Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਜਿਲ੍ਹੇ ਵਿਚ 350 ਮਿੰਨੀ ਬੱਸਾਂ ਦੇ ਪਰਮਿਟ ਵੰਡੇ

ਡਰਾਈਵਿੰਗ ਕਾਰਡ ਦੇ ਆਰ. ਸੀ. ਹੁਣ ਸਿੱਧੇ ਤੁਹਾਡੇ ਘਰ ਡਾਕ ਰਾਹੀਂ ਪਹੁੰਚਣਗੇ

Web Admin

Web Admin

5 Dariya News

ਅੰਮ੍ਰਿਤਸਰ , 24 Feb 2021

Last updated on: Feb 24, 2021, 00:00 IST

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਦੀ ਨੌਜਵਾਨ ਪੀੜ੍ਹੀ ਨੂੰ ਰੋਜ਼ਗਾਰ ਦੇ ਮੌਕੇ ਦਿਵਾਉਣ ਲਈ ਵਿੱਢੀ ਗਈ ਰਾਜ ਪੱਧਰੀ ਮੁਹਿੰਮ ਤਹਿਤ ਅੱੱਜ ਅੰਮਿ੍ਰਤਸਰ ਜਿਲ੍ਹੇ ਵਿਚ 350 ਮਿੰਨੀ ਬੱਸਾਂ ਦੇ ਪਰਮਿਟ ਵੰਡੇ ਗਏ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਨੌਜਵਾਨਾਂ ਤੇ ਮੁਟਿਆਰਾਂ ਜਿੰਨਾ ਨੂੰ ਇਹ ਪਰਮਿਟ ਦਿੱਤੇ ਗਏ ਹਨ, ਨੂੰ ਮੁਬਾਰਕਬਾਦ ਦਿੱਤੀ। ਸ. ਖਹਿਰਾ ਨੇ ਅੰਮਿ੍ਰਤਸਰ ਵਿਚ ਨੌਜਵਾਨਾਂ ਨੂੰ ਪਰਮਿਟਾਂ ਦੀ ਵੰਡ ਕੀਤੀ ਅਤੇ ਕਿਹਾ ਕਿ ਸਾਡੇ ਜਿਲ੍ਹੇ ਲਈ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਵੱਲੋਂ 350 ਉਮੀਦਵਾਰਾਂ ਨੂੰ ਯੋਗ ਸਮਝਦੇ ਹੋਏ ਮਿੰਨੀ ਬੱਸਾਂ ਦੇ ਪਰਮਿਟ ਦਿੱਤੇ ਗਏ ਹਨ ਅਤੇ ਸੰਕੇਤਕ ਤੌਰ ਤੇ 6 ਲਾਭਪਾਤਰੀਆਂ ਨੂੰ ਪਰਮਿਟਾਂ ਦੀ ਵੰਡ ਕੀਤੀ ਗਈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਅੱਜ ਤੋਂ ਟਰਾਂਸਪਰੋਟ ਵਿਭਾਗ ਵੱਲੋਂ ਬਣਾਏ ਜਾਂਦੇ ਗੱਡੀਆਂ ਦੇ ਰਜਿਸਟਰੇਸ਼ਨ ਕਾਰਡ ਅਤੇ ਡਰਾਈਵਿੰਗ ਲਾਇਸੈਂਸ ਲੈਣ ਲਈ ਵੀ ਹੁਣ ਲੋਕਾਂ ਨੂੰ ਕਿਸੇ ਦਫਤਰ ਨਹੀਂ ਆਉਣਾ ਪਵੇਗਾ, ਬਲਕਿ ਇਹ ਕਾਰਡ ਹੁਣ ਉਨਾਂ ਵੱਲੋਂ ਦਿੱਤੇ ਗਏ ਪਤੇ ਉਤੇ ਡਾਕ ਵਿਭਾਗ ਵੱਲੋਂ ਰਜਿਸਟਰਡ ਡਾਕ ਰਾਹੀਂ ਭੇਜੇ ਜਾਣਗੇ। ਉਨਾਂ ਕਿਹਾ ਕਿ ਇਸ ਤਰਾਂ ਲੋਕਾਂ ਦੀ ਖੱਜ਼ਲਖੁਆਰੀ ਘਟੇਗੀ । ਸ. ਖਹਿਰਾ ਨੇ ਦੱਸਿਆ ਕਿ ਹੁਣ ਰਾਜ ਭਰ ਤੋਂ ਇਹ ਕਾਰਡ ਚੰਡੀਗੜ੍ਹ ਵਿਖੇ ਕੇਂਦਰੀਕ੍ਰਿਤ ਕਾਰਡ ਪਿ੍ਰੰਟਿੰਗ ਕੇਂਦਰ ਤੋਂ ਹੀ ਬਣਨਗੇ ਅਤੇ ਉਥੋਂ ਹੀ ਸਿੱਧਾ ਲੋਕਾਂ ਦੇ ਘਰਾਂ ਵਿਚ ਪਹੁੰਚਣਗੇ।

ਇਸ ਮੌਕੇ ਮਿੰਨੀ ਬੱਸ ਦਾ ਪਰਮਿਟ ਲੈਣ ਲਈ ਰਸਮੀ ਤੌਰ ਉਤੇ ਬੁਲਾਏ ਗਏ ਨੌਜਵਾਨ ਵਿਚ ਖੁਸ਼ੀ ਦਾ ਆਲਮ ਵੇਖਣ ਨੂੰ ਮਿਲਿਆ। ਇਨਾਂ ਨੌਜਵਾਨਾਂ ਨੇ ਪੰਜਾਬ ਸਰਕਾਰ ਦੀ ਇਸ ਪਹਿਲ ਕਦਮੀ ਦਾ ਦਿਲੋਂ ਸਵਾਗਤ ਕਰਦੇ ਕਿਹਾ ਕਿ ਸਾਡੇ ਵਰਗੇ ਲੋਕ ਜਿੰਨਾ ਦਾ ਇਸ ਕਾਰੋਬਾਰ ਨਾਲ ਦੂਰ ਦਾ ਵਾਸਤਾ ਨਹੀਂ ਸੀ, ਕਦੇ ਬੱਸ ਦਾ ਮਾਲਕ ਬਣਨ ਦੀ ਸੋਚ ਵੀ ਨਹੀਂ ਸੀ ਸਕਦੇ, ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੋਚ ਸਦਕਾ ਸਾਨੂੰ ਬਿਨਾਂ ਕਿਸੇ ਸਿਫਾਰਸ਼ ਤੇ ਪੈਸੇ ਦੇ ਇਹ ਪਰਮਿਟ ਮਿਲੇ ਹਨ।  ਸ: ਖਹਿਰਾ ਨੇ ਦਸਿਆ ਕਿ ਸਰਕਾਰ ਵਲੋਂ ਸਰਕਾਰੀ ਬੱਸਾਂ ਵਿੱਚ ਵਹਿਕਲ ਟਰੈਕਿੰਗ ਸਿਸਟਮ ਵੀ ਲਗਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨਾਂ ਪਰਮਿਟਾਂ ਦੀ ਵੰਡ ਨਾਲ ਲੋਕਾਂ ਨੂੰ ਇਕ ਪਿੰਡ ਤੋਂ ਦੂੁਜੇ ਪਿੰਡ ਤੱਕ ਜਾਣ ਦੀ ਕਾਫ਼ੀ ਆਸਾਨੀ ਹੋਵੇਗੀ ਅਤੇ ਪਿੰਡਾਂ ਦੇ ਲੋਕਾਂ ਨੂੰ ਰੋਜ਼ਗਾਰ ਦੇ ਸਾਧਨ ਵੀ ਮੁਹੱਈਆ ਹੋਣਗੇ। ਜਿਸ ਨਾਲ ਗਲਤ ਡਰਾਈਵਿੰਗ ਅਤੇ ਦੁਰਘਟਨਾਵਾਂ ਤੇ ਰੋਕ ਲਗੇਗੀ। ਉਨਾਂ ਕਿਹਾ ਕਿ ਸਰਕਾਰ ਵਲੋਂ ਛੇਤੀ ਹੀ ਸਿਸਟਮ ਪਰਾਈਵੇਟ ਬੱਸਾਂ ਵਿਚ ਵੀ ਲਗਾਇਆ ਜਾਵੇਗਾ। ਸ: ਖਹਿਰਾ ਨੇ ਦੱਸਿਆ ਕਿ ਹੁਣ ਵਿਅਕਤੀ ਘਰ ਬੈਠੇ ਹੀ ਫੈਂਸੀ ਨੰਬਰ ਲੈਣ ਲਈ ਆਨਲਾਈਨ ਅਪਲਾਈ ਕਰ ਸਕੇਗਾ ਅਤੇ ਆਨਲਾਈਨ ਹੀ ਇਸਦੀ ਬੋਲੀ ਹੋਵੇਗੀ। ਉਨਾਂ ਕਿਹਾ ਕਿ ਇਸ ਨਾਲ ਵਿਅਕਤੀ ਨੂੰ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਣਬੀਰ ਸਿੰਘ ਮੂਧਲ, ਸਹਾਇਕ ਕਮਿਸ਼ਨਰ ਸ੍ਰੀਮਤੀ ਅਲਕਾ ਕਾਲੀਆ, ਐਸ ਡੀ ਐਮ ਸ੍ਰੀਮਤੀ ਅਨਾਇਤ ਗੁਪਤਾ, ਸੈਕਟਰੀ ਆਰ. ਟੀ. ਏ ਸ੍ਰੀਮਤੀ ਜੋਤੀ ਬਾਲਾ, ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਅਰੁਣ ਪੱਪਲ,ਚੇਅਰਮੈਨ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਸ੍ਰੀ ਪ੍ਰਗਟ ਸਿੰਘ ਧੁੰਨਾ ਵਾਇਸ ਚੇਅਰਮੈਨ ਸਮਾਲ ਇੰਡਸਟਰੀ ਬੋਰਡ ਸ੍ਰੀ ਪਰਮਜੀਤ ਸਿੰਘ ਬਤਰਾ ਅਤੇ ਹੋਰ ਸਖਸ਼ੀਅਤਾਂ ਵੀ ਹਾਜ਼ਰ ਸਨ।

 

Tags: DC Amritsar , Ghar Ghar Rozgar te Karobar , Open-Ended Mini Bus Permit Policy , Ghar Ghar Rozgar Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD