Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਨੇ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ

ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਕੀਤੀ ਸ਼ੁਰੂ

Web Admin

Web Admin

5 Dariya News

ਮੋਗਾ , 20 Feb 2021

Last updated on: Feb 20, 2021, 00:00 IST

ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਅੱਜ ਇੱਥੇ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਸ ਮੌਕੇ ਜਾਣਕਾਰੀ ਦਿੰਦਿਆਂ ਸ਼੍ਰੀ ਹੰਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਹਰ ਸਾਲ ਸੂਬੇ ਦੇ ਲਗਭਗ 40 ਲੱਖ ਪਰਿਵਾਰਾਂ ਨੂੰ 5 ਲੱਖ ਰੁਪਏ ਸਲਾਨਾ ਸਿਹਤ ਬੀਮਾ ਅਧੀਨ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਵਿੱਚ ਬੀਪੀਐਲ ਪਰਿਵਾਰ, ਸਮਾਰਟ ਰਾਸ਼ਨ ਕਾਰਡ ਧਾਰਕ, ਕਿਸਾਨ, ਵਪਾਰੀ ਅਤੇ ਮਾਨਤਾ ਪ੍ਰਾਪਤ ਪੱਤਰਕਾਰ ਆਦਿ ਸ਼ਾਮਲ ਹਨ।ਇਹ ਵੈਨ ਯੋਜਨਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹਾ ਮੋਗਾ ਦੇ ਦੂਰ-ਦੁਰਾਡੇ ਦੇ ਇਲਾਕਿਆਂ ਅਤੇ ਪਿੰਡਾਂ ਦਾ ਦੌਰਾ ਕਰੇਗੀ ਅਤੇ ਯੋਗ ਲਾਭਪਾਤਰੀਆਂ ਦੇ ਈ-ਕਾਰਡ ਵੀ ਉਥੇ ਹੀ ਤਿਆਰ ਕੀਤੇ ਜਾਣਗੇ।ਇਸ ਦੀ ਮਾਈਕਰੋ-ਪਲਾਨਿੰਗ ਅਤੇ ਵੈਨ ਦੀ ਰੋਜ਼ਾਨਾ ਰਿਪੋਰਟਿੰਗ ਦੀ ਨਿਗਰਾਨੀ ਵੀ ਕੀਤੀ ਜਾਵੇਗੀ।ਸ਼੍ਰੀ ਹੰਸ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਵਿੱਚ ਈ-ਕਾਰਡ ਬਣਾਉਣ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਗਈ ਹੈ ਅਤੇ ਇੱਥੇ ਲਗਭਗ 171 ਕਾਮਨ ਸਰਵਿਸ ਸੈਂਟਰ, 13 ਸੇਵਾ ਕੇਂਦਰ ਅਤੇ 8 ਮਾਰਕੀਟ ਕਮੇਟੀਆਂ ਹਨ, ਜਿਥੇ ਇਹ ਈ-ਕਾਰਡ ਬਣਾਏੇ ਜਾ ਰਹੇ ਹਨ। ਉਨਾਂ ਸਮੂਹ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਤਹਿਤ ਆਪਣੇ ਈ-ਕਾਰਡ ਬਣਵਾਉਣ ਲਈ ਨਜ਼ਦੀਕੀ ਕੇਂਦਰ ਤੱਕ ਜਲਦ ਪਹੁੰਚ ਕਰਨ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਭਾਸ਼ ਚੰਦਰ, ਐੱਸ ਡੀ ਐੱਮ ਮੋਗਾ ਸ੍ਰ ਸਤਵੰਤ ਸਿੰਘ, ਐੱਸ ਐਮ ਓ ਡਾ ਸੁਖਪ੍ਰੀਤ ਸਿੰਘ ਬਰਾੜ ਅਤੇ ਹੋਰ ਹਾਜ਼ਰ ਸਨ।

 

Tags: DC Moga , Sarbat Sehat Bima Yojana , Ayushman Bharat Sarbat Sehat Bima Yojana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD