Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਲਾਭਪਾਤਰੀ ਸਰਬੱਤ ਸਿਹਤ ਬੀਮਾ ਯੋਜਨਾ ਦੇ ਈ-ਕਾਰਡ ਜ਼ਰੂਰ ਬਣਵਾਉਣ : ਮਹਿੰਦਰ ਪਾਲ

ਐਸ.ਐਸ.ਬੀ.ਵਾਈ ਦੇ ਕਾਰਡ ਬਣਵਾਉਣ ਸਬੰਧੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Web Admin

Web Admin

5 Dariya News

ਮਾਨਸਾ , 20 Feb 2021

Last updated on: Feb 20, 2021, 00:00 IST

ਪੰਜਾਬ ਸਰਕਾਰ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਬਲਬੀਰ ਸਿੰਘ ਸਿੱਧੂ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਬਣਨ ਵਾਲੇ ਈ-ਕਾਰਡਾਂ ਸਬੰਧੀ ਜ਼ਿਲ੍ਹੇ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਵੈਨ ਨੂੰ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਮਾਨਸਾ ਡਾ. ਸੁਖਵਿੰਦਰ ਸਿੰਘ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਅਧੀਨ 75 ਫੀਸਦੀ ਆਬਾਦੀ ਨੂੰ ਕਵਰ ਕੀਤਾ ਜਾਣਾ ਹੈ ਅਤੇ ਵੱਧ ਤੋਂ ਵੱਧ ਲੋਕ ਆਪਣੇ ਈ-ਕਾਰਡ ਬਣਵਾ ਕੇ ਇਸ ਸਕੀਮ ਦਾ ਲਾਹਾ ਲੈ ਸਕਣ ਇਸ ਮੰਤਵ ਨਾਲ ਹੀ ਇਹ ਜਾਗਰੂਕਤਾ ਵੈਨ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਇੱਕ ਮਹੀਨੇ ਲਈ ਲੋਕਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਦੇ ਈ-ਕਾਰਡ ਬਣਵਾਉਣ ਸਬੰਧੀ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਖੇਤੀਬਾੜੀ ਅਫ਼ਸਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਦੇ ਵਿਭਾਗਾਂ ਦੀਆਂ ਟੀਮਾਂ ਗਠਿਤ ਕਰਕੇ ਜਲਦ ਤੋਂ ਜਲਦ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਸਬੰਧੀ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਸਲਾਨਾ ਇਲਾਜ ਸੇਵਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਵਿੱਚ ਇਸ ਸਕੀਮ ਅਧੀਨ ਬੀ.ਪੀ.ਐਲ. ਪਰਿਵਾਰ, ਸਮਾਰਟ ਰਾਸ਼ਨ ਕਾਰਡ ਧਾਰਕ, ਕਿਸਾਨ, ਵਪਾਰੀ ਅਤੇ ਪੱਤਰਕਾਰ ਆਦਿ ਸ਼ਾਮਿਲ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਦੇ ਮੰਨਜ਼ੂਰ ਸ਼ੁਦਾ ਸੈਂਟਰਾਂ ਤੋਂ ਹੀ ਈ-ਕਾਰਡ ਬਣਵਾਏ ਜਾਣ, ਤਾਂ ਜੋ ਕੋਈ ਵੀ ਅਸਮਾਜਿਕ ਕਿਸਮ ਦਾ ਵਿਅਕਤੀ ਲੋਕਾਂ ਤੋਂ ਵੱਧ ਪੈਸੇ ਵਸੂਲ ਕੇ ਜਾਅਲੀ ਕਾਰਡ ਨਾ ਬਣਾ ਸਕੇ। ਸਿਵਲ ਸਰਜਨ ਸ਼੍ਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਹ ਵੈਨ ਇਸ ਸਕੀਮ ਅਧੀਨ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਦਾ ਦੌਰਾ ਕਰੇਗੀ ਅਤੇ ਯੋਗ ਲਾਭਪਾਤਰੀਆਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਵਾਉਣ ਲਈ ਜਾਗਰੂਕ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.), ਸੇਵਾ ਕੇਂਦਰਾਂ ਅਤੇ ਮਾਰਕਿਟ ਕਮੇਟੀਆਂ ਵਿੱਚ ਈ-ਕਾਰਡ ਬਣਾਏ ਜਾਣਗੇ।ਇਸ ਮੌਕੇ ਐਸ.ਐਮ.ਓ. ਮਾਨਸਾ ਡਾ. ਹਰਚੰਦ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਣਜੀਤ ਸਿੰਘ ਰਾਏ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੰਜੀਵ ਓਬਰਾਏ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ਼੍ਰੀ ਸੁਖਮਿੰਦਰ ਸਿੰਘ, ਸ਼੍ਰੀ ਸੰਦੀਪ ਤਾਇਲ, ਸ਼੍ਰੀ ਗਿਰੀਨੰਦਨ, ਸ਼੍ਰੀਮਤੀ ਰੋਜ਼ਲੀਨ, ਸ਼੍ਰੀਮਤੀ ਜਸਪਾਲ ਕੌਰ ਅਤੇ ਆਸ਼ਾ ਵਰਕਰ ਸ਼ਾਮਿਲ ਸਨ। 

 

Tags: DC Mansa , Sarbat Sehat Bima Yojana , Ayushman Bharat Sarbat Sehat Bima Yojana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD