Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਡਿਪਟੀ ਕਮਿਸ਼ਨਰ ਵੱਲੋਂ ਸਮੁੱਚੇ 26 ਸੇਵਾ ਕੇਂਦਰਾਂ 'ਤੇ ਆਯੂਸ਼ਮਾਨ ਭਾਰਤ ਈ-ਕਾਰਡ ਸੇਵਾ ਦੀ ਸ਼ੁਰੂਆਤ

ਯੋਗ ਲਾਭਪਾਤਰੀਆਂ ਨੂੰ ਜਲਦੀ ਤੋਂ ਜਲਦੀ ਆਪਣਾ ਈ-ਕਾਰਡ ਬਣਵਾਉਣ ਦੀ ਕੀਤੀ ਅਪੀਲ

Web Admin

Web Admin

5 Dariya News

ਜਲੰਧਰ , 21 Feb 2021

Last updated on: Feb 21, 2021, 00:00 IST

ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਸਮੂਹ ਯੋਗ ਲਾਭਪਾਤਰੀਆਂ ਨੂੰ ਕਵਰ ਕਰਨ ਲਈ ਜਾਰੀ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਅੱਜ ਜ਼ਿਲ੍ਹੇ ਦੇ ਸਮੁੱਚੇ 26 ਟਾਈਪ-2 ਸੇਵਾ ਕੇਂਦਰਾਂ ਵਿੱਚ ਈ-ਕਾਰਡ ਬਣਾਉਣ ਦੀਆਂ ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਕਤ ਸੇਵਾ ਕੇਂਦਰਾਂ ਵਿੱਚ ਈ-ਕਾਰਡ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 262520 ਪਰਿਵਾਰ ਇਸ ਸਕੀਮ ਅਧੀਨ 5 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦਾ ਲਾਭ ਲੈਣ ਦੇ ਯੋਗ ਹਨ।  ਉਨ੍ਹਾਂ ਲੋਕਾਂ ਨੂੰ ਇਸ ਸਕੀਮ ਅਧੀਨ ਆਪਣਾ ਨਾਮ ਦਰਜ ਕਰਵਾਉਣ ਲਈ ਸੇਵਾ ਕੇਂਦਰਾਂ, ਸੀਐਸਸੀ ਅਤੇ ਸਰਕਾਰੀ ਸਿਹਤ ਸੰਭਾਲ ਸੰਸਥਾਵਾਂ ਵਿੱਚ ਆਪਣਾ ਅਧਾਰ ਕਾਰਡ ਨਾਲ ਲੈ ਕੇ ਜਾਣ ਦੀ ਅਪੀਲ ਕੀਤੀ।ਉਨ੍ਹਾਂ ਦੱਸਿਆ ਕਿ ਈ-ਕਾਰਡ ਜਨਰੇਸ਼ਨ ਸੇਵਾਵਾਂ ਬੀ.ਡੀ.ਪੀ.ਓ ਦਫ਼ਤਰ ਆਦਮਪੁਰ ਨੇੜੇ, ਬੱਸ ਸਟੈਂਡ ਅਲਾਵਲਪੁਰ ਨੇੜੇ, ਪਟਵਾਰਖਾਨਾ ਫਿਲੌਰ ਦੇ ਪਿਛਲੇ ਪਾਸੇ, ਬੱਸ ਸਟੈਂਡ ਨਕੋਦਰ ਦੇ ਪਿਛਲੇ ਪਾਸੇ, ਬੜਾ ਪਿੰਡ ਰੋਡ ਗੁਰਾਇਆ, ਬਸਤੀ ਮਿੱਠੂ, ਭੋਗਪੁਰ, ਦੁਸ਼ਹਿਰਾ ਗਰਾਊਂਡ ਸ਼ਾਹਕੋਟ, ਈਓਸੀਪੀ ਨੂਰਮਹਿਲ, ਗੋਂਸੇ ਮੁਹੱਲਾ, ਨਕੋਦਰ, ਗੁਰੂ ਅਮਰਦਾਸ ਕਲੋਨੀ, ਕਰਤਾਰਪੁਰ, ਮੇਜਰ ਰੋਹਿਤ ਸ਼ਰਮਾ ਸਰਕਾਰੀ ਸਕੂਲ, ਮਾਡਲ ਟਾਊਨ, ਨੇੜੇ ਟਿਊਬਵੈੱਲ ਨੰਬਰ 2 ਗੁਰਾਇਆ, ਨਵੀਂ ਸਬਜ਼ੀ ਮੰਡੀ, ਮਕਸੂਦਾਂ, ਪਰਮਿੰਦਰ ਹਸਪਤਾਲ ਹੁਸ਼ਿਆਰਪੁਰ ਰੋਡ ਦੇ ਸਾਹਮਣੇ, ਫੁੱਲ ਰੋਡ ਲੋਹੀਆਂ, ਪ੍ਰਾਇਮਰੀ ਹੈਲਥ ਸੈਂਟਰ ਮਹਿਤਪੁਰ, ਪੰਜਾਬ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਗੜ੍ਹਾ ਰੋਡ, ਸੁਵਿਧਾ ਸੈਂਟਰ ਐਸ.ਡੀ.ਐਮ ਦਫ਼ਤਰ ਨਕੋਦਰ, ਸੁਵਿਧਾ ਸੈਂਟਰ ਐਸ.ਡੀ.ਐਮ. ਦਫ਼ਤਰ ਫਿਲੌਰ, ਆਰ.ਓ.ਬੀ. ਦਮੋਰੀਆ ਪੁਲ ਹੇਠਲੇ ਸੇਵਾ ਕੇਂਦਰ, ਪਿੰਡ ਢਿੱਲਵਾਂ ਨੇੜੇ ਐਲੀਮੈਂਟਰੀ ਸਕੂਲ ਪਿੰਡ ਖੁਰਲਾ ਕਿੰਗਰਾ ਰੋਡ, ਸਰਕਾਰੀ ਹਾਈ ਸਕੂਲ ਪਿੰਡ ਕੋਟ ਸਾਦਿਕ ਦੇ ਸਾਹਮਣੇ ਅਤੇ ਪਿੰਡ ਲੱਦੇਵਾਲੀ ਸਮੇਤ ਸਮੁੱਚੇ 26 ਟਾਈਪ-2 ਸੇਵਾ ਕੇਂਦਰਾਂ ਵਿੱਚ ਈ-ਕਾਰਡ ਬਣਾਉਣ ਦੀ ਸੇਵਾ ਸ਼ੁਰੂ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਹ ਈ-ਕਾਰਡ ਜਨਰੇਸ਼ਨ ਸੇਵਾਵਾਂ ਜਲਦੀ ਹੀ 26 ਫਰਵਰੀ ਤੋਂ ਟਾਈਪ -3 ਸ਼੍ਰੇਣੀ ਦੇ ਬਾਕੀ 6 ਸੇਵਾ ਕੇਂਦਰਾਂ ਵਿੱਚ ਵੀ ਸ਼ੁਰੂ ਹੋ ਜਾਣਗੀਆਂ। ਉਨ੍ਹਾਂ ਸੇਵਾ ਕੇਂਦਰ ਆਪ੍ਰੇਟਰਾਂ ਨੂੰ ਹਦਾਇਤ ਕੀਤੀ ਕਿ ਉਹ ਈ-ਕਾਰਡ ਬਣਾਉਣ ਵਿਚ ਜਲੰਧਰ ਨੂੰ ਮੋਹਰੀ ਜ਼ਿਲ੍ਹਾ ਬਣਾਉਣ ਤੋਂ ਇਲਾਵਾ ਇਸ ਸਕੀਮ ਨੂੰ ਵੱਡੇ ਪੱਧਰ 'ਤੇ ਸਫ਼ਲ ਬਣਾਉਣ ਲਈ ਵੱਧ ਤੋਂ ਵੱਧ ਯਤਨ ਕਰਨ। ਡਿਪਟੀ ਕਮਿਸ਼ਨਰ ਨੇ ਸਭ ਤੋਂ ਵੱਧ ਈ-ਕਾਰਡ ਬਣਾਉਣ ਵਿੱਚ ਸਰਬਓਤਮ ਪ੍ਰਦਰਸ਼ਨ ਕਰਨ ਵਾਲੇ ਆਪਰੇਟਰਾਂ ਨੂੰ ਇਨਾਮ ਅਤੇ ਸਨਮਾਨ ਦੇਣ ਦਾ ਐਲਾਨ ਵੀ ਕੀਤਾ। ਨਾਲ ਹੀ ਉਨ੍ਹਾਂ ਗਵਰਨੈਂਸ ਰਿਫਾਰਮ ਵਿਭਾਗ ਦੇ ਅਧਿਕਾਰੀਆਂ ਨੂੰ ਹਰੇਕ ਆਪ੍ਰੇਟਰ ਦੀ ਕਾਰਗੁਜ਼ਾਰੀ ਦਾ ਵਿਸ਼ਲੇਸ਼ਣ ਕਰਨ ਲਈ ਇਕ ਸਿਸਟਮ ਵਿਕਸਤ ਕਰਨ ਵੀ ਕਿਹਾ।ਇਸ ਦੌਰਾਨ ਉਨ੍ਹਾਂ ਸੇਵਾ ਕੇਂਦਰਾਂ ਦੀ ਪੈਂਡੈਂਸੀ ਦਾ ਵੀ ਜਾਇਜ਼ਾ ਲਿਆ ਅਤੇ ਮੌਜੂਦਾ ਪੈਂਡੈਂਸੀ ਰੇਟ 0.02 ਪ੍ਰਤੀਸ਼ਤ 'ਤੇ ਸੰਤੁਸ਼ਟੀ ਜ਼ਾਹਰ ਕੀਤੀ, ਜੋ ਕਿ ਰਾਜ ਵਿਚ ਸਭ ਤੋਂ ਘੱਟ ਹੈ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਤੋਂ 201897 ਦੇ ਕਰੀਬ ਵਿਅਕਤੀਆਂ ਨੂੰ ਵੱਖ-ਵੱਖ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਾਪਤ ਹੋਈਆਂ ਹਨ ਅਤੇ ਸਿਰਫ਼ 46 ਅਰਜ਼ੀਆਂ ਪੈਂਡਿੰਗ ਹਨ। ਉਨ੍ਹਾਂ ਆਪ੍ਰੇਟਰਾਂ ਪੈਂਡੈਂਸੀ ਨੂੰ ਜ਼ੀਰੋ ਦੇ ਅੰਕੜੇ ਤੱਕ ਲਿਆਉਣ ਲਈ ਹੋਰ ਉਪਰਾਲੇ ਕਰਨ ਲਈ ਕਿਹਾ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀਟੀਸੀ ਹਤਿੰਦਰ ਮਲਹੋਤਰਾ, ਡੀਈਜੀਸੀ ਗੁਰਪ੍ਰੀਤ ਸਿੰਘ, ਬੀਐਲਐਸ ਦੇ ਜ਼ੋਨਲ ਮੁਖੀ ਅਨਿਲ ਸ਼ਰਮਾ, ਆਪ੍ਰੇਸ਼ਨ ਹੈੱਡ ਅੰਬਰੀਸ਼ ਸਕਸੈਨਾ, ਡੀਐਮ ਸੇਵਾ ਕੇਂਦਰ ਹਰਪ੍ਰੀਤ ਸਿੰਘ, ਏਡੀਐਮ ਬਹਾਦਰ ਸਿੰਘ, ਮਾਸਟਰ ਟ੍ਰੇਨਰ ਜਸਪ੍ਰੀਤ ਸਿੰਘ ਅਤੇ ਸਮੂਹ ਸੇਵਾ ਕੇਂਦਰਾਂ ਦੇ ਸੰਚਾਲਕ ਮੌਜੂਦ ਸਨ।

 

Tags: DC Ludhiana , Varinder Kumar Sharma , Deputy Commissioner Ludhiana , Common Service Centres , CSCs , Ayushman Bharat-Sarbat Sehat Bima Yojna , AB-SSBY

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD