Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਡੀ.ਸੀ. ਅਤੇ ਸੀ.ਪੀ. ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ

ਕਿਹਾ! ਵੱਧ ਰਹੇ ਕੋਵਿਡ ਕੇਸਾਂ ਨੂੰ ਠੱਲ ਪਾਉਣ ਲਈ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਕੀਤੀ ਜਾਵੇ ਪਾਲਣਾ

Web Admin

Web Admin

5 Dariya News

ਲੁਧਿਆਣਾ , 23 Feb 2021

Last updated on: Feb 23, 2021, 00:00 IST

ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਵੱਲੋਂ ਅੱਜ ਲੁਧਿਆਣਾ ਦੇ ਵਸਨੀਕਾਂ ਨੂੰ ਕੋਵਿਡ ਕੇਸਾਂ ਦੇ ਫੈਲਣ ਨੂੰ ਰੋਕਣ ਲਈ ਮਾਸਕ, ਆਪਸੀ ਵਿੱਥ ਅਤੇ ਹੱਥ ਧੋਣ ਸਮੇਤ ਕਈ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ।ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੋਵਿਡ ਪੋਜ਼ਟਿਵ ਮਾਮਲਿਆਂ ਵਿਚ ਵਾਧਾ ਵੇਖਿਆ ਗਿਆ ਹੈ ਅਤੇ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਸੰਬੰਧੀ ਜਾਰੀ ਨਵੇਂ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ਜਿਸਦੇ ਤਹਿਤ ਪਹਿਲੀ ਮਾਰਚ ਤੋਂ ਸੂਬੇ ਭਰ ਵਿੱਚ ਇੰਡੋਰ ਇਕੱਠ ਲਈ 100 ਅਤੇ ਆਊਟਡੋਰ ਲਈ 200 ਤੋਂ ਵੱਧ ਵਿਅਕਤੀਆਂ ਦੀ ਮਨਾਹੀ ਹੈ।ਉਨ੍ਹਾਂ ਅਧਿਕਾਰੀਆਂ ਨੂੰ ਅੱਗੇ ਕਿਹਾ ਕਿ ਜ਼ਿਲੇ ਵਿਚ ਕੋਵਿਡ ਦੀ ਰੋਕਥਾਮ ਲਈ ਸਾਵਧਾਨੀਆਂ ਅਤੇ ਪ੍ਰੋਟੋਕਾਲਾਂ ਪ੍ਰਤੀ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕੀਤਾ ਜਾਵੇ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਦੇ ਲੱਛਣਾਂ ਪ੍ਰਤੀ ਸੁਚੇਤ ਰਹਿਣ ਅਤੇ ਤੁਰੰਤ ਜਾਂਚ ਕਰਵਾਉਣ ਤਾਂ ਜੋ ਇਹ ਅੱਗੇ ਨਾ ਫੈਲ ਸਕੇ ਅਤੇ ਪੋਜ਼ਟਿਵ ਕੇਸਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਵਸਨੀਕਾਂ ਵੱਲੋਂ ਪਹਿਲਾਂ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਦਿਆਂ ਕੋਵਿਡ ਨੂੰ ਫੈਲਣ ਤੋਂ ਰੋਕਣ ਵਿੱਚ ਅਹਿਮ ਭੂਮਿਕਾ ਨਿਭਾਈ ਗਈ ਅਤੇ ਹੁਣ ਜਦੋਂ ਕੇਸ ਦੁਬਾਰਾ ਵੱਧਣੇ ਸ਼ੁਰੂ ਹੋ ਗਏ ਹਨ, ਤਾਂ ਪ੍ਰਸ਼ਾਸਨ ਨੂੰ ਉਨ੍ਹਾਂ ਦੇ ਵਿਸ਼ੇਸ਼ ਸਹਿਯੋਗ ਜ਼ਰੂਰੀ ਹੈ।ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਨੇ ਕਿਹਾ ਕਿ ਨਵੀਂ ਚੁਣੌਤੀ ਦਾ ਸਾਹਮਣਾ ਕਰਨ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਤਿਆਰ ਹੈ ਅਤੇ ਕੋਵਿਡ ਵਿਰੁੱਧ ਲੜਾਈ ਜਿੱਤਣ ਲਈ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਨੂੰ ਸੱਚੀ ਭਾਵਨਾ ਨਾਲ ਲਾਗੂ ਕੀਤਾ ਜਾਵੇਗਾ।

 

Tags: DC Ludhiana , Mission Fateh , Varinder Kumar Sharma , Rakesh Kumar Agrawal , Deputy Commissioner Ludhiana , Commissioner of Police Ludhiana , Punjab Fights Corona , Coronavirus , COVID 19 , Novel Coronavirus , India Fights Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD