Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਸਮਾਜ ਕਲਿਆਣ ਲਈ ਗੈਰ ਸਰਕਾਰੀ ਸੰਸਥਾਵਾਂ ਅੱਗੇ ਆਉਣ-ਗੁਰਪ੍ਰੀਤ ਸਿਘ ਖਹਿਰਾ

ਡੀ. ਸੀ. ਨੇ ਕੀਤੀ ਗੈਰ ਸਰਕਾਰੀ ਸੰਸਥਾਵਾਂ ਦੇ ਮੁਖੀਆਂ ਨਾਲ ਮੀਟਿੰਗ

Web Admin

Web Admin

5 Dariya News

ਅੰਮ੍ਰਿਤਸਰ , 24 Feb 2021

Last updated on: Feb 24, 2021, 00:00 IST

ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿਘ ਖਹਿਰਾ ਨੇ ਸ਼ਹਿਰ ਦੀ ਸਾਫ-ਸਫਾਈ ਤੇ ਸਮਾਜ ਦੇ ਭਲੇ ਲਈ ਜਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਹੈ। ਅੱਜ ਜਿਲ੍ਹੇ ਭਰ ਦੀਆਂ ਗੈਰ ਸਰਕਾਰੀ ਸੰਸਥਾਵਾਂ ਦੇ ਮੁਖੀਆਂ ਨਾਲ ਕੀਤੀ ਵਿਸਥਾਰਤ ਮੀਟਿੰਗ ਵਿਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਕੰਮ ਅਤੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਉਦੋਂ ਤੱਕ ਆਮ ਲੋਕਾਂ ਨੂੰ 100 ਫੀਸਦੀ ਲਾਭ ਨਹੀਂ ਮਿਲ ਸਕਦਾ, ਜਦ ਤੱਕ ਸਮਾਜ ਦੇ ਲੋਕ ਨਾਲ ਨਾ ਚੱਲਣ ਅਤੇ ਸਰਕਾਰ ਦਾ ਹਿੱਸਾ ਬਣਕੇ ਨਾ ਵਿਚਰਨ। ਉਨਾਂ ਕਿਹਾ ਕਿ ਅੰਮਿ੍ਰਤਸਰ ਸ਼ਹਿਰ ਦੀ ਗੱਲ ਕੀਤੀ ਜਾਵੇ ਤਾਂ ਇਥੇ ਸਾਫ-ਸਫਾਈ, ਆਵਾਜਾਈ, ਹਰਿਆਲੀ ਦੀ ਘਾਟ, ਪ੍ਰਦੂਸ਼ਣ, ਪੀਣ ਵਾਲੇ ਪਾਣੀ ਵਰਗੀਆਂ ਅਨੇਕਾਂ ਸਮੱਸਿਆਵਾਂ ਹਨ, ਪਰ ਜੇਕਰ ਇੰਨਾਂ ਕੰਮਾਂ ਵਿਚ ਸੁਧਾਰ ਕਰਨ ਲਈ ਤੁਰੀਏ ਤਾਂ ਇਹ ਕੰਮ ਸਖਤੀ ਨਾਲ ਵੀ ਲਾਗੂ ਨਹੀਂ ਕੀਤੇ ਜਾ ਸਕਦੇ। ਉਨਾਂ ਕਿਹਾ ਕਿ ਜਬਰਦਸਤੀ ਥੋਪੇ ਗਏ ਕੰਮ ਤੇ ਕਾਨੂੰਨ ਇੰਨੇ ਪ੍ਰਭਾਵਸ਼ਾਲੀ ਕਦੇ ਵੀ ਨਹੀਂ ਹੋ ਸਕਦੇ, ਜਿੰਨੇ ਕਿ ਲੋਕਾਂ ਦੀ ਸ਼ਮੂਲੀਅਤ ਨਾਲ ਹੋ ਨਿਬੜਦੇ ਹਨ। ਉਨਾਂ ਸਫਾਈ ਦੀ ਉਦਾਹਰਨ ਦਿੰਦੇ ਕਿਹਾ ਕਿ ਭਾਵੇਂ ਕਾਰਪੋਰੇਸ਼ਨ 10 ਹਜ਼ਾਰ ਆਦਮੀ ਕੰਮ ਉਤੇ ਲਗਾ ਦੇਵੇ, ਪਰ ਜੇਕਰ ਸ਼ਹਿਰ ਵਾਸੀ ਜਾਂ ਸ਼ਹਿਰ ਵਿਚ ਆਏ ਸੈਲਾਨੀ ਸੁਹਿਰਦ ਨਹੀਂ ਹੋਣਗੇ, ਉਨੀ ਦੇਰ ਤੱਕ ਸੜਕ ਉਤੇ ਕੂੜਾ ਨਹੀਂ ਮੁੱਕ ਸਕਦਾ। ਉਨਾਂ ਕਿਹਾ ਕਿ ਇਹੀ ਹਾਲ ਬੂਟੇ ਲਗਾਉਣ ਤੇ ਪਾਲਣ ਦਾ ਹੈ।ਸ. ਖਹਿਰਾ ਨੇ ਕਿਹਾ ਕਿ ਸਾਰੀਆਂ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪ ਨੂੰ ਰੈਡ ਕਰਾਸ ਅੰਮਿ੍ਰਤਸ ਵਿਖੇ ਰਜਿਸਟਰਡ ਕਰਵਾਉਣ, ਤਾਂ ਕਿ ਸਾਡੇ ਕੋਲ ਉਨਾਂ ਵੱਲੋਂ ਕੀਤੇ ਜਾ ਰਹੇ  ਕੰਮਾਂ ਦਾ ਵੇਰਵਾ ਆ ਜਾਵੇ ਅਤੇ ਅਸੀਂ ਵੱਖ-ਵੱਖ ਸਮਾਜ ਸੇਵੀ ਕੰਮਾਂ ਲਈ ਤੁਹਾਡਾ ਵੱਢਮੁੱਲਾ ਯੋਗਦਾਨ ਲੈ ਸਕੀਏ। ਸ. ਖਹਿਰਾ ਨੇ ਸਿਵਲ ਡਿਫੈਂਸ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਦੀ ਆਵਾਜਾਈ ਵਿਚ ਸੁਧਾਰ ਲਈ ਆਪਣੇ 50 ਵਲੰਟੀਅਰ ਪੁਲਿਸ ਨੂੰ ਦੇਣ ਅਤੇ ਉਨਾਂ ਨਾਲ ਮਿਲਕੇ ਕੰਮ ਕਰਨ, ਤਾਂ ਜੋ ਲੋਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ, ਸਹਾਇਕ ਕਮਿਸ਼ਨਰ ਮੈਡਮ ਅਨਮਜੋਤ ਕੌਰ, ਮਿਸ਼ਨ ਅਗਾਜ ਦੇ ਸ੍ਰੀ ਦੀਪਕ ਬੱਬਰ, ਸ੍ਰੀ ਅਨਿਲ ਖੰਨਾ, ਸ੍ਰੀ ਬੀ.ਆਰ. ਹਸਤੀਰ, ਸ੍ਰੀਮਤੀ ਮੋਨਾ ਮਹਿਰਾ, ਸ੍ਰੀ ਨੀਰੂ ਭਾਟੀਆ, ਸ: ਬਲਜੀਤ ਸਿੰਘ, ਸ੍ਰੀ ਧਰਮਪਾਲ ਗੁਪਤਾ ਤੋਂ ਇਲਾਵਾ ਜਸਟ ਸੇਵਾ ਸੁਸਾਇਟੀ, ਭਾਰਤ ਵਿਕਾਸ ਪ੍ਰੀਸ਼ਦ, ਵਾਇਸ ਆਫ਼ ਅੰਮ੍ਰਿਤਸਰ ਤੋਂ ਇਲਾਵਾ ਵੱਖ-ਵੱਖ ਐਨ.ਜੀ.ਓ. ਦੇ ਨੁਮਾਇੰਦੇ ਹਾਜ਼ਰ ਸਨ।

 

Tags: DC Amritsar , Gurpreet Singh Khaira , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD