Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੋਵਿਡ ਵੈਕਸੀਨ ਲਗਵਾ ਕੇ ਡਵਿਜ਼ਨਲ ਕਮਿਸ਼ਨਰ ਨੇ ਸਾਰਾ ਦਿਨ ਕੀਤੀ ਸਬ ਡਵਿਜ਼ਨਾਂ ਦੀ ਜਾਂਚ

ਸਾਲਾਨਾ ਜਾਂਚ ਤਹਿਤ ਚੈਕ ਕੀਤਾ ਰਿਕਾਰਡ ਤੇ ਰਿਪੋਰਟਾਂ, ਵੱਖ ਵੱਖ ਥਾਈਂ ਲੋਕਾਂ ਨਾਲ ਵੀ ਗੱਲਬਾਤ ਕੀਤੀ

Chander Gaind, Patiala Divisional Commissioner, Divisional Commissioner Patiala, Dr. Sanjeev Kumar

5 Dariya News

5 Dariya News

5 Dariya News

ਅਮਲੋਹ/ਫ਼ਤਹਿਗੜ੍ਹ ਸਾਹਿਬ/ਖਮਾਣੋਂ , 22 Feb 2021

Last updated on: Feb 22, 2021, 00:00 IST

ਕੋਰੋਨਾ ਦੇ ਮੁਕੰਮਲ ਖਾਤਮੇ ਲਈ ਇਹ ਲਾਜ਼ਮੀ ਹੈ ਕਿ ਸਮੂਹ ਨਾਗਰਿਕ ਬਿਨਾਂ ਕਿਸੇ ਡਰ ਜਾਂ ਭੈਅ ਤੋਂ ਕੋਵਿਡ-19 ਤੋਂ ਬਚਣ ਲਈ ਵੈਕਸੀਨੇਸ਼ਨ ਕਰਵਾਉਣ ਅਤੇ ਬਿਨਾਂ ਅਫਵਾਹਾਂ ’ਤੇ ਯਕੀਨ ਕਰਦੇ ਵੱਧ ਤੋਂ ਵੱਧ ਗਿਣਤੀ ਵਿੱਚ ਇਹ ਟੀਕਾਕਰਨ ਕਰਵਾਇਆ ਜਾਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਵਿਜ਼ਨਲ ਕਮਿਸ਼ਨਰ, ਪਟਿਆਲਾ, ਸ਼੍ਰੀ ਚੰਦਰ ਗੈਂਦ ਨੇ ਸਾਲਾਨਾ ਜਾਂਚ ਤਹਿਤ ਸਬ ਡਵਿਜ਼ਨਾਂ ਦੀ ਜਾਂਚ ਕਰਨ ਮੌਕੇ ਕੀਤਾ।

ਜ਼ਿਕਰਯੋਗ ਹੈ ਕਿ ਉਹ ਅੱਜ ਪਟਿਆਲਾ ਵਿਖੇ ਕੋਡਿਵ ਵੈਕਸੀਨ ਲਗਵਾਉਣ ਉਪਰੰਤ ਇੱਥੇ ਪੁੱਜੇ ਸਨ ਤੇ ਸਾਰਾ ਦਿਨ ਉਨ੍ਹਾਂ ਵੱਲੋਂ ਵੱਖ ਵੱਖ ਸਬ ਡਵਿਜ਼ਨਾਂ ਦੀ ਜਾਂਚ ਕੀਤੀ, ਜਿਸ ਤਹਿਤ ਰਿਕਾਰਡ ਤੇ ਰਿਪੋਰਟਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਆਮ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਅਮਲੋਹ ਵਿਖੇ ਬਾਰ ਕੌਂਸਲ ਦੇ ਮੈਂਬਰਾਂ ਨਾਲ ਗੱਲਬਾਤ ਵੀ ਕੀਤੀ।

ਸ਼੍ਰੀ ਗੈਂਦ ਨੇ ਕਿਹਾ ਕਿ ਕੋਰੋਨਾ ਵਾਇਰਸ ਇੱਕ ਅਜਿਹੀ ਮਹਾਂਮਾਰੀ ਹੈ, ਜਿਸ ਨਾਲ ਦੁਨੀਆਂ ਭਰ ਵਿਚ ਲੱਖਾਂ ਦੀ ਗਿਣਤੀ ’ਚ ਅਨਮੋਲ ਮਨੁੱਖੀ ਜਾਨਾਂ ਚਲੀਆਂ ਗਈਆਂ ਪਰ ਹੁਣ ਵੈਕਸੀਨ ਦੇ ਰੂਪ ਵਿੱਚ ਇਸ ਤੋਂ ਬਚਾਅ ਲਈ ਉਪਲੱਬਧ ਹੋ ਗਿਆ ਹੈ ਪਰ ਕੁਝ ਸ਼ਰਾਰਤੀ ਅਨਸਰ ਕੋਰੋਨਾ ਵਾਇਰਸ ਦੀ ਵੈਕਸੀਨ ਸਬੰਧੀ ਅਫਵਾਹਾਂ ਫੈਲਾਅ ਰਹੇ ਹਨ, ਜਦੋਂ ਕਿ ਇਹ ਵੈਕਸ਼ੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ। 

ਇਸ ਲਈ ਲੋਕ ਵੈਕਸੀਨੇਸ਼ਨ ਸਬੰਧੀ ਅਫ਼ਵਾਹਾਂ ਉਤੇ ਯਕੀਨ ਨਾ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਕੋਰੋਨਾ ਵਾਇਰਸ ਅਤੇ ਵੈਕਸੀਨ ਬਾਰੇ ਅਫਵਾਹਾਂ ਫੈਲਾਉਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ।ਸਬ ਡਵਿਜ਼ਨਾਂ ਦੀ ਜਾਂਚ ਮੌਕੇ ਉਨ੍ਹਾਂ ਜਿੱਥੇ ਰਿਕਾਡ ਤੇ ਰਿਪੋਰਟਾਂ ਦੀ ਜਾਂਚ ਕੀਤੀ, ਉਥੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਕਾਜ ਸੁਚੱਜੇ ਢੰਗ ਨਾਲ ਚਲਾਇਆ ਜਾਵੇ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। 

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਣਾ ਯਕੀਨੀ ਬਣਾਇਆ ਜਾਵੇ ਅਤੇ ਚਲਾਏ ਰਹੇ ਵਿਕਾਸ ਪ੍ਰੋਜੈਕਟ ਤੈਅ ਸਮੇਂ ਉਤੇ ਪੂਰਨ ਗੁਣਵੱਤਾ ਨਾਲ ਪੂਰੇ ਕੀਤੇ ਜਾਣੇ ਯਕੀਨੀ ਬਣਾਏ ਜਾਣ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ, ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ, ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਐਸ.ਪੀ. ਹਰਪਾਲ ਸਿੰਘ, ਐਸ ਡੀ ਐਮ ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਜਸਪ੍ਰੀਤ ਸਿੰਘ, ਐਸ.ਡੀ.ਐਮ. ਆਨੰਦ ਸਾਗਰ ਸ਼ਰਮਾ, ਐਸ.ਡੀ.ਐਮ. ਅਰਵਿੰਦ ਕੁਮਾਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Chander Gaind , Patiala Divisional Commissioner , Divisional Commissioner Patiala , Dr. Sanjeev Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD