Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਖੇਡ ਕਿੱਟਾਂ ਵੰਡ ਦੇ ਦੂਜੇ ਪੜਾਅ ਦੀ ਸ਼ੁਰੂਆਤ 23 ਫਰਵਰੀ ਨੂੰ ਕੀਤੀ ਜਾਵੇਗੀ - ਚੇਅਰਪਰਸਨ ਸੁਖਵਿੰਦਰ ਸਿੰਘ ਬਿੰਦਰਾ

ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਟੀ.ਐਸ. ਸ਼ੇਰਗਿੱਲ ਸਮਾਗਮ ਮੌਕੇ ਹੋਣਗੇ ਮੁੱਖ ਮਹਿਮਾਨ

Web Admin

Web Admin

5 Dariya News

ਲੁਧਿਆਣਾ , 20 Feb 2021

ਜ਼ਮੀਨੀ ਪੱਧਰ 'ਤੇ ਨੌਜਵਾਨਾਂ ਵਿਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਆਪਣੇ ਯਤਨਾਂ ਦੀ ਲਗਾਤਾਰਤਾ ਵਿੱਚ ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਕਿਹਾ ਕਿ 'ਯੂਥ ਆਫ ਪੰਜਾਬ' ਮੁਹਿੰਮ ਤਹਿਤ ਖੇਡ ਕਿੱਟਾਂ ਦੀ ਵੰਡ ਦੇ ਦੂਜੇ ਪੜਾਅ ਦੀ ਸ਼ੁਰੂਆਤ 23 ਫਰਵਰੀ, 2021 ਨੂੰ ਕੀਤੀ ਜਾਵੇਗੀ।ਸ੍ਰੀ ਬਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਸ੍ਰੀ ਟੀ.ਐਸ. ਸ਼ੇਰਗਿੱਲ ਸਥਾਨਕ ਗੁਰੂ ਨਾਨਕ ਭਵਨ ਵਿਖੇ ਹੋਣ ਵਾਲੇ ਇਸ ਸਮਾਗਮ ਮੌਕੇ ਮੁੱਖ ਮਹਿਮਾਨ ਵਜ਼ੋ ਸ਼ਿਰਕਤ ਕਰਨਗੇ।ਉਨ੍ਹਾਂ ਕਿਹਾ ਕਿ ਇਹ ਖੇਡ ਕਿੱਟਾਂ ਨੌਜਵਾਨਾਂ, ਕਾਲਜ ਸਪੋਰਟਸ ਕਲੱਬਾਂ, ਰੈਡ ਰਿੱਬਨ ਕਲੱਬਾਂ, ਐਨ.ਐੱਸ.ਐੱਸ. ਇਕਾਈਆਂ ਅਤੇ ਹੋਰ ਸੰਸਥਾਵਾਂ ਨੂੰ ਦਿੱਤੀਆਂ ਜਾਣਗੀਆਂ ਜੋ ਖੇਡਾਂ ਪ੍ਰਤੀ ਸਮਰਪਿਤ ਹਨ।ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਵਿੱਚ ਸ਼ਾਮਲ ਕਰਨਾ ਸਮੇਂ ਦੀ ਲੋੜ ਹੈ ਜੋ ਉਨ੍ਹਾਂ ਨੂੰ ਆਪਣੇ ਪਿੰਡਾਂ ਦੇ ਅੰਬੈਸਡਰਜ਼ ਬਣਨ ਵਿੱਚ ਸਹਾਈ ਸਿੱਧ ਹੋਣਗੀਆਂ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਹਮੇਸ਼ਾ ਪੱਬਾਂ ਪਾਰ ਰਹੀ ਹੈ ਅਤੇ ਭਵਿੱਖ ਵਿੱਚ ਪੰਜਾਬ ਸੂਬਾ ਖੇਡਾਂ ਦੇ ਖੇਤਰ ਵਿੱਚ ਮੋਹਰੀ ਰੋਲ ਅਦਾ ਕਰੇਗਾ। ਚੇਅਰਪਰਸਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਇੱਕ ਵਾਰ ਫੇਰ ਕਿਹਾ ਪੰਜਾਬ ਯੂਥ ਵਿਕਾਸ ਬੋਰਡ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਨਸ਼ਿਆਂ ਖ਼ਿਲਾਫ਼ ਜੰਗ ਛੇੜ ਚੁੱਕੀ ਹੈ ਅਤੇ ਇਸ ਕੋਹੜ ਦਾ ਪੂਰੀ ਤਰ੍ਹਾਂ ਸਫਾਇਆ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਤ ਕਰਦਿਆਂ ਉਨ੍ਹਾਂ ਦੀ ਅਸੀਮ ਊਰਜ਼ਾ ਨੂੰ ਸਹੀ ਦਿਸ਼ਾ ਵਿੱਚ ਬਦਲਿਆ ਜਾ ਸਕਦਾ ਹੈ ਅਤੇ ਉਹ ਸਮਾਜ ਅਤੇ ਦੇਸ਼ਹਿੱਤ ਵਿੱਚ ਅਹਿਮ ਯੋਗਦਾਨ ਪਾਉਣ ਦੇ ਕਾਬਲ ਬਣ ਜਾਣਗੇ।ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਅਜਿਹੇ ਸਮਾਗਮ ਕ੍ਰਮਵਾਰ ਜਲੰਧਰ ਵਿਖੇ 26 ਫਰਵਰੀ ਨੂੰ, ਅਮ੍ਰਿਤਸਰ ਵਿਖੇ 3 ਮਾਰਚ ਅਤੇ ਮੋਹਾਲੀ ਵਿਖੇ 06 ਮਾਰਚ, 2021 ਨੂੰ ਆਯੋਜਿਤ ਕੀਤੇ ਜਾਣਗੇ।

 

Tags: Sukhwinder Singh Bindra , Punjab Youth Development Board , Mission Fateh , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , PYDB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD