Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸ਼ਿੱਦਤ, ਸ਼ਿਲਪ ਅਤੇ ਸਮਝ ਕਵਿਤਾ ਦੀ ਸਿਰਜਣ ਪ੍ਰਕਿਰਿਆ ਦੇ ਆਧਾਰੀ ਤੱਤ : ਪਦਮਸ਼੍ਰੀ ਸੁਰਜੀਤ ਪਾਤਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ ਦਾ ਆਯੋਜਨ

Web Admin

Web Admin

5 Dariya News

ਅੰਮ੍ਰਿਤਸਰ , 19 Feb 2021

Last updated on: Feb 19, 2021, 00:00 IST

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ ਮਾਨਯੋਗ ਵਾਈਸ-ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਜੀ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਇਸ ਯਾਦਗਾਰੀ ਭਾਸ਼ਣ ਵਿਚ ਪ੍ਰਸਿੱਧ ਸ਼ਾਇਰ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਨੇ ‘ਮੈਂ ਤੇ ਮੇਰੀ ਸਿਰਜਣਾ’ ਵਿਸ਼ੇ ਉਪਰ ਆਪਣੇ ਮੁੱਲਵਾਨ ਵਿਚਾਰ ਸਾਂਝੇ ਕੀਤੇ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ-ਚਾਂਸਲਰ ਡਾ. ਐਸ.ਪੀ.ਸਿੰਘ ਨੇ ਭਾਸ਼ਣ ਦੀ ਪ੍ਰਧਾਨਗੀ ਕੀਤੀ ਗਈ। ਇਸ ਮੌਕੇ ਡਾ. ਜੋਗਿੰਦਰ ਸਿੰਘ ਕੈਰੋਂ (ਸਾਬਕਾ ਪ੍ਰੋਫ਼ੈਸਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ) ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਡਾ. ਰਮਿੰਦਰ ਕੌਰ ਮੁਖੀ ਪੰਜਾਬੀ ਅਧਿਐਨ ਸਕੂਲ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਉਪਰੰਤ ਡਾ. ਮਨਜਿੰਦਰ ਸਿੰਘ ਨੇ ਮੰਚ ਸੰਚਾਲਕ ਦੀ ਭੂਮਿਕਾ ਨਿਭਾਉਂਦੇ ਹੋਏ  ਆਏ ਹੋਏ ਮਹਿਮਾਨਾਂ ਨਾਲ ਜਾਣ-ਪਛਾਣ ਕਰਵਾਈ। ਉਨ੍ਹਾਂ ਨੇ ਡਾ. ਸੁਰਜੀਤ ਪਾਤਰ ਦੀ ਕਾਵਿ-ਸਿਰਜਣਾ ਸੰਬੰਧੀ ਗੱਲ ਕਰਦਿਆਂ ਕਿਹਾ ਕਿ ਸੁਰਜੀਤ ਪਾਤਰ ਦੀ ਕਵਿਤਾ ਦਾਰਸ਼ਨਿਕਤਾ ਤੇ ਸੰਵੇਦਨਾ ਦੇ ਪੱਖੋਂ ਇੰਨੀ ਸਮਿੱਰਧ ਹੈ ਕਿ ਇਸਦਾ ਸ਼ੁਮਾਰ ਵਿਸ਼ਵ ਦੀ ਕਲਾਸਿਕੀ ਕਵਿਤਾ ਵਿਚ ਕੀਤਾ ਜਾ ਸਕਦਾ ਹੈ। ਇਸ ਮੌਕੇ ਡਾ. ਸੁਰਜੀਤ ਪਾਤਰ ਨੇ ਆਪਣੀ ਕਾਵਿ-ਸਿਰਜਣਾ ਬਾਰੇ ਵਿਚਾਰ ਪ੍ਰਗਟ ਕਰਦਿਆਂ ਸ਼ਿੱਦਤ, ਸ਼ਿਲਪ ਅਤੇ ਸ਼ਊਰ (ਸਮਝ) ਆਦਿ ਤੱਤਾਂ ਨੂੰ ਕਵਿਤਾ ਦੀ ਸਿਰਜਣ ਪ੍ਰਕਿਰਿਆ ਦੇ ਆਧਾਰੀ ਤੱਤ ਦੱਸਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਦੁੱਖ ਤੇ ਅਦਭੁੱਤਤਾ ਨੂੰ ਕਾਵਿ-ਸਿਰਜਣਾ ਦਾ ਵੱਡਾ ਸ੍ਰੋਤ ਦਰਸਾਇਆ।ਵਿਭਾਗ ਦੇ ਪ੍ਰੋ. ਡਾ. ਹਰਚੰਦ ਸਿੰਘ ਬੇਦੀ ਸੁਰਜੀਤ ਪਾਤਰ ਦੀ ਕਵਿਤਾ ਸੰਗ ਸੰਵਾਦ ਸਿਰਜਦਿਆਂ ਕਿਹਾ ਕਿ ਉਨ੍ਹਾਂ ਦੀ ਕਵਿਤਾ ਸਮਕਾਲ ਤੋਂ ਸਰਬਕਾਲ ਤਕ ਫੈਲਣ ਦੀ ਸਮਰੱਥਾ ਰੱਖਦੀ ਹੈ। ਡਾ. ਜੋਗਿੰਦਰ ਸਿੰਘ ਕੈਰੋਂ ਨੇ ਕਿਹਾ ਕਿ ਪਾਤਰ ਦੀ ਕਵਿਤਾ ਅਨੁਭਵ ਵਿਚੋਂ ਪੈਦਾ ਹੋਈ ਕਵਿਤਾ ਹੈ। ਡਾ. ਐਸ.ਪੀ.ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਸੁਰਜੀਤ ਪਾਤਰ ਦੀ ਕਵਿਤਾ ਬਾਰੇ ਕਿਹਾ ਕਿ ਪਾਤਰ ਕਾਵਿ-ਸਿਰਜਣਾ ਦੀ ਸ਼ਿਲਪਕਾਰੀ ਦਾ ਬਾਦਸ਼ਾਹ ਹੈ ਅਤੇ ਉਹ ਆਪਣੇ ਵਿਰਸੇ ਵਿਚੋਂ ਮੋਹਨ ਸਿੰਘ ਅਤੇ ਸ਼ਿਵ ਕੁਮਾਰ ਵਾਂਗ ਸੁਹਜ ਸਿਰਜਣ ਵਿਚ ਪ੍ਰਪੱਕ ਕਵੀ ਹੈ। ਅੰਤ ’ਤੇ ਡਾ. ਮੇਘਾ ਸਲਵਾਨ ਨੇ ਸਮਾਗਮ ਵਿਚ ਸ਼ਾਮਿਲ ਸਮੂਹ ਮਹਿਮਾਨਾਂ, ਅਧਿਆਪਕਾਂ ਅਤੇ ਖੋਜ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਸਮੇਂ ਵਿਭਾਗ ਦੇ ਅਧਿਆਪਕ ਡਾ. ਬਲਜੀਤ ਕੌਰ ਰਿਆੜ, ਡਾ. ਪਵਨ ਕੁਮਾਰ, ਡਾ. ਇੰਦਰਪ੍ਰੀਤ, ਡਾ. ਜਸਪਾਲ ਸਿੰਘ, ਡਾ. ਕੰਵਲਜੀਤ ਕੌਰ, ਡਾ. ਹਰਿੰਦਰ ਸਿੰਘ, ਕੰਵਲਦੀਪ ਕੌਰ, ਖੋਜ ਵਿਦਿਆਰਥੀਆਂ ਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ।  

 

Tags: Cultural

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD