Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਸ਼ਵ ਦੀ ਸਭ ਤੋਂ ਵੱਡੀ ਮੈਡਲ ਗੈਲਰੀ ਤੇ ਸਿੱਕਿਆਂ ਦੇ ਮਿਊਜੀਅਮ ਦਾ ਕੰਮ ਜੰਗੀ ਪੱਧਰ 'ਤੇ ਜਾਰੀ : ਸੰਜੇ ਕੁਮਾਰ

ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੰਜੇ ਕੁਮਾਰ ਵੱਲੋਂ ਮਹਿੰਦਰਾ ਕੋਠੀ ਵਿਖੇ ਚੱਲ ਰਹੇ ਕੰਮ ਦਾ ਜਾਇਜ਼ਾ

Web Admin

Web Admin

5 Dariya News

ਪਟਿਆਲਾ , 23 Feb 2021

Last updated on: Feb 23, 2021, 00:00 IST

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੰਜੇ ਕੁਮਾਰ ਨੇ ਅੱਜ ਸਥਾਨਕ ਮਾਲ ਰੋਡ 'ਤੇ ਸਥਿਤ ਮਹਿੰਦਰਾ ਕੋਠੀ, ਜਿਸਦੀ ਕਿ ਪੁਰਾਤਨ ਦਿੱਖ ਬਹਾਲ ਕਰਕੇ ਇਥੇ, ਵਿਸ਼ਵ ਦੀ ਸਭ ਤੋਂ ਵੱਡੀ ਮੈਡਲ ਗੈਲਰੀ ਤੇ ਬੇਸ਼ਕੀਮਤੀ ਸਿੱਕਿਆਂ ਦਾ ਮਿਊਜੀਅਮ ਸਥਾਪਤ ਕੀਤਾ ਜਾ ਰਿਹਾ ਹੈ, ਦੀ ਮੁਰੰਮਤ ਤੇ ਨਵੀਨੀਕਰਨ ਦੇ ਕੰਮ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਕੰਵਲਪ੍ਰੀਤ ਕੌਰ ਬਰਾੜ, ਸਾਬਕਾ ਆਈ.ਏ.ਐਸ. ਅਧਿਕਾਰੀ ਸ. ਸ਼ਿਵਦੁਲਾਰ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।ਇਸ ਮੌਕੇ ਸ੍ਰੀ ਸੰਜੇ ਕੁਮਾਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਪਨਮਈ ਤੇ ਵਿਸ਼ੇਸ਼ ਪਹਿਲਕਦਮੀ ਵਾਲੇ ਇਸ ਪ੍ਰਾਜੈਕਟ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ ਅਤੇ ਇਸ ਉਪਰ ਕਰੀਬ 70 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਦੇ ਅਧਾਰ 'ਤੇ ਇਸ ਪ੍ਰਾਜੈਕਟ ਨੂੰ ਬਹੁਤ ਜਲਦ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਤਾਂ ਕਿ ਨਾਯਾਬ ਵਿਰਾਸਤ ਤੇ ਬੇਸ਼ਕੀਮਤੀ ਮੈਡਲਜ਼, ਪੁਰਾਤਨ ਸਿੱਕੇ ਅਤੇ ਹੋਰ ਸਜਾਵਟੀ ਵਸਤਾਂ ਨੂੰ ਇੱਥੇ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਆਪਣੀ ਵਿਰਾਸਤ ਦੇ ਰੂਬਰੂ ਕਰਵਾਉਣ ਲਈ ਪ੍ਰਦਰਸ਼ਤ ਕੀਤਾ ਜਾ ਸਕੇ।

ਸੰਜੇ ਕੁਮਾਰ ਨੇ 84 ਕਮਰਿਆਂ ਵਾਲੀ ਪੁਰਾਤਨ ਮਹਿੰਦਰਾ ਕੋਠੀ ਦੀ ਵਿਰਾਸਤੀ ਦਿੱਖ ਬਹਾਲ ਕੀਤੇ ਜਾਣ ਦੇ ਕੰਮ 'ਤੇ ਤਸੱਲੀ ਦਾ ਇਜ਼ਹਾਰ ਕੀਤਾ ਅਤੇ ਨਾਲ ਹੀ ਇਸ ਕੰਮ ਨੂੰ ਨੇਪਰੇ ਚਾੜ੍ਹ ਰਹੀ ਏਜੰਸੀ ਅਤੇ ਵਿਭਾਗੀ ਇੰਜੀਨੀਅਰਾਂ ਨੂੰ ਹਦਾਇਤ ਕੀਤੀ ਕਿ ਇਸ ਮੈਡਲ ਗੈਲਰੀ ਦਾ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾਵੇ।ਵਧੀਕ ਮੁੱਖ ਸਕੱਤਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਆਪਣੀ ਵਿਰਾਸਤ ਦੇ ਰੂਬਰੂ ਕਰਵਾਉਣ ਦੇ ਮਕਸਦ ਨਾਲ ਮਹਿੰਦਰਾ ਕੋਠੀ ਨੂੰ ਏਸ਼ੀਅਨ ਵਿਕਾਸ ਬੈਂਕ ਦੇ ਸਹਿਯੋਗ ਨਾਲ ਪੰਜਾਬ ਦੇ ਸੱਭਿਆਚਾਰ ਅਤੇ ਸੈਰ ਸਪਾਟਾ ਵਿਭਾਗ ਵੱਲੋਂ ਤਿਆਰ ਕੀਤੇ ਇੱਕ ਵਿਸ਼ੇਸ਼ ਪ੍ਰਾਜੈਕਟ ਅਧੀਨ ਕਰੀਬ 70 ਕਰੋੜ ਰੁਪਏ ਦੀ ਰਾਸ਼ੀ ਖ਼ਰਚ ਕਰਕੇ ਇਸ ਬੇਸ਼ਕੀਮਤੀ ਖ਼ਜ਼ਾਨੇ ਦੀ ਪ੍ਰਦਰਸ਼ਨੀ ਵਾਸਤੇ ਤਿਆਰ ਕਰਵਾਇਆ ਜਾ ਰਿਹਾ ਹੈ।ਸ੍ਰੀ ਸੰਜੇ ਕੁਮਾਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਇਸ ਵਿਸ਼ੇਸ਼ ਪ੍ਰਾਜੈਕਟ ਦੀ ਖ਼ੁਦ ਨਿਗਰਾਨੀ ਕਰ ਰਹੇ ਹਨ ਅਤੇ ਇੱਥੇ ਮਹਾਰਾਜਾ ਭੁਪਿੰਦਰ ਸਿੰਘ ਤੇ ਮਹਾਰਾਜਾ ਯਾਦਵਿੰਦਰ ਸਿੰਘ ਵੱਲੋਂ ਇਕੱਤਰ ਕੀਤੇ ਗਏ 3200 ਤੋਂ ਵੀ ਵਧੇਰੇ ਮੈਡਲਜ਼, ਆਰਡਰਜ਼ ਤੇ 3000 ਦੇ ਕਰੀਬ ਪੁਰਾਤਨ ਸਿੱਕਿਆਂ ਸਮੇਤ ਹੋਰ ਪੁਰਾਤਨ ਵਸਤਾਂ ਨੂੰ ਇੱਥੇ ਪ੍ਰਦਰਸ਼ਤ ਕੀਤਾ ਜਾਵੇਗਾ। ਇੱਥੇ ਮੈਡਲਾਂ ਤੇ ਸਿੱਕਿਆਂ ਦੀ ਵਿਧੀਵਤ ਪ੍ਰਦਰਸ਼ਨੀ ਤੇ ਇਸ ਦੀ ਸਜਾਵਟ ਆਦਿ ਦੇ ਅਗਲੇ ਕੰਮਾਂ ਲਈ ਮੁੰਬਈ ਦੀ ਪ੍ਰਸਿੱਧ ਮਿਊਜੀਅਮ ਡਿਜਾਇਨਰ ਸੁਰੰਜਨਾ ਸਤਵਾਲੇਕਰ ਦੀਆਂ ਸੇਵਾਵਾਂ ਹਾਸਲ ਕੀਤੀਆਂ ਗਈਆਂ ਹਨ।

 

Tags: Patiala , DC Patiala , Deputy Commissioner Patiala , Kumar Amit

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD