Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਤੱਕ ਪਹੁੰਚ ਬਣਾਉਣ ਲਈ ਟੀਮਾਂ ਦਾ ਗਠਨ : ਕੁਮਾਰ ਅਮਿਤ

ਲਾਭਪਾਤਰੀਆਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਕੀਤਾ ਜਾਵੇ ਪ੍ਰੇਰਿਤ : ਕੁਮਾਰ ਅਮਿਤ

Web Admin

Web Admin

5 Dariya News

ਪਟਿਆਲਾ , 18 Feb 2021

Last updated on: Feb 18, 2021, 00:00 IST

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤ ਪ੍ਰਦਾਨ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਨੂੰ ਹਰੇਕ ਲਾਭਪਾਤਰੀ ਤੱਕ ਪੁੱਜਦਾ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਜ਼ਿਲ੍ਹੇ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਸਕੀਮ ਅਧੀਨ ਵੱਧ ਤੋਂ ਵੱਧ ਲਾਭਪਾਤਰੀ ਲੋਕਾਂ ਨੂੰ ਸ਼ਾਮਲ ਕਰਨ। ਇਸ ਸਕੀਮ ਤਹਿਤ ਸੂਬੇ ਦੇ ਲੋੜਵੰਦ ਲੋਕਾਂ ਲਈ 5 ਲੱਖ ਰੁਪਏ (ਕੈਸਲੈਸ) ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ।ਡਿਪਟੀ ਕਮਿਸ਼ਨਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਰਬੱਤ ਸਿਹਤ ਬੀਮਾ ਯੋਜਨਾ ਦੇ ਬਣ ਰਹੇ ਕਾਰਡਾਂ ਦੀ ਸਮੀਖਿਆ ਮੀਟਿੰਗ ਦੌਰਾਨ ਦੱਸਿਆ ਕਿ ਹੁਣ ਇਹ ਕਾਰਡ ਜ਼ਿਲ੍ਹੇ ਦੀਆਂ ਮਾਰਕੀਟ ਕਮੇਟੀਆਂ, ਕਾਮਨ ਸਰਵਿਸ ਸੈਂਟਰਾਂ, (ਸੀ.ਐਸ.ਸੀਜ.) ਤੇ ਸੇਵਾ ਕੇਂਦਰਾਂ 'ਤੇ ਵੀ ਬਣਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਪਟਿਆਲਾ ਜ਼ਿਲ੍ਹੇ ਦੇ 41 ਸੇਵਾ ਕੇਂਦਰਾਂ ਚੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਤ ਸੇਵਾ ਕੇਂਦਰ 'ਚ ਸਰਬੱਤ ਸਿਹਤ ਬੀਮਾ ਯੋਜਨਾ ਦੀ ਕਾਰਡ ਬਣਾਉਣ ਦੀ ਸੇਵਾ ਸ਼ੁਰੂ ਹੋ ਚੁੱਕੀ ਹੈ ਤੇ ਪਟਿਆਲਾ ਜ਼ਿਲ੍ਹੇ ਦੇ ਹੋਰਨਾਂ ਸ਼ਹਿਰ ਦੇ 17 ਸੇਵਾ ਕੇਂਦਰਾਂ 'ਚ ਇਹ ਸੇਵਾ 22 ਫਰਵਰੀ ਤੋਂ ਸ਼ੁਰੂ ਹੋ ਜਾਵੇਗੀ ਅਤੇ ਪਿੰਡਾਂ 'ਚ ਬਣੇ 23 ਸੇਵਾ ਕੇਂਦਰਾਂ 'ਚ 26 ਫਰਵਰੀ ਤੋਂ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਨੇ ਸ਼ੁਰੂ ਹੋਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ 350 ਕਾਮਨ ਸਰਵਿਸ ਸੈਂਟਰਾਂ 'ਤੇ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾਂ ਦੇ ਕਾਰਡ ਬਣਾਏ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਸਬ-ਡਵੀਜ਼ਨ ਪੱਧਰ 'ਤੇ ਐਸ.ਡੀ.ਐਮ ਦੀ ਅਗਵਾਈ 'ਚ ਕਮੇਟੀਆਂ ਦਾ ਗਠਨ ਕਰਦਿਆ ਕਿਹਾ ਕਿ ਐਸ.ਡੀ.ਐਮ. ਰੋਜ਼ਾਨਾ ਸ਼ਾਮ ਨੂੰ ਨਵੇਂ ਬਣੇ ਕਾਰਡਾਂ ਸਬੰਧੀ ਸਮੀਖਿਆ ਕਰਨਾ ਯਕੀਨੀ ਬਣਾਉਣ ਅਤੇ 10 ਦਿਨਾਂ ਬਾਅਦ ਜ਼ਿਲ੍ਹਾ ਪੱਧਰ 'ਤੇ ਨਵੇਂ ਜੋੜੇ ਗਏ ਲਾਭਪਾਤਰੀਆਂ ਸਬੰਧੀ ਸਮੀਖਿਆ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਇਸ ਸਕੀਮ ਤਹਿਤ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਕਵਰ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਵੀ ਕੀਤਾ ਜਾਵੇ ਕਿ ਸਮਾਰਟ ਰਾਸ਼ਨ ਕਾਰਡ ਧਾਰਕ, ਕਿਰਤ ਵਿਭਾਗ ਨਾਲ ਰਜਿਸਟਰਡ ਮਜ਼ਦੂਰ, ਜੇ ਫਾਰਮ ਧਾਰਕ ਕਿਸਾਨ, ਐਕਰੀਡੇਟਿਡ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ, ਆਬਕਾਰੀ ਅਤੇ ਟੈਕਸ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਐਪੈਨਲਡ ਹਸਪਤਾਲਾਂ ਵਿੱਚ ਪ੍ਰਤੀ ਪਰਿਵਾਰ 5 ਲੱਖ ਰੁਪਏ ਪ੍ਰਤੀ ਸਾਲ ਮੁਫ਼ਤ ਇਲਾਜ ਦਾ ਲਾਭ ਲੈਣ ਲਈ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੋਗ ਲਾਭਪਾਤਰੀਆਂ ਦੇ ਕਾਰਡ ਅਤੇ ਈ-ਕਾਰਡ ਬਣਾਉਣ ਦੇ ਕੰਮ 'ਚ ਤੇਜ਼ੀ ਲਿਆਂਦੀ ਜਾਵੇ ਅਤੇ ਵਿਸ਼ੇਸ਼ ਕੈਂਪ ਲਗਾ ਕੇ ਆਮ ਲੋਕਾਂ ਨੂੰ ਇਹ ਸਹੂਲਤ ਤੁਰੰਤ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਨਵੇਂ ਈ-ਕਾਰਡ ਬਣਾਉਣ ਦੀ ਪ੍ਰਕਿਰਿਆ ਵਿਚ ਕਿਸੇ ਵੀ ਤਰ੍ਹਾਂ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ, ਐਸ.ਡੀ.ਐਮ. ਦੁਧਨਸਾਧਾਂ ਅੰਕੁਰ ਦੀਪ ਸਿੰਘ, ਐਸ.ਡੀ.ਐਮ. ਪਟਿਆਲਾ ਚਰਨਜੀਤ ਸਿੰਘ, ਐਸ.ਡੀ.ਐਮ. ਨਾਭਾ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਸਮਾਣਾ ਨਮਨ ਮੜਕਨ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Patiala , DC Patiala , Deputy Commissioner Patiala , Kumar Amit

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD