Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਤਬਦੀਲ ਹੋਇਆ ਐਸ. ਐਸ. ਪੀ ਦਫ਼ਤਰ

Web Admin

Web Admin

5 Dariya News

ਨਵਾਂਸ਼ਹਿਰ , 22 Feb 2021

Last updated on: Feb 22, 2021, 00:00 IST

ਜ਼ਿਲੇ ਦਾ ਐਸ. ਐਸ. ਪੀ ਦਫ਼ਤਰ ਅੱਜ ਨਵੇਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਤਬਦੀਲ ਹੋ ਗਿਆ। ਨਵੇਂ ਦਫ਼ਤਰ ਵਿਖੇ ਕੰਮਕਾਜ਼ ਸ਼ੁਰੂ ਕਰਨ ਤੋਂ ਪਹਿਲਾਂ ਪੁਲਿਸ ਵਿਭਾਗ ਵੱਲੋਂ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਵੀ ਹਾਜ਼ਰੀ ਭਰੀ। ਪਾਠ ਦੇ ਭੋਗ ਉਪਰੰਤ ਐਸ. ਐਸ. ਪੀ ਅਲਕਾ ਮੀਨਾ ਵੱਲੋਂ ਸਮੂਹ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਹਾਜ਼ਰੀ ਵਿਚ ਆਪਣੇ ਨਵੇਂ ਦਫ਼ਤਰ ਵਿਖੇ ਕੰਮਕਾਜ਼ ਸੰਭਾਲ ਲਿਆ ਗਿਆ। ਇਸ ਮੋਕੇ ਉਨਾਂ ਦੱਸਿਆ ਕਿ ਨਵੇਂ ਕੰਪਲੈਕਸ ਦੀ ਪਹਿਲੀ ਮੰਜ਼ਿਲ ’ਤੇ ਉਨਾਂ ਦੇ ਦਫ਼ਤਰ ਤੋਂ ਇਲਾਵਾ ਐਸ. ਪੀ (ਜਾਂਚ), ਐਸ. ਪੀ (ਪੀ. ਬੀ. ਆਈ), ਸ਼ਿਕਾਇਤ ਸ਼ਾਖਾ ਅਤੇ ਆਰ. ਟੀ. ਆਈ ਸ਼ਾਖਾ ਦੇ ਦਫ਼ਤਰ ਹਨ। ਇਸੇ ਤਰਾਂ ਦੂਸਰੀ ਮੰਜ਼ਿਲ ’ਤੇ ਐਸ. ਪੀ (ਸਥਾਨਕ), ਡੀ. ਐਸ. ਪੀ (ਸਥਾਨਕ), ਡੀ. ਐਸ. ਪੀ (ਡੀ), ਡੀ. ਐਸ. ਪੀ ਸਪੈਸ਼ਲ ਬ੍ਰਾਂਚ ਅਤੇ ਿਮੀਨਲ ਇੰਟੈਲੀਜੈਂਸ ਦੇ ਦਫ਼ਤਰ ਹਨ ਜਦਕਿ ਤੀਸਰੀ ਮੰਜ਼ਿਲ ’ਤੇ ਡੀ. ਐਸ. ਪੀ (ਪੀ. ਬੀ. ਆਈ, ਹੋਮੀਸਾਈਡ ਐਂਡ ਫੌਰੈਂਸਿਕ ਸਾਇੰਸ) ਦਾ ਦਫ਼ਤਰ ਹੈ। ਉਨਾਂ ਦੱਸਿਆ ਕਿ ਥਾਣਾ ਸਿਟੀ, ਨਵਾਂਸ਼ਹਿਰ ਨੇੜੇ ਪੁਰਾਣੇ ਐਸ. ਐਸ. ਪੀ ਦਫ਼ਤਰ ਜਿਹੜੇ ਅਫ਼ਸਰਾਂ ਅਤੇ ਯੂਨਿਟਾਂ ਦੇ ਦਫ਼ਤਰ ਹੋਣਗੇ, ਉਨਾਂ ਵਿਚ ਡੀ. ਐਸ. ਪੀ (ਸਬ ਡਵੀਜ਼ਨ), ਡੀ. ਐਸ. ਪੀ (ਔਰਤਾਂ ਅਤੇ ਬੱਚਿਆਂ ਵਿਰੁੱਧ ਅਪਰਾਧ), ਡੀ. ਐਸ. ਪੀ (ਪੀ. ਬੀ. ਆਈ ਐਨ. ਡੀ. ਪੀ. ਐਸ ਅਤੇ ਸਪੈਸ਼ਲ ਕ੍ਰਾਈਮ ਅਤੇ ਸਕਿਉਰਿਟੀ), ਇੰਚਾਰਜ ਆਰਥਿਕ ਅਪਰਾਧਿਕ ਸ਼ਾਖਾ, ਇੰਚਾਰਜ ਵੁਮੈਨ ਸੈੱਲ ਅਤੇ ਸੀ. ਪੀ. ਆਰ. ਪੀ ਬ੍ਰਾਂਚ ਦੇ ਦਫ਼ਤਰ ਸ਼ਾਮਿਲ ਹਨ। ਉਨਾਂ ਕਿਹਾ ਕਿ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਦਫ਼ਤਰ ਤਬਦੀਲ ਹੋਣ ਨਾਲ ਜ਼ਿਲਾ ਵਾਸੀਆਂ ਨੂੰ ਪੁਲਿਸ ਮਹਿਕਮੇ ਨਾਲ ਸਬੰਧਤ ਆਪਣੇ ਕੰਮਾਂ ਸਬੰਧੀ ਵੱਡੀ ਸਹੂਲਤ ਮੁਹੱਈਆ ਹੋਵੇਗੀ। ਇਸ ਮੌਕੇ ਜ਼ਿਲੇ ਦੇ ਸਮੂਹ ਐਸ. ਪੀਜ਼, ਡੀ. ਐਸ. ਪੀਜ਼ ਅਤੇ ਹੋਰ ਅਧਿਕਾਰੀ ਹਾਜ਼ਰ ਸਨ। 

 

Tags: SSP SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD