Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਲਈ ਲਾਭਪਾਤਰੀ ਆਪਣਾ ਕਾਰਡ 28 ਫਰਵਰੀ ਤੋਂ ਪਹਿਲਾਂ ਜ਼ਰੂਰ ਬਣਵਾਉਣ : ਅਰਵਿੰਦ ਪਾਲ ਸਿੰਘ ਸੰਧੂ

ਸੇਵਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ ਤੋਂ ਬਣਵਾਏ ਜਾ ਸਕਦੇ ਹਨ ਕਾਰਡ

Web Admin

Web Admin

5 Dariya News

ਫਾਜ਼ਿਲਕਾ , 19 Feb 2021

Last updated on: Feb 19, 2021, 00:00 IST

ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲੇ ਦੇ ਸਮੂਹ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਏ ਜਾਣ ਦੀ ਪ੍ਰਕਿਰਿਆ ਨੂੰ 28 ਫਰਵਰੀ 2021 ਤੱਕ ਮੁਕੰਮਲ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਮੀਟਿੰਗ ਦੌਰਾਨ ਉਨਾਂ ਹਦਾਇਤ ਕੀਤੀ ਕਿ ਇਸ ਯੋਜਨਾ ਤਹਿਤ ਉਨਾਂ ਸਾਰੇ ਯੋਗ ਲਾਭਤਾਰੀਆਂ ਨੂੰ ਜਲਦ ਤੋਂ ਜਲਦ ਕਵਰ ਕੀਤਾ ਜਾਵੇ, ਜਿਨਾਂ ਨੇ ਹਾਲੇ ਤੱਕ ਇਸ ਸਕੀਮ ਦੇ ਲਾਭ ਹਿੱਤ ਕਾਰਡ ਨਹੀਂ ਬਣਵਾਏ।ਉਨਾਂ ਦੱਸਿਆ ਕਿ ਲੋੜਵੰਦ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਇਸ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।ਉਨਾਂ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਲਈ ਰਜਿਸਟਰਡ ਲਾਭਪਾਤਰੀਆਂ ਨੂੰ ਆਪਣਾ ਕਾਰਡ ਬਣਵਾਉਣਾ ਜ਼ਰੂਰੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਧਾਰਕ, ਕਿਰਤ ਵਿਭਾਗ ਨਾਲ ਰਜਿਸਟਰਡ ਕਾਮੇ, ‘ਜੇ’ ਫਾਰਮ ਧਾਰਕ ਕਿਸਾਨ, ਐਕਰੀਡੇਟਿਡ ਤੇ ਯੈਲੋ ਕਾਰਡ ਧਾਰਕ ਪੱਤਰਕਾਰ ਅਤੇ ਆਬਕਾਰੀ ਤੇ ਕਰ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਸਰਕਾਰੀ ਅਤੇ ਸੂਚੀਬੱਧ ਹਸਪਤਾਲਾਂ ਵਿਚ ਪ੍ਰਤੀ ਪਰਿਵਾਰ 5 ਲੱਖ ਰੁਪਏ ਪ੍ਰਤੀ ਸਾਲ ਮੁਫ਼ਤ ਇਲਾਜ ਦਾ ਲਾਭ ਲੈਣ ਲਈ ਇਹ ਕਾਰਡ ਬਣਵਾ ਸਕਦੇ ਹਨ।ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਕਾਰਡ ਬਣਾਉਣ ਲਈ ਕਾਮਨ ਸਰਵਿਸ ਸੈਂਟਰਾਂ ’ਤੇ ਵੀ ਇਹ ਸੇਵਾ ਸ਼ੁਰੂ ਕੀਤੀ ਗਈ ਹੈ, ਜਿਥੇ 30 ਰੁਪਏ ਪ੍ਰਤੀ ਕਾਰਡ ਫੀਸ ਨਾਲ ਰਜਿਸਟਰਡ ਲਾਭਪਾਤਰੀ ਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਦੇ ਕਾਰਡ ਬਣਾਏ ਜਾ ਰਹੇ ਹਨ।ਉਹਨਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਹੁਣ ਇਹ ਸੇਵਾ ਜ਼ਿਲੇ ਦੇ ਸਮੂਹ ਸੇਵਾ ਕੇਂਦਰਾਂ ਵਿਚ ਵੀ ਸ਼ੁਰੂ ਕੀਤੀ ਜਾ ਰਹੀ ਹੈ, ਜਿਥੋਂ ਇਸ ਯੋਜਨਾ ਦੇ ਲਾਭਪਾਤਰੀ ਪ੍ਰਤੀ ਕਾਰਡ 30 ਰੁਪਏ ਦੀ ਫੀਸ ਦੇ ਕੇ ਇਹ ਕਾਰਡ ਬਣਵਾ ਸਕਦੇ ਹਨ। ਉਨਾਂ ਸਾਰੇ ਅਜਿਹੇ ਲਾਭਤਾਰੀਆਂ ਨੂੰ ਅਪੀਲ ਕੀਤੀ ਕਿ ਜਿਨਾਂ ਨੇ ਅਜੇ ਕਾਰਡ ਨਹੀਂ ਬਣਵਾਏ, ਉਹ ਬਿਨਾਂ ਦੇਰੀ ਤੋਂ ਇਹ ਕਾਰਡ ਬਣਵਾ ਲੈਣ। ਉਨਾਂ ਕਿਹਾ ਕਿ ਕਾਰਡ ਤੋਂ ਬਿਨਾਂ ਸਰਕਾਰੀ ਤੇ ਸੂਚੀਬੱਧ ਹਸਪਤਾਲ ਵਿਚ ਮਰੀਜ਼ ਨੂੰ ਇਸ ਸਕੀਮ ਦਾ ਲਾਭ ਨਹੀਂ ਮਿਲ ਸਕੇਗਾ।ਉਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੋਗ ਲਾਭਪਾਤਰੀਆਂ ਨੂੰ ਕਾਰਡ ਜਾਰੀ ਕਰਨ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ, ਤਾਂ ਜੋ ਜਲਦ ਤੋਂ ਜਲਦ ਸਮੂਹ ਰਜਿਸਟਰਡ ਲਾਭਪਾਤਰੀਆਂ ਨੂੰ ਕਵਰ ਕੀਤਾ ਜਾ ਸਕੇ। ਉਨਾਂ ਕਿਹਾ ਕਿ ਕਾਰਡ ਬਣਾਉਣ ਦੀ ਪ੍ਰਕਿਰਿਆ ਵਿਚ ਕਿਸੇ ਵੀ ਤਰਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਸਬੰਧੀ ਰੋਜ਼ਾਨਾ ਆਧਾਰ ’ਤੇ ਸਮੀਖਿਆ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਸ ਯੋਜਨਾ ਸਬੰਧੀ ਕਿਸੇ ਵੀ ਹੋਰ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਭਿਜੀਤ ਕਪਲਿਸ਼, ਐਸ.ਡੀ.ਐਮ. ਸ੍ਰੀ ਕੇਸ਼ਵ ਗੋਇਲ ਤੇ ਸ. ਸੂਬਾ ਸਿੰਘ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ੍ਰੀ ਗੁਰਪ੍ਰੀਤ ਸਿੰਘ ਕੰਗ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Fazilka , Arvind Pal Singh Sandhu , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD