Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਿਓ-ਪੁੱਤ ਆਤਮਹੱਤਿਆ ਮਾਮਲੇ 'ਚ ਖੁਦਕੁਸ਼ੀ ਨੋਟ 'ਚ ਕੈਪਟਨ ਅਮਰਿੰਦਰ ਦਾ ਨਾਂ ਆਉਣ 'ਤੇ ਮੁੱਖ ਮੰਤਰੀ ਖਿਲਾਫ ਕੇਸ ਦਰਜ ਕਰੇ ਪੁਲਿਸ : ਕੁਲਤਾਰ ਸਿੰਘ ਸੰਧਵਾਂ

ਸ੍ਰੀ ਗੁਟਕਾ ਸਾਹਿਬ ਹੱਥ 'ਚ ਫੜ੍ਹਕੇ ਝੂਠੇ ਵਾਅਦੇ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਖਿਲਾਫ ਆਤਮ ਹੱਤਿਆ ਲਈ ਉਕਸਾਉਣ ਦਾ ਮਾਮਲਾ ਦਰਜ ਹੋਵੇ : ਮੀਤ ਹੇਅਰ

Web Admin

Web Admin

5 Dariya News

ਹੁਸ਼ਿਆਰਪੁਰ , 20 Feb 2021

Last updated on: Feb 20, 2021, 00:00 IST

ਆਮ ਆਦਮੀ ਪਾਰਟੀ ਨੇ ਦਸੂਹਾ ਦੇ ਕਿਸਾਨ ਪਿਓ ਪੁੱਤ ਵੱਲੋਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ ਉੱਤੇ ਦੁੱਖ ਪ੍ਰਗਟਾਉਂਦੇ ਹੋਏ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਇਕ ਮੁੱਖ ਮੰਤਰੀ ਦੇ ਲਾਰਿਆਂ ਤੋਂ ਤੰਗ ਆ ਕੇ ਪਿਓ ਪੁੱਤ (ਜਗਤਾਰ ਸਿੰਘ ਤੇ ਕਿਰਪਾਲ ਸਿੰਘ) ਨੇ ਆਪਣਾ ਜੀਵਨ ਖਤਮ ਕਰ ਲਿਆ। ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਤੇ ਯੂਥ ਵਿੰਗ ਦੇ ਪ੍ਰਧਾਨ ਮੀਤ ਹੇਅਰ ਨੇ ਪੀੜਤ ਪਰਿਵਾਰ ਦੇ ਘਰ ਪਹੁੰਚਕੇ ਦੁੱਖ ਪ੍ਰਗਟਾਇਆ।'ਆਪ' ਆਗੂਆਂ ਨੇ ਕਿਹਾ ਕਿ ਖੁਦਕੁਸ਼ੀ ਨੋਟ ਵਿੱਚ ਸਪੱਸ਼ਟ ਤੌਰ 'ਤੇ ਲਿਖਿਆ ਹੈ ਕਿ ਉਨ੍ਹਾਂ ਦੀ ਮੌਤ ਦੇ ਲਈ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰ ਦੀ ਮੋਦੀ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਜਿਨ੍ਹਾਂ ਸਰਕਾਰਾਂ ਨੇ ਲੋਕਾਂ ਦੇ ਜਿਉਣ ਸਹਾਰਾ ਬਣਾਨਾ ਸੀ ਅੱਜ ਉਹੀ ਸਰਕਾਰਾਂ ਉਨ੍ਹਾਂ ਦੀ ਮੌਤ ਦਾ ਕਾਰਨ ਬਣ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਵਿਚ ਆਉਣ ਲਈ ਸ੍ਰੀ ਗੁਟਕਾ ਸਾਹਿਬ ਹੱਥ ਵਿੱਚ ਫੜ੍ਹ ਕੇ ਸਹੁੰ ਚੁੱਕੀ ਸੀ ਕਿ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ ਕੀਤੇ ਜਾਣਗੇ, ਪ੍ਰੰਤੂ ਅੱਜ ਕਿਸਾਨ ਦਾ ਕਰਜ਼ਾ ਮੁਆਫ ਨਾ ਹੋਣ ਕਾਰਨ ਉਨ੍ਹਾਂ ਨੂੰ ਬਹੁਤ ਹੀ ਦੁਖਦਾਇਕ ਕਦਮ ਚੁੱਕਣ ਲਈ ਮਜ਼ਬੂਰ ਹੋਏ। ਉਨ੍ਹਾਂ ਕਿਹਾ ਕਿ ਕਿਸਾਨ ਵੱਲੋਂ ਲਿਖੇ ਖੁਦਕੁਸ਼ੀ ਨੋਟ ਵਿਚ ਸਾਫ ਤੌਰ ਉੱਤੇ ਕੈਪਟਨ ਅਮਰਿੰਦਰ ਸਿੰਘ ਦਾ ਨਾਮ ਲੈਣ ਉੱਤੇ ਪੁਲਿਸ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਖੁਦਕੁਸ਼ੀ ਕਰਨ ਲਈ ਉਕਸਾਉਣ ਦਾ ਮਾਮਲਾ ਦਰਜ ਕਰੇ। ਉਨ੍ਹਾਂ ਕਿਹਾ ਕਿ ਰਾਜਸ਼ਾਹੀ ਮਾਨਸਿਕਤਾ ਵਾਲੇ 'ਮਹਾਰਾਜੇ' ਦੇ ਦਿਲ ''ਚ ਆਮ ਜਨਤਾ ਪ੍ਰਤੀ ਕੋਈ ਹਮਦਰਦੀ ਨਹੀਂ ਹੈ, ਜਿਸ ਕਾਰਨ ਅੱਜ ਉਸਦੇ ਸੂਬੇ ਦੇ ਕਿਸਾਨ ਖੁਦਕੁਸ਼ੀ ਕਰਨ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਕੈਪਟਨ ਸਰਕਾਰ ਵੱਲੋਂ ਲਗਾਏ ਗਏ ਝੂਠੇ ਲਾਰੇ ਅਤੇ ਧੋਖਾਧੜੀ ਹੁਣ ਬੇਨਕਾਬ ਹੋ ਚੁੱਕੀ ਹੈ, ਕੈਪਟਨ ਅਮਰਿੰਦਰ ਸਿੰਘ ਤੁਰੰਤ ਅਸਤੀਫਾ ਦੇਣ। ਉਹਨਾਂ ਕਿਹਾ ਕਿ ਜੋ ਕਿਸਾਨ ਇਕ ਏਕੜ ਜ਼ਮੀਨ ਦੇ ਹੀ ਮਾਲਕ ਹਨ, ਉਹਨਾਂ ਵੱਲੋਂ ਆਤਮ ਹੱਤਿਆ ਕਰਨ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਸਰਕਾਰ ਨੇ ਉਹਨਾਂ ਦੇ ਕਰਜ਼ੇ ਮੁਆਫ ਨਹੀਂ ਕੀਤੇ। ਉਹਨਾਂ ਕਿਹਾ ਕਿ ਇਹਨਾਂ ਕਿਸਾਨਾਂ ਨੇ ਇਹ ਵੀ ਦੱਸਿਆ ਕਿ ਅਸਲੀਅਤ ਇਹ ਹੈ ਕਿ ਕਾਂਗਰਸ ਸਰਕਾਰ ਇਹ ਝੂਠਾ ਦਾਅਵਾ ਕਰ ਰਹੀ ਹੈ ਕਿ ਉਸਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰ ਦਿੱਤੇ ਹਨ। ਉਹਨਾ ਕਿਹਾ ਕਿ ਇਹ ਆਧਾਰ ਹੀ ਪੰਜਾਬ ਕਾਂਗਰਸ ਪ੍ਰਧਾਨ ਦੇ ਖਿਲਾਫ ਕੇਸ ਦਰਜ ਕਰਨ ਲਈ ਹੀ ਕਾਫੀ ਹੈ ਕਿਉਂਕਿ ਉਹਨਾਂ ਦੀ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਝੂਠਾ ਵਾਅਦਾ ਕਰ ਕੇ ਕਿਸਾਨਾਂ ਨਾਲ ਧੋਖਾ ਕੀਤਾ ਹੈ।ਆਗੂਆਂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਦੇ ਅੜੀਅਲ ਰਵੱਈਏ ਦੇ ਚਲਦੇ ਹੋਏ ਉਹ ਬਹੁਤ ਪ੍ਰੇਸ਼ਾਨ ਸਨ, ਜਿਸ ਲਈ ਉਨ੍ਹਾਂ ਖੁਦਕੁਸ਼ੀ ਨੋਟ ਵਿੱਚ ਸਪੱਸ਼ਟ ਲਿਖਿਆ ਹੈ ਕਿ ਉਹ ਕੇਂਦਰ ਸਰਕਾਰ ਵੱਲੋਂ ਕਿਸਾਨ ਭਾਈਚਾਰੇ ਦੀ ਆਵਾਜ਼ ਸੁਣਨ ਤੋਂ ਇਨਕਾਰੀ ਹੋਣ ਕਾਰਨ ਦੁਖੀ ਹੋਕੇ ਇਹ ਕਦਮ ਚੁੱਕ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਤੁਰੰਤ ਖੇਤੀ ਬਾਰੇ ਲਿਆਂਦੇ ਗਏ ਨਵੇਂ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ।

 

Tags: Meet Hayer , Gurmeet Singh Meet Hayer , Kultar Singh Sandhwan , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD