Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਹਰਿਆਣਾ 'ਚ ਐਂਮਰਜੈਂਸੀ ਵਰਗੇ ਹਲਾਤ, ਜੇਲ੍ਹ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਸਾਨੂੰ ਨੌਦੀਪ ਕੌਰ ਨੂੰ ਮਿਲਣ ਤੋਂ ਰੋਕਿਆ : ਹਰਪਾਲ ਸਿੰਘ ਚੀਮਾ

ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ, ਵਿਰੋਧੀ ਧਿਰ ਦੇ ਉਪ ਆਗੂ ਸਰਬਜੀਤ ਕੌਰ ਮਾਣੂੰਕੇ ਅਤੇ ਯੂਥ ਵਿੰਗ ਦੇ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਨੂੰ ਕਰਨਾਲ ਜੇਲ੍ਹ 'ਚ ਨੌਦੀਪ ਕੌਰ ਨੂੰ ਮਿਲਣ ਨਹੀਂ ਦਿੱਤਾ ਗਿਆ

Web Admin

Web Admin

5 Dariya News

ਚੰਡੀਗੜ੍ਹ/ਕਰਨਾਲ , 23 Feb 2021

Last updated on: Feb 23, 2021, 00:00 IST

ਹਰਿਆਣਾ ਪੁਲਿਸ ਵੱਲੋਂ ਗੈਰਕਾਨੂੰਨੀ ਢੰਗ ਨਾਲ ਗ੍ਰਿਫਤਾਰ ਕੀਤੀ ਗਈ ਸਮਾਜਿਕ ਵਰਕਰ ਨੌਦੀਪ ਕੌਰ ਨਾਲ 'ਆਪ' ਆਗੂਆਂ ਨੂੰ ਜੇਲ੍ਹ ਵਿੱਚ ਨਾ ਮਿਲਣ ਦੇਣ ਉੱਤੇ ਆਮ ਆਦਮੀ ਪਾਰਟੀ ਨੇ ਨਰਾਜ਼ਗੀ ਪ੍ਰਗਟਾਈ ਹੈ। ਮੰਗਲਵਾਰ ਨੂੰ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ, ਵਿਰੋਧੀ ਧਿਰ ਦੀ ਉਪ ਆਗੂ ਸਰਵਜੀਤ ਕੌਰ ਮਾਣੂੰਕੇ ਅਤੇ ਪਾਰਟੀ ਦੇ ਯੂਥ ਵਿੰਗ ਦੀ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਕਰਨਾਲ ਜੇਲ੍ਹ ਵਿੱਚ ਨੌਦੀਪ ਕੌਰ ਨਾਲ ਮੁਲਾਕਾਤ ਕਰਨ ਲਈ ਪਹੁੰਚੇ, ਪ੍ਰੰਤੂ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਨੌਦੀਪ ਨਾਲ ਮਿਲਣ ਦਿੱਤਾ। 'ਆਪ' ਆਗੂਆਂ ਨੇ ਹਰਿਆਣਾ ਸਰਕਾਰ ਉੱਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਘਟੀਆ ਤਰਕ ਦੇ ਕੇ ਨੌਦੀਪ ਕੌਰ ਨਾਲ ਮਿਲਣ ਤੋਂ ਰੋਕਿਆ ਗਿਆ। ਉਨ੍ਹਾਂ ਕਿਹਾ ਕਿ ਅਸੀਂ ਸਮਾਜਿਕ ਵਰਕਰ ਦੇ ਸੰਘਰਸ਼ ਵਿੱਚ ਸਾਥ ਦੇਣ ਲਈ ਨੌਦੀਪ ਕੌਰ ਨਾਲ ਮਿਲਣ ਦਾ ਫੈਸਲਾ ਕੀਤਾ ਸੀ ਅਤੇ ਉਨ੍ਹਾਂ ਨੂੰ ਦੱਸਣਾ ਚਾਹੁੰਦੇ ਸੀ ਕਿ ਸੂਬੇ ਦੇ ਲੋਕ ਉਨ੍ਹਾਂ ਨਾਲ ਹਨ।'ਆਪ' ਆਗੂਆਂ ਨੇ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਦੀ ਖੱਟਰ ਸਰਕਾਰ ਨੇ ਸੂਬੇ 'ਚ ਐਂਮਰਜੈਂਸੀ ਵਰਗੇ ਹਲਾਤ ਬਣਾ ਦਿੱਤੇ ਹਨ। ਸਾਨੂੰ ਨੌਦੀਪ ਕੌਰ ਨਾਲ ਨਾ ਮਿਲਣ ਦੇਣ ਲਈ ਜੇਲ੍ਹ ਦੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ ਅਤੇ ਮਿਲਣ ਤੋਂ ਰੋਕਣ ਲਈ ਬਹੁਤ ਘੱਟੀਆ ਤਰਕ ਦਿੱਤੇ ਗਏ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਬਿਨੈ ਪੱਤਰ ਦਿੱਤੇ ਜਾਣ ਦੇ ਬਾਵਜੂਦ ਹਰਿਆਣਾ ਪੁਲਿਸ ਇਹ ਕਹਿ ਰਹੀ ਸੀ ਕਿ ਕੋਰੋਨਾ ਕਾਰਨ ਮਿਲਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ। 'ਆਪ' ਆਗੂਆਂ ਨੇ ਸਵਾਲ ਕਰਦੇ ਹੋਏ ਕਿਹਾ ਕਿ , ਅਸੀਂ ਹਰਿਆਣਾ ਪੁਲਿਸ ਨੂੰ ਪੁੱਛਣਾ ਚਾਹੁੰਦੇ ਹਾਂ ਕਿ ਕੋਵਿਡ ਉਸ ਸਮੇਂ ਕਿੱਥੇ ਹੁੰਦਾ ਹੈ ਜਦੋਂ ਦੂਜੇ ਕੈਦੀਆਂ ਨੂੰ ਉਨ੍ਹਾਂ ਦੇ ਰਿਸ਼ਤੇਦਾਰ ਮਿਲਦੇ ਹਨ? ਕੋਰੋਨਾ ਦੀ ਸਮੱਸਿਆ ਸਿਰਫ ਨੌਦੀਪ ਕੋਰ ਨਾਲ ਮਿਲਣ ਸਮੇਂ ਹੀ ਕਿਉਂ ਪੈਦਾ ਹੋਈ? ਭਾਜਪਾ ਸਰਕਾਰ ਕੀ ਲੁਕਾਉਣ ਦੀ ਕੋਸ਼ਿਸ਼ ਕਰ ਰਹੀ ਹੈ?'ਆਪ' ਆਗੂਆਂ ਨੇ ਕਿਹਾ ਕਿ ਪੰਜਾਬ ਦੀ ਧੀ ਨੂੰ ਪਿਛਲੇ ਮਹੀਨੇ ਤੋਂ ਕਰਨਾਲ ਜੇਲ੍ਹ ਵਿੱਚ ਹੈ। ਨੌਦੀਪ ਕੌਰ ਨੂੰ ਹਿਰਾਸਤ ਵਿੱਚ ਲਏ ਜਾਣ ਦੀਆਂ ਖਬਰਾਂ ਨੂੰ ਕੌਮਾਂਤਰੀ ਮੀਡੀਆ ਦਾ ਵੀ ਧਿਆਨ ਖਿੱਚਿਆ ਹੈ, ਪ੍ਰੰਤੂ ਉਨ੍ਹਾਂ ਦੇ ਗ੍ਰਹਿ ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੀ ਕੋਈ ਪ੍ਰਵਾਹ ਨਹੀਂ ਹੈ। 

ਅਸੀਂ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦੇ ਹਾਂ ਕਿ ਉਹ ਹਰਿਆਣਾ ਸਰਕਾਰ ਨਾਲ ਗੱਲ ਕਰੇ ਅਤੇ ਨੌਦੀਪ ਕੌਰ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕਰਨ। 'ਆਪ' ਆਗੂਆਂ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਵੀ ਕੈਪਟਨ ਨੂੰ ਨੌਦੀਪ ਕੌਰ ਨੂੰ ਰਿਹਾਅ ਕਰਾਉਣ ਦੀ ਅਪੀਲ ਕੀਤੀ ਸੀ, ਪ੍ਰੰਤੂ ਉਨ੍ਹਾਂ ਨਾ ਤਾਂ ਇਸ ਸਬੰਧੀ ਕੋਈ ਪਹਿਲ ਕੀਤੀ ਅਤੇ ਨਾ ਹੀ ਉਨ੍ਹਾਂ ਦੀ ਸਥਿਤੀ ਬਾਰੇ ਜਾਣ ਦਾ ਕੋਈ ਯਤਨ ਕੀਤਾ।'ਆਪ' ਆਗੂਆਂ ਨੇ ਕਿਹਾ ਕਿ ਕੈਪਟਨ ਹਰ ਮੋਰਚੇ ਉੱਤੇ ਫੇਲ੍ਹ ਰਹੇ ਹਨ। ਉਹ ਆਪਣੇ ਨਾਗਰਿਕਾਂ ਦੀ ਰੱਖਿਆ ਕਰਨ ਵਿੱਚ ਨਾਕਾਮ ਸਾਬਤ ਹੋਏ ਹਨ। ਅੱਜ ਪੰਜਾਬ ਦੇ ਲੋਕ ਆਪਣੇ ਅਧਿਕਾਰਾਂ ਅਤੇ ਹੋਂਦ ਬਚਾਉਣ ਲਈ ਸੜਕਾਂ ਉੱਤੇ ਉਤਰੇ ਹੋਏ ਹਨ, ਲੋਕਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ, ਪ੍ਰੰਤੂ ਅਮਰਿੰਦਰ ਸਿੰਘ ਇਸ ਲਈ ਕੁਝ ਨਹੀਂ ਕਰ ਰਹੇ। 'ਆਪ' ਆਗੂਆਂ ਨੇ ਕਿਹਾ ਕਿ ਪੰਜਾਬ ਦੀ ਮੁੱਖ ਵਿਰੋਧੀ ਪਾਰਟੀ ਹੋਣ ਦੇ ਨਾਤੇ ਆਮ ਆਦਮੀ ਪਾਰਟੀ ਨੌਦੀਪ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਦੀ ਹਰ ਸੰਭਵ ਮਦਦ ਕਰੇਗੀ।'ਆਪ' ਆਗੂਆਂ ਨੇ ਭਾਜਪਾ ਸਰਕਾਰ ਉੱਤੇ ਬਲ ਵਰਤੋਂ ਕਰਕੇ ਵਿਰੋਧੀ ਪਾਰਟੀਆਂ ਅਤੇ ਸਮਾਜਿਕ ਵਰਕਰਾਂ ਦੀ ਆਵਾਜ਼ ਨੂੰ ਦਬਾਉਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨਾਂ ਨੇ ਦਿੱਲੀ ਲਈ ਮਾਰਚ ਸ਼ੁਰੂ ਕੀਤਾ ਤਾਂ ਹਰਿਆਣਾ ਸਰਕਾਰ ਨੇ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਕਈ ਤਰ੍ਹਾਂ ਦੇ ਹੱਥ ਕੰਢੇ ਵਰਤੇ। ਕੜਾਕੇ ਦੀ ਠੰਢ ਵਿੱਚ ਕਿਸਾਨਾਂ ਉੱਤੇ ਪਾਣੀ ਦੀਆਂ ਬੁਛਾੜਾ ਦੀ ਵਰਤੋਂ ਕੀਤੀ, ਉਨ੍ਹਾਂ ਉੱਤੇ ਲਾਠੀਚਾਰਜ ਕੀਤਾ ਅਤੇ ਕੁਝ ਕਿਸਾਨਾਂ ਨੂੰ ਸਟੇਡੀਐਮ ਵਿਚ ਕੈਦ ਕਰ ਦਿੱਤਾ। ਉਨ੍ਹਾਂ ਸੜਕਾਂ ਨੂੰ ਵੀ ਪੁੱਟ ਸੁੱਟਿਆ ਤਾਂ ਕਿ ਕਿਸਾਨ ਦਿੱਲੀ ਵੱਲ ਨਾ ਵਧ ਸਕਣ ਅਤੇ ਵਿਰੋਧ ਪ੍ਰਦਰਸ਼ਨ ਨੂੰ ਰੋਕਣ ਲਈ ਜੋ ਵੀ ਸੰਭਵ ਹੋ ਸਕਿਆ, ਕੋਸ਼ਿਸ਼ ਕੀਤੀ। ਪ੍ਰੰਤੂ ਜਦੋਂ ਭਾਜਪਾ ਸਰਕਾਰ ਦੀਆਂ ਚਾਲਾਂ ਸਫਲ ਨਾ ਹੋਈਆਂ, ਤਾਂ ਉਨ੍ਹਾਂ ਕਿਸਾਨ ਅੰਦੋਲਨ ਨੂੰ ਕੁਚਲਣ ਲਈ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਖਾਲਿਸਤਾਨੀ, ਪਾਕਿਸਤਾਨੀ, ਅੱਤਵਾਦੀ, ਅੰਦੋਲਨਜੀਵੀ ਕਹਿਕੇ ਬਦਨਾਮ ਕੀਤਾ।ਕਿਸਾਨ ਅੰਦੋਲਨ ਨੂੰ ਦਬਾਉਣ ਦੀ ਨੀਅਤ ਨਾਲ ਹੀ ਭਾਜਪਾ ਸਰਕਾਰ ਨੇ ਸਮਾਜਿਕ ਵਰਕਰ ਨੌਦੀਪ ਕੌਰ ਨੂੰ ਗੈਰਕਾਨੂੰਨੀ ਢੰਗ ਨਾਲ ਗ੍ਰਿਫਤਾਰ ਕੀਤਾ। ਉਸਦਾ ਦੋਸ਼ ਸਿਰਫ ਇਹ ਸੀ ਕਿ ਉਹ ਕਾਰਖਾਨੇ ਦੇ ਮਜ਼ਦੂਰਾਂ ਦੇ ਅਧਿਕਾਰਾਂ ਲਈ ਆਵਾਜ਼ ਚੁੱਕਦੀ ਰਹੀ ਸੀ। ਮੋਦੀ ਸਰਕਾਰ ਵਿਚ ਲੋਕਾਂ ਦੀ ਆਵਾਜ਼ ਨਹੀਂ ਸੁਣੀ ਜਾਂਦੀ। ਲੋਕਾਂ ਦੀ ਆਵਾਜ਼ ਨੂੰ ਦਬਾਇਅ ਜਾਂਦਾ ਹੈ। ਪ੍ਰੰਤੂ ਇਸ ਤੋਂ ਵੀ ਜ਼ਿਆਦਾ ਸ਼ਰਮਨਾਕ ਗੱਲ ਇਹ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪ੍ਰਧਾਨ ਮੰਤਰੀ ਮੋਦੀ ਦੀ ਤਰ੍ਹਾਂ ਹੀ ਕੰਮ ਕਰ ਰਹੇ ਹਨ। ਉਹ ਭਾਜਪਾ ਦੇ ਮੁੱਖ ਮੰਤਰੀ ਦੀ ਤਰ੍ਹਾਂ ਕੰਮ ਕਰ ਰਹੇ ਹਨ ਅਤੇ ਸੰਘਰਸ਼ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ। ਕੈਪਟਨ ਅਮਰਿੰਦਰ ਸਿੰਘ ਆਪਣੇ ਸ਼ਾਹੀ ਫਾਰਮ ਹਾਊਸ ਵਿੱਚ ਬੈਠਕੇ ਆਪਣਾ ਸਮਾਂ ਬਤੀਤ ਕਰ ਰਹੇ ਹਨ। 'ਆਪ' ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਕਿਸਾਨਾਂ ਅਤੇ ਸਮਾਜਿਕ ਵਰਕਰਾਂ ਦੇ ਅਧਿਕਾਰਾਂ ਲਈ ਲੜਦੀ ਰਹੇਗੀ। 'ਆਪ' ਇਕ ਅਜਿਹੀ ਪਾਰਟੀ ਹੈ ਜੋ ਅੰਦੋਲਨ ਵਿਚੋਂ ਨਿਕਲੀ ਹੈ ਅਤੇ ਸੰਘਰਸ਼ ਕਰਨ ਵਾਲੇ ਲੋਕਾਂ ਨਾਲ ਹਮਦਰਦੀ ਰੱਖਦੀ ਹੈ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Sarvjeet Kaur Manuke , Nodeep Kaur , Karnal , Anmol Gagan Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD