Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਰਚੁਅਲ ਸਮਾਗਮ ਰਾਹੀਂ ਨੌਜਵਾਨਾਂ ਨੂੰ ਪੇਂਡੂ ਬੱਸ ਸੇਵਾ ਪਰਮਿਟ ਤਕਸੀਮ

ਡਰਾਇਵਿੰਗ ਲਾਇਸੈਂਸ ਅਤੇ ਵਾਹਨਾਂ ਦੀਆਂ ਆਰ. ਸੀ. ਡਾਕ ਰਾਹੀਂ ਭੇਜਣ ਦੇ ਪ੍ਰੋਜੈਕਟ ਅਤੇ ਸਰਕਾਰੀ ਬੱਸਾਂ ਵਿਚ ਜੀ. ਪੀ. ਆਰ. ਐਸ. ਸਿਸਟਮ ਵੀ ਕੀਤੇ ਲੋਕ ਅਰਪਿਤ

Web Admin

Web Admin

5 Dariya News

ਤਰਨ ਤਾਰਨ , 24 Feb 2021

Last updated on: Feb 24, 2021, 00:00 IST

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਇਕ ਵਰਚੁਅਲ ਸਮਾਗਮ ਰਾਹੀਂ ਰਾਜ ਦੇ 3000 ਨੌਜਵਾਨਾਂ ਨੂੰ ਪੇਂਡੂ ਬਸ ਸੇਵਾ ਪਰਮਿਟ ਦੇਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕਰਨ ਦੇ ਨਾਲ ਟਰਾਂਸਪੋਰਟ ਵਿਭਾਗ ਦੇ ਕਪੂਰਥਲਾ ਵਿਖੇ ਬਣਨ ਵਾਲੇ ਡਰਾਇਵਰ ਸਿਖਲਾਈ ਕੇਂਦਰ ਅਤੇ ਵਾਹਨ ਜਾਂਚ ਸੈਂਟਰ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨਾਂ ਨੇ ਡਰਾਇਵਿੰਗ ਲਾਇਸੈਂਸ ਅਤੇ ਵਾਹਨਾਂ ਦੀਆਂ ਆਰ. ਸੀ. ਡਾਕ ਰਾਹੀਂ ਭੇਜਣ ਦੇ ਪ੍ਰੋਜੈਕਟ ਅਤੇ ਸਰਕਾਰੀ ਬੱਸਾਂ ਵਿਚ ਜੀ. ਪੀ. ਆਰ. ਐਸ. ਸਿਸਟਮ ਵੀ ਲੋਕ ਅਰਪਿਤ ਕੀਤੇ।ਇਸ ਆਨਲਾਈਨ ਸਮਾਗਮ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੇ ਕੰਮਕਾਜ ਨੂੰ ਵਰਤਮਾਨ ਜਰੂਰਤਾਂ ਅਨੁਸਾਰ ਆੱਨਲਾਈਨ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਬਿਹਤਰ ਸਹੁਲਤਾਂ ਮੁਹੱਈਆ ਕਰਵਾਉਣ ਦੇ ਉਪਰਾਲੇ ਉਨਾਂ ਦੀ ਸਰਕਾਰ ਨੇ ਕੀਤੇ ਹਨ। ਉਨਾਂ ਨੇ ਕਿਹਾ ਕਿ ਪੇਂਡੂ ਖੇਤਰਾਂ ਵਿਚ ਨਵੇਂ ਪਰਮਿਟ ਦੇਣ ਨਾਲ ਜਿੱਥੇ ਨੌਜਵਾਨਾਂ ਨੂੰ ਰੁਜਗਾਰ ਦੇ ਮੌਕੇ ਮਿਲਣਗੇ, ਉਥੇ ਹੀ ਇਸ ਨਾਲ ਦਿਹਾਤੀ ਖੇਤਰਾਂ ਦੇ ਲੋਕਾਂ ਨੂੰ ਬਿਹਤਰ ਟਰਾਂਸਪੋਰਟ ਸਹੁਲਤਾਂ ਵੀ ਮਿਲਣਗੀਆਂ।ਮੁੱਖ ਮੰਤਰੀ ਨੇ ਇਸ ਮੌਕੇ ਦੱਸਿਆ ਕਿ ਉਨਾਂ ਦੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਸਰਕਾਰੀ ਕੰਮ-ਕਾਜ ਨੂੰ ਵਧੇਰੇ ਪਾਰਦਰਸ਼ੀ ਕੀਤਾ ਗਿਆ ਹੈ। 

ਉਨਾਂ ਨੇ ਕਿਹਾ ਕਿ ਵਿਭਾਗ ਵੱਲੋਂ ਸ਼ੁਰੂ ਕੀਤੀਆਂ ਸੇਵਾਵਾਂ ਲੋਕਾਂ ਲਈ ਲਾਭਕਾਰੀ ਹੋਣਗੀਆਂ।ਇਸ ਦੌਰਾਨ ਟਰਾਂਸਪੋਰਟ ਮੰਤਰੀ ਪੰਜਾਬ, ਰਜੀਆ ਸੁਲਤਾਨਾ ਨੇ ਕਿਹਾ ਕਿ ਹੁਣ ਵਿਭਾਗ ਵੱਲੋਂ ਜਾਰੀ ਕੀਤੇ ਜਾਂਦੇ ਡਰਾਇਵਿੰਗ ਲਾਇਸੈਂਸ ਅਤੇ ਵਾਹਨਾਂ ਦੀਆਂ ਆਰਸੀ ਚੰਡੀਗੜ ਵਿਖੇ ਛਾਪ ਕੇ ਡਾਕ ਰਾਹੀਂ ਲੋਕਾਂ ਦੇ ਘਰਾਂ ਤੱਕ ਭੇਜੀਆਂ ਜਾਣਗੀਆਂ। ਉਨਾਂ ਨੇ ਕਿਹਾ ਕਿ ਸਰਕਾਰੀ ਬੱਸਾਂ ਦੀ ਤਰਜ਼ ‘ਤੇ ਪ੍ਰਾਈਵੇਟ ਬੱਸਾਂ ਵਿਚ ਵੀ ਜੀ. ਪੀ. ਐੱਸ. ਸਿਸਟਮ ਲਗਵਾਏ ਜਾਣਗੇ। ਉਨਾਂ ਨੇ ਕਿਹਾ ਕਿ ਵਿਭਾਗ ਵੱਲੋਂ ਆਪਣੇ ਜਿਆਦਾ ਤੋਂ ਜਿਆਦਾ ਕੰਮ ਨੂੰ ਆਨਲਾਈਨ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ ਅਤੇ ਲੋਕ ਆਪਣੇ ਘਰਾਂ ਤੋਂ ਹੀ ਸਰਕਾਰੀ ਸੇਵਾਵਾਂ ਲੈ ਸਕਨ।ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ, ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ, ਯੂਥ ਕਾਂਗਰਸ ਪ੍ਰਧਾਨ ਸ੍ਰੀ ਬਰਿੰਦਰ ਸਿੰਘ ਢਿੱਲੋਂ ਨੇ ਵੀ ਸੰਬੋਧਨ ਕੀਤਾ।ਇਸ ਆੱਨਲਾਈਨ ਸਮਾਗਮ ਦੌਰਾਨ ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਅਤੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਤੋਂ ਸ਼ਿਰਕਤ ਕੀਤੀ। ਉਨਾਂ ਨੇ ਇਸ ਮੌਕੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਰੰਭ ਕੀਤੇ ਯਤਨਾਂ ਨਾਲ ਲੋਕਾਂ ਨੂੰ ਚੰਗੀਆਂ ਸੇਵਾਵਾਂ ਮਿਲੀਆਂ ਹਨ। ਉਨਾਂ ਨੇ ਇਸ ਮੌਕੇ ਜ਼ਿਲ੍ਹੇ ਦੇ ਲਾਭਪਾਤਰੀਆਂ ਨੂੰ ਪਰਮਿਟ ਵੀ ਤਕਸੀਮ ਕੀਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਪੀ. ਸ੍ਰੀ ਬਲਜੀਤ ਸਿੰਘ ਢਿੱਲੋਂ ਤੋਂ ਇਲਾਵਾ ਹਰ ਪਤਵੰਤੇ ਵੀ ਹਾਜ਼ਰ ਸਨ।

 

Tags: DC Tarntaran , Kulwant Singh , Tarntaran , Deputy Commissioner Tarntaran , Ghar Ghar Rozgar te Karobar , Open-Ended Mini Bus Permit Policy , Ghar Ghar Rozgar Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD