Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਯੋਜਨਾਵਾਂ ਤਹਿਤ ਵਿਕਾਸ ਕੰਮਾਂ ਨੂੰ ਹੋਰ ਬਿਹਤਰ ਤਰੀਕੇ ਨਾਲ ਕਰਵਾਉਣ ਲਈ ਕੀਤੀ ਮੀਟਿੰਗ

Web Admin

Web Admin

5 Dariya News

ਫਾਜ਼ਿਲਕਾ , 18 Feb 2021

Last updated on: Feb 18, 2021, 00:00 IST

ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤੇ ਯੋਜਨਾਵਾਂ ਸਬੰਧੀ ਕੀਤੇ ਗਏ ਤੇ ਹੋਣ ਵਾਲੇ ਵੱਖ-ਵੱਖ ਵਿਕਾਸ ਕੰਮਾਂ ਸਬੰਧੀ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤਹਿਤ ਲਾਭਪਾਤਰੀਆਂ ਨੂੰ ਸਮੇਂ ਸਿਰ ਬਣਦਾ ਲਾਹਾ ਦੇਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਲਾਭਪਾਤਰੀ ਨੂੰ ਲਾਭ ਦੇਣ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ।ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਵਿਕਾਸ ਕੰਮ ਮੁਕੰਮਲ ਹੋ ਚੁੱਕੇ ਹਨ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਏ ਜਾਣ।ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਖਾਣੇ ਬਣਾਉਣ ਦੇ ਕੰਮ ਵਿਚ ਤੇਜੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਲਾਭਪਾਤਰੀਆਂ ਦੀ ਪੜਤਾਲ ਹੋ ਗਈ ਹੈ ਤੇ ਜ਼ੋ ਲਾਭਪਾਤਰੀ ਯੋਗ ਪਾਏ ਗਏ ਹਨ, ਉਨ੍ਹਾਂ ਲਾਭਪਾਤਰੀਆਂ ਦੇ ਘਰਾਂ `ਚ ਪਖਾਣੇ ਬਣਾਉਣ ਦਾ ਕੰਮ ਜਲਦ ਮੁਕੰਮਲ ਕਰਵਾਇਆ ਜਾਵੇ।ਉਨ੍ਹਾਂ ਕਿਹਾ ਕਿ ਪਖਾਣੇ ਬਣਾਉਣ ਦੇ ਕੰਮ ਵਿਚ ਤੇਜੀ ਲਿਆਉਣ ਲਈ ਰਾਜਨੀਤਿਕ ਨੁਮਾਇੰਦਿਆਂ ਦੇ ਨਾਲ-ਨਾਲ ਬਲਾਕ ਵਿਕਾਸ ਪੰਚਾਇਤ ਅਫਸਰ, ਮੋਟੀਵੇਟਰਾਂ ਅਤੇ ਖੁਸ਼ਹਾਲੀ ਦੇ ਰਾਖਿਆਂ ਦਾ ਵੀ ਸਹਿਯੋਗ ਲਿਆ ਜਾਵੇ ਤਾਂ ਜ਼ੋ ਮਿਥੇ ਸਮੇਂ ਅੰਦਰ ਪਖਾਣੇ ਬਣਾਉਣ ਦਾ ਕੰਮ ਮੁਕੰਮਲ ਕੀਤਾ ਜਾ ਸਕੇ। ਇਸ ਤੋਂ ਇਲਾਵਾ ਸਰਕਾਰ ਵੱਲੋਂ ਪਿੰਡਾਂ ਵਿਚ ਕਮਿਉਨਿਟੀ ਟੁਆਇਲਟ ਬਣਾਉਣ ਦੀ ਵੀ ਯੋਜਨਾ ਸ਼ੁਰੂ ਕੀਤੀ ਗਈ ਹੈ ਉਸ `ਤੇ ਵੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਾਟਰ ਸਪਲਾਈ ਦੇ ਕੁਨੈਕਸ਼ਨ ਵੀ ਹਰ ਮੁਹੱਈਆ ਕਰਵਾਏ ਜਾਣ ਤਾਂ ਜ਼ੋ ਕੋਈ ਵੀ ਘਰ ਸ਼ੁੱਧ ਪਾਣੀ ਪੀਣ ਤੋਂ ਵਾਂਝਾ ਨਾ ਰਹੇ। ਇਸ ਤੋਂ ਇਲਾਵਾ 14ਵੇਂ ਵਿੱਤ ਕਮਿਸ਼ਨ, ਮਗਨਰੇਗਾ ਸਕੀਮ ਤਹਿਤ ਲਾਭਪਾਤਰੀਆਂ ਨੂੰ ਬਣਦਾ ਲਾਹਾ, ਪਿੰਡਾਂ ਵਿਚ ਹੋਣ ਵਾਲੇ ਹੋਰ ਵੱਖ-ਵੱਖ ਵਿਕਾਸ ਕਾਰਜਾਂ ਜਿਸ ਵਿਚ ਪਾਰਕ, ਖੇਡ ਮੈਦਾਨ ਆਦਿ ਦੇ ਕੰਮ ਵੀ ਜਲਦ ਮੁਕੰਮਲ ਕਰਵਾਏ ਜਾਣ ਤਾਂ ਜ਼ੋ ਪਿੰਡਾਂ ਅੰਦਰ ਬਹੁਪੱਖੀ ਵਿਕਾਸ ਹੋ ਸਕੇ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦਾ ਵਿਕਾਸ ਕਰਨ ਲਈ ਫੰਡ ਮੁਹੱਈਆ ਕਰਵਾਏ ਗਏ ਹਨ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਨਵਲ ਰਾਮ, ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਵਿਭਾਗ ਸ੍ਰੀ ਚਮਕ ਸਿੰਗਲਾ ਤੇ ਸ੍ਰੀ ਰਜਨੀਸ਼ ਕੁਮਾਰ, ਸਕੱਤਰ ਜ਼ਿਲ੍ਹਾ ਪਰਿਸ਼ਦ ਸ. ਜਗਤਾਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਵਰਿੰਦਰ ਕੁਮਾਰ, ਸਮੂਹ ਬਲਾਕ ਵਿਕਾਸ ਪੰਚਾਇਤ ਅਫਸਰ ਤੋਂ ਇਲਾਵਾ ਰਾਜਨੀਤਿਕ ਨੁਮਾਇੰਦੇ ਮੌਜੂਦ ਸਨ।    

 

Tags: DC Fazilka , Arvind Pal Singh Sandhu , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD