Monday, 17 June 2024

 

 

ਖ਼ਾਸ ਖਬਰਾਂ ਜੀ-7 ਸਮਿਟ ਵਿੱਚ ਪ੍ਰਧਾਨ ਮੰਤਰੀ ਨਰੇੰਦਰ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਮੌਕੇ ਯੂਕ੍ਰੇਨ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਜੀ-7 ਸਮਿਟ ਦੌਰਾਨ ਪ੍ਰਧਾਨ ਮੰਤਰੀ ਦੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨਾਲ ਬੈਠਕ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜੀ-7 ਸਮਿਟ ਦੇ ਮੌਕੇ ‘ਤੇ ਇਟਲੀ ਦੀ ਪ੍ਰਧਾਨ ਮੰਤਰੀ ਨਾਲ ਬੈਠਕ ਕੀਤੀ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਐਂਡ ਐਨਰਜੀ, ਅਫਰੀਕਾ ਐਂਡ ਦ ਮੈਡੀਟੇਰਿਯਨ ‘ਤੇ ਆਊਟਰੀਚ ਸੈਸ਼ਨ ਵਿੱਚ ਹਿੱਸਾ ਲਿਆ ਭਾਰਤ ਦੇ ਰਾਸ਼ਟਰਪਤੀ ਨੇ ਰਾਸ਼ਟਰਪਤੀ ਭਵਨ ਵਿੱਚ ਹੋਏ ਰਾਜਾ ਪਰਵ ਸਮਾਰੋਹ ਵਿੱਚ ਹਿੱਸਾ ਲਿਆ ਪੰਜਾਬੀ ਕੁੜੀਆਂ ਨੇ ਛੂਹੀਆਂ ਬੁਲੰਦੀਆਂ: ਦੋ ਧੀਆਂ ਭਾਰਤੀ ਹਵਾਈ ਫ਼ੌਜ ਵਿੱਚ ਅਫ਼ਸਰ ਬਣੀਆਂ ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਛੂਹਿਆ ਆਸਮਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਗਰ ਨਿਗਮ ਕਮਿਸ਼ਨਰ ਨੂੰ ਨਾਲ ਲੈਕੇ ਕਲੋਨੀਆਂ ਦਾ ਦੌਰਾ ਸੀਆਈਆਈ ਜਲੰਧਰ ਜ਼ੋਨ ਨੇ ਐਲਪੀਯੂ ਵਿਖੇ ਏਆਈ ਅਤੇ ਚੈਟਜੀਪੀਟੀ 'ਤੇ ਵਰਕਸ਼ਾਪ ਦਾ ਆਯੋਜਨ ਕੀਤਾ ਡਰੋਨ ਤਕਨਾਲੋਜੀ ਨਾਲ ਪੰਜਾਬ ਵਿੱਚ ਕੀਤਾ ਜਾ ਰਿਹਾ ਮਹਿਲਾ ਕਿਸਾਨਾਂ ਦਾ ਸਸ਼ਕਤੀਕਰਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਬ ਡਵੀਜ਼ਨਲ ਹਸਪਤਾਲ ਧੂਰੀ ਦੇ ਨਵੇਂ ਬਲਾਕ ਦੇ ਉਸਾਰੀ ਕਾਰਜਾਂ ਦਾ ਨਿਰੀਖਣ ਪਾਣੀ ਬਚਾਓ, ਪੰਜਾਬ ਬਚਾਓ ਦੇ ਨਾਅਰੇ ਹੇਠ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਐਸ.ਡੀ.ਐਮਜ਼ ਖੁਦ ਨਿਗਰਾਨੀ ਕਰਨ : ਪਰਨੀਤ ਸ਼ੇਰਗਿੱਲ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਵਿੱਚ 431200 ਨਾਗਰਿਕਾਂ ਦਾ ਮੁਫਤ ਇਲਾਜ ਤੇ 60709 ਲੈਬ ਟੈਸਟ : ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਮੈਡੀਕਲ ਵਿਦਿਆਰਥੀਆਂ ਲਈ ਰਿਹਾਇਸ਼ ਦਾ ਮੁੱਦਾ ਜਲਦੀ ਹੱਲ ਕੀਤਾ ਜਾਵੇਗਾ, ਡੀ ਸੀ ਆਸ਼ਿਕਾ ਜੈਨ ਨੇ ਮੈਡੀਕਲ ਕਾਲਜ ਦੇ ਡਾਇਰੈਕਟਰ ਨੂੰ ਦਿੱਤਾ ਭਰੋਸਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵੱਡੀ ਗਿਣਤੀ ਵਿਕਾਸ ਕਾਰਜਾਂ ਬਾਰੇ ਸਮੀਖਿਆ ਮੀਟਿੰਗ ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਬਲੱਡ ਡੋਨਰਜ਼ ਡੇਅ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਬਣਾਈ ਰਣਨੀਤੀ ਦੀ ਸਮੀਖਿਆ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰਾ ਤਰ੍ਹਾਂ ਤਿਆਰ : ਕੋਮਲ ਮਿੱਤਲ

 

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਖੇਤੀਬਾੜੀ ਵਿਕਾਸ ਬੈਂਕ ਦੀ ਮੋਬਾਇਲ ਐਪ ਲਾਂਚ

ਲੋਕ ਪੱਖੀ ਪਹਿਲਕਦਮੀ ਨਾਲ ਆਮ ਲੋਕਾਂ ਅਤੇ ਵਿਸੇਸ ਤੌਰ ’ਤੇ ਕਿਸਾਨਾਂ ਨੂੰ ਹੋਵੇਗਾ ਲਾਭ

Web Admin

Web Admin

5 Dariya News

ਚੰਡੀਗੜ੍ਹ , 23 Feb 2021

ਆਮ ਲੋਕਾਂ ਅਤੇ ਵਿਸੇਸ ਤੌਰ ’ਤੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸਹਿਕਾਰੀ ਖੇਤਰ ਦੇ ਸਭ ਤੋਂ ਮਹੱਤਵਪੂਰਨ ਅਦਾਰਿਆਂ ਵਿਚੋਂ ਇੱਕ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ   (ਪੀ.ਐਸ.ਸੀ.ਏ.ਡੀ.ਬੀ.), ਨੇ ਅੱਜ ਇੱਥੇ ’ਪੀ.ਐਸ.ਸੀ.ਏ.ਡੀ.ਬੀ.’ ਮੋਬਾਈਲ ਐਪ ਲਾਂਚ ਕਰਕੇ ਡਿਜੀਟਲ ਖੇਤਰ ਵਿੱਚ ਇੱਕ ਵੱਡੀ ਪੁਲਾਂਘ ਪੁੱਟੀ ਹੈ।ਸਹਿਕਾਰਤਾ ਮੰਤਰੀ  ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ, ਚੰਡੀਗੜ ਦੀ ’ਪੀ.ਐਸ.ਸੀ.ਏ.ਡੀ.ਬੀ.’ ਮੋਬਾਈਲ ਐਪ ਲਾਂਚ ਕੀਤੀ ਗਈ। ਇਸ ਐਪ ਦਾ ਐਂਡਰਾਇਡ ਅਤੇ ਆਈ.ਓ.ਐਸ. ਵਰਜਨ ਐਨ.ਆਈ.ਸੀ, ਨਵੀਂ ਦਿੱਲੀ ਦੁਆਰਾ ਡਿਜਾਇਨ ਅਤੇ ਤਿਆਰ ਕੀਤਾ ਗਿਆ ਹੈ ਜੋ ਗੂਗਲ ਪਲੇ ਸਟੋਰ ਅਤੇ ਓਪਨ ਵੈੱਬ ’ਤੇ ਡਾਊਨਲੋਡ ਲਈ ਉਪਲਬਧ ਹੈ।ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਆਮ ਲੋਕ ਅਤੇ ਖਾਸ ਕਰਕੇ ਕਿਸਾਨ ਬੈਂਕ ਦੀਆਂ ਲੋਨ ਸਕੀਮਾਂ, ਕਰਜਅਿਂ/ਐਫ.ਡੀਜ ਦੀਆਂ ਵਿਆਜ ਦਰਾਂ ਅਤੇ ਕਿਸਤਾਂ ਦੇ ਹਿਸਾਬ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਉਨਾਂ ਦੱਸਿਆ ਕਿ ਇਹ ਐਪ ਪਿੰਡਾਂ ਦੇ ਨੇੜਲੇ ਖੇਤਰਾਂ ਵਿੱਚ ਪੀ.ਏ.ਡੀ.ਬੀਜ ਦਾ ਪਤਾ ਲਗਾਉਣ ਵਿਚ ਵੀ ਸਹਾਇਤਾ ਪ੍ਰਦਾਨ ਕਰੇਗੀ।ਉਨਾਂ ਅੱਗੇ ਕਿਹਾ ਕਿ ਇਸ ਐਪ ’ਤੇ ਕਰਜ ਲੈਣ ਵਾਲੇ ਰਜਿਸਟਰਡ ਮੈਂਬਰ ਆਪਣੇ ਕਰਜ ਖਾਤਿਆਂ ਦੇ ਲੈਣ-ਦੇਣ/ਸਟੇਟਮੈਂਟਸ ਸਬੰਧੀ ਜਾਣਕਾਰੀ ਵੇਖ ਸਕਦੇ ਹਨ। ਵਧੇਰੇ ਜਾਣਕਾਰੀ ਲਈ ਪ੍ਰਾਇਮਰੀ ਬੈਂਕ ਦੇ ਸਬੰਧਤ ਬ੍ਰਾਂਚ ਮੈਨੇਜਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸਨਰ ਸਹਿਕਾਰਤਾ ਕੇ. ਸਿਵਾ ਪ੍ਰਸਾਦ, ਰਜਿਸਟਰਾਰ ਸਹਿਕਾਰੀ ਸਭਾਵਾਂ ਵਿਕਾਸ ਗਰਗ, ਐਮ.ਡੀ. ਪੀ.ਏ.ਡੀ.ਬੀ. ਚਰਨਦੇਵ ਸਿੰਘ ਮਾਨ ਅਤੇ ਪੀ.ਏ.ਡੀ.ਬੀ. ਦੇ ਚੇਅਰਮੈਨ ਕਮਲਦੀਪ ਸਿੰਘ ਮੌਜੂਦ ਸਨ।    

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , Punjab Congress , Punjab State Cooperative Agriculture Development Bank , PSCADB , PSCADB Mobile App

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD