Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਜ 'ਚ ਚੱਲ ਰਹੇ ਸਾਰੇ ਵਿਕਾਸ ਕਾਰਜ ਮਿੱਥੇ ਸਮੇਂ ਦੇ ਅੰਦਰ ਹੋਣਗੇ ਮੁਕੰਮਲ : ਸਾਧੂ ਸਿੰਘ ਧਰਮਸੋਤ

ਪਟਿਆਲਾ ਸ਼ਹਿਰ 'ਚ ਅਮਰੁਤ ਯੋਜਨਾ ਤਹਿਤ 59.68 ਕਰੋੜ ਰੁਪਏ ਦੇ ਕੰਮ ਜੰਗੀ ਪੱਧਰ 'ਤੇ ਜਾਰੀ

Web Admin

Web Admin

5 Dariya News

ਪਟਿਆਲਾ , 22 Feb 2021

Last updated on: Feb 22, 2021, 00:00 IST

ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਰਾਜ ਅੰਦਰ ਚੱਲ ਰਹੇ ਸਾਰੇ ਵਿਕਾਸ ਪ੍ਰਾਜੈਕਟ ਮਿੱਥੇ ਸਮੇਂ ਦੇ ਅੰਦਰ-ਅੰਦਰ ਮੁਕੰਮਲ ਹੋਣਗੇ। ਕੈਬਨਿਟ ਮੰਤਰੀ ਸ. ਧਰਮਸੋਤ, ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਸ਼ਹਿਰਾਂ ਦੀ ਨੁਹਾਰ ਬਦਲਣ ਦੇ ਉਪਰਾਲੇ ਤਹਿਤ ਸੂਬੇ ਅੰਦਰ 1087 ਕਰੋੜ ਰੁਪਏ ਦੇ ਮਿਊਂਸਪਲ ਪ੍ਰਾਜੈਕਟਾਂ ਨੂੰ ਲੋਕਾਂ ਦੇ ਸਮਰਪਿਤ ਕਰਨ ਦੇ ਕਰਵਾਏ ਗਏ ਆਨਲਾਈਨ ਸਮਾਰੋਹ ਦੌਰਾਨ ਪਟਿਆਲਾ ਪੁੱਜੇ ਹੋਏ ਸਨ।ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੀ ਨਾਲਾਇਕੀ ਕਰਕੇ 10 ਸਾਲਾਂ ਅੰਦਰ ਸ਼ਹਿਰੀ ਵਿਕਾਸ 'ਚ ਖੜੋਤ ਆਈ ਜਦੋਂਕਿ ਮੌਜੂਦਾ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰੀ ਤੇ ਦਿਹਾਤੀ ਵਿਕਾਸ ਲਈ ਵਿਸ਼ੇਸ਼ ਸਕੀਮਾਂ ਤੇ ਪ੍ਰੋਗਰਾਮ ਉਲੀਕੇ ਗਏ, ਜਿਨ੍ਹਾਂ ਨੂੰ ਮਿਥੇ ਸਮੇਂ ਦੇ ਅੰਦਰ ਨੇਪਰੇ ਚੜ੍ਹਾਏ ਜਾਣ ਲਈ ਕੈਪਟਨ ਸਰਕਾਰ ਵਚਨਬੱਧ ਹੈ।ਸ. ਧਰਮਸੋਤ ਨੇ ਦੱਸਿਆ ਕਿ ਪਟਿਆਲਾ ਸ਼ਹਿਰ 'ਚ ਅਮਰੁਤ ਯੋਜਨਾ ਤਹਿਤ 59.68 ਕਰੋੜ ਰੁਪਏ ਦੇ ਸੀਵਰੇਜ ਦੀਆਂ 70 ਕਿਲੋਮੀਟਰ ਤੇ ਪੀਣ ਵਾਲੇ ਪਾਣੀ ਦੀਆਂ 75 ਕਿਲੋਮੀਟਰ ਲਾਈਨਾਂ, ਸ਼ੇਰਮਾਜਰਾ ਵਿਖੇ ਬਣੇ 46 ਐਮ.ਐਲ.ਡੀ. ਦੇ ਐਸ.ਟੀ.ਪੀ. ਦੇ ਨਾਲ ਇੱਕ ਹੋਰ 15 ਐਮ.ਐਲ.ਡੀ. ਸੀਵਰੇਜ ਟ੍ਰੀਟਮੈਂਟ ਪਲਾਂਟ ਲਾਉਣ ਸਮੇਤ ਸ਼ਹਿਰ 'ਚ ਨਵੀਆਂ ਸੜਕਾਂ ਤੇ ਮੁਰੰਮਤ ਤੋਂ ਇਲਾਵਾ ਪਾਰਕਾਂ ਦਾ ਸੁੰਦਰੀਕਰਨ ਜੰਗੀ ਪੱਧਰ 'ਤੇ ਚੱਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀ ਪਹਿਲਕਦਮੀ ਤਹਿਤ ਪਟਿਆਲਾ ਸ਼ਹਿਰ ਵਾਸੀਆਂ ਨੂੰ ਜਲਦ ਹੀ ਪੀਣ ਵਾਲਾ ਸ਼ੁੱਧ ਨਹਿਰੀ ਪਾਣੀ 24 ਘੰਟੇ ਉਪਲਬਧ ਹੋਵੇਗਾ।ਕੈਬਨਿਟ ਮੰਤਰੀ ਨੇ ਹਾਲ ਹੀ ਦੌਰਾਨ ਨਗਰ ਨਿਗਮਾਂ ਤੇ ਨਗਰ ਕੌਂਸਲ ਚੋਣਾਂ 'ਚ 64 ਫੀਸਦੀ ਵੋਟਾਂ ਨਾਲ ਰਾਜ ਭਰ 'ਚ ਕਾਂਗਰਸ ਪਾਰਟੀ ਦੇ 1410 ਕੌਂਸਲਰਾਂ ਦੀ ਚੋਣ ਲਈ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਤਾਂ ਹੀ ਸੰਭਵ ਹੋਇਆ ਹੈ, ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਲੋਕਾਂ ਨਾਲ ਕੀਤਾ ਗਿਆ ਹਰ ਵਾਅਦਾ ਪੂਰਾ ਕਰ ਰਹੀ ਹੈ। ਇਸ ਦੌਰਾਨ ਪਟਿਆਲਾ ਦੀ ਕੇਸਰ ਬਾਗ ਕਲੋਨੀ ਦੀ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੀ ਪ੍ਰਧਾਨ ਕੁਲਦੀਪ ਕੌਰ ਨੇ ਮੁੱਖ ਮੰਤਰੀ ਦਾ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਕੀਤੇ ਯਤਨਾਂ ਲਈ ਧੰਨਵਾਦ ਕੀਤਾ।ਸਮਾਗਮ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਨਗਰ ਸੁਧਾਰ ਟਰਸਟ ਚੇਅਰਮੈਨ ਸੰਤ ਬਾਂਗਾ, ਡਿਪਟੀ ਮੇਅਰ ਵਿਨਤੀ ਸੰਗਰ, ਪੰਜਾਬ ਲਾਰਜ ਸਕੇਲ ਇੰਡਸਟਰੀ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਕੇ.ਕੇ. ਸਹਿਗਲ, ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਬਿਮਲਾ ਸ਼ਰਮਾ, ਮਹਿਲਾ ਕਾਂਗਰਸ ਪ੍ਰਧਾਨ ਕਿਰਨ ਢਿੱਲੋਂ, ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਚੇਅਰਮੈਨ ਜਸਵੀਰ ਇੰਦਰ ਸਿੰਘ ਢੀਂਡਸਾ, ਯੂਥ ਕਾਂਗਰਸ ਪ੍ਰਧਾਨ ਸੰਜੀਵ ਸ਼ਰਮਾ, ਅਨੁਜ ਖੋਸਲਾ, ਪੀ.ਐਸ.ਆਈ.ਈ.ਸੀ. ਦੇ ਡਾਇਰੈਕਟਰ ਹਿਮਾਂਸ਼ੂ ਝਾਅ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਨਗਰ ਨਿਗਮ ਦੇ ਕਮਿਸ਼ਨਰ ਪੂਨਮਦੀਪ ਕੌਰ, ਏ.ਡੀ.ਸੀ. (ਜ) ਪੂਜਾ ਸਿਆਲ ਗਰੇਵਾਲ, ਸੰਯੁਕਤ ਕਮਿਸ਼ਨਰ ਲਾਲ ਵਿਸ਼ਵਾਸ਼, ਸਹਾਇਕ ਕਮਿਸ਼ਨਰ (ਜ) ਇਸਮਤ ਵਿਜੇ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ।

 

Tags: Sadhu Singh Dharamsot , Punjab Social Welfare and Minorities , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD