਰਾਮਪਾਲ, ਪੱਪੂ ਉਰਫ ਪੱਪਾ ਵਾਸੀ ਪਿੰਡ ਮੋਹੀ, ਲੁਧਿਆਣਾ, ਨਰਿੰਦਰ ਸਿੰਘ  ਪੁੱਤਰ ਰਮੇਸ਼ ਸਿੰਘ ਵਾਸੀ ਰਾਜਪੁਰਾ,ਅੰਮਿ੍ਰਤਪਾਲ ਸਿੰਘ ਵਾਸੀ  ਰਾਮਪੁਰਾ ਫੂਲ ਅਤੇ ਹਰਿਆਣਾ ਨਾਲ ਸਬੰਧਤ ਕਈ ਹੋਰ ਲੋਕ ਆਪਣੇ ਵਾਹਨਾਂ ਰਾਹੀਂ ਭਾਰੀ ਮਾਤਰਾ ਵਿਚ ਨਾਜਾਇਜ਼ ਸਰਾਬ ਦੀ ਤਸਕਰੀ ਕਰਨ ਅਤੇ ਇਸ ਨੂੰ ਲੁਧਿਆਣਾ ਅਤੇ ਫਤਿਹਗੜ ਸਾਹਿਬ ਜ਼ਿਲਿਆਂ ਦੇ ਆਲੇ-ਦੁਆਲੇ ਦੇ ਖੇਤਰਾਂ ਵਿਚ ਵੇਚਣ ਵਿਚ ਸ਼ਾਮਲ ਹਨ। ਇਸ ਤੋਂ ਬਾਅਦ ਆਬਕਾਰੀ ਵਿਭਾਗ ਅਤੇ  ਆਬਕਾਰੀ ਪੁਲਿਸ ਦੀਆਂ ਟੀਮਾਂ  ਸਾਂਝੇ ਆਪ੍ਰੇਸ਼ਨ ਲਈ ਤੁਰੰਤ ਹਰਕਤ ਵਿੱਚ ਆ ਗਈਆਂ।ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਤਲਾਹ ਮਿਲਣ ‘ਤੇ ਤਸਕਰਾਂ ਵਲੋਂ ਵਰਤੇ ਗਏ ਸ਼ੱਕੀ ਵਾਹਨ ਦਾ ਪਤਾ ਲਗਾਉਣ ਲਈ ਆਪ੍ਰੇਸ਼ਨਲ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਸੀ । ਇਸ ਤੱਥ ਦੀ ਪੁਸ਼ਟੀ ਤੋਂ ਬਾਅਦ ਕਿ ਵਾਹਨ ਲੱਦ ਕੇ ਪੰਜਾਬ ਭੇਜਿਆ ਗਿਆ ਹੈ, ਟੀ-ਪੁਆਇੰਟ ਜੀ.ਟੀ. ਰੋਡ, ਪਿੰਡ ਮਹਿਮਦਪੁਰ ਜੱਟਾਂ, ਸ਼ੰਭੂ ’ਤੇ ਵਿਸ਼ੇਸ਼ ਨਕਾਬੰਦੀ ਕੀਤੀ ਗਈ । ਟੀਮ ਨੇ ਸਫਲਤਾਪੂਰਵਕ ਵਾਹਨ ਨੰ. ਪੀ.ਬੀ 10ਬੀ.ਕੇ-6683 ਅਤੇ ਇੱਕ ਪਾਇਲਟ ਵਾਹਨ ਚਿੱਟੀ ਬੋਲੇਰੋ ਐਚ.ਆਰ 20 ਏ.ਜੇ- 2324.ਨੂੰ ਕਾਬੂ ਕਰ ਲਿਆ। ਪਹਿਲੀ ਨਜ਼ਰ ਵਿੱਚ  ਤਸਕਰੀ ਲਈ ਵਰਤਿਆ ਗਿਆ ਵਾਹਨ ਖਾਲੀ ਜਾਪਦਾ ਸੀ ਪਰ ਵਾਹਨ ਦੀ ਸਖ਼ਤ ਜਾਂਚ ਤੋਂ ਬਾਅਦ ਇਹ ਪਾਇਆ ਗਿਆ ਕਿ ਸ਼ਰਾਬ ਨੂੰ ਲੁਕਾਉਣ ਅਤੇ ਅਧਿਕਾਰੀਆਂ ਨੂੰ ਚਕਮਾ ਦੇਣ ਲਈ ਇਸ ਵਿਚ ਇਕ ਵਿਸ਼ੇਸ਼ ਕੈਬਿਨ ਬਣਾਇਆ ਗਿਆ ਸੀ। ਬੁਲਾਰੇ ਨੇ ਇਹ ਵੀ ਦੱਸਿਆ ਕਿ ਕੈਬਿਨ ਦੀ ਚੈਕਿੰਗ ਕਰਨ ‘ਤੇ ਸ਼ਰਾਬ ਦੀਆਂ 310 ਪੇਟੀਆਂ (3720 ਬੋਤਲਾਂ)  ਫਸਟ ਚੁਆਇਸ ਬ੍ਰਾਂਡ (ਕੇਵਲ ਹਰਿਆਣਾ ਵਿਚ ਵਿਕਰੀ ਲਈ) ਬਰਾਮਦ ਕੀਤੀਆਂ ਜੋ ਕਿ ਪਿੰਡ ਮੋਹੀ, ਲੁਧਿਆਣਾ ਦੇ ਪੱਪੂ ਉਰਫ ਪੱਪਾ ਨੂੰ ਸਪਲਾਈ ਕੀਤੀਆਂ  ਜਾਣੀਆਂ ਸਨ। ਇਸ ਸ਼ਰਾਬ ਦੀ ਹਿਆਨਾ ਕਲਾਂ, ਨਾਭਾ ਦੇ ਧੀਰਜ ਕੁਮਾਰ ਰਾਹੀ ਤਸਕਰੀ ਕੀਤੀ ਜਾ ਰਹੀ ਸੀ ਜੋ ਕਿ ਇੱਕ ਨਾਮਵਰ  ਤਸਕਰ ਹੈ ਅਤੇ ਇਸ ਉੱਪਰ ਪਹਿਲਾਂ ਹੀ ਹਰਿਆਣਾ ਤੋਂ ਸਰਾਬ ਦੀ ਤਸਕਰੀ ਲਈ ਐਫਆਈਆਰ ਨੰ 8/21 ਤਹਿਤ ਪੰਜਾਬ ਆਬਕਾਰੀ  ਐਕਟ ਅਤੇ ਆਈਪੀਸੀ ਦੀ ਧਾਰਾ  465,467,468,471, 473,120ਬੀ ਤਹਿਤ ਥਾਣਾ ਸਦਰ ਕੁਰਾਲੀ ਵਿਖੇ ਮਾਮਲਾ ਦਰਜ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਦੋਸ਼ੀਆਂ ਉਪਰ ਪੰਜਾਬ ਐਕਸਾਈਜ ਐਕਟ ਦੀ ਧਾਰਾ 61-1-14, 78 (2)  ਤਹਿਤ ਥਾਣਾ ਸਦਰ ਸ਼ੰਭੂ ਵਿਖੇ ਐਫ.ਆਈ.ਆਰ ਨੰ. 28 ਮਿਤੀ 17.02.21 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ  ਦੋ ਨੂੰ ਮੌਕੇ ਤੋਂ ਗਿ੍ਰਫਤਾਰ ਕੀਤਾ ਗਿਆ।ਜ਼ਿਕਰਯੋਗ ਹੈ ਕਿ ਜਾਂਚ ਦੌਰਾਨ ਹਰਿਆਣਾ ਅਤੇ ਪੰਜਾਬ ਤੋਂ ਤਸਕਰੀ ਕੀਤੀ ਗਈ ਸ਼ਰਾਬ ਪ੍ਰਾਪਤ ਕਰਨ ਵਾਲੇ ਅਤੇ ਇੱਧਰ-ਉੱਧਰ ਸਪਲਾਈ ਕਰਨ ਵਾਲਿਆਂ ਦੀ ਮੁੱਖ  ਕੜੀ ਦੀ ਪੜਤਾਲ ਵੀ ਬੜੀ ਤੇਜੀ ਕੀਤੀ ਜਾ ਰਹੀ ਹੈ। ਆਬਕਾਰੀ ਵਿਭਾਗ ਅਤੇ ਆਬਕਾਰੀ ਪੁਲਿਸ ਵਿਭਾਗ ਨੇ ਨਾਜਾਇਜ਼ ਸ਼ਰਾਬ  ਦੀ ਤਸਕਰੀ ਨਾਲ ਸਿੱਝਣ ਲਈ ਆਪ੍ਰੇਸ਼ਨ ਰੈੱਡ ਰੋਜ਼ ਅਧੀਨ ਇਕ ਸਾਂਝਾ ਮੋਰਚਾ ਬਣਾਇਆ ਹੈ ਅਤੇ ਗੈਰ-ਕਾਨੂੰਨੀ ਸ਼ਰਾਬ ਦੀ ਤਸਕਰੀ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

Tags: Crime News Punjab , Punjab Police , Police , Crime News , Rajat Agarwal , Excise Commissioner Punjab , Mohinish Chawla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD