Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਮਿਸ਼ਨ 'ਯੂਥ ਆਫ ਪੰਜਾਬ' ਅਧੀਨ ਲੁਧਿਆਣਾ ਵਿਖੇ ਦੂਜੇ ਪੜਾਅ ਤਹਿਤ ਖੇਡ ਕਿੱਟਾਂ ਵੰਡ ਦੀ ਸੁਰੂਆਤ

ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਟੀ.ਐਸ. ਸ਼ੇਰਗਿੱਲ ਵੱਲੋਂ 200 ਯੂਥ ਕਲੱਬਾਂ ਵਿੱਚ ਵੰਡੀਆਂ ਸਪੋਰਟਸ ਕਿੱਟਾਂ

Web Admin

Web Admin

5 Dariya News

ਲੁਧਿਆਣਾ , 23 Feb 2021

Last updated on: Feb 23, 2021, 00:00 IST

ਪੇਂਡੂ ਖੇਤਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਦਿਆਂ ਸੂਬੇ ਨੂੰ ਦੇਸ਼ ਦਾ ਸਪੋਰਟਸ ਪਾਵਰ ਹਾਊਸ ਬਣਾਉਣ ਲਈ, ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਸ੍ਰੀ ਟੀ.ਐਸ. ਸ਼ੇਰਗਿੱਲ ਵੱਲੋਂ 'ਯੂਥ ਆਫ ਪੰਜਾਬ' ਮਿਸ਼ਨ ਤਹਿਤ ਦੂਜੇ ਪੜਾਅ ਦੀ ਸੁਰੂਆਤ ਕਰਦਿਆਂ ਅੱਜ ਲੁਧਿਆਣਾ ਵਿਖੇ 200 ਯੂਥ ਕਲੱਬਾਂ ਵਿੱਚ ਸਪੋਰਟਸ ਕਿੱਟਾਂ ਵੰਡੀਆਂ।ਮਿਸ਼ਨ ਦਾ ਉਦੇਸ਼ ਦਿਹਾਤੀ ਖੇਤਰਾਂ ਦੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਦਿਆਂ ਉਨ੍ਹਾਂ ਦੀ ਅਸੀਮ ਊਰਜ਼ਾ ਨੂੰ ਸਹੀ ਦਿਸ਼ਾ ਪ੍ਰਦਾਨ ਕਰਨੀ ਹੈ।ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਸ੍ਰੀ ਟੀ. ਐਸ. ਸ਼ੇਰਗਿੱਲ ਵੱਲੋਂ ਅੱਜ ਸਥਾਨਕ ਗੁਰੂ ਨਾਨਕ ਭਵਨ ਵਿਖੇ ਯੂਥ ਕਲੱਬਾਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਕਿੱਟਾਂ ਪੇਂਡੂ ਖੇਤਰਾਂ ਵਿੱਚ ਖੇਡਾਂ ਅਤੇ ਹੋਰ ਸਮਾਜਿਕ ਗਤੀਵਿਧੀਆਂ ਨੂੰ ਉਤਸ਼ਾਹਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਹਮੇਸ਼ਾਂ ਪੱਬਾਂ ਭਾਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਪੰਜਾਬ ਸੂਬਾ ਖੇਡਾਂ ਦੇ ਖੇਤਰ ਵਿੱਚ ਮੋਹਰੀ ਰੋਲ ਅਦਾ ਕਰੇਗਾ ਅਤੇ ਕਿੱਟਾਂ ਦੀ ਵੰਡ ਹੇਠਲੇ ਪੱਧਰ 'ਤੇ ਖੇਡਾਂ ਵਿਚ ਕ੍ਰਾਂਤੀ ਲਿਆਉਣ ਲਈ ਉਤਪ੍ਰੇਰਕ ਸਾਬਤ ਹੋਵੇਗੀ।ਸੀਨੀਅਰ ਸਲਾਹਕਾਰ ਵੱਲੋਂ ਪੰਜਾਬ ਯੂਥ ਵਿਕਾਸ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਗੀਆਂ ਅਤੇ ਨੌਜਵਾਨ ਸਮਾਜ ਲਈ ਆਪਣਾ ਅਹਿਮ ਯੋਗਦਾਨ ਪਾਉਣ ਦੇ ਕਾਬਿਲ ਬਣਨਗੇ।ਉਨ੍ਹਾਂ ਕਿਹਾ ਕਿ ਆਉਣ ਵਾਲੇ ਪੜਾਵਾਂ ਵਿੱਚ ਸੂਬੇ ਦੇ ਸਾਰੇ 13000 ਰਜਿਸਟਰਡ ਯੂਥ ਕਲੱਬਾਂ ਨੂੰ ਸਪੋਰਟਸ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ।ਅੱਜ ਦੇ ਸਮਾਗਮ ਵਿੱਚ ਜ਼ਿਲ੍ਹਾ ਲੁਧਿਆਣਾ ਦੇ 200 ਯੂਥ ਕਲੱਬਾਂ, ਸਕੂਲਾਂ ਅਤੇ ਕਾਲਜਾਂ ਨੂੰ ਸਪੋਰਟਸ ਕਿੱਟਾਂ ਪ੍ਰਦਾਨ ਕੀਤੀਆਂ ਗਈਆਂ। 

ਅਜਿਹੇ ਸਮਾਗਮ 26 ਫਰਵਰੀ ਨੂੰ ਜਲੰਧਰ ਵਿਖੇ, 3 ਮਾਰਚ ਨੂੰ ਅੰਮ੍ਰਿਤਸਰ ਵਿਖੇ ਅਤੇ 6 ਮਾਰਚ, 2021 ਨੂੰ ਮੁਹਾਲੀ ਵਿਖੇ ਆਯੋਜਿਤ ਕੀਤੇ ਜਾਣਗੇ।ਇਸ ਮੌਕੇ ਪੀ.ਵਾਈ.ਡੀ.ਬੀ. ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿੱਟਾਂ ਦੇ ਸਪਾਂਸਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਖੇਡਾਂ ਨੂੰ ਮੁੜ ਸੁਰਜੀਤ ਕਰਨ ਦੇ ਮਕਸਦ ਨਾਲ ਇੱਕ ਮਹਾਨ ਲਹਿਰ ਦੀ ਨੀਂਹ ਰੱਖੀ ਹੈ।ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜਲੰਧਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿੱਚ ਵੀ ਇਸੇ ਤਰ੍ਹਾਂ ਦੇ ਸਮਾਗਮ ਆਯੋਜਿਤ ਕੀਤੇ ਜਾਣਗੇ।ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਮੁੱਖ ਮਹਿਮਾਨ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ। ਉਨ੍ਹਾਂ ਇਕੱਠ ਨੂੰ ਪੀ.ਵਾਈ.ਡੀ.ਬੀ. ਵੱਲੋਂ ਚੁੱਕੇ ਕਦਮਾਂ ਬਾਰੇ ਵੀ ਦੱਸਿਆ।ਮੁੱਖ ਮਹਿਮਾਨ ਵੱਲੋਂ ਹਾਈਵੇ ਇੰਡਸਟਰੀਜ਼ ਤੋਂ ਸ੍ਰੀ ਅਨਮੋਲ ਮੁੰਜਾਲ, ਸ੍ਰੀ ਉਮੇਸ਼ ਮੁੰਜਾਲ, ਏਵਨ ਸਾਈਕਲ ਤੋਂ ਸ. ਓਂਕਾਰ ਸਿੰਘ ਪਾਹਵਾ, ਹੀਰੋ ਈਕੋਟੈਕ ਤੋਂ ਸ੍ਰੀ ਵਿਜੇ ਮੁੰਜਾਲ ਅਤੇ ਸ੍ਰੀ ਗੌਰਵ ਮੁੰਜਾਲ, ਕੰਗਾਰੂ ਇੰਡਸਟਰੀ ਤੋਂ ਸ੍ਰੀ ਅਮਰੀਸ਼ ਜੈਨ, ਸੀ.ਆਈ.ਸੀ.ਯੂ. ਤੋਂ ਸ.ਉਪਕਾਰ ਸਿੰਘ ਆਹੂਜਾ ਅਤੇ ਕੇ.ਜੇ. ਫੋਰਜਿੰਗ ਤੋਂ ਸ੍ਰੀ ਗੋਪੀ ਕੋਠਾਰੀ ਅਤੇ ਸ੍ਰੀ ਅਮਿਤ ਕੋਠਾਰੀ ਨੂੰ ਸਨਮਾਨਿਤ ਕੀਤਾ।ਇਸ ਮੌਕੇ ਪ੍ਰਮੁੱਖ ਸ਼ਖਸ਼ੀਅਤਾਂ ਵਿੱਚ ਪੀ.ਐਮ.ਆਈ.ਡੀ.ਬੀ. ਦੇ ਚੇਅਰਮੈਨ ਸ.ਅਮਰਜੀਤ ਸਿੰਘ ਟਿੱਕਾ, ਪੀ.ਐਸ.ਆਈ.ਡੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਬਾਵਾ, ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਕੌਂਸਲਰ ਸ੍ਰੀਮਤੀ ਮਮਤਾ ਆਸ਼ੂ, ਸ. ਹਰਕਰਨ ਸਿੰਘ ਵੈਦ, ਸ੍ਰੀਮਤੀ ਰਾਸ਼ੀ ਅਗਰਵਾਲ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ, ਲੈਫਟੀਨੈਂਟ ਜਨਰਲ ਸ਼ੇਰਗਿੱਲ ਦੇ ਓ.ਐਸ.ਡੀ. ਸ. ਕਰਨਵੀਰ ਸਿੰਘ, ਸ.ਸਤਿੰਦਰ ਸਿੰਘ ਹੈਰੀ ਆਹਲੂਵਾਲੀਆ, ਸ੍ਰੀ ਨਿਤਿਨ ਟੰਡਨ, ਸ੍ਰੀ ਰੋਹਿਤ ਸ਼ਰਮਾ, ਸ੍ਰੀ ਨਿਤਿਨ ਅਰੋੜਾ, ਸ੍ਰੀ ਦੇਵ ਅਗਰਵਾਲ, ਸ. ਮਨਦੀਪ ਸਾਹਨੇਵਾਲ ਤੋਂ ਇਲਾਵਾ ਕਈ ਹੋਰ ਸ਼ਾਮਲ ਸਨ।

 

Tags: Sukhwinder Singh Bindra , Punjab Youth Development Board , Mission Fateh , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , PYDB , TS Shergill , DC Ludhiana , Varinder Kumar Sharma , Deputy Commissioner Ludhiana , Youth Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD