Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਪੇਂਡੂ ਬੱਸਾਂ ਦੇ ਰੂਟ ਪਰਮਿਟ ਮਿਲਣ ਨਾਲ ਲਾਭਪਾਤਰੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕੀਤਾ ਧੰਨਵਾਦ

ਐੱਸ.ਡੀ.ਐੱਮ. ਬਟਾਲਾ ਨੇ ਮੌਕੇ ’ਤੇ 5 ਲਾਭਪਤਾਰੀਆਂ ਨੂੰ ਰੂਟ ਪਰਮਿਟ ਸੌਂਪੇ

Web Admin

Web Admin

5 Dariya News

ਬਟਾਲਾ , 24 Feb 2021

Last updated on: Feb 24, 2021, 00:00 IST

ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਰਾਂਸਪੋਰਟ ਵਿਭਾਗ ਨਾਲ ਸਬੰਧਤ ਪੰਜ ਹਾਈ-ਟੈਕ ਪ੍ਰੋਜੈਕਟਾਂ ਦਾ ਵਰਚੂਅਲ ਉਦਘਾਟਨ ਕੀਤਾ ਗਿਆ। ਇਸ ਲਾਈਵ ਸਮਾਗਮ ਵਿੱਚ ਬਟਾਲਾ ਤੋਂ ਐੱਸ.ਡੀ.ਐੱਮ. ਸ. ਬਲਵਿੰਦਰ ਸਿੰਘ ਦੀ ਅਗਵਾਈ ਹੇਠ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ, ਬੱਸ ਪਰਮਿਟ ਹਾਸਲ ਕਰਨ ਵਾਲੇ ਲਾਭਪਾਤਰੀ ਅਤੇ ਨਗਰ ਨਿਗਮ ਦੇ ਨਵੇਂ ਚੁਣੇ ਗਏ ਕੌਂਸਲਰਾਂ ਨੇ ਸ਼ਮੂਲੀਅਤ ਕੀਤੀ।ਟਰਾਂਸਪੋਰਟ ਵਿਭਾਗ ਦੇ ਵਰਚੂਅਲ ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹਨਾਂ ਪ੍ਰਾਜੈਕਟਾਂ ਦੌਰਾਨ ਰਾਜ ਵਿੱਚ 3 ਹਜ਼ਾਰ ਮਿੰਨੀ ਬੱਸਾਂ ਦੇ ਰੂਟ ਪਰਮਿਟ ਲੋੜਵੰਦ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਏ ਗਏ ਹਨ। ਉਨਾਂ ਕਿਹਾ ਕਿ ਆਮ ਨਾਗਰਿਕਾਂ ਨੂੰ ਹੋਰ ਬਿਹਤਰ ਸੁਵਿਧਾਵਾਂ ਦੇਣ ਲਈ ਟਰਾਂਸਪੋਰਟ ਵਿਭਾਗ ਵੱਲੋਂ ਪਹਿਲਕਦਮੀ ਨਾਲ ਕਾਰਜ਼ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਜਲਦ ਲੋੜਵੰਦ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ 2 ਹਜ਼ਾਰ ਹੋਰ ਪੇਂਡੂ ਬੱਸਾਂ ਦੇ ਰੂਟ ਮੁਹੱਈਆ ਕਰਵਾਏ ਜਾਣਗੇ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕੰਮਾਂ ਨੂੰ ਪਹਿਲ ਦੇਣ ਲਈ ਵਚਨਬੱਧ ਹੈ।ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਟਰਾਂਸਪੋਰਟ ਵਿਭਾਗ ਅੰਦਰ ਲੋਕਾਂ ਨੂੰ ਹੋਰ ਬਿਹਤਰ ਸਹੂਲਤਾਂ ਦੇਣ ਲਈ ਕਪੂਰਥਲਾ ਵਿਖੇ ਸਥਾਪਿਤ ਡਰਾਇਵਿੰਗ ਅਤੇ ਟ੍ਰੈਫ਼ਿਕ ਖੋਜ਼ ਸੰਸਥਾ, ਵਾਹਨ ਲੋਕੇਸ਼ਨ ਟਰੈਕਿੰਗ ਉਪਰਕਣ ਪ੍ਰੋਜੈਕਟ, ਵਾਹਨ ਨਿਰੀਖਣ ਅਤੇ ਪ੍ਰਮਾਣੀਕਰਨ ਕੇਂਦਰ, ਚੰਡੀਗੜ ਵਿਖੇ ਕੇਂਦਰੀਿਤ ਕਾਰਡ ਪਿ੍ਰੰਟਿਗ ਅਤੇ ਡਿਸਪੈਚ ਕੇਂਦਰ ਸਥਾਪਤ ਕੀਤੇ ਗਏ ਹਨ।ਇਸ ਮੌਕੇ ਐੱਸ.ਡੀ.ਐੱਮ. ਸ. ਬਲਵਿੰਦਰ ਸਿੰਘ ਨੇ ਬਟਾਲਾ ਨਾਲ ਸਬੰਧਤ 5 ਲਾਭਪਤਾਰੀਆਂ ਨੂੰ ਮਿੰਨੀ ਬੱਸਾਂ ਦੇ ਵੱਖ-ਵੱਖ ਰੂਟ ਪਰਮਿਟ ਸੌਂਪ ਕੇ ਮੁਬਾਰਬਾਦ ਦਿੱਤੀ। ਉਨਾਂ ਕਿਹਾ ਕਿ ਬੱਸਾਂ ਦੇ ਪਰਮਿਟ ਮਿਲਣ ਨਾਲ ਜਿੱਥੇ ਨੌਜਵਾਨ ਰੋਜ਼ਗਾਰ ਦੇ ਸਮਰੱਥ ਬਣਨਗੇ, ਪੇਂਡੂ ਖੇਤਰ ਦੇ ਲੋਕਾਂ ਨੂੰ ਆਵਾਜਾਈ ਦੀਆਂ ਹੋਰ ਬਿਹਤਰ ਸਹੂਲਤਾ ਮਿਲਣਗੀਆਂ।ਇਸ ਮੌਕੇ ਬੱਸਾਂ ਦੇ ਰੂਟ ਪ੍ਰਾਪਤ ਕਰਨ ਵਾਲੇ ਰਣਜੀਤ ਸਿੰਘ ਸਰਵਾਲੀ, ਸ਼ਰਧਾ ਸਿੰਘ ਸਰਵਾਲੀ, ਗੁਰਮਨਜੋਤ ਸਿੰਘ ਓਦੋਵਾਲੀ, ਹਰਸ਼ਦੀਪ ਸਿੰਘ ਕੋਟਲੀ ਸੂਰਤ ਮੱਲੀ ਅਤੇ ਰਾਜਵਿੰਦਰ ਕੌਰ ਸੁੰਦਰ ਨਗਰ ਬਟਾਲਾ ਨੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਏ ਬੱਸਾਂ ਦੇ ਰੂਟ ਦੇਣ ’ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਸ੍ਰੀਮਤੀ ਰਜ਼ੀਆ ਸੁਲਤਾਨਾਂ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ।

 

Tags: Punjab Admin , Ghar Ghar Rozgar te Karobar , Open-Ended Mini Bus Permit Policy , Ghar Ghar Rozgar Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD