Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਰਕਾਰ ਵਲੋਂ 12ਵੀਂ ਕੌਮੀ ਪਸ਼ੂਧਨ ਐਕਸਪੋ ਚੈਂਪੀਅਨਸਿਪ ’ਪਸ਼ੂ ਪਾਲਣ ਵਿਚ ਵਿਭਿੰਨਤਾ’ ਵਿਸ਼ੇ ’ਤੇ ਕਰਵਾਈ ਜਾਵੇਗੀ

ਪੰਜ ਰੋਜਾ ਸਮਾਗਮ 20-24 ਮਾਰਚ ਤੱਕ ਬਟਾਲਾ ਵਿਖੇ ਕਰਵਾਇਆ ਜਾਵੇਗਾ

Web Admin

Web Admin

5 Dariya News

ਚੰਡੀਗੜ੍ਹ , 23 Feb 2021

Last updated on: Feb 23, 2021, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਟਾਲਾ ਵਿਖੇ 20-24 ਮਾਰਚ 2021 ਤੱਕ 12ਵੀਂ- ਨੈਸਨਲ ਪਸੂਧਨ ਚੈਂਪੀਅਨਸਿਪ ਅਤੇ ਐਕਸਪੋ -2021 ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੀ ਸਫਲਤਾ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਉਣ ਲਈ ਅੱਜ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਮੁੱਖ ਸੱਕਤਰ ਪਸੂ ਪਾਲਣ ਵਿਭਾਗ ਪੰਜਾਬ ਸ੍ਰੀ ਵੀ.ਕੇ.ਜੰਜੂਆ ਨੇ ਦੱਸਿਆ ਕਿ ਸਮਾਗਮ ਦਾ ਵਿਸਾ ‘ਪਸ਼ੂ ਪਾਲਣ ਵਿੱਚ ਵਿਭਿੰਨਤਾ’ ਹੋਵੇਗਾ।ਸ੍ਰੀ ਜੰਜੁਆ ਨੇ ਦੱਸਿਆ ਕਿ ਇਹ ਪੰਜ ਰੋਜਾ ਸਮਾਗਮ ਸੂਬਾ ਸਰਕਾਰ ਵੱਲੋਂ ਪੰਜਾਬ, ਫੈਡਰੇਸਨ ਆਫ ਇੰਡੀਅਨ ਚੈਂਬਰਜ ਆਫ ਕਾਮਰਸ ਐਂਡ ਇੰਡਸਟਰੀ (ਐਫ.ਆਈ.ਸੀ.ਸੀ.ਆਈ) ਪੰਜਾਬ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।ਇਸ ਦਾ ਉਦੇਸ਼ ਪਸੂਧਨ ਅਤੇ ਸਹਾਇਕ ਧੰਦਿਆਂ ਨੂੰ ਉਤਸ਼ਾਹਤ ਕਰਕੇ ਜੀਡੀਪੀ ਵਿਚ ਵਾਧਾ ਕਰਨਾ ਹੈ। ਉਨਾਂ ਕਿਹਾ ਕਿ ਇਸ ਸਮਾਗਮ ਦੌਰਾਨ ਕਿਸਾਨਾਂ ਨੂੰ ਸਿਖਲਾਈ ਦੇਣ ਅਤੇ ਵਿਭਿੰਨਤਾ ਰਾਹੀਂ ਆਮਦਨ ਵਧਾਉਣ ਲਈ ਵਧੀਆ ਨਸਲ ਦੀਆਂ ਗਾਵਾਂ, ਮੱਝਾਂ, ਭੇਡਾਂ, ਬੱਕਰੀਆਂ, ਸੂਰ ਅਤੇ ਮੁਰਗੀ ਪਾਲਣ ਲਈ ਉਤਸਾਹਤ ਕਰਨ ਵੱਲ ਧਿਆਨ ਕੇਂਦਰਿਤ ਕੀਤਾ ਜਾਵੇਗਾ।ਪਸ਼ੂ ਪਾਲਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੇ ਦੱਸਿਆ ਕਿ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ਼੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਜਲਦੀ ਹੀ ਸਮਾਗਮ ਵਾਲੀ ਥਾਂ ਦਾ ਦੌਰਾ ਕਰਨਗੇ ਅਤੇ ਸਾਰੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਨਗੇ।ਸ਼੍ਰੀ ਜੰਜੂਆ ਨੇ ਅੱਗੇ ਕਿਹਾ ਕਿ ਇਸ ਸਮਾਰੋਹ ਵਿੱਚ 5 ਦੇਸ਼ਾਂ ਤੇ 25 ਸੂਬਿਆਂ ਦੇ ਮਾਹਰ ਅਤੇ ਨੁਮਾਇੰਦੇ ਹਿੱਸਾ ਲੈਣਗੇ।ਇਸ ਤੋਂ ਇਲਾਵਾ ਪਸ਼ੂ ਪਾਲਣ, ਖੇਤੀਬਾੜੀ ਅਤੇ ਖੇਤੀ ਉਦਯੋਗ ਨਾਲ ਸਬੰਧਤ ਯੋਜਨਾਵਾਂ, ਪ੍ਰਾਪਤੀਆਂ, ਉਪਕਰਣਾਂ ਅਤੇ ਨਵੀਨਤਮ ਮਸ਼ੀਨਾਂ ਪ੍ਰਦਰਸ਼ਤ ਕਰਨ ਲਈ 200 ਪ੍ਰਦਰਸ਼ਨੀਆਂ ਸ਼ਾਮਲ ਹਨ। ਉਨਾਂ ਅੱਗੇ ਦੱਸਿਆ ਕਿ ਇਹ ਐਕਸਪੋ 6000 ਵਰਗ ਮੀਟਰ ਖੇਤਰ ਵਿੱਚ ਆਯੋਜਿਤ ਕੀਤਾ ਜਾਵੇਗਾ ਅਤੇ ਇਸ ਸਮਾਗਮ ਵਿਚ 5 ਲੱਖ ਲੋਕਾਂ ਦੇ ਆਉਣ ਦੀ ਸੰਭਾਵਨਾ ਹੈ।ਮੀਟਿੰਗ ਦੌਰਾਨ ਪਸ਼ੂ ਪਾਲਣ ਦੇ ਡਾਇਰੈਕਟਰ ਸ੍ਰੀ ਐਚ.ਐਸ ਕਾਹਲੋਂ ਨੇ ਸਬੰਧਤ ਵਿਭਾਗਾਂ ਦੀਆਂ ਡਿਊਟੀਆਂ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਵਿੱਚ ਜ਼ਿਲਾ ਪ੍ਰਸ਼ਾਸਨ ਗੁਰਦਾਸਪੁਰ ਦੇ ਨੁਮਾਇੰਦਿਆਂ ਤੋਂ ਇਲਾਵਾ 25 ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਏ।    

 

Tags: Punjab Admin , XII-National Livestock Championship and Expo-2021 , VK Janjua , 12th National Livestock Expo Championship & Expo , Diversification Of Livestock Farming

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD