Sunday, 12 May 2024

 

 

ਖ਼ਾਸ ਖਬਰਾਂ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ

 

ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਨੇ ਗੁਰਧਾਮਾਂ ਦੀ ਮਾਣ-ਮਰਯਾਦਾ ਲਈ ਕੁਰਬਾਨ ਹੋਣ ਦਾ ਜਜ਼ਬਾ ਪ੍ਰਚੰਡ ਕੀਤਾ-ਬੀਬੀ ਜਗੀਰ ਕੌਰ

ਸ਼ਹੀਦਾਂ ਦੇ ਇਤਿਹਾਸ ਤੋਂ ਬੱਚਿਆਂ ਨੂੰ ਜਾਣੂ ਕਰਵਾਉਣਾ ਮਾਵਾਂ ਦੀ ਅਹਿਮ ਜ਼ੁੰਮੇਵਾਰੀ-ਬੀਬੀ ਜਗੀਰ ਕੌਰ

Web Admin

Web Admin

5 Dariya News

ਗੋਧਰਪੁਰ/ਬਟਾਲਾ , 20 Feb 2021

ਗੁਰਦੁਆਰਾ ਸੁਧਾਰ ਲਹਿਰ ਦੌਰਾਨ 1921 ਵਿਚ ਵਾਪਰੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਪਹਿਲੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਉਲੀਕੇ ਕੌਮੀ ਸਮਾਗਮਾਂ ਤਹਿਤ ਗੁਰਦਾਸਪੁਰ ਜ਼ਿਲ੍ਹੇ ਦੇ ਨਗਰ ਗੋਧਰਪੁਰ ਵਿਖੇ ਅੱਜ ਇਸਤਰੀ ਸੰਮੇਲਨ ਕਰਵਾਇਆ ਗਿਆ। ਦੱਸਣਯੋਗ ਹੈ ਕਿ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਦੌਰਾਨ ਜਥੇ ਦੀ ਅਗਵਾਈ ਕਰਨ ਵਾਲੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦਾ ਪਰਿਵਾਰ ਦੇਸ਼ ਵੰਡ ਮਗਰੋਂ ਇਸ ਨਗਰ ’ਚ ਆ ਕੇ ਵੱਸਿਆ ਸੀ। ਸ਼੍ਰੋਮਣੀ ਕਮੇਟੀ ਵੱਲੋਂ ਇਥੇ 3 ਦਿਨਾਂ ਸਮਾਗਮ ਉਲੀਕੇ ਗਏ ਹਨ, ਜਿਨ੍ਹਾਂ ਦੀ ਸ਼ੁਰੂਆਤ ਬੀਤੇ ਕੱਲ੍ਹ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਈ। ਅੱਜ ਦੂਸਰੇ ਦਿਨ ਕਰਵਾਏ ਗਏ ਇਸਤਰੀ ਸੰਮੇਲਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਦਾ ਸ਼ਹੀਦੀ ਸਾਕਾ ਸਿੱਖ ਇਤਿਹਾਸ ਦਾ ਉਹ ਪੰਨਾ ਹੈ, ਜਿਸ ਨੇ ਗੁਰਦੁਆਰਿਆਂ ਦੇ ਪ੍ਰਬੰਧਾਂ ਨੂੰ ਪੰਥਕ ਹੱਥਾਂ ਵਿਚ ਲਿਆਉਣ ਲਈ ਅਹਿਮ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਕੌਮ ਨੂੰ ਇਸ ਸਾਕੇ ਨੇ ਸੰਗਠਤ ਕਰਕੇ ਭਵਿੱਖ ਲਈ ਕੇਵਲ ਸੁਚੇਤ ਹੀ ਨਹੀਂ ਕੀਤਾ, ਸਗੋਂ ਆਪਣੇ ਗੁਰਧਾਮਾਂ ਦੀ ਮਾਣ-ਮਰਯਾਦਾ ਲਈ ਕੁਰਬਾਨ ਹੋਣ ਦਾ ਜਜ਼ਬਾ ਵੀ ਪ੍ਰਚੰਡ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਸਾਕੇ ਦੌਰਾਨ ਬੀਬੀਆਂ ਦੀ ਸਮੂਲੀਅਤ ਵੀ ਸਿੱਖ ਇਤਿਹਾਸ ਦਾ ਅਹਿਮ ਹਿੱਸਾ ਹੈ, ਇਸੇ ਲਈ ਸ਼ਤਾਬਦੀ ਸਮਾਗਮਾਂ ਦੌਰਾਨ ਇਕ ਦਿਨ ਦਾ ਸਮਾਗਮ ਇਤਿਹਾਸ ਦੀ ਅਹਿਮ ਪਾਤਰ ਬੀਬੀ ਤੇਜ ਕੌਰ ਤੇ ਬੀਬੀ ਇੰਦਰ ਕੌਰ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮਾਜ ਅੰਦਰ ਬੀਬੀਆਂ ਦੇ ਯੋਗਦਾਨ ਨੂੰ ਨਕਾਰਿਆ ਨਹੀਂ ਜਾ ਸਕਦਾ ਅਤੇ ਮੌਜੂਦਾ ਸਮੇਂ ਅੰਦਰ ਬੀਬੀਆਂ ਦੀ ਜ਼ੁੰਮੇਵਾਰੀ ਹੋਰ ਵੀ ਵੱਡੀ ਹੈ। ਉਨ੍ਹਾਂ ਕਿਹਾ ਕਿ ਨੌਜੁਆਨੀ ਨੂੰ ਗੁਰਸਿੱਖੀ ਅਤੇ ਇਤਿਹਾਸ ਨਾਲ ਜੋੜਨਾ ਬੀਬੀਆਂ ਦਾ ਫ਼ਰਜ਼ ਹੈ, ਜਿਸ ਨੂੰ ਉਹ ਸੰਜਦੀਗੀ ਨਾਲ ਨਿਭਾਉਣ। ਕੌਮੀ ਭਵਿੱਖ ਦੀ ਬਿਹਤਰੀ ਲਈ ਬੱਚਿਆਂ ਅੰਦਰ ਸਿੱਖ ਸਰੋਕਾਰ ਪੈਦਾ ਕਰਨ ਲਈ ਮਾਵਾਂ ਵੱਡੀ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਾਕਾ ਨਨਕਾਣਾ ਸਾਹਿਬ ਦੇ ਸੌ ਸਾਲਾ ਦਿਹਾੜੇ ਨੂੰ ਸਮਰਪਿਤ ਹੁੰਦਿਆਂ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਆਪਣੇ ਸ਼ਹੀਦਾਂ ਦੇ ਪਾਏ ਹੋਏ ਪੂਰਨਿਆਂ ’ਤੇ ਚੱਲ ਕੇ ਸਿੱਖੀ ਦੀ ਚੜ੍ਹਦੀ ਕਲਾ ਲਈ ਯਤਨ ਕਰੇ। 

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਕਿਰਨਜੋਤ ਕੌਰ, ਬੀਬੀ ਸ਼ਰਨਜੀਤ ਕੌਰ ਜੀਂਦੜ, ਪ੍ਰੋ. ਕਮਲਜੀਤ ਕੌਰ ਤੇ ਬੀਬੀ ਹਰਪ੍ਰੀਤ ਕੌਰ ਬਰਨਾਲਾ ਨੇ ਵੀ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਮੌਕੇ ਪੁੱਜੀਆਂ ਪ੍ਰਮੁੱਖ ਸ਼ਖ਼ਸ਼ੀਅਤਾਂ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਬੀਬੀਆਂ ਦੇ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਸਿੱਖੀ ਦੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਿਆ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਸੁਖਵਰਸ਼ ਸਿੰਘ ਪੰਨੂ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਗੁਰਨਾਮ ਸਿੰਘ ਜੱਸਲ, ਸ. ਰਵਿੰਦਰ ਸਿੰਘ ਚੱਕ, ਸ. ਰਤਨ ਸਿੰਘ ਜੱਫਰਵਾਲ, ਬੀਬੀ ਜਸਬੀਰ ਕੌਰ, ਸ. ਤਾਰਾ ਸਿੰਘ ਸੱਲ੍ਹਾ, ਸ. ਅਮਰੀਕ ਸਿੰਘ ਸ਼ਾਹਪੁਰ, ਸ. ਗੁਰਿੰਦਰ ਸਿੰਘ ਸ਼ਾਮਪੁਰਾ, ਸ. ਸੁਖਬੀਰ ਸਿੰਘ ਵਾਹਲਾ, ਪ੍ਰਿੰ: ਸਵਰਨ ਸਿੰਘ ਤੁਗਲਵਾਲਾ, ਬੀਬੀ ਰੁਪਿੰਦਰ ਕੌਰ, ਬੀਬੀ ਜੋਗਿੰਦਰ ਕੌਰ ਬਠਿੰਡਾ, ਡਾ. ਤੇਜਿੰਦਰ ਕੌਰ ਧਾਲੀਵਾਲ, ਬੀਬੀ ਸਤਵੰਤ ਕੌਰ, ਬੀਬੀ ਗੁਰਿੰਦਰ ਕੌਰ ਜਲਾਲਉਸਮਾ, ਭਾਈ ਦੁਰਲੱਭ ਸਿੰਘ, ਮਾਸਟਰ ਗੁਰਨਾਮ ਸਿੰਘ, ਸ. ਅਮਰਜੀਤ ਸਿੰਘ ਰੰਧਾਵਾ, ਬਾਪੂ ਵੱਸਣ ਸਿੰਘ, ਸ. ਗੁਰਬਚਨ ਸਿੰਘ, ਸ. ਹਰਪਾਲ ਸਿੰਘ ਏਸੀਪੀ, ਸ. ਗੁਰਵਿੰਦਰ ਸਿੰਘ ਰੰਧਾਵਾ, ਬੀਬੀ ਦਲਜੀਤ ਕੌਰ, ਬੀਬੀ ਨਿਰਮਲ ਕੌਰ, ਸ. ਰਜਿੰਦਰ ਸਿੰਘ ਪਦਮ, ਸ. ਜੋਗਿੰਦਰ ਸਿੰਘ ਅਚਲੀਗੇਟ, ਬੀਬੀ ਰਣਜੀਤ ਕੌਰ, ਬੀਬੀ ਕਮਲੇਸ਼ ਕੌਰ, ਬੀਬੀ ਬਲਵਿੰਦਰ ਕੌਰ ਸੰਧੂ, ਬੀਬੀ ਰਾਜਬੀਰ ਕੌਰ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਹਰਜੀਤ ਸਿੰਘ ਲਾਲੂਘੂੰਮਣ, ਸ. ਸਿਮਰਜੀਤ ਸਿੰਘ ਕੰਗ, ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਸ. ਸੁਖਬੀਰ ਸਿੰਘ, ਹੈੱਡ ਪ੍ਰਚਾਰ ਭਾਈ ਜਸਵਿੰਦਰ ਸਿੰਘ ਸ਼ਹੂਰ, ਬੀਬੀ ਹਰਪ੍ਰੀਤ ਕੌਰ, ਭਾਈ ਰਣਜੀਤ ਸਿੰਘ ਵੜੈਚ, ਭਾਈ ਵਰਿਆਮ ਸਿੰਘ ਅਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

ਮੁੱਖ ਸਮਾਗਮ ਭਲਕੇ 21 ਫ਼ਰਵਰੀ ਨੂੰ

ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸੌ ਸਾਲਾ ਦਿਹਾੜੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਨਗਰ ਗੋਧਰਪੁਰ ਵਿਖੇ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਤਹਿਤ ਭਲਕੇ 21 ਫ਼ਰਵਰੀ ਨੂੰ ਮੁੱਖ ਸਮਾਗਮ ਹੋਵੇਗਾ। ਜਿਸ ਵਿਚ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ। ਅੱਜ ਇਸਤਰੀ ਸੰਮੇਲਨ ਦੌਰਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸਾਕੇ ਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਕੌਮੀ ਪੱਧਰ ਦਾ ਮੁੱਖ ਸਮਾਗਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਇਸ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ, ਦਮਦਮੀ ਟਕਸਾਲ ਦੇ ਮੁਖੀ, ਵੱਖ-ਵੱਖ ਸੰਪਰਦਾਵਾਂ ਦੇ ਪ੍ਰਤੀਨਿਧ ਸ਼ਮੂਲੀਅਤ ਕਰਕੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨਗੇ। ਉਨ੍ਹਾਂ ਦਸਿਆ ਕਿ ਇਸ ਮੁੱਖ ਸਮਾਗਮ ਸਬੰਧੀ ਸ਼੍ਰੋਮਣੀ ਕਮੇਟੀ ਵੱੱਲੋਂ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਨਗਰ ਗੋਧਰਪੁਰ ਦੀਆਂ ਸੰਗਤਾਂ ਵੱਲੋਂ ਸਾਰੇ ਸਮਾਗਮਾਂ ਦੌਰਾਨ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ।

 

Tags: Bibi Jagir Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD