Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਣਾ ਰਹੀ ਸੂਬਾ ਸਰਕਾਰ : ਤੇਜ ਪ੍ਰਤਾਪ ਫੂਲਕਾ

ਟਰਾਂਸਪੋਰਟ ਵਿਭਾਗ ਨੇ ਜ਼ਿਲੇ ਵਿੱਚ ਵਰਚੁਅਲ ਪ੍ਰੋਗਰਾਮ ਦੌਰਾਨ 20 ਵਿਅਕਤੀਆਂ ਨੂੰ ਦਿੱਤੇ ਮਿੰਨੀ ਬੱਸਾਂ ਦੇ ਪਰਮਿਟ

Web Admin

Web Admin

5 Dariya News

ਬਠਿੰਡਾ , 24 Feb 2021

Last updated on: Feb 24, 2021, 00:00 IST

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅਦੇਸ਼ੀ ਸੋਚ ਵਾਲੀ ਸੂਬਾ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆਂ ਕਰਵਾਉਣ ਲਈ ਪੂਰੀ ਤਰਾਂ ਵਚਨਬੱਧ ਤੇ ਯਤਨਸ਼ੀਲ ਹੈ। ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਫੂਲਕਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਏ ਵਰਚੁਅਲ ਪ੍ਰੋਗਰਾਮ ਦੌਰਾਨ ਟਰਾਂਸਪੋਰਟ ਵਿਭਾਗ ਵੱਲੋਂ ਨੌਜਵਾਨਾਂ ਨੂੰ ਮਿੰਨੀ ਬੱਸ ਦੇ ਪਰਮਿਟਾਂ ਦੀ ਕੀਤੀ ਗਈ ਵੰਡ ਦੀ ਸ਼ੁਰੂਆਤ ਕਰਨ ਮੌਕੇ ਸਾਂਝੀ ਕੀਤੀ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮਿੰਨੀ ਬੱਸ ਦੇ ਰੂਟ ਪਰਮਿਟ ਮਿਲਣ ਨਾਲ ਨਾ ਸਿਰਫ ਬੇਰੁਜ਼ਗਾਰਾਂ ਨੂੰ ਹੀ ਰੁਜ਼ਗਾਰ ਮਿਲਿਆ ਹੈ ਸਗੋ ਉਨਾਂ ਵੱਲੋਂ ਤਿੰਨ ਹੋਰਨਾਂ ਬੇਰੁਜ਼ਗਾਰ ਵਿਅਕਤੀਆਂ ਡਰਾਇਵਰ, ਕੰਡਕਟਰ ਤੇ ਕਲੀਨਰਾਂ ਨੂੰ ਰੁਜ਼ਗਾਰ ਮੁਹੱਈਆਂ ਕਰਵਾਇਆ ਜਾਵੇਗਾ। ਉਨਾਂ ਦੱਸਿਆ ਕਿ ਆਰ.ਟੀ.ਏ ਬਠਿੰਡਾ ਰਿਜ਼ਨਲ ਵਿੱਚ 274 ਬੇਰੁਜ਼ਗਾਰ ਵਿਅਕਤੀਆਂ ਦੇ ਮਿੰਨੀ ਬੱਸ ਪਰਮਿਟ ਮੰਜ਼ੂਰ ਕੀਤੇ ਗਏ ਹਨ।  ਜਿਸ ਤਹਿਤ ਅੱਜ ਵਰਚੁਅਲ ਪ੍ਰੋਗਰਾਮ ਦੌਰਾਨ 20 ਬੇਰੁਜ਼ਗਾਰ ਨੌਜਵਾਨਾਂ ਨੂੰ ਬੱਸ ਪਰਮਿਟ ਦਿੱਤੇ ਗਏ ਹਨ। ਇਨਾਂ ਵਿੱਚ 5 ਜ਼ਿਲਾ ਹੈੱਡ ਕੁਆਟਰ ਸਮੇਤ 5-5 ਬੱਸ ਪਰਮਿਟ ਉੱਪ ਮੰਡਲ ਪੱਧਰ ਤੇ ਮੌੜ, ਤਲਵੰਡੀ ਸਾਬੋ ਅਤੇ ਰਾਮਪੁਰਾ ਫੂਲ ਵਿਖੇ  ਬੇਰੁਜ਼ਗਾਰ ਵਿਅਕਤੀਆਂ ਨੂੰ ਮੁਹੱਈਆ ਕਰਵਾਏ ਗਏ ਹਨ। ਉਨਾਂ ਇਹ ਵੀ ਦੱਸਿਆ ਕਿ ਲੋੜਵੰਦ ਬੇਰੁਜ਼ਗਾਰ ਮਿੰਨੀ ਬੱਸ ਪਰਮਿਟ ਲੈਣ ਲਈ ਕਿਸੇ ਵੀ ਸਮੇਂ ਅਪਲਾਈ ਕਰ ਸਕਦੇ ਹਨ।ਇਸ ਮੌਕੇ ਨਵੇਂ ਮਿੰਨੀ ਬੱਸ ਪਰਮਿਟ ਪ੍ਰਾਪਤ ਕਰਨ ਵਾਲੇ ਬੇਰੁਜ਼ਗਾਰ ਵਿਅਕਤੀ ਬਹੁਤ ਖੁਸ਼ ਨਜ਼ਰ ਆ ਰਹੇ ਸਨ। ਇਸ ਦੌਰਾਨ ਇਨਾਂ ਵਿਅਕਤੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਦੱਸਆ ਕਿ ਉਨਾਂ ਨੂੰ ਅਖਬਾਰਾਂ ਰਾਹੀਂ ਜਦੋਂ ਪਤਾ ਲੱਗਾ ਕਿ ਸਰਕਾਰ ਵੱਲੋਂ ਮਿੰਨੀ ਬੱਸ ਦੇ ਪਰਮਿਟ ਦਿੱਤੇ ਜਾ ਰਹੇ ਹਨ, ਤਾਂ ਉਨਾ ਨੇ ਘਰ ਬੈਠੇ ਹੀ ਆਨ ਲਾਈਨ ਅਪਲਾਈ ਕੀਤਾ। ਜਦੋਂ ਉਨਾਂ ਨੂੰ ਅਚਾਨਕ ਪਤਾ ਲੱਗਾ ਕਿ ਉਨਾਂ ਦੇ ਰੂਟ ਪਰਮਿਟ ਮੰਜ਼ੂਰ ਹੋ ਗਏ ਹਨ ਤਾਂ ਉਨਾਂ ਦੀ ਖੁਸ਼ੀ ਦੀ ਕੋਈ ਹੱਦ ਨਹੀਂ ਰਹੀ। ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਰੂਟ ਪਰਮਿਟ ਲੈਣ ਲਈ ਉਨਾਂ ਨੂੰ ਨਾ ਤਾ ਕਿਸੇ ਦਫ਼ਤਰ ਦੇ ਧੱਕੇ ਖਾਣੇ ਪਏ ਤੇ ਨਾ ਹੀ ਕੋਈ ਸਿਫਾਰਸ ਵਗੈਰਾ ਲਗਾਉਣੀ ਪਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜਦੀਪ ਸਿੰਘ ਬਰਾੜ, ਆਰ.ਟੀ.ਏ ਮੈਡਮ ਹਰਜੋਤ ਕੌਰ, ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਕੇ ਕੇ ਅਗਰਵਾਲ, ਸ.ਟਹਿਲ ਸਿੰਘ ਸੰਧੂ, ਸ੍ਰੀ ਪਵਨ ਮਾਨੀ, ਸ੍ਰੀ ਅਸ਼ੋਕ ਪ੍ਰਧਾਨ ਆਦਿ ਹਾਜ਼ਰ ਸਨ।

 

Tags: DC Bathinda , Deputy Commissioner Bathinda , Tej Partap Singh Phoolka , Bathinda , Ghar Ghar Rozgar te Karobar , Open-Ended Mini Bus Permit Policy , Ghar Ghar Rozgar Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD